ਪੈਨਸ਼ਨਾਂ ਜਾਰੀ ਨਾ ਕਰਨ ਵਿਰੁੱਧ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ

 *ਪੈਨਸ਼ਨਾਂ ਜਾਰੀ ਨਾ ਕਰਨ ਵਿਰੁੱਧ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ*


*ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ*


*ਚੋਣਾਂ ਦੌਰਾਨ ਲੋਕਤੰਤਰ ਦੀ ਹੱਤਿਆ ਕਰਨ ਅਤੇ ਹਿੰਸਾ ਭੜਕਾਉਣ ਦੀ ਨਿਖੇਧੀ*


ਨਵਾਂ ਸ਼ਹਿਰ 6 ਮਈ (         )  ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਥੋਪੀਆ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਵਿੱਚ ਰਾਮ ਸਿੰਘ ਸਾਬਕਾ ਬੀਪੀਈਓ ਅਤੇ ਕਿਰਨ ਖੰਨਾ ਦੇ ਸਦੀਵੀ ਵਿਛੋੜੇ ਤੇ ਦੋ ਮਿੰਟ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਸਮੇਂ ਪੈਨਸ਼ਨਰਾਂ ਨੇ ਅਪ੍ਰੈਲ ਮਹੀਨੇ ਦੀਆਂ ਪੈਨਸ਼ਨਾਂ ਜਾਰੀ ਨਾ ਕਰਨ ਦੇ ਵਿਰੋਧ ਵਿੱਚ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।




           ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਦੌੜਕਾ, ਜੀਤ ਲਾਲ ਗੋਹਲੜੋਂ,  ਕਰਨੈਲ ਸਿੰਘ ਰਾਹੋਂ, ਅਸ਼ੋਕ ਕੁਮਾਰ ਵਿੱਤ ਸਕੱਤਰ, ਕਰਨੈਲ ਸਿੰਘ ਰਾਹੋਂ, ਭਲਵਿੰਦਰ ਪਾਲ, ਸੋਹਣ ਸਿੰਘ ਸੁੱਜੋਵਾਲ, ਜਸਬੀਰ ਸਿੰਘ ਮੰਗੂਵਾਲ, ਪ੍ਰਿੰ. ਇਕਬਾਲ ਸਿੰਘ, ਜਸਵੀਰ ਮੋਰੋਂ, ਰਾਮ ਪਾਲ, ਹਰੀ ਬਿਲਾਸ, ਰੇਸ਼ਮ ਲਾਲ, ਸੁੱਚਾ ਰਾਮ, ਐਚ ਐਸ ਭਾਵੜਾ, ਪ੍ਰਿ. ਧਰਮ ਪਾਲ, ਸਰਵਣ ਰਾਮ, ਪ੍ਰਿੰ. ਜਸਵੀਰ ਸਿੰਘ, ਜੋਗਾ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਖਜ਼ਾਨਾ ਭਰੇ ਹੋਣ ਦੀਆਂ ਡੀਂਗਾਂ ਮਾਰ ਰਹੀ ਹੈ, ਪਰ ਅਪ੍ਰੈਲ ਮਹੀਨੇ ਦੀ ਪੈਨਸ਼ਨ ਅੱਜ ਤੱਕ ਵੀ ਜਾਰੀ ਨਹੀਂ ਕੀਤੀ ਗਈ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਪਿਛਲੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ, ਦਸੰਬਰ 2025 ਤੱਕ 16%  ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ, ਤਨਖਾਹ ਕਮਿਸ਼ਨ ਦੇ ਬਕਾਏ, ਪੈਨਸ਼ਨਰਾਂ 'ਤੇ 2.59 ਦਾ ਗੁਣਾਂਕ ਲਾਗੂ ਕਰਨ ਸਮੇਤ ਸਮੁੱਚੀਆਂ ਮੰਗਾਂ ਦਾ ਹੱਲ ਕਰਨ ਬਾਰੇ ਕੋਈ ਬਿਆਨ ਨਹੀਂ ਦੇ ਰਹੀ। ਜਨਵਰੀ 2026 ਤੋਂ ਅਗਲਾ ਤਨਖਾਹ ਕਮਿਸ਼ਨ ਲਾਗੂ ਹੋਣਾ ਸੀ, ਪਰ ਇਸ ਸਰਕਾਰ ਨੇ ਪਿਛਲੇ ਤਨਖਾਹ ਕਮਿਸ਼ਨ ਦੀਆਂ ਕੀਤੀਆਂ ਸਿਫਾਰਸ਼ਾਂ ਲਾਗੂ ਕਰਨ ਤੋਂ ਪਾਸਾ ਵੱਟ ਲਿਆ ਹੈ। ਉਹਨਾਂ ਮਹਿੰਗਾਈ ਭੱਤੇ ਸਬੰਧੀ ਮਾਨਯੋਗ ਹਾਈਕੋਰਟ ਦੇ 30 ਜੂਨ ਤੱਕ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਸਾਰੇ ਬਕਾਏ ਦੇਣ ਦੇ ਫੈਸਲੇ ਵਿਰੁੱਧ ਡਬਲ ਬੈਂਚ ਕੋਲ ਰੀਵਿਊ ਪਟੀਸ਼ਨ ਪਾ ਕੇ ਮੁਲਾਜ਼ਮ ਪੈਨਸ਼ਨਰ ਵਿਰੋਧੀ ਹੋਣ ਦਾ ਪ੍ਰਮਾਣ ਦੇ ਦਿੱਤਾ ਹੈ। 

     ਆਗੂਆਂ ਨੇ ਦੇਸ਼ ਦੇ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾਵਾਂ ਦੀਆਂ ਚੋਣਾਂ ਦੌਰਾਨ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਦੀ ਹੱਤਿਆ ਕਰਨ ਅਤੇ ਬੰਗਾਲ ਵਿੱਚ ਹਿੰਸਾ ਭੜਕਾਉਣ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ।

           ਮੀਟਿੰਗ ਵਿੱਚ  ਅਵਤਾਰ ਸਿੰਘ, ਹਰਦਿਆਲ ਸਿੰਘ, ਤੇਜਾ ਸਿੰਘ, ਅਜਮੇਰ ਸਿੰਘ, ਹਰਬੰਸ ਸਿੰਘ, ਸਰੂਪ ਲਾਲ, ਧੰਨਾ ਰਾਮ, ਹੁਸਨ ਲਾਲ, ਅਮਰਜੀਤ ਲਾਲ, ਹਰਵਿੰਦਰ ਸਿੰਘ, ਚਰਨਜੀਤ, ਅਜੀਤ ਸਿੰਘ, ਰਜਿੰਦਰ ਸਿੰਘ ਦੇਹਲ, ਵਿਜੈ ਕੁਮਾਰ, ਅਮਰਜੀਤ ਸਿੰਘ, ਬਲਵਿੰਦਰ ਰਾਮ, ਤਰਸੇਮ ਸਿੰਘ, ਅਵਤਾਰ ਸਿੰਘ, ਹਰਭਜਨ ਸਿੰਘ, ਦੇਸ ਰਾਜ ਬੱਜੋਂ, ਬਿਕਰਮਜੀਤ ਸਿੰਘ, ਸੰਤੋਖ ਸਿੰਘ, ਚਰਨਜੀਤ, ਚਰਨ ਦਾਸ, ਜਸਬੀਰ ਸਿੰਘ, ਪ੍ਰੇਮ ਕੁਮਾਰ, ਹਰਦੇਵ ਕੁਮਾਰ, ਹਰਮੇਸ਼ ਲਾਲ, ਹਰਭਜਨ ਸਿੰਘ, ਸੋਖੀ ਰਾਮ, ਰਾਵਲ ਸਿੰਘ, ਸੁਰਜੀਤ ਰਾਮ, ਮਨਜੀਤ ਰਾਮ, ਧਰਮ ਪਾਲ, ਰਾਜ ਂਕੁਮਾਰ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends