HOLIDAY ANNOUNCED: ਡਿਪਟੀ ਕਮਿਸ਼ਨਰ ਵੱਲੋਂ 6 ਫਰਵਰੀ ਨੂੰ ਛੁੱਟੀ ਦਾ ਐਲਾਨ

 

 ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਵਿਦਿਆਕ ਸੰਸਥਾਵਾਂ ਵਿੱਚ 6 ਫਰਵਰੀ ਨੂੰ ਛੁੱਟੀ ਦਾ ਐਲਾਨ

ਗੜ੍ਹਸ਼ੰਕਰ: ਗੜ੍ਹਸ਼ੰਕਰ ਹਲਕੇ ਵਿੱਚ ਆਉਂਦੇ ਸਮੂਹ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਵਿਦਿਆਕ ਸੰਸਥਾਵਾਂ ਵਿੱਚ 6 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਮਹਾਨ ਸੰਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਲਿਆ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਪੱਤਰ ਅਨੁਸਾਰ ਸ਼੍ਰੀ ਖੁਰਾਲਗੜ੍ਹ ਸਾਹਿਬ ਮੀਨਾਰ ਏ ਬੇਗਮਪੁਰਾ, ਚਰਨਛੋਹ ਗੰਗਾ ਅਤੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਰਾਜ ਪੱਧਰੀ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸਬ ਡਿਵੀਜ਼ਨ ਅਧੀਨ ਆਉਂਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ।



ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ, ਛੁੱਟੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਆਕ ਸੰਸਥਾਵਾਂ ‘ਤੇ ਲਾਗੂ ਰਹੇਗੀ। ਹਾਲਾਂਕਿ, ਜਿੱਥੇ ਇਮਤਿਹਾਨ ਜਾਂ ਪਹਿਲਾਂ ਤਹਿ ਕੀਤੇ ਗਏ ਅਹਿਮ ਕਾਰਜ ਹਨ, ਉਥੇ ਸੰਬੰਧਿਤ ਸੰਸਥਾਵਾਂ ਵੱਲੋਂ ਅਲੱਗ ਹਦਾਇਤਾਂ ਜਾਰੀ ਕੀਤੀਆਂ ਜਾ ਸਕਦੀਆਂ ਹਨ।

ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਧਾਰਮਿਕ ਸਮਾਗਮਾਂ ਦੌਰਾਨ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ।



💐🌿Follow us for latest updates 👇👇👇

Featured post

Punjab School Summer Holidays Soon : ਪੰਜਾਬ ਦੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਜਲਦ

Punjab School Summer Vacations 2026: ਪੰਜਾਬ ਦੇ ਸਕੂਲਾਂ ਵਿੱਚ ਜਲਦ ਹੋ ਸਕਦੀਆਂ ਨੇ ਗਰਮੀ ਦੀਆਂ ਛੁੱਟੀਆਂ ਪੰਜਾਬ ਸਕੂਲ ਸਿੱਖ...

RECENT UPDATES

Trends