ਪੈਨਸ਼ਨਰਾਂ ਨੂੰ ਸਰਕਾਰ ਵਲੋਂ ਅਣਗੌਲਿਆ ਕਰਨ ਦੀ ਨਿਖੇਧੀ, ਵਿਤੀ ਮੰਗਾਂ ਪੂਰੀਆਂ ਕਰਨ ਦੀ ਮੰਗ

 *ਪੈਨਸ਼ਨਰਾਂ ਨੂੰ ਸਰਕਾਰ ਵਲੋਂ ਅਣਗੌਲਿਆ ਕਰਨ ਦੀ ਨਿਖੇਧੀ*


*ਵਿਤੀ ਮੰਗਾਂ ਪੂਰੀਆਂ ਕਰਨ ਦੀ ਮੰਗ*


*ਅਮਰੀਕਾ ਅਤੇ ਇਜਰਾਈਲ ਵਲੋਂ ਦੁਨੀਆਂ ਨੂੰ ਤੀਜੀ ਸੰਸਾਰ ਜੰਗ ਵੱਲ ਧੱਕਣ ਦੀ ਨਿਖੇਧੀ*


ਨਵਾਂ ਸ਼ਹਿਰ 6 ਅਪ੍ਰੈਲ (    ਜਾਬਸ  ਆਫ ਟੁਡੇ)  ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਥੋਪੀਆ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ। ਇਸ ਸਮੇਂ ਅਮਰੀਕਾ-ਇਜਰਾਇਲ ਦੀ ਸਾਮਰਾਜੀ ਜੁੰਡਲੀ ਵੱਲੋਂ ਦੁਨੀਆਂ ਨੂੰ ਸੰਸਾਰ ਜੰਗ ਵੱਲ ਧੱਕਣ ਦੀ ਨਿਖੇਧੀ ਕੀਤੀ ਗਈ।



           ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ,  ਕਰਨੈਲ ਸਿੰਘ ਰਾਹੋਂ, ਅਸ਼ੋਕ ਕੁਮਾਰ ਵਿੱਤ ਸਕੱਤਰ, ਸੁਰਜੀਤ ਸਿੰਘ ਕਾਹਮਾ, ਜੋਗਾ ਸਿੰਘ, ਰਾਮ ਪਾਲ, ਜਸਵੀਰ ਮੋਰੋਂ, ਐਚ ਐਸ ਭਾਵੜਾ, ਸੁੱਚਾ ਰਾਮ, ਸੋਖੀ ਰਾਮ ਨੇ ਕਿਹਾ ਕਿ ਸਰਕਾਰ ਪੰਜਾਬ ਦਾ ਖਜ਼ਾਨਾ ਭਰੇ ਹੋਣ ਦੀਆਂ ਡੀਂਗਾਂ ਮਾਰ ਰਹੀ ਹੈ, ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਪਿਛਲੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ, ਦਸੰਬਰ 2025 ਤੱਕ 16%  ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ, ਤਨਖਾਹ ਕਮਿਸ਼ਨ ਦੇ ਬਕਾਏ, ਪੈਨਸ਼ਨਰਾਂ 'ਤੇ 2.59 ਦਾ ਗੁਣਾਂਕ ਲਾਗੂ ਕਰਨ ਸਮੇਤ ਸਮੁੱਚੀਆਂ ਮੰਗਾਂ ਦਾ ਹੱਲ ਕਰਨ ਬਾਰੇ ਕੋਈ ਬਿਆਨ ਨਹੀਂ ਦੇ ਰਹੀ। ਜਨਵਰੀ 2026 ਤੋਂ ਅਗਲਾ ਤਨਖਾਹ ਕਮਿਸ਼ਨ ਲਾਗੂ ਹੋਣਾ ਸੀ, ਪਰ ਇਸ ਸਰਕਾਰ ਨੇ ਪਿਛਲੇ ਤਨਖਾਹ ਕਮਿਸ਼ਨ ਦੀਆਂ ਕੀਤੀਆਂ ਸਿਫਾਰਸ਼ਾਂ ਲਾਗੂ ਕਰਨ ਤੋਂ ਪਾਸਾ ਵੱਟ ਲਿਆ ਹੈ। ਉਹਨਾਂ ਮਹਿੰਗਾਈ ਭੱਤੇ ਸਬੰਧੀ ਮਾਨਯੋਗ ਹਾਈਕੋਰਟ ਵਿੱਚ ਚਲ ਰਹੇ ਕੇਸ ਵਿੱਚ ਐਫੀਡੇਵਟ ਦੇਣ ਤੋਂ ਵਾਰ ਵਾਰ ਟਾਲਾ ਵੱਟ ਰਹੀ ਹੈ, ਪਰ ਕੋਰਟ ਨੇ ਹੁਣ 8 ਅਪ੍ਰੈਲ ਦਾ ਆਖਰੀ ਸਮਾਂ ਦਿੱਤਾ ਹੈ।

           ਮੀਟਿੰਗ ਵਿੱਚ ਅਜਮੇਰ ਸਿੰਘ ਅਵਤਾਰ ਸਿੰਘ, ਚਰਨਜੀਤ, ਅਵਤਾਰ ਸਿੰਘ, ਸਰੂਪ ਲਾਲ, ਦੇਸ ਰਾਜ ਬੱਜੋਂ, ਤੇਜਾ ਸਿੰਘ, ਮਹਿੰਦਰ, ਹੁਸਨ ਲਾਲ, ਚਰਨਦਾਸ, ਹਰਭਜਨ ਸਿੰਘ, ਸੁਰਜੀਤ ਸਿੰਘ, ਜਸਬੀਰ ਸਿੰਘ ਮੰਗੂਪੁਰ, ਧੰਨਾ ਰਾਮ, ਹਰੀ ਬਿਲਾਸ, ਹਰਦਿਆਲ ਸਿੰਘ, ਅਜੀਤ ਸਿੰਘ, ਸੁਰਿੰਦਰਜੀਤ, ਹਰਬੰਸ ਸਿੰਘ, ਹਰਦਿਆਲ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਹਰਮੇਸ਼ ਲਾਲ, ਤਰਸੇਮ ਸਿੰਘ, ਹਰਦੇਵ ਕੁਮਾਰ, ਚਰਨਜੀਤ, ਬੇਅੰਤ ਸਿੰਘ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends