ਪੰਜਾਬ ਭਰ ਵਿੱਚੋ ਐਲੀਮੈਟਰੀ ਅਧਿਆਪਕ ਪੁਰਾਣੀ ਪੈਨਸ਼ਨ ਬਹਾਲੀ ਲਈ 23 ਅਗੱਸਤ ਨੂੰ ਸਤੌਜ ਜਾਣਗੇ - ਪੰਨੂ , ਲਹੌਰੀਆ

 *ਪੰਜਾਬ ਭਰ ਵਿੱਚੋ ਐਲੀਮੈਟਰੀ ਅਧਿਆਪਕ  ਪੁਰਾਣੀ ਪੈਨਸ਼ਨ ਬਹਾਲੀ ਲਈ 23 ਅਗੱਸਤ ਨੂੰ ਸਤੌਜ ਜਾਣਗੇ  - ਪੰਨੂ ,  ਲਹੌਰੀਆ 


 ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿਸਟਰ ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਹੋ ਰਹੇ ਰੋਸ ਪ੍ਰਦਰਸ਼ਨ ਵਿੱਚ ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ:) ਕਰੇਗੀ ਵੱਡੀ ਸ਼ਮੂਲੀਅਤ । 27 ਅਗੱਸਤ ਸਾਂਝਾ  ਮੁਲਾਜਮ ਪੈਨਸ਼ਨਰ ਮੰਚ ਅਤੇ ਫਰੰਟ ਦੇ ਮਹਾਂਬੰਦ ਸੰਘਰਸ਼ ਵਿੱਚ ਵੀ ਐਲੀਮੈਂਟਰੀ ਅਧਿਆਪਕ ਕਰਨਗੇ ਵੱਡੀ ਸ਼ਮੂਲੀਅਤ । ਪੰਜਾਬ ਭਰ ਦੇ ਐਲੀਮੈਂਟਰੀ ਅਧਿਆਪਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ 23 ਨੂੰ ਸਤੌਜ ਅਤੇ 27 ਅਗਸਤ ਨੂੰ ਮਹਾਬੰਦ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋਂ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੌਜ ਵਿਖੇ ਰੱਖੇ ਗਏ ਰੋਸ ਪ੍ਰਦਰਸ਼ਨ ਵਿੱਚ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ.) ਵੱਲੋਂ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ ਇਸ ਸਬੰਧੀ  ਈ ਟੀ ਯੂ ਪੰਜਾਬ (ਰਜਿ:) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ , ਦਲਜੀਤ ਸਿੰਘ ਲਹੌਰੀਆ,ਹਰਜਿੰਦਰ ਹਾਂਡਾ,ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਸੋਹਣ ਸਿੰਘ ਮੋਗਾ, ਮਨਜੀਤ ਸਿੰਘ ਕਠਾਣਾਂ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਰਵੀ ਵਾਹੀ,ਮਲਕੀਤ ਸਿੰਘ ਕਾਹਨੂੰਵਾਨ,ਦਿਲਬਾਗ ਸਿੰਘ ਬੌਡੇ,ਪ੍ਰਭਜੋਤ ਸਿੰਘ ਦੁਲਾਨੰਗਲ,ਜਗਨੰਦਨ ਸਿੰਘ ਫਾਜਿਲਕਾ,ਮਨੋਜ ਘਈ,ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ ,ਰਵੀ ਕਾਂਤ, ਦਿਗਪਾਲ ਪਠਾਨਕੋਟ, ਜਸਵੰਤ ਸਿੰਘ ਸੇਖੜਾ, ਅਵਤਾਰ ਸਿੰਘ ਭਲਵਾਨ, ਹਰਜੀਤ ਸਿੰਘ ਸਿੱਧੂ, ਹਰਪ੍ਰੀਤ ਸਿੰਘ ਪਰਮਾਰ  ਸੁਰਿੰਦਰ ਕੁਮਾਰ ਮੋਗਾ, ਪ੍ਰੀਤਭਗਵਾਨ ਸਿਂਘ ਫਰੀਦਕੋਟ,ਚਰਨਜੀਤ ਸਿੰਘ ਫਿਰੋਜ਼ਪੁਰ ਤੇ ਹੋਰ ਆਗੂਆ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਬੇਹੱਦ ਅਹਿਮ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ l ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋਂ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੌਜ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਵੱਡੇ ਪੱਧਰ ’ਤੇ ਸ਼ਮੂਲੀਅਤ ਲਈ ਪੰਜਾਬ ਭਰ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਸੇ ਤਰ੍ਹਾਂ 27 ਅਗਸਤ ਨੂੰ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਪੰਜਾਬ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਪੰਜਾਬ ਮਹਾਬੰਦ ਦੋਰਾਨ ਭਰ ਦੇ ਜ਼ਿਲ੍ਹਾਂ ਹੈੱਡਕੁਆਰਟਰਾਂ ’ਤੇ ਹੋ ਰਹੇ ਰੋਸ ਪ੍ਰਦਰਸ਼ਨਾਂ ਚ ਐਲੀਮੈਂਟਰੀ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸਭ ਜਿਲਿਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, 18 ਫ਼ੀਸਦੀ ਡੀ.ਏ. ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, 2.59 ਗੁਣਾਂਕ ਲਾਗੂ ਕੀਤਾ ਜਾਵੇ, ਕੱਟੇ ਗਏ ਪੇਂਡੂ ਭੱਤੇ ਬਾਰਡਰ ਭੱਤੇ ਸਮੇਤ ਸਭ ਭੱਤੇ ਪੰਜਾਬ ਸਕੇਲ ਲਾਗੁ ਕੀਤੇ ਜਾਣ  , ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਏ ਸੀ ਪੀ ਲਾਗੂ ਕੀਤੀ ਜਾਵੇ ਅਤੇ ਕੈਸ਼ਲੈੱਸ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣ ਤੋਂ ਇਲਾਵਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਾਕੀ ਸਾਰੀਆਂ ਵਿੱਤੀ ਮੰਗਾਂ ਦਾ ਵੀ ਤੁਰੰਤ ਹੱਲ ਕੀਤਾ ਜਾਵੇ।

ਆਗੂਆਂ ਨੇ ਕਿਹਾ ਕਿ ਜੇਕਰ 27 ਦੀ ਮੀਟਿੰਗ ਚ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਤਾਂ ਹੋਰ ਤਿੱਖੇ ਸੰਘਰਸ਼ ਦੇ ਐਲਾਨ ਹੋ ਜਾਣਗੇ ਜੋ ਸੰਘਰਸ਼ ਹੋਰ ਗੰਭੀਰ ਰੂਪ ਧਾਰਨ ਕਰ ਜਾਵੇਗਾ ਜੋ ਸਰਕਾਰ ਕੋਲੋ ਸੰਭਲਣਾ ਔਖਾ ਹੋ ਜਾਵੇਗਾ । ਇਸ ਸਮੇ ਹੋਰਨਾ ਤੋ ਇਲਾਵਾ ਨਰੇਸ਼ ਪਨਿਆੜ,ਬੀ ਕੇ ਮਹਿਮੀ,ਲਖਵਿੰਦਰ ਸਿੰਘ ਸੇਖੋਂ,ਨੀਰਜ ਅਗਰਵਾਲ, ਜਤਿੰਦਰਪਾਲ ਸਿੰਘ ਰੰਧਾਵਾ,ਹਰਜਿੰਦਰ ਸਿੰਘ ਚੌਹਾਨ,ਸਤਬੀਰ ਸਿਂਘ, ਪਰਮਜੀਤ ਸਿੰਘ ਬੁੱਢੀਵਿੰਡ,ਰਣਜੀਤ ਸਿੰਘ ਮੱਲ੍ਹਾ,ਗੁਰਦੀਪ ਸਿੰਘ ਖੁਣਖੁਣ,ਕੁਲਦੀਪ ਸਿੰਘ ਨਵਾਂਸ਼ਹਿਰ,ਮਨਿੰਦਰ ਸਿੰਘ ਤਰਨਤਾਰਨ, ਰਛਪਾਲ ਸਿੰਘ ਉਦੋਕੇ, ਜਸਵੰਤ ਸਿੰਘ ਸੇਖੜਾ, ਹਰਵਿੰਦਰ ਸਿੰਘ ਹੈਪੀ, ਹੈਰੀ ਮਲੋਟ,ਦਿਲਬਾਗ ਸਿੰਘ ਸੈਣੀ, ਰਿਸ਼ੀ ਕੁਮਾਰ ਜਲੰਧਰ,ਅਸੋਕ ਕੁਮਾਰ, ਪਰਮਬੀਰ ਸਿੰਘ ਰੋਖੇ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ਨੇ ਪੰਜਾਬ ਸਰਕਾਰ ਦੀ ਸਖਤ ਨਿੰਦਾ ਕੀਤੀ

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends