*ਮੁਲਾਜ਼ਮ ਅਤੇ ਪੈਨਸ਼ਨਰ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ 9 ਤੋਂ 12 ਵਜੇ ਤੱਕ ਮਾਰਨਗੇ ਧਰਨਾ*
*7 ਜੁਲਾਈ ਨੂੰ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਦੇ ਘਰ ਦਾ ਘਿਰਾਓ*
ਨਵਾਂ ਸ਼ਹਿਰ 23 ਜੂਨ ( ਜਾਬਸ ਆਫ ਟੁਡੇ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਐਲਾਨ ਕੀਤੇ ਗਏ ਸਾਂਝੇ ਐਕਸ਼ਨਾਂ ਦੀ ਤਿਆਰੀ ਲਈ ਅੱਜ ਨਰਿੰਦਰ ਕੁਮਾਰ ਮਹਿਤਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਜੀਤ ਲਾਲ ਗੋਹਲੜੋਂ, ਕੁਲਵਿੰਦਰ ਸਿੰਘ ਅਟਵਾਲ, ਸੁਰਿੰਦਰ ਪਾਲ, ਹਰਮਿੰਦਰ ਸਿੰਘ ਉਪਲ, ਅਜੀਤ ਸਿੰਘ ਬਰਨਾਲਾ, ਮੁਲਖ ਰਾਜ ਸ਼ਰਮਾ, ਪ੍ਰਦੀਪ ਸਿੰਘ, ਕਸ਼ਮੀਰ ਲਾਲ, ਵਿਜੇ ਕੁਮਾਰ ਬਾਲੀ, ਅਸ਼ੋਕ ਕੁਮਾਰ, ਰਵਿੰਦਰ ਕੁਮਾਰ, ਜੋਗਾ ਸਿੰਘ, ਕਮਲ ਦੇਵ, ਚਰਨਜੀਤ, ਮਦਨ ਲਾਲ, ਪੁਸ਼ਪਿੰਦਰ ਸਿੰਘ, ਸੁਖਵਿੰਦਰ ਸਿੰਘ, ਵਿਨੇ ਕੁਮਾਰ ਸ਼ਰਮਾ, ਜਸਵਿੰਦਰ ਸਿੰਘ ਭੰਗਲ, ਯਾਦਵ ਆਦਿ ਹਾਜ਼ਰ ਸਨ।
ਮੀਟਿੰਗ ਸਬੰੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਸਾਂਝੇ ਤੌਰ 'ਤੇ ਐਲਾਨੇ ਗਏ 24 ਜੂਨ ਦੇ ਜਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਸਬੰਧੀ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਸਵੇਰੇ 9 ਵਜੇ ਤੋਂ 12 ਵਜੇ ਤੱਕ ਰੋਸ ਧਰਨਾ ਮਾਰਨ ਦਾ ਫੈਸਲਾ ਕੀਤਾ ਗਿਆ। ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਸਾਢੇ ਚਾਰ ਸਾਲ ਤੋਂ ਅਣਦੇਖੀ ਕਰਨ ਵਾਲੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਕਰਨ ਸਬੰਧੀ 7 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਦੇ ਘਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ। ਇਸੇ ਤਰ੍ਹਾਂ 17 ਜੁਲਾਈ ਨੂੰ ਮੋਹਾਲੀ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।
