CABINET MEETING: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 11 ਅਪ੍ਰੈਲ ਨੂੰ ਹੋਵੇਗੀ ਕੈਬਨਿਟ ਮੀਟਿੰਗ

ਪੰਜਾਬ ਕੈਬਨਿਟ ਮੀਟਿੰਗ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 11 ਅਪ੍ਰੈਲ ਨੂੰ ਹੋਵੇਗੀ ਕੈਬਨਿਟ ਮੀਟਿੰਗ

ਚੰਡੀਗੜ੍ਹ 9 ਅਪ੍ਰੈਲ 2026 ( ਜਾਬਸ ਆਫ ਟੁਡੇ) : ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ 'ਤੇ ਪ੍ਰਸਤਾਵਿਤ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕੈਬਨਿਟ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਦੁਪਹਿਰ 3 ਵਜੇ ਆਯੋਜਿਤ ਕੀਤੀ ਜਾਵੇਗੀ।



ਇਸ ਮੀਟਿੰਗ ਦੌਰਾਨ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰਸਮੀ ਤੌਰ 'ਤੇ ਮਨਜ਼ੂਰੀ ਦਿੱਤੀ ਜਾਵੇਗੀ।

ਕਈ ਅਹਿਮ ਮਤਿਆਂ 'ਤੇ ਲੱਗ ਸਕਦੀ ਹੈ ਮੋਹਰ

ਮੀਟਿੰਗ ਵਿੱਚ ਸਰਕਾਰ ਵੱਲੋਂ ਕਈ ਮਹੱਤਵਪੂਰਨ ਪ੍ਰਸਤਾਵਾਂ ਨੂੰ ਹਰੀ ਝੰਡੀ ਦਿੱਤੇ ਜਾਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਪ੍ਰਸਤਾਵ ਸੂਬੇ ਦੇ ਪ੍ਰਬੰਧਕੀ ਅਤੇ ਲੋਕ ਹਿੱਤਾਂ ਨਾਲ ਜੁੜੇ ਮੁੱਦਿਆਂ ਨਾਲ ਸਬੰਧਤ ਹੋ ਸਕਦੇ ਹਨ।

ਸਰਕਾਰ ਦੇ ਇਸ ਕਦਮ ਨੂੰ ਵਿਸਾਖੀ ਦੇ ਸ਼ੁਭ ਮੌਕੇ 'ਤੇ ਲਏ ਜਾਣ ਵਾਲੇ ਅਹਿਮ ਫੈਸਲਿਆਂ ਵਜੋਂ ਦੇਖਿਆ ਜਾ ਰਿਹਾ ਹੈ। ਵਿਸ਼ੇਸ਼ ਇਜਲਾਸ ਵਿੱਚ ਸੂਬੇ ਨਾਲ ਜੁੜੇ ਵੱਖ-ਵੱਖ ਗੰਭੀਰ ਵਿਸ਼ਿਆਂ 'ਤੇ ਚਰਚਾ ਹੋਣ ਦੀ ਉਮੀਦ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends