ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦੇ ਵਾਧੇ ਸਬੰਧੀ ਕੋਈ ਹੁਕਮ ਨਹੀਂ, 1 ਜੁਲਾਈ ਤੋਂ ਲੱਗਣਗੀਆਂ ਕਲਾਸਾਂ
ਚੰਡੀਗੜ੍ਹ:( ਜਾਬਸ ਆਫ ਟੁਡੇ) ਪੰਜਾਬ ਵਿੱਚ ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਨੂੰ ਲੈ ਕੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿੱਚ ਭੰਬਲਭੂਸੇ ਦੀ ਸਥਿਤੀ ਬਣੀ ਹੋਈ ਹੈ। ਸੋਸ਼ਲ ਮੀਡੀਆ 'ਤੇ ਸਕੂਲਾਂ ਨੂੰ 7 ਜੁਲਾਈ ਤੋਂ ਖੋਲ੍ਹਣ ਸਬੰਧੀ ਕੀਤੇ ਜਾ ਰਹੇ ਵੱਖ-ਵੱਖ ਦਾਅਵਿਆਂ ਦੇ ਵਿਚਕਾਰ, ਸਿੱਖਿਆ ਵਿਭਾਗ ਵੱਲੋਂ ਅਜੇ ਤੱਕ ਛੁੱਟੀਆਂ ਵਧਾਉਣ ਦਾ ਕੋਈ ਵੀ ਅਧਿਕਾਰਤ ਹੁਕਮ ਜਾਰੀ ਨਹੀਂ ਕੀਤਾ ਗਿਆ ਹੈ।
ਸਿੱਖਿਆ ਵਿਭਾਗ ਵੱਲੋਂ ਪਹਿਲਾਂ ਤੋਂ ਜਾਰੀ ਕੀਤੇ ਗਏ ਅਕਾਦਮਿਕ ਕੈਲੰਡਰ ਅਨੁਸਾਰ, ਸੂਬੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜੂਨ ਤੋਂ 30 ਜੂਨ 2026 ਤੱਕ ਗਰਮੀਆਂ ਦੀਆਂ ਛੁੱਟੀਆਂ ਨਿਰਧਾਰਤ ਕੀਤੀਆਂ ਗਈਆਂ ਸਨ। ਵਿਭਾਗ ਵੱਲੋਂ ਫਿਲਹਾਲ ਇਸ ਸ਼ਡਿਊਲ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਬਦਲਾਅ ਜਾਂ ਸੋਧ ਨਹੀਂ ਕੀਤੀ ਗਈ ਹੈ।
ਇਸ ਲਈ ਮੌਜੂਦਾ ਅਧਿਕਾਰਤ ਸਥਿਤੀ ਦੇ ਮੁਤਾਬਕ, ਸਕੂਲਾਂ ਵਿੱਚ ਨਿਯਮਤ ਪੜ੍ਹਾਈ 1 ਜੁਲਾਈ 2026 ਤੋਂ ਦੁਬਾਰਾ ਸ਼ੁਰੂ ਹੋਣ ਦੀ ਪੂਰੀ ਸੰਭਾਵਨਾ ਹੈ। ਵਿਭਾਗ ਨੇ ਛੁੱਟੀਆਂ ਨੂੰ 7 ਜੁਲਾਈ ਤੱਕ ਵਧਾਉਣ ਸਬੰਧੀ ਕਿਸੇ ਵੀ ਤਰ੍ਹਾਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਹੈ ਅਤੇ ਸੋਸ਼ਲ ਮੀਡੀਆ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ।