ਚੋਣਾਂ ਦਾ ਐਲਾਨ: ਰਾਜ ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈੱਸ ਕਾਨਫਰੰਸ, ਮਹੀਨੇ ਦੇ ਅੰਤ ਤੱਕ ਚੋਣਾਂ ਹੋਣ ਦੀ ਸੰਭਾਵਨਾ
ਚੰਡੀਗੜ੍ਹ | ਅੱਪਡੇਟ ਕੀਤਾ ਗਿਆ: 11 ਮਈ, 2026
ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਅੱਜ (11 ਮਈ) ਵੱਡਾ ਐਲਾਨ ਹੋਣ ਜਾ ਰਿਹਾ ਹੈ। ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਸ ਸਬੰਧੀ ਇੱਕ ਅਹਿਮ ਪ੍ਰੈੱਸ ਕਾਨਫਰੰਸ ਬੁਲਾਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਪ੍ਰੈੱਸ ਕਾਨਫਰੰਸ ਅੱਜ ਦੁਪਹਿਰ 3:30 ਵਜੇ ਪੰਜਾਬ ਭਵਨ ਵਿਖੇ ਹੋਵੇਗੀ। ਇਸ ਦੌਰਾਨ ਚੋਣ ਕਮਿਸ਼ਨਰ ਮੀਡੀਆ ਨਾਲ ਚੋਣਾਂ ਦੀਆਂ ਤਰੀਕਾਂ ਅਤੇ ਹੋਰ ਮਹੱਤਵਪੂਰਨ ਵੇਰਵੇ ਸਾਂਝੇ ਕਰਨਗੇ।
ਦੱਸਿਆ ਜਾ ਰਿਹਾ ਹੈ ਕਿ ਚੋਣਾਂ ਨਾਲ ਸਬੰਧਤ ਸਾਰੀਆਂ ਲੋੜੀਂਦੀਆਂ ਰਸਮਾਂ ਅਤੇ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਲਈਆਂ ਗਈਆਂ ਹਨ। ਸੂਤਰਾਂ ਮੁਤਾਬਕ ਇਸ ਮਹੀਨੇ ਦੇ ਅੰਤ ਤੱਕ ਵੋਟਾਂ ਪੈਣ ਦੀ ਪੂਰੀ ਸੰਭਾਵਨਾ ਹੈ।

