Cabinet meeting today: ਅਹਿਮ ਏਜੰਡਿਆਂ 'ਤੇ ਵਿਚਾਰ ਕੀਤੇ ਜਾਣ ਦੀ ਸੰਭਾਵਨਾ

ਕੈਬਿਨੇਟ ਮੀਟਿੰਗ ਅੱਜ, ਬੇਅਦਬੀ ਮਾਮਲਿਆਂ 'ਤੇ ਸਖ਼ਤ ਕਦਮਾਂ ਦੀ ਤਿਆਰੀ

ਜਲੰਧਰ, 29 ਮਾਰਚ 2026 ( ਜਾਬਸ ਆਫ ਟੁਡੇ ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਿਨੇਟ ਦੀ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਕਈ ਅਹਿਮ ਏਜੰਡਿਆਂ 'ਤੇ ਵਿਚਾਰ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਬੇਅਦਬੀ ਨਾਲ ਸੰਬੰਧਿਤ ਮਾਮਲੇ ਮੁੱਖ ਰਹਿਣਗੇ।

ਜਾਣਕਾਰੀ ਮੁਤਾਬਕ, ਸਰਕਾਰ ਬੇਅਦਬੀ ਦੇ ਕੇਸਾਂ ਵਿੱਚ ਕਾਨੂੰਨ ਨੂੰ ਹੋਰ ਸਖ਼ਤ ਬਣਾਉਣ ਵੱਲ ਧਿਆਨ ਦੇ ਰਹੀ ਹੈ। ਇਸ ਦੇ ਨਾਲ ਹੀ 13 ਅਪ੍ਰੈਲ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਨੂੰ ਬੁਲਾਉਣ ਬਾਰੇ ਵੀ ਸੰਕੇਤ ਮਿਲੇ ਹਨ।



ਸਰਕਾਰ ਇਸ ਸੰਵੇਦਨਸ਼ੀਲ ਮਸਲੇ ਨੂੰ ਗੰਭੀਰਤਾ ਨਾਲ ਲੈਂਦੀ ਹੋਈ ਕਾਨੂੰਨੀ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਸੂਤਰਾਂ ਅਨੁਸਾਰ, ਵਿਸਾਖੀ ਦੇ ਮੌਕੇ 'ਤੇ ਹੋਣ ਵਾਲੇ ਸੈਸ਼ਨ ਵਿੱਚ ਬੇਅਦਬੀ ਮਾਮਲਿਆਂ ਲਈ ਸਖ਼ਤ ਸਜ਼ਾਵਾਂ ਸੰਬੰਧੀ ਸੋਧਾਂ ਲਿਆਂਦੇ ਜਾਣ ਦੀ ਸੰਭਾਵਨਾ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends