ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲਾਈਨਮੈਨਾਂ ਤੇ ਕੀਤਾ ਗਿਆ ਤਸ਼ੱਦਦ ਅਤੀ-ਨਿੰਦਣਯੋਗ - ਪੰਨੂ , ਲਾਹੌਰੀਆ

 ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲਾਈਨਮੈਨਾਂ ਤੇ ਕੀਤਾ ਗਿਆ ਤਸ਼ੱਦਦ ਅਤੀ-ਨਿੰਦਣਯੋਗ  -  ਪੰਨੂ , ਲਾਹੌਰੀਆ 


                 ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਤੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਕੱਲ ਪਟਿਆਲਾ ਵਿਖੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਲਾਈਨਮੈਨਾਂ ਤੇ ਕੀਤਾ ਗਿਆ ਲਾਠੀਚਾਰਜ ਤੇ ਤਸ਼ੱਦਦ ਅਤਿਨਿੰਯੋਗ ਹੈ ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ l ਡੀਐਸਪੀ ਪਟਿਆਲਾ ਨੇ ਤਾਂ ਤਸ਼ੱਦਦ ਦੀ ਹੱਦ ਹੀ ਕਰਾ ਦਿੱਤੀ ਹੈ  l ਉਹਨਾਂ ਵੱਲੋਂ ਨੌਜਵਾਨਾਂ ਨੂੰ ਬੜੀ ਬੇਰਹਿਮੀ ਨਾਲ ਕੁੱਟਿਆ ਗਿਆ ਹੈ ਜਿਸ ਦੀ ਕਿ ਜਾਂਚ ਹੋਣੀ ਚਾਹੀਦੀ ਹੈ l ਲਾਹੋਰੀਆ ਨੇ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਕਿਸੇ ਦੇ ਸੰਘਰਸ਼ ਨੂੰ ਦਬਾਇਆ ਨਹੀਂ ਜਾ ਸਕਦਾ ਇਸ ਤਰ੍ਹਾਂ ਸੰਘਰਸ਼ ਹੋਰ ਉਭਰਦਾ ਹੈ ਤੇ ਸਰਕਾਰ ਦੀ ਇਹ ਕਾਰਵਾਈ ਅਤੀ ਨਿੰਦਣਯੋਗ ਯੋਗ ਹੈ l ਇਸ ਘਟਨਾ ਨੇ ਸਾਰੇ ਮੁਲਾਜ਼ਮ ਵਰਗ ਨੂੰ ਝੰਜੋੜ ਕੇ ਰੱਖ ਦਿੱਤਾ l ਇਸ ਘਟਨਾ ਦੀ ਹਰ ਪਾਸਿਓਂ ਨਿੰਦਾ ਹੋ ਰਹੀ ਹੈ l ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ ਦਲਜੀਤ ਸਿੰਘ ਲਾਹੌਰੀਆ ਹਰਜਿੰਦਰ ਹਾਂਡਾ ਸਤਵੀਰ ਸਿੰਘ ਰੌਣੀ ਹਰਕ੍ਰਿਸ਼ਨ ਸਿੰਘ ਮੋਹਾਲੀ ਨੀਰਜ ਅਗਰਵਾਲ ਗੁਰਿੰਦਰ ਸਿੰਘ ਘੁੱਕੇਵਾਲੀ ਸਰਬਜੀਤ ਸਿੰਘ ਖਡੂਰ ਸਾਹਿਬ  ਸੋਹਣ ਸਿੰਘ ਮੋਗਾ ਅਮ੍ਰਿਤਪਾਲ ਸਿੰਘ ਸੇਖੋਂ ਨਿਰਭੈ ਸਿੰਘ ਮਾਲੋਵਾਲ ਅਸ਼ੋਕ ਕੁਮਾਰ ਸਰਾਰੀ ਤਰਸੇਮ ਲਾਲ ਜਲੰਧਰ ਜਤਿੰਦਰਪਾਲ ਸਿੰਘ ਰੰਧਾਵਾ ਹਰਜਿੰਦਰ ਸਿੰਘ ਚੌਹਾਨ ਸਤਬੀਰ ਸਿਂਘ ਬੋਪਾਰਾਏ ਰਵੀ ਵਾਹੀ ਮਲਕੀਤ ਸਿੰਘ ਕਾਹਨੂੰਵਾਨ ਦਿਲਬਾਗ ਸਿੰਘ ਬੌਡੇ  ਪਰਮਜੀਤ ਸਿੰਘ ਬੁੱਢੀਵਿੰਡ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ਅਤੇ ਸਮੂਹ ਸੂਬਾ ਕਮੇਟੀ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) l

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends