ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਗੁਲਾਬ ਸਿੰਘ ਨੂੰ ਗ੍ਰਾਮ ਪੰਚਾਇਤ ਵੱਲੋਂ ਦੋ ਏਸੀ ਭੇਟ

 ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਗੁਲਾਬ ਸਿੰਘ ਨੂੰ ਗ੍ਰਾਮ ਪੰਚਾਇਤ ਵੱਲੋਂ ਦੋ ਏਸੀ ਭੇਟ



 ਬਲਾਕ ਫਾਜ਼ਿਲਕਾ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਗੁਲਾਬ ਸਿੰਘ ਵਿਖੇ ਵਿਦਿਆਰਥੀਆਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਅਤੇ ਪੜ੍ਹਾਈ ਲਈ ਵਧੀਆ ਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਗ੍ਰਾਮ ਪੰਚਾਇਤ ਵੱਲੋਂ ਸਕੂਲ ਨੂੰ ਦੋ ਏਅਰ ਕੰਡੀਸ਼ਨਰ (ਏਸੀ) ਭੇਟ ਕੀਤੇ ਗਏ।

ਇਸ ਮੌਕੇ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਸ੍ਰੀ ਪ੍ਰੇਮ ਸਿੰਘ, ਪੰਚਾਇਤ ਮੈਂਬਰ, ਐਸ.ਐਮ.ਸੀ. ਚੇਅਰਮੈਨ ਸ੍ਰੀ ਮੰਗਲ ਸਿੰਘ ਅਤੇ ਐਸ.ਐਮ.ਸੀ. ਦੇ ਸਮੂਹ ਮੈਂਬਰ ਹਾਜ਼ਰ ਸਨ। ਸਕੂਲ ਵੱਲੋਂ ਮੁੱਖ ਅਧਿਆਪਕ ਸ੍ਰੀ ਪ੍ਰਦੀਪ ਕੁਮਾਰ ਸਮੇਤ ਸਮੂਹ ਸਟਾਫ਼ ਵੀ ਮੌਜੂਦ ਰਿਹਾ।

ਸਰਪੰਚ ਸ੍ਰੀ ਪ੍ਰੇਮ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਵਧੀਆ ਵਿੱਦਿਅਕ ਮਾਹੌਲ ਮੁਹੱਈਆ ਕਰਵਾਉਣਾ ਗ੍ਰਾਮ ਪੰਚਾਇਤ ਦੀ ਮੁੱਖ ਤਰਜੀਹ ਹੈ। ਗਰਮੀ ਦੇ ਮੌਸਮ ਦੌਰਾਨ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ, ਇਸੇ ਮਕਸਦ ਨਾਲ ਸਕੂਲ ਨੂੰ ਦੋ ਏਸੀ ਮੁਹੱਈਆ ਕਰਵਾਏ ਗਏ ਹਨ।

ਮੁੱਖ ਅਧਿਆਪਕ ਸ੍ਰੀ ਪ੍ਰਦੀਪ ਕੁਮਾਰ ਨੇ ਗ੍ਰਾਮ ਪੰਚਾਇਤ ਅਤੇ ਐਸ.ਐਮ.ਸੀ. ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਹੂਲਤ ਨਾਲ ਵਿਦਿਆਰਥੀਆਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਅਤੇ ਉਹ ਹੋਰ ਇਕਾਗਰਤਾ ਨਾਲ ਆਪਣੀ ਪੜ੍ਹਾਈ ਕਰ ਸਕਣਗੇ।

ਐਸ.ਐਮ.ਸੀ. ਚੇਅਰਮੈਨ ਸ੍ਰੀ ਮੰਗਲ ਸਿੰਘ ਅਤੇ ਹਾਜ਼ਰ ਮੈਂਬਰਾਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪਿੰਡ ਵਾਸੀਆਂ ਨੇ ਗ੍ਰਾਮ ਪੰਚਾਇਤ ਦੇ ਇਸ ਉਪਰਾਲੇ ਨੂੰ ਵਿਦਿਆਰਥੀਆਂ ਦੇ ਹਿੱਤ ਵਿੱਚ ਇੱਕ ਸ਼ਲਾਘਾਯੋਗ ਕਦਮ ਦੱਸਿਆ।

ਫੋਟੋ ਕੈਪਸ਼ਨ: ਸਰਕਾਰੀ ਪ੍ਰਾਇਮਰੀ ਸਕੂਲ ਝੁੱਗੇ ਗੁਲਾਬ ਸਿੰਘ ਨੂੰ ਦੋ ਏਸੀ ਭੇਟ ਕਰਨ ਮੌਕੇ ਸਰਪੰਚ ਪ੍ਰੇਮ ਸਿੰਘ, ਪੰਚਾਇਤ ਮੈਂਬਰ, ਐਸ.ਐਮ.ਸੀ. ਚੇਅਰਮੈਨ ਮੰਗਲ ਸਿੰਘ, ਐਸ.ਐਮ.ਸੀ. ਮੈਂਬਰ, ਮੁੱਖ ਅਧਿਆਪਕ ਪ੍ਰਦੀਪ ਕੁਮਾਰ ਅਤੇ ਸਕੂਲ ਸਟਾਫ਼।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends