30 ਅਗਸਤ ਨੂੰ ਹੋਣ ਵਾਲੀ ਸਾਂਝਾ ਮੁਲਾਜ਼ਮ ਮੰਚ ਦੀ ਮੀਟਿੰਗ ਤੋਂ ਸਰਕਾਰ ਬੁਖਲਾਈ - ਲਾਹੌਰੀਆ

 30 ਅਗਸਤ ਨੂੰ ਹੋਣ ਵਾਲੀ ਸਾਂਝਾ ਮੁਲਾਜ਼ਮ ਮੰਚ ਦੀ ਮੀਟਿੰਗ ਤੋਂ ਸਰਕਾਰ ਬੁਖਲਾਈ  -  ਲਾਹੌਰੀਆ 


       ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਜਾਣਕਾਰੀ ਅਨੁਸਾਰ ਆਗੂਆਂ ਨੂੰ ਮੀਟਿੰਗ ਲਈ ਵੀ ਕਿਹਾ ਜਾ ਰਿਹਾ ਹੈ ਤੇ ਇਹ ਵੀ ਕਿਹਾ ਜਾ ਰਿਹਾ ਕਿ ਤੁਹਾਡੀਆਂ ਕਾਫੀ ਮੰਗਾਂ ਸਰਕਾਰ ਮੰਨਣ ਦੇ ਲਈ ਸਹਿਮਤ ਆ। ਮੁਲਾਜ਼ਮ ਮੰਚ ਦੇ ਕਨਵੀਨਰ  ਸੁਖਚੈਨ ਸਿੰਘ ਖਹਿਰਾ ਦੇ ਅਨੁਸਾਰ ਕਿਹਾ ਗਿਆ ਕਿ ਸਰਕਾਰ ਇੱਕ ਪਾਸੇ ਸਰਕਾਰ ਵੱਲੋਂ ਕਾਰਵਾਈ ਕਰਨ ਦੇ ਪੱਤਰ ਜਾਰੀ ਕੀਤੇ ਜਾ ਰਹੇ ਨੇ ਤੇ ਦੂਜੇ ਪਾਸੇ ਮੀਟਿੰਗ ਲਈ ਕਿਹਾ ਜਾ ਰਿਹਾ। ਸੋ ਕਾਰਵਾਈ ਤੇ ਮੀਟਿੰਗ ਦੋਵੇਂ ਇਕੱਠੇ ਨਹੀਂ ਹੋ ਸਕਦੇ। ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ, ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ ,  ਨੀਰਜ ਅਗਰਵਾਲ  , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ , ਖੁਸ਼ਪ੍ਰੀਤ ਸਿੰਘ ਕੰਗ  ,  ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ  , ਦੀਦਾਰ  ਸਿੰਘ  ,  ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਪੰਜਗਰਾਈਆਂ ਆਦਿ ਆਗੂ ਹਾਜਰ ਸਨ ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends