SCHOOL REOPENING:ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਹਿਮ ਹਦਾਇਤਾਂ ਜਾਰੀ

ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਹਿਮ ਹਦਾਇਤਾਂ ਜਾਰੀ

ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੋਲ੍ਹਣ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਹਿਮ ਹਦਾਇਤਾਂ ਜਾਰੀ

ਚੰਡੀਗੜ੍ਹ| ਮਿਤੀ: 26 ਜੂਨ, 2026 ( ਜਾਬਸ ਆਫ ਟੁਡੇ)

ਰੂਪਨਗਰ: (‌ਜਾਬਸ ਆਫ ਟੁਡੇ) ਗਰਮੀ ਦੀਆਂ ਛੁੱਟੀਆਂ ਖ਼ਤਮ ਹੋਣ ਤੋਂ ਬਾਅਦ ਸਕੂਲ ਮੁੜ ਖੋਲ੍ਹਣ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰੂਪਨਗਰ ਵੱਲੋਂ ਸਮੂਹ ਸਕੂਲ ਮੁਖੀਆਂ, ਪ੍ਰਿੰਸੀਪਲਾਂ ਅਤੇ ਇੰਚਾਰਜਾਂ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਵਿਦਿਆਰਥੀਆਂ ਦੀ ਸੁਰੱਖਿਆ, ਸਿਹਤ ਅਤੇ ਪੜ੍ਹਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਦਿਸ਼ਾ-ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

ਸਕੂਲ ਮੁਖੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਲਈ ਸਬੰਧਤ ਮੁਖੀ ਨਿੱਜੀ ਤੌਰ 'ਤੇ ਜ਼ਿੰਮੇਵਾਰ ਹੋਣਗੇ।

ਸਕੂਲਾਂ ਲਈ ਜਾਰੀ ਕੀਤੀਆਂ ਗਈਆਂ ਮੁੱਖ ਹਦਾਇਤਾਂ:

  • ਸਫ਼ਾਈ ਵਿਵਸਥਾ: ਸਕੂਲ ਖੁੱਲ੍ਹਣ ਤੋਂ ਪਹਿਲਾਂ ਸਮੁੱਚੇ ਸਕੂਲ ਕੈਂਪਸ, ਕਲਾਸ ਰੂਮਾਂ, ਟਾਇਲਟਾਂ ਅਤੇ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਚੰਗੀ ਤਰ੍ਹਾਂ ਸਫ਼ਾਈ ਕਰਵਾਈ ਜਾਵੇ।
  • ਬੁਨਿਆਦੀ ਸਹੂਲਤਾਂ ਦੀ ਜਾਂਚ: ਸਕੂਲ ਦੀ ਇਮਾਰਤ, ਬਿਜਲੀ ਫਿਟਿੰਗ, ਪੱਖੇ, ਲਾਈਟਾਂ, ਫਰਨੀਚਰ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਬਾਰੀਕੀ ਨਾਲ ਜਾਂਚ ਕਰਕੇ ਖਾਮੀਆਂ ਨੂੰ ਤੁਰੰਤ ਦੂਰ ਕੀਤਾ ਜਾਵੇ।
  • ਸਿਹਤ ਤੇ ਸੁਰੱਖਿਆ: ਪੀਣ ਵਾਲੇ ਸਾਫ਼ ਪਾਣੀ, ਸਾਫ਼-ਸੁਥਰੇ ਟਾਇਲਟਾਂ ਅਤੇ ਹੱਥ ਧੋਣ ਦੀ ਯੋਗ ਵਿਵਸਥਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸਕੂਲ ਕੈਂਪਸ ਵਿੱਚ ਜੰਗਲੀ ਘਾਹ ਅਤੇ ਝਾੜੀਆਂ ਦੀ ਸਫ਼ਾਈ ਕਰਵਾਈ ਜਾਵੇ ਤਾਂ ਜੋ ਮੱਛਰਾਂ ਅਤੇ ਸੱਪਾਂ ਆਦਿ ਦੇ ਖ਼ਤਰੇ ਤੋਂ ਬਚਾਅ ਹੋ ਸਕੇ।
  • ਮਾਪਿਆਂ ਨਾਲ ਰਾਬਤਾ: ਵਿਦਿਆਰਥੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਲਈ ਮਾਪਿਆਂ ਨਾਲ ਵਟਸਐਪ ਗਰੁੱਪਾਂ ਰਾਹੀਂ ਤੁਰੰਤ ਸੰਪਰਕ ਸਾਧਿਆ ਜਾਵੇ।
  • ਮਿਡ-ਡੇ-ਮੀਲ ਦੀ ਗੁਣਵੱਤਾ: ਜਿੱਥੇ ਮਿਡ-ਡੇ-ਮੀਲ ਸਕੀਮ ਲਾਗੂ ਹੈ, ਉੱਥੇ ਖਾਣੇ ਦੀ ਗੁਣਵੱਤਾ, ਸਫ਼ਾਈ ਅਤੇ ਮੇਨਿਊ ਅਨੁਸਾਰ ਭੋਜਨ ਦੀ ਵਿਵਸਥਾ ਯਕੀਨੀ ਬਣਾਈ ਜਾਵੇ।
  • ਗਰਮੀ ਤੋਂ ਬਚਾਅ: ਵਿਦਿਆਰਥੀਆਂ ਨੂੰ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਲੋੜ ਅਨੁਸਾਰ ਪਾਣੀ ਪੀਣ, ਧੁੱਪ ਤੋਂ ਬਚਾਅ ਅਤੇ ਸਿਹਤ ਸਬੰਧੀ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਵੇ।

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends