ਮੁਲਾਜ਼ਮਾਂ ਅਤੇ ਪੈਨਸਨਰਾਂ ਵੱਲੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਫੂਕਿਆ ਗਿਆ*

 *ਮੁਲਾਜ਼ਮਾਂ ਅਤੇ ਪੈਨਸਨਰਾਂ ਵੱਲੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਫੂਕਿਆ ਗਿਆ*


*7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਸੂਬਾਈ ਰੈਲੀ* 



ਅੰਮ੍ਰਿਤਸਰ 17 ਜੁਲਾਈ ( ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ 17 ਜੁਲਾਈ ਨੂੰ ਜਿਲ੍ਹਾ ਪੱਧਰ 'ਤੇ ਕੇਂਦਰੀ ਸਕੇਲ ਲਾਗੂ ਕਰਨ ਵਾਲਾ 17-07-2020 ਦਾ ਪੱਤਰ ਫੂਕਣ ਦੇ ਫੈਸਲੇ ਅਨੁਸਾਰ ਅੱਜ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਗੁਰਦੀਪ ਸਿੰਘ ਬਾਜਵਾ, ਜਗਦੀਸ਼ ਠਾਕੁਰ , ਅਸ਼ਵਨੀ ਅਵਸਥੀ , ਅਜੈ ਸਨੋਤਰਾ , ਜੋਗਿੰਦਰ ਸਿੰਘ, ਬੋਬਿੰਦਰ ਸਿੰਘ, ਹਰਜਿੰਦਰਪਾਲ ਸਿੰਘ ਪੰਨੂ, ਸੁਖਦੇਵ ਸਿੰਘ ਪੰਨੂ , ਮਨਜੀਤ ਸਿੰਘ ਬਾਸਰਕੇ, ਰਾਮ ਲੁਭਾਇਆ , ਮਨਜਿੰਦਰ ਸਿੰਘ ਸੰਧੂ ਅਤੇ ਮਦਨ ਲਾਲ ਮੰਨਣ , ਗੁਰਪ੍ਰੀਤ ਸਿੰਘ ਰਿਆੜ ਅਤੇ ਲਖਵਿੰਦਰ ਸਿੰਘ ਕੋਹਾਲੀ ਦੀ ਅਗਵਾਈ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਧਰਨੇ ਉਪਰੰਤ ਕੇਂਦਰੀ ਸਕੇਲ ਲਾਗੂ ਕਰਨ ਦਾ ਪੱਤਰ ਫੂਕਿਆ ਗਿਆ।

ਇਸ ਸਮੇਂ ਧਰਨੇ ਨੂੰ ਸੰਬੋਧਨ ਕਰਦਿਆਂ ਜਰਮਨਜੀਤ ਸਿੰਘ ਛੱਜਲਵੱਡੀ , ਸਵਿੰਦਰ ਸਿੰਘ ਮੋਲੋਵਾਲੀ , ਸੁਖਦੇਵ ਰਾਜ ਕਾਲੀਆ , ਅਮਨ ਸ਼ਰਮਾ, ਸੁੱਚਾ ਸਿੰਘ ਟਰਪਈ, ਬਲਕਾਰ ਸਿੰਘ ਵਲਟੋਹਾ, ਤਜਿੰਦਰ ਢਿਲੋਂ, ਨਰਿੰਦਰ ਪ੍ਰਧਾਨ , ਬਲਰਾਜ ਸਿੰਘ ਭੰਗੂ , ਕੁਲਵੰਤ ਸਿੰਘ ਘੁੱਕੇਵਾਲੀ , ਗੁਰਿੰਦਰ ਸਿੰਘ ਘੁੱਕੇਵਾਲੀ , ਕੁਲਵੰਤ ਸਿੰਘ ਡੇਅਰੀਵਾਲ , ਨਿਰਮਲ ਸਿੰਘ, ਜਸਵੰਤ ਰਾਏ, ਬਲਦੇਵ ਸਿੰਘ ਲੁਹਾਰਕਾ , ਚਰਨ ਸਿੰਘ, ਨਿਰਮਲਜੀਤ ਸਿੰਘ ਬਾਜਵਾ, ਨਰਿੰਦਰ ਸ਼ਰਮਾ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਜੱਸੜ , ਪਲਵਿੰਦਰ ਸਿੰਘ ਧੰਮੀ , ਬਾਬਾ ਮੰਗਲ ਦਾਸ, ਜਤਿੰਦਰ ਲਖਨਪਾਲ , ਅਮਨ ਥਰੀਏਵਾਲ , ਅਮਰੀਕ ਸਿੰਘ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਕੇਂਦਰੀ ਸਕੇਲ ਲਾਗੂ ਕਰਨ ਦੀ ਨਿਖੇਧੀ ਕੀਤੀ। ਜਦੋਂ ਕਿ ਕੇਂਦਰ ਸਰਕਾਰ ਵਲੋਂ ਐਲਾਨ ਕੀਤੀਆਂ ਜਾਂਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਤੋਂ ਪੰਜਾਬ ਸਰਕਾਰ ਮੁਕਰ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੰਜਾਬ ਸਰਕਾਰ ਮਹਿੰਗਾਈ ਭੱਤੇ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਹੱਕ ਮੰਨਣ ਤੋਂ ਇਨਕਾਰੀ ਹੈ। ਜਦੋਂ ਕਿ ਸੁਪਰੀਮ ਕੋਰਟ ਵਲੋਂ ਪੱਛਮੀ ਬੰਗਾਲ ਅਤੇ ਕੇਰਲ ਦੇ ਮਾਮਲੇ ਵਿੱਚ ਮਹਿੰਗਾਈ ਭੱਤੇ ਨੂੰ ਮੁਲਾਜ਼ਮਾਂ ਪੈਨਸ਼ਨਰਾਂ ਦਾ ਸੰਵਿਧਾਨਿਕ ਹੱਕ ਮੰਨਿਆ ਹੈ।ਆਗੂਆਂ ਨੇ 29 ਜੁਲਾਈ ਨੂੰ ਜੁਆਇੰਟ ਪੈਨਸ਼ਨਰ ਫਰੰਟ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਅਤੇ 7 ਅਗਸਤ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਦਾਣਾ ਮੰਡੀ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਗੁਰਿੰਦਰਜੀਤ ਸਿੰਘ, ਕਰਤਾਰ ਸਿੰਘ ਐੱਮ ਏ , ਕਰਮਜੀਤ ਕੇ ਪੀ , ਪਰਮਜੀਤ ਸਿੰਘ ਪ੍ਰਧਾਨ, ਅਮਰਜੀਤ ਸਿੰਘ ਥੋਬਾ , ਗੁਰਬਖਸ ਸ਼ੇਰਗਿੱਲ, ਹਰਦੇਵ ਸਿੰਘ ਭਕਨਾ , ਨਾਨਕ ਚੰਦ , ਕਰਮ ਸਿੰਘ ਰਾਜਾਸਾਂਸੀ , ਸੁਖਜਿੰਦਰ ਸਿੰਘ, ਹਰਪਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਨਵਦੀਪ ਸਿੰਘ, ਗੁਰਦੇਵ ਸਿੰਘ ਢਿਲੋਂ, ਰਾਜ ਮਸੀਹ, ਹਰਜਿੰਦਰ ਗੈਹਰੀ , ਮੇਲਾ ਰਾਮ, ਹਰਵਿੰਦਰ ਸਿੰਘ ਸੁਲਤਾਨਵਿੰਡ, ਨਿਰਵੈਰ ਸਿੰਘ, ਮਲੂਕ ਸਿੰਘ, ਰਣਜੀਤ ਸਿੰਘ, ਕੁਲਵੰਤ ਸਿੰਘ ਜੰਡਿਆਲਾ, ਜੋਗਿੰਦਰ ਸਿੰਘ ਸੋਹੀ , ਸੁਖਵਿੰਦਰ ਸਿੰਘ ਸਾਬੀ , ਕੰਵਲਜੀਤ ਸਿੰਘ ਢਾਂਡੇ , ਸਵਿੰਦਰ ਭੱਟੀ, ਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ ਮਾਹਲ , ਗੁਰਹਰਪ੍ਰੀਤ ਸਿੰਘ , ਹਰਪ੍ਰੀਤ ਸੋਹੀਆਂ , ਰਾਗੂ ਰਾਜ , ਅਤੁਲ ਸ਼ਰਮਾਂ , ਰਿੰਕੂ ਰਾਮ , ਜੋਗਿੰਦਰ ਸਿੰਘ, ਕੁਲਦੀਪ ਸਿੰਘ ਬੋਪਾਰਾਏ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends