ਪੈਨਸ਼ਨਰਾਂ ਵਲੋਂ 8 ਮਾਰਚ ਦੇ ਵਿਧਾਨ ਸਭਾ ਵੱਲ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਦਾ ਫੈਸਲਾ

 *ਪੈਨਸ਼ਨਰਾਂ ਵਲੋਂ 8 ਮਾਰਚ ਦੇ ਵਿਧਾਨ ਸਭਾ ਵੱਲ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਦਾ ਫੈਸਲਾ*


*ਅਮਰੀਕਾ ਅਤੇ ਇਜਰਾਈਲ ਵਲੋਂ ਇਰਾਨ ਵਿੱਚ ਪ੍ਰਾਇਮਰੀ ਸਕੂਲ ਦੀਆਂ 168 ਮਾਸੂਮ ਬੱਚੀਆਂ ਅਤੇ ਜੰਗ ਵਿੱਚ ਬੇਗੁਨਾਹ ਲੋਕਾਂ ਨੂੰ ਮਾਰਨ ਦੀ ਨਿਖੇਧੀ*


ਨਵਾਂ ਸ਼ਹਿਰ 6 ਮਾਰਚ ( ) ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਥੋਪੀਆ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ। ਇਸ ਸਮੇਂ ਅਮਰੀਕਾ-ਇਜਰਾਇਲ ਦੀ ਸਾਮਰਾਜੀ ਜੁੰਡਲੀ ਵੱਲੋਂ ਕੁਦਰਤੀ ਸ੍ਰੋਤਾਂ ਦੀ ਕਾਰਪੋਰੇਟਾਂ ਦੇ ਹੱਕ ਵਿੱਚ ਲੁੱਟ ਕਰਨ ਦੇ ਇਰਾਦੇ ਨਾਲ ਇਰਾਨ 'ਤੇ ਥੋਪੀ ਜੰਗ ਤਹਿਤ ਲੜਕੀਆਂ ਦੇ ਪ੍ਰਾਇਮਰੀ ਸਕੂਲ 'ਤੇ ਕੀਤੀ ਬੰਬਾਰੀ ਵਿੱਚ 168 ਤੋਂ ਵਧੇਰੇ ਮਾਸੂਮ ਬੱਚੀਆਂ ਦੀ ਭਿਆਨਕ ਮੌਤ ਸਮੇਤ ਇਸ ਜੰਗ ਵਿੱਚ ਮਾਰੇ ਗਏ ਬੇਗੁਨਾਹ ਨਾਗਰਿਕਾਂ ਅਤੇ ਪੈਨਸ਼ਨਰ ਆਗੂ ਸੋਹਣ ਸਿੰਘ ਬਲਾਚੌਰ ਦੀ ਮਾਤਾ ਦੇ ਸਦੀਵੀ ਵਿਛੋੜੇ 'ਤੇ ਦੋ ਮਿੰਟ ਖੜ੍ਹੇ ਹੋ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ।    



           ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ, ਕਰਨੈਲ ਸਿੰਘ ਰਾਹੋਂ, ਅਸ਼ੋਕ ਕੁਮਾਰ ਵਿੱਤ ਸਕੱਤਰ, ਜੋਗਾ ਸਿੰਘ, ਰਾਮ ਪਾਲ, ਰੇਸ਼ਮ ਲਾਲ, ਐਚ ਐਸ ਭਾਵੜਾ, ਆਤਮਾ ਰਾਮ, ਸੁੱਚਾ ਰਾਮ, ਦੇਸ ਰਾਜ ਚੌਹਾਨ, ਸਰਵਣ ਰਾਮ, ਪ੍ਰਿੰਸੀਪਲ ਜਸਬੀਰ ਸਿੰਘ, ਈਸ਼ਵਰ ਚੰਦਰ ਅਤੇ ਧਰਮ ਪਾਲ, ਮਨਜੀਤ ਕੁਮਾਰ ਅਤੇ ਧੰਨਾ ਰਾਮ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਮੁਲਾਜ਼ਮਾਂ ਅਤੇ ਕਿਰਤੀਆਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ, ਉੱਥੇ ਹੀ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਨਵੇਂ ਹਮਲੇ ਕਰ ਰਹੀ ਹੈ। ਸਰਕਾਰ ਪੰਜਾਬ ਦਾ ਖਜ਼ਾਨਾ ਭਰੇ ਹੋਣ ਦੀਆਂ ਡੀਂਗਾਂ ਮਾਰ ਰਹੀ ਹੈ, ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਪਿਛਲੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ, ਦਸੰਬਰ 2025 ਤੱਕ 16% ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ, ਤਨਖਾਹ ਕਮਿਸ਼ਨ ਦੇ ਬਕਾਏ, ਪੈਨਸ਼ਨਰਾਂ 'ਤੇ 2.59 ਦਾ ਗੁਣਾਂਕ ਲਾਗੂ ਕਰਨ ਸਮੇਤ ਸਮੁੱਚੀਆਂ ਮੰਗਾਂ ਦਾ ਹੱਲ ਕਰਨ ਬਾਰੇ ਕੋਈ ਬਿਆਨ ਨਹੀਂ ਦੇ ਰਹੀ। ਜਨਵਰੀ 2026 ਤੋਂ ਅਗਲਾ ਤਨਖਾਹ ਕਮਿਸ਼ਨ ਲਾਗੂ ਹੋਣਾ ਸੀ, ਪਰ ਇਸ ਸਰਕਾਰ ਨੇ ਪਿਛਲੇ ਤਨਖਾਹ ਕਮਿਸ਼ਨ ਦੀਆਂ ਕੀਤੀਆਂ ਸਿਫਾਰਸ਼ਾਂ ਲਾਗੂ ਕਰਨ ਤੋਂ ਪਾਸਾ ਵੱਟ ਲਿਆ ਹੈ। ਉਹਨਾਂ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼਼ ਸਾਂਝੇ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ 8 ਤੋਂ 11 ਮਾਰਚ ਤੱਕ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਅਤੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਲਈ 8 ਮਾਰਚ ਨੂੰ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

     ਆਗੂਆਂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਦੇ ਅਮਰੀਕਾ ਅਤੇ ਇਜਰਾਇਲ ਵੱਲੋਂ ਇਰਾਨ 'ਤੇ ਥੋਪੀ ਜੰਗ ਕਾਰਨ ਮਾਸੂਮ ਬੱਚੀਆਂ ਅਤੇ ਬੇਗੁਨਾਹ ਲੋਕਾਂ ਦੇ ਮਾਰੇ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਦੀ ਬਜਾਏ ਅਮਰੀਕਾ ਅਤੇ ਇਜਰਾਈਲ ਨਾਲ ਖੜ੍ਹਨ, ਭਾਰਤ ਸਰਕਾਰ ਦੇ ਸੱਦੇ ਤੇ ਆਏ ਇਰਾਨ ਦੇ ਯੁੱਧ ਪੋਤ ਨੂੰ ਹਿੰਦ ਮਹਾਂਸਾਗਰ ਵਿੱਚ ਅਮਰੀਕੀ ਪਣਡੁਬੀ ਵਲੋਂ ਹਮਲਾ ਕਰਕੇ ਡੋਬੇ ਜਾਣ ਅਤੇ 148 ਨੇਵੀ ਦੇ ਜਵਾਨਾਂ ਨੂੰ ਮਾਰਨ, ਮਿਡਲ ਈਸਟ ਦੇ ਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਜਾਨ ਮਾਲ ਦੀ ਰਾਖੀ ਲਈ ਕੋਈ ਉਪਰਾਲਾ ਨਾ ਕੀਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਦੀ ਚੁੱਪ ਦੇਸ਼ ਨੂੰ ਸ਼ਰਮਸਾਰ ਕਰ ਰਹੀ ਹੈ। ਜਦੋਂ ਕਿ ਸ੍ਰੀ ਲੰਕਾ ਵੱਲੋਂ 32 ਨੇਵੀ ਜਵਾਨਾਂ ਨੂੰ ਬਚਾ ਲਿਆ ਗਿਆ ਹੈ, ਪਰ ਇਨ੍ਹਾਂ ਮਹਿਮਾਨਾਂ ਨੂੰ ਸੱਦਣ ਵਾਲਾ ਭਾਰਤ ਚੁੱਪ ਹੈ। ਆਗੂਆਂ ਨੇ ਕਿਹਾ ਕਿ ਇਸ ਫਿਰਕੂ ਫਾਸ਼ੀਵਾਦੀ ਕੇਂਦਰ ਸਰਕਾਰ ਵਲੋਂ ਦੇਸ਼ ਨੂੰ ਅਮਰੀਕਾ ਦਾ ਪੂਰਨ ਤੌਰ ਤੇ ਗੁਲਾਮ ਬਣਾ ਦਿੱਤਾ ਗਿਆ ਹੈ। ਉਨ੍ਹਾਂ ਨੇ ਦੇਸ਼ ਦੀ ਆਜਾਦੀ, ਸੰਵਿਧਾਨ, ਲੋਕਤੰਤਰ ਅਤੇ ਭਾਈਚਾਰਕ ਏਕਤਾ ਦੀ ਰਾਖੀ ਲਈ ਫਿਰਕੂ ਫਾਸ਼ੀਵਾਦੀ ਸਰਕਾਰ, ਅਮਰੀਕਾ-ਇਜਰਾਈਲ ਜੰਗਬਾਜ਼ ਜੁੰਡਲੀ ਦਾ ਡਟਵਾਂ ਵਿਰੋਧ ਕਰਨ ਦਾ ਸੱਦਾ ਦਿੱਤਾ।

           ਮੀਟਿੰਗ ਵਿੱਚ ਜਸਵੀਰ ਸਿੰਘ ਮੋਰੋਂ, ਤੇਜਾ ਸਿੰਘ, ਹਰਬੰਸ ਸਿੰਘ, ਹਰਮੇਸ਼ ਲਾਲ, ਗੁਰਦਿਆਲ ਸਿੰਘ, ਦੇਸ ਰਾਜ ਬੱਜੋਂ, ਸਰੂਪ ਲਾਲ, ਹਰਵਿੰਦਰ ਸਿੰਘ, ਜਸਬੀਰ ਸਿੰਘ, ਚਰਨਜੀਤ, ਰਜਿੰਦਰ ਸਿੰਘ ਦੇਹਲ, ਤਰਸੇਮ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਸੰਤੋਖ ਸਿੰਘ, ਚਰਨ ਦਾਸ, ਕਮਲੇਸ਼, ਰਾਮ ਲਾਲ, ਹਰਮੇਸ਼ ਲਾਲ, ਦੀਦਾਰ ਸਿੰਘ, ਹਰਭਜਨ ਸਿੰਘ, ਬੇਅੰਤ ਸਿੰਘ, ਨਿਰਮਲ ਦਾਸ, ਜਸਬੀਰ ਸਿੰਘ, ਜਰਨੈਲ ਸਿੰਘ, ਜੀਤ ਰਾਮ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends