5 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਗੇ ਪੰਜਾਬ ਦੇ ਮੁਲਾਜ਼ਮ - ਲਾਹੌਰੀਆ

 5 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਗੇ ਪੰਜਾਬ ਦੇ ਮੁਲਾਜ਼ਮ  -  ਲਾਹੌਰੀਆ 


         ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਕਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਕਿ ਸਾਂਝਾ ਮੁਲਾਜ਼ਮ ਮੰਚ ਵੱਲੋਂ ਡੀਏ ਤੇ ਹੋਰ ਵਿੱਤੀ ਮੰਗਾਂ ਨੂੰ ਲੈ ਕੇ 5 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਘਿਰਾਓ ਕੀਤਾ ਜਾਵੇਗਾ l ਪਿਛਲੇ ਕਾਫੀ ਸਮੇਂ ਤੋਂ ਮੁਲਾਜ਼ਮਾਂ ਵੱਲੋਂ ਆਪਣੇ ਡੀਏ ਤੇ ਹੋਰ ਵਿੱਤੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ,ਪਰ ਇਸ ਨੂੰ ਬੂਰ ਨਹੀਂ ਪਿਆ l ਮੁੱਖ ਮੰਤਰੀ ਵੱਲੋਂ 27 ਸਤੰਬਰ ਨੂੰ ਪੰਜਾਬ ਦੇ ਮੁਲਾਜ਼ਮ ਮੰਚ ਨਾਲ ਵਿੱਤੀ ਤੇ ਡੀਏ ਸਬੰਧੀ ਮੰਗਾਂ ਲਈ ਮੀਟਿੰਗ ਕੀਤੀ ਜਾਣੀ ਸੀ l ਇਸ ਦਿਨ ਹੀ ਪੰਜਾਬ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਦਾ ਐਲਾਨ ਕੀਤਾ ਹੋਇਆ ਸੀ l ਇਸ ਸਮੂਹਿਕ ਛੁੱਟੀ ਤੋਂ ਚਿੜ ਕੇ ਮੁੱਖ ਮੰਤਰੀ ਨੇ ਮੁਲਾਜ਼ਮਾ ਵਿਰੁੱਧ ਬਹੁਤ ਹੀ ਭੱਦੇ ਟਵੀਟ ਕੀਤੇ ਜੋ ਕਿ ਮੁਲਾਜ਼ਮਾਂ ਨੂੰ ਰਾਸ ਨਹੀਂ ਆਏ l ਹੁਣ 5 ਸਤੰਬਰ ਨੂੰ ਮੁਲਾਜ਼ਮਾ ਮੰਚ ਵੱਲੋਂ ਮੁੱਖ ਮੰਤਰੀ ਨੂੰ ਘੇਰਨ ਦਾ ਐਲਾਨ ਕੀਤਾ ਗਿਆ ਹੈ l

ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ, ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ ,  ਨੀਰਜ ਅਗਰਵਾਲ  , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ , ਖੁਸ਼ਪ੍ਰੀਤ ਸਿੰਘ ਕੰਗ  ,  ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ  , ਦੀਦਾਰ  ਸਿੰਘ  ,  ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਪੰਜਗਰਾਈਆਂ ਆਦਿ ਆਗੂ ਹਾਜਰ ਸਨ ।

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends