ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਰੋਸ ਪੱਤਰ ਦਿੱਤਾ ਗਿਆ - ਲਾਹੌਰੀਆ

 ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਰੋਸ ਪੱਤਰ ਦਿੱਤਾ ਗਿਆ - ਲਾਹੌਰੀਆ 


                  ਈਟੀਯੂ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਅੱਜ ਕੰਪਿਊਟਰ ਟੀਚਰ ਯੂਨੀਅਨ ਵੱਲੋਂ ਗੁਰਵਿੰਦਰ ਸਿੰਘ ਤਰਨ ਤਾਰਨ ਜੀ ਦੀ ਪ੍ਰਧਾਨਗੀ ਹੇਠ ਯੂਨੀਅਨ ਦਾ ਇਕ ਵਫਦ ਸਰਦਾਰ ਹਰਭਜਨ ਸਿੰਘ ਈਟੀਓ ਕੈਬਿਨੇਟ ਮੰਤਰੀ ਪੰਜਾਬ ਜੀ ਨੂੰ ਮਿਲਿਆ ਜਿਸ ਵਿੱਚ ਗੁਰਵਿੰਦਰ ਸਿੰਘ ਤਰਨ ਤਾਰਨ ਨੇ ਰੋਸ ਪੱਤਰ ਦਿੰਦਿਆਂ ਹੋਇਆ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨਾਗਰਿਕਾਂ ਦੇ ਵਿਕਾਸ ਲਈ ਬਹੁਤ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਹਰੇਕ ਵਰਗ ਦੀ ਭਲਾਈ ਲਈ ਯਤਨ ਕੀਤੇ ਹਨ ਪਰ 6640 ਕੰਪਿਊਟਰ ਅਧਿਆਪਕ ਜੋ ਕਿ ਸਿੱਖਿਆ ਵਿਭਾਗ ਦੀ ‘ਰੀੜ ਦੀ ਹੱਡੀ’ ਕਹੇ ਜਾਂਦੇ ਹਨ, ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ, ਚੋਣ ਮੈਨੀਫੈਸਟੋ ਵਿੱਚ ਦਿੱਤੀ ਲਿਖਤੀ ਗਾਰੰਟੀ, ਆਪ ਸੁਪਰੀਮੋ ਵੱਲੋਂ ਜੱਥੇਬੰਦੀ ਦੇ ਆਗੂਆਂ ਨਾਲ ਚੋਣਾਂ ਤੋਂ ਪਹਿਲਾਂ ਮੀਟਿੰਗ ਵਿੱਚ ਕੀਤਾ ਵਾਅਦਾ, ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦਾ 15 ਸਤੰਬਰ 2022 ਦਾ ਦੀਵਾਲੀ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਪੇਜ ਤੇ ਕੀਤਾ ਅਧਿਕਾਰਤ ਐਲਾਨ ਕਿ ‘ਕੰਪਿਊਟਰ ਅਧਿਆਪਕਾਂ ਨੂੰ ਦੀਵਾਲੀ ਮੌਕੇ ਛੇਵਾਂ ਪੇ ਕਮਿਸ਼ਨ ਤੇ ਪੰਜਾਬ ਸਿਵਲ ਸਰਵਿਸ ਨਿਯਮ ਪੂਰੀ ਤਰ੍ਹਾਂ ਲਾਗੂ ਕੀਤੇ ਜਾਣਗੇ’ ਅੱਜ ਪੰਜਾਬ ਸਰਕਾਰ ਦੇ 4 ਸਾਲ 4 ਮਹੀਨੇ ਪੂਰੇ ਹੋਣ ਤੇ ਵੀ ਅਧੂਰਾ ਹੈ ਜਿਸ ਦਾ ਸਮੂਹ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਸਰਕਾਰ ਬਣਨ ਤੋਂ ਪਹਿਲਾਂ 6640 ਕੰਪਿਊਟਰ ਅਧਿਆਪਕਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਪ੍ਰਤੀ ਬਹੁਤ ਉਤਸ਼ਾਹ ਸੀ ਪਰ ਅੱਜ ਸਮੂਹ ਕੰਪਿਊਟਰ ਅਧਿਆਪਕ ਪੰਜਾਬ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਬੇਰੁਖੀ ਤੇ ਅਫਸਰਸ਼ਾਹੀ ਦੇ ਅੜੀਅਲ ਰਵੱਈਏ ਖਿਲਾਫ ਰੋਸ ਪ੍ਰਗਟ ਕਰਦੇ ਹਨ ਅਤੇ ਮੌਜੂਦਾ ਸਰਕਾਰ ਦੇ ਸਮੂਹ ਕੈਬਨਿਟ ਮੰਤਰੀਆਂ ਦੇ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੂੰ ਇਹ ਰੋਸ ਪੱਤਰ ਭੇਜ ਰਹੇ ਹਨ। ਅਸੀਂ ਸਮੂਹ ਕੰਪਿਊਟਰ ਅਧਿਆਪਆਪ ਜੀ ਦੇ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਮਾਨਯੋਗ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ਨੂੰ ਸਨਿਮਰ ਬੇਨਤੀ ਕਰਦੇ ਹਾਂ ਕਿ ਸਾਡੀ 21 ਸਾਲ ਦੀ ਸਰਵਿਸ ਨੂੰ ਜੋ ਕਿ ਅਸੀਂ ਇਸ ਸਿੱਖਿਆ ਵਿਭਾਗ ਨੂੰ ਪੂਰੀ ਤਰ੍ਹਾਂ ਡਿਜੀਟਲ ਕਰਨ, ਹਰ ਤਰ੍ਹਾਂ ਦੀ ਡਿਊਟੀ ਨਿਭਾਉਣ ਤੇ ਇਸ ਦਾ ਪੱਧਰ ਉੱਚਾ ਚੁੱਕਣ ਵਿੱਚ ਲਗਾ ਦਿੱਤੀ ਹੈ, ਇਸ ਨੂੰ ਵਿਚਾਰਦੇ ਹੋਏ, ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਅਨੁਸਾਰ, 15 ਸਤੰਬਰ ਦੇ ਆਪ ਜੀ ਦੇ ਸਿੱਖਿਆ ਮੰਤਰੀ ਦੇ ਅਧਿਕਾਰਤ ਬਿਆਨ ਨੂੰ ਮੁੱਖ ਰੱਖਦੇ ਹੋਏ, ਸਾਡੇ ਲਿਖਤੀ ਰੈਗੂਲਰ ਨੋਟੀਫਿਕੇਸ਼ਨ ਅਤੇ ਰੈਗੂਲਰ ਨਿਯੁਕਤੀ ਪੱਤਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਡੇ ਨਾਲ ਪੂਰਨ ਇਨਸਾਫ ਕਰੋਗੇ ਅਤੇ ਸਾਡੇ ਨਾਲ ਸੁਸਾਇਟੀ ਦੇ ਨਾਮ ਤੇ 21 ਸਾਲਾਂ ਤੋਂ ਹੋ ਰਹੀ ਬੇਇਨਸਾਫੀ ਨੂੰ ਖਤਮ ਕਰਦੇ ਹੋਏ ਸਾਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ ਕਰੋਗੇ।

ਮੰਤਰੀ ਸਾਹਬ ਨੇ ਮੌਕੇ ਤੇ ਮੰਗ ਪੱਤਰ ਆਪਣੇ ਦਫ਼ਤਰ ਦਾ ਨੰਬਰ ਲਗਾ ਕੇ ਸੀਐਮ ਸਾਹਿਬ ਪੰਜਾਬ ਨੂੰ ਫਾਰਵਰਡ ਕੀਤਾ ਅਤੇ ਜਲਦ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ।ਅੱਜ ਦੇ ਇਸ ਵਫ਼ਦ ਵਿੱਚ ਗਗਨ ਪ੍ਰੀਤ ਸਿੰਘ ਜਿਲਾ ਪ੍ਰਧਾਨ ਅੰਮ੍ਰਿਤਸਰ, ਹਰਚੰਦ ਸਿੰਘ, ਪਰਮਜੀਤ ਸਿੰਘ, ਅਮਨਪ੍ਰੀਤ ਸਿੰਘ, ਜਸਪਾਲ ਸਿੰਘ, ਮਨਦੀਪ ਸਿੰਘ, ਰਜਿੰਦਰ ਸਹੋਤਾ, ਸੂਰਜਦੀਪ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ ਢਿੱਲੋਂ, ਹਰਜੋਤ ਸਿੰਘ, ਜੈਪਾਲ ਸਿੰਘ, ਹਰਜਿੰਦਰ ਸਿੰਘ, ਇੰਦਰਪ੍ਰੀਤ ਕੌਰ, ਹਰਪ੍ਰੀਤ ਕੌਰ ਸ਼ਾਮਲ ਸਨ ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends