ਸਿੱਖਿਆ ਮੰਤਰੀ ਦੀ ਵਾਅਦਾ ਖਿਲਾਫੀ ਕਾਰਨ 6-7 ਅਪ੍ਰੈਲ ਨੂੰ ਪੁਤਲੇ ਫੂਕਣ ਦਾ ਫੈਸਲਾ

*ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਖਲ ਕਰਨ ਦਾ ਕੀਤਾ ਵਾਅਦਾ ਤੋੜਿਆ*


*ਸਿੱਖਿਆ ਮੰਤਰੀ ਦੀ ਵਾਅਦਾ ਖਿਲਾਫੀ ਕਾਰਨ 6-7 ਅਪ੍ਰੈਲ ਨੂੰ ਪੁਤਲੇ ਫੂਕਣ ਦਾ ਫੈਸਲਾ*


ਚੰਡੀਗੜ੍ਹ / ਮੋਹਾਲੀ 27 ਮਾਰਚ (ਜਾਬਸ  ਆਫ ਟੁਡੇ         ) ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਅਧਿਆਪਕ ਜਥੇਬੰਦੀਆਂ ਪੰਜਾਬ ਦੀ ਵਰਚੁਅਲ ਮੀਟਿੰਗ ਸੁਰਿੰਦਰ ਕੁਮਾਰ ਪੁਆਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਸੁਰਿੰਦਰ ਕੰਬੋਜ, ਦਿਗਵਿਜੇ ਪਾਲ ਸ਼ਰਮਾ, ਬਾਜ ਸਿੰਘ ਖਹਿਰਾ, ਕ੍ਰਿਸ਼ਨ ਸਿੰਘ ਦੁੱਗਾਂ, ਹਰਵਿੰਦਰ ਸਿੰਘ ਬਿਲਗਾ, ਰਵਿੰਦਰਜੀਤ ਸਿੰਘ ਪੰਨੂ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਸੁਖਜਿੰਦਰ ਸਿੰਘ ਹਰੀਕਾ, ਹਰਭਜਨ ਸਿੰਘ, ਗੁਰਿੰਦਰ ਸਿੰਘ ਸਿੱਧੂ, ਪਤਵੰਤ ਸਿੰਘ, ਗੁਰਬਿੰਦਰ ਸਿੰਘ ਸਸਕੌਰ, ਰੇਸ਼ਮ ਸਿੰਘ, ਨਵਪ੍ਰੀਤ ਸਿੰਘ ਬੱਲੀ, ਮਹਿੰਦਰ ਸਿੰਘ ਕੌੜਿਆਂਵਾਲੀ, ਕੁਲਵਿੰਦਰ ਸਿੰਘ, ਰਮਨ ਕੁਮਾਰ, ਪਰਵਿੰਦਰ ਭਾਰਤੀ, ਐਨ ਡੀ ਤਿਵਾੜੀ ਆਦਿ ਹਾਜ਼ਰ ਸਨ।



          ਅਧਿਆਪਕ ਜਥੇਬੰਦੀਆਂ ਨਾਲ ਸਿੱਖਿਆ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰ ਸਿੱਖਿਆ ਮੰਤਰੀ ਵਲੋਂ ਵਿਧਾਨ ਸਭਾ ਵਿੱਚ ਟੈੱਟ ਸਬੰਧੀ ਕੋਈ ਚਰਚਾ ਨਾ ਕਰਕੇ ਕੀਤੇ ਵਾਅਦੇ ਨੂੰ ਤੋੜਨ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਵਾਅਦਾ ਖਿਲਾਫੀ ਵਿਰੁੱਧ ਅਧਿਆਪਕ ਜਥੇਬੰਦੀਆਂ ਵਲੋਂ 6 - 7 ਅਪ੍ਰੈਲ ਨੂੰ ਜਿਲ੍ਹਾ ਪੱਧਰ 'ਤੇ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਫੈਸਲਾ ਕੀਤਾ ਗਿਆ। 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends