EDUCATION MINISTER SCHOOL CHECKING:ਸਰਕਾਰੀ ਪ੍ਰਾਇਮਰੀ ਸਕੂਲ ਦੇ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

 ਸਰਕਾਰੀ ਪ੍ਰਾਇਮਰੀ ਸਕੂਲ ਮਾਝੋਵਾਲਾ ਦੇ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ 19 ਫ਼ਰਵਰੀ ( ਜਾਬਸ ਆਫ ਟੁਡੇ)  ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਮਾਝੋਵਾਲਾ ਦੇ ਛੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਵਿਭਾਗ ਵੱਲੋਂ ਕੀਤੀ ਗਈ ਜਾਂਚ ਦੌਰਾਨ ਸਕੂਲ ਦੇ  ਪ੍ਰਬੰਧ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਸਬੰਧੀ ਕੁਝ ਕਮੀਆਂ ਸਾਹਮਣੇ ਆਈਆਂ ਸਨ।



ਗੌਰਤਲਬ ਹੈ ਸਿੱਖਿਆ ਮੰਤਰੀ ਨੇ ਹਾਲ ਹੀ ਵਿੱਚ ਸਕੂਲ ਦਾ ਦੌਰਾ ਕੀਤਾ ਸੀ, ਜਿਸ ਦੌਰਾਨ ਕਲਾਸਾਂ ਵਿੱਚ ਪੜ੍ਹਾਈ ਦੇ ਮਿਆਰ ਅਤੇ ਪ੍ਰਬੰਧਕੀ ਪ੍ਰਕਿਰਿਆਵਾਂ ਬਾਰੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ। ਦੌਰੇ ਤੋਂ ਬਾਅਦ ਵਿਭਾਗ ਨੇ ਮਾਮਲੇ ਦੀ ਜਾਂਚ ਕਰਕੇ ਸੰਬੰਧਿਤ ਅਧਿਆਪਕਾਂ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਨੋਟਿਸ ਜਾਰੀ ਕੀਤਾ ਹੈ।

ਵਿਭਾਗੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਸੰਤੋਸ਼ਜਨਕ ਜਵਾਬ ਪ੍ਰਾਪਤ ਨਾ ਹੋਇਆ ਤਾਂ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮਾਮਲੇ ਨੇ ਸਿੱਖਿਆ ਖੇਤਰ ਵਿੱਚ ਨਵੀਂ ਚਰਚਾ ਨੂੰ ਜਨਮ ਦਿੱਤਾ ਹੈ , ਕਿਉਂਕਿ ਬਹੁਤੇ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਮਾਤਰਾ ਵਿੱਚ ਕਮੀ ਹੈ, ਦੂਜੇ ਪਾਸੇ ਅਧਿਆਪਕਾਂ ਨੂੰ ਵੱਖ ਵੱਖ ਕੰਮਾਂ ਵਿੱਚ ਲਗਾਇਆ ਗਿਆ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends