ਪੰਜਾਬ ਸਰਕਾਰ ਵੱਲੋਂ 16 ਹੈੱਡ ਮਾਸਟਰਾਂ ਦੇ ਤਬਾਦਲੇ
ਚੰਡੀਗੜ੍ਹ, 4 ਜੂਨ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਵੱਖ-ਵੱਖ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਤਾਇਨਾਤ 16 ਹੈੱਡ ਮਾਸਟਰਾਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਅਨੁਸਾਰ ਇਹ ਤਬਾਦਲੇ ਪ੍ਰਸ਼ਾਸਨਿਕ ਲੋੜਾਂ ਦੇ ਮੱਦੇਨਜ਼ਰ ਕੀਤੇ ਗਏ ਹਨ। ਤਬਾਦਲਾ ਕੀਤੇ ਗਏ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀ ਨਵੀਂ ਡਿਊਟੀ ਜੁਆਇਨ ਕਰਨ ਲਈ ਕਿਹਾ ਗਿਆ ਹੈ।
ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਸਬੰਧਤ ਅਧਿਕਾਰੀ ਆਪਣਾ ਚਾਰਜ ਛੱਡਣ ਅਤੇ ਸੰਭਾਲਣ ਦੀ ਕਾਰਵਾਈ ਨਿਯਮਾਂ ਅਨੁਸਾਰ ਪੂਰੀ ਕਰਨਗੇ। ਜੇਕਰ ਕਿਸੇ ਅਧਿਕਾਰੀ ਵਿਰੁੱਧ ਕੋਈ ਵਿਭਾਗੀ ਜਾਂ ਅਦਾਲਤੀ ਮਾਮਲਾ ਲੰਬਿਤ ਹੈ ਤਾਂ ਉਸ ਦੀ ਜਾਣਕਾਰੀ ਵੀ ਵਿਭਾਗ ਨੂੰ ਦੇਣੀ ਹੋਵੇਗੀ।
ਇਹ ਹੁਕਮ ਡਾਇਰੈਕਟਰੇਟ ਸਕੂਲ ਸਿੱਖਿਆ (ਸੈਕੰਡਰੀ), ਪੰਜਾਬ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਤੁਰੰਤ ਲਾਗੂ ਹੋਣਗੇ।
