ਪੰਜਾਬ ਦੇ 72 ਅਧਿਆਪਕਾਂ ਨੂੰ ਫਿਨਲੈਂਡ ਟ੍ਰੇਨਿੰਗ ਲਈ ਭੇਜਣ ਦੀ ਤਿਆਰੀ, ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ


ਪੰਜਾਬ ਦੇ 72 ਅਧਿਆਪਕਾਂ ਨੂੰ ਫਿਨਲੈਂਡ ਟ੍ਰੇਨਿੰਗ ਲਈ ਭੇਜਣ ਦੀ ਤਿਆਰੀ, ਅਰਜ਼ੀਆਂ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 5 ਮਾਰਚ 2026:
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਲ 2026-27 ਲਈ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ੀ ਟ੍ਰੇਨਿੰਗ ਦੇਣ ਲਈ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਇਸ ਯੋਜਨਾ ਤਹਿਤ ਪੰਜਾਬ ਦੇ 72 ਅਧਿਆਪਕਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਫਿਨਲੈਂਡ ਦੀ University of Turku ਵਿੱਚ ਟ੍ਰੇਨਿੰਗ ਲਈ ਭੇਜਿਆ ਜਾਵੇਗਾ।

ਇਸ ਸੰਬੰਧੀ ਜਾਰੀ ਨੋਟਿਸ ਅਨੁਸਾਰ BPEOs, CHTs, HTs ਅਤੇ Primary / Elementary Teachers ਇਸ ਟ੍ਰੇਨਿੰਗ ਲਈ ਅਪਲਾਈ ਕਰ ਸਕਦੇ ਹਨ। ਟ੍ਰੇਨਿੰਗ ਦਾ ਉਦੇਸ਼ ਅਧਿਆਪਕਾਂ ਦੀ ਪੇਸ਼ੇਵਰ ਯੋਗਤਾ ਨੂੰ ਵਧਾਉਣਾ ਅਤੇ ਪੰਜਾਬ ਦੇ ਸਕੂਲਾਂ ਵਿੱਚ ਗੁਣਵੱਤਾਪੂਰਨ ਸਿੱਖਿਆ ਨੂੰ ਮਜ਼ਬੂਤ ਕਰਨਾ ਹੈ।

ਅਰਜ਼ੀ ਦੇਣ ਲਈ ਮੁੱਖ ਯੋਗਤਾਵਾਂ

ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਮਾਪਦੰਡਾਂ ਅਨੁਸਾਰ ਅਰਜ਼ੀਕਾਰਾਂ ਲਈ ਕੁਝ ਮੁੱਖ ਸ਼ਰਤਾਂ ਲਾਜ਼ਮੀ ਹਨ:

  1. ਉਮਰ ਸੀਮਾ:
    ਅਧਿਆਪਕ, HT, CHT ਅਤੇ BPEO ਦੀ ਉਮਰ 28 ਫਰਵਰੀ 2026 ਤੱਕ 50 ਸਾਲ ਜਾਂ ਇਸ ਤੋਂ ਘੱਟ ਹੋਣੀ ਚਾਹੀਦੀ ਹੈ।

  2. ਪਾਸਪੋਰਟ:
    ਅਰਜ਼ੀਕਾਰ ਕੋਲ ਵੈਧ ਭਾਰਤੀ ਪਾਸਪੋਰਟ ਹੋਣਾ ਲਾਜ਼ਮੀ ਹੈ ਜਿਸ ਦੀ ਮਿਆਦ ਘੱਟੋ-ਘੱਟ ਮਾਰਚ 2027 ਤੱਕ ਹੋਵੇ।

  3. ਕੋਈ ਜਾਂਚ ਜਾਂ ਕੇਸ ਨਹੀਂ:
    ਅਰਜ਼ੀਕਾਰ ਖ਼ਿਲਾਫ਼ ਕੋਈ ਚਾਰਜਸ਼ੀਟ, ਜਾਂਚ ਜਾਂ ਅਪਰਾਧਿਕ ਕੇਸ ਲੰਬਿਤ ਨਹੀਂ ਹੋਣਾ ਚਾਹੀਦਾ।

  4. ਸਿਫ਼ਾਰਸ਼ਾਂ:
    ਉਮੀਦਵਾਰ ਕੋਲ ਘੱਟੋ-ਘੱਟ 20 ਸਿਫ਼ਾਰਸ਼ਾਂ ਹੋਣੀਆਂ ਚਾਹੀਦੀਆਂ ਹਨ, ਜਿਸ ਵਿੱਚ 10 ਮੌਜੂਦਾ ਵਿਦਿਆਰਥੀਆਂ ਦੇ ਮਾਪਿਆਂ ਅਤੇ 10 ਪੁਰਾਣੇ ਵਿਦਿਆਰਥੀਆਂ ਦੇ ਮਾਪਿਆਂ ਦੀਆਂ ਸਿਫ਼ਾਰਸ਼ਾਂ ਸ਼ਾਮਲ ਹੋਣ।

ਅਰਜ਼ੀ ਦੀ ਤਰੀਖ ਅਤੇ ਪ੍ਰਕਿਰਿਆ

ਇਸ ਟ੍ਰੇਨਿੰਗ ਲਈ ਅਰਜ਼ੀਆਂ E-Punjab ਪੋਰਟਲ ਰਾਹੀਂ ਭਰੀਆਂ ਜਾਣਗੀਆਂ। ਅਧਿਆਪਕ 6 ਮਾਰਚ 2026 ਤੋਂ 13 ਮਾਰਚ 2026 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।



ਚੋਣ ਪ੍ਰਕਿਰਿਆ

ਪਹਿਲੇ ਪੜਾਅ ਵਿੱਚ ਉਮੀਦਵਾਰਾਂ ਦੀ ਸਕ੍ਰੀਨਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਚੁਣੇ ਗਏ ਉਮੀਦਵਾਰਾਂ ਦੀ ਵਿਸਥਾਰਪੂਰਵਕ ਜਾਂਚ ਅਤੇ ਮੁਲਾਂਕਣ ਕੀਤਾ ਜਾਵੇਗਾ। ਦੂਜੇ ਪੜਾਅ ਵਿੱਚ ACRs, ਵਿਦਿਆਕ ਰਿਕਾਰਡ, ਪ੍ਰਦਰਸ਼ਨ, Quality Education ਨਾਲ ਸੰਬੰਧਿਤ ਉਪਲਬਧੀਆਂ ਅਤੇ Interview-cum-Presentation ਦੇ ਆਧਾਰ ‘ਤੇ ਅੰਤਿਮ ਚੋਣ ਕੀਤੀ ਜਾਵੇਗੀ।

ਸਕ੍ਰੀਨਿੰਗ ਅਤੇ ਚੋਣ ਪ੍ਰਕਿਰਿਆ 16 ਮਾਰਚ ਤੋਂ 17 ਮਾਰਚ 2026 ਤੱਕ ਹੋਵੇਗੀ।

ਸਿੱਖਿਆ ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਅਰਜ਼ੀ ਦੀ ਆਖਰੀ ਮਿਤੀ ਤੋਂ ਬਾਅਦ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਇਸ ਲਈ ਯੋਗ ਅਧਿਆਪਕਾਂ ਨੂੰ ਸਮੇਂ ਸਿਰ ਅਰਜ਼ੀ ਦੇਣ ਦੀ ਅਪੀਲ ਕੀਤੀ ਗਈ ਹੈ।

ਇਹ ਯੋਜਨਾ ਪੰਜਾਬ ਦੇ ਸਕੂਲਾਂ ਵਿੱਚ ਆਧੁਨਿਕ ਸਿੱਖਣ ਤਰੀਕਿਆਂ ਨੂੰ ਲਾਗੂ ਕਰਨ ਅਤੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦੇਣ ਵੱਲ ਇਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ। 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends