*ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਡੀ ਸੀ ਦਫਤਰ ਸਾਹਮਣੇ ਰੋਹ ਭਰਪੂਰ ਧਰਨਾ*
*ਮਹਿਲਾ ਮੁਲਾਜ਼ਮਾਂ ਵਲੋਂ ਭਰਵੀਂ ਸ਼ਮੂਲੀਅਤ*
*ਮੁੱਖ ਮੰਤਰੀ ਵਲੋਂ ਮੀਟਿੰਗ ਤੋਂ ਭੱਜਣ ਦੀ ਨਿਖੇਧੀ*
ਨਵਾਂ ਸ਼ਹਿਰ 27 ਅਗਸਤ ( ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਮਹਾਂ ਬੰਦ ਦੇ ਸੱਦੇ 'ਤੇ ਜਿਲ੍ਹੇ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਹ ਭਰਪੂਰ ਰੈਲੀ ਕੀਤੀ ਗਈ। ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮ, ਸਰਕਾਰੀ ਸਕੂਲਾਂ ਦੇ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਅਤੇ ਜ਼ਿਲ੍ਹੇ ਦੇ ਸਮੁੱਚੇ ਪੈਨਸ਼ਨਰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਖਾਸ ਤੌਰ 'ਤੇ ਅਧਿਆਪਕਾਂਵਾਂ, ਮਹਿਲਾ ਮੁਲਾਜ਼ਮਾਂ, ਮਿਡ ਡੇ ਮੀਲ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ।
ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਿਵ ਕੁਮਾਰ ਤਿਵਾੜੀ, ਕੁਲਦੀਪ ਸਿੰਘ ਦੌੜਕਾ, ਵਿਜੇ ਕੁਮਾਰ, ਜੀਤ ਲਾਲ ਗੋਹਲੜੋਂ, ਕੁਲਵਿੰਦਰ ਸਿੰਘ ਅਟਵਾਲ, ਅਜੇ ਕੁਮਾਰ, ਕਰਨੈਲ ਸਿੰਘ, ਅਜੀਤ ਸਿੰਘ ਬਰਨਾਲਾ, ਕੁਲਵੀਰ ਸਿੰਘ, ਜਸਵਿੰਦਰ ਸਿੰਘ ਔਜਲਾ, ਬਿਕਰਮਜੀਤ ਸਿੰਘ, ਸੋਮ ਲਾਲ, ਰਾਮ ਕਿਸ਼ਨ ਪਲੀਝਿੱਕੀ, ਸੁਰਿੰਦਰ ਸਿੰਘ ਸੋਇਤਾ, ਗੁਰਦੀਪ ਸਿੰਘ ਨਾਮਧਾਰੀ, ਪਲਵਿੰਦਰ ਸਿੰਘ, ਮੋਹਣ ਸਿੰਘ ਪੂਨੀਆ, ਸ਼ਰਨਜੀਤ ਸਿੰਘ, ਹਰਵਿੰਦਰ ਸਿੰਘ, ਜਗਤਾਰ ਸਿੰਘ, ਬਲਵਿੰਦਰ ਕੁਮਾਰ, ਕੁਲਦੀਪ ਸਿੰਘ, ਹਰਮਿੰਦਰ ਸਿੰਘ ਉਪਲ, ਨਰਿੰਦਰ ਸਿੰਘ ਭਾਰਟਾ,ਸੰਜੀਵ ਕੁਮਾਰ, ਸੁਰਜੀਤ ਸੈਂਪਲੇ, ਪਿਆਰਾ ਰਾਮ, ਕਮਲਦੇਵ, ਸ੍ਰੀ ਕਿਸ਼ਨ, ਗੁਲਸ਼ਨ ਕੁਮਾਰ, ਹਰੀ ਕ੍ਰਿਸ਼ਨ, ਜਸਬੀਰ ਦੀਪ, ਗੁਰਮੇਲ ਚੰਦ, ਪਰਮਵੀਰ ਪ੍ਰਿੰਸ, ਅੰਮ੍ਰਿਤਪਾਲ ਸਿੰਘ, ਨੀਲਮ, ਰਾਜ ਰਾਣੀ, ਜਸਵੀਰ ਕੌਰ, ਮਨਜਿੰਦਰਜੀਤ ਸਿੰਘ, ਚਰਨਜੀਤ, ਦੀਪਕ ਸਿੰਘ, ਰਾਜਵਿੰਦਰ ਲਾਖਾ, ਲਹਿੰਬਰ ਸਿੰਘ, ਰਾਮ ਦਾਸ ਸਿੰਘ, ਗੁਰਦਿਆਲ ਸਿੰਘ ਮਾਨ, ਦਲਜੀਤ ਸਿੰਘ, ਮਨਿੰਦਰ ਸਿੰਘ, ਇੰਜ. ਜੋਗਾ ਸਿੰਘ, ਨਰੇਸ਼ ਕੁਮਾਰ, ਸ੍ਰੀ ਰਾਮ, ਸੁਰਿੰਦਰ ਕੁਮਾਰ, ਪਲਵਿੰਦਰ ਸਿੰਘ ਸੂਦ, ਹਰਜਿੰਦਰ ਕੌਰ, ਸ਼ਕੁੰਤਲਾ ਸਰੋਏ,ਗੁਰਦੇਵ ਕੌਰ, ਰਾਜ ਕੁਮਾਰ ਜਾਡਲੀ, ਡਾ. ਅਮਿਤ ਕੁਮਾਰ, ਕਪਿਲਦੇਵ ਭਾਰਦਵਾਜ, ਜੁਝਾਰ ਸਿੰਘ ਸਹੂੰਗੜਾ, ਨਰੰਜਣ ਜੋਤ ਚਾਂਦਪੁਰੀ, ਬਗੀਚਾ ਸਿੰਘ ਰੱਕੜ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਮੂਹ ਮੰਗਾਂ ਨੂੰ ਨਕਾਰਨ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਰੋਸ ਰੈਲੀ ਨੂੰ ਸੀਟੂ ਦੇ ਸੂਬਾ ਆਗੂ ਮਹਾਂ ਸਿੰਘ ਰੌੜੀ, ਕਿਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਵੜੈਚ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਚਰਨਜੀਤ ਦੌਲਤਪੁਰ, ਇਫਟੂ ਦੇ ਆਗੂ ਅਵਤਾਰ ਸਿੰਘ ਤਾਰੀ, ਪੇਂਡੂ ਮਜਦੂਰ ਯੂਨੀਅਨ ਦੇ ਹਰੀ ਰਾਮ ਰਸੂਲਪੁਰੀ ਨੇ ਮੰਗਾਂ ਦਾ ਸਮਰਥਨ ਕੀਤਾ।
ਆਗੂਆਂ ਨੇ ਰਹਿੰਦੇ 18 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਪੈਨਸ਼ਨ ਦੁਹਰਾਈ 2.59 ਦੇ ਗੁਣਾਕ ਨਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਅਨਰਿਵਾਈਜਡ ਕੈਟਾਗਰੀਆਂ ਦੀ ਤਨਖਾਹ 2.59 ਦੇ ਗੁਣਾਕ ਨਾਲ ਸੋਧਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮਾਣ ਭੱਤਾ ਇਨਸੈਂਟਿਵ ਵਰਕਰਾਂ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਉਣ, ਸੋਧਣ ਦੇ ਨਾਂ 'ਤੇ ਪੇਂਡੂ ਭੱਤੇ ਸਮੇਤ ਕੱਟੇ ਗਏ ਸਮੁੱਚੇ ਭੱਤੇ ਬਹਾਲ ਕਰਨ, ਏਸੀਪੀ ਸਕੀਮ ਬਹਾਲ ਕਰਨ, ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ 15.01.2015 ਦਾ ਮੁਢਲੀ ਤਨਖਾਹ 'ਤੇ ਨਿਯੁਕਤੀ ਦਾ ਪੱਤਰ, 17.07.2020 ਦਾ ਕੇਂਦਰੀ ਸਕੇਲ ਲਾਗੂ ਕਰਨ ਦੇ ਪੱਤਰ ਨੂੰ ਰੱਦ ਕਰਨ ਅਤੇ 12.06.2025 ਨੂੰ ਸੋਧੇ ਗਏ ਸਰਵਿਸ ਰੂਲਾਂ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਪੰਜਾਬ ਦੇ ਸਮੁੱਚੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦੇਣ, ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵਿਕਾਸ ਦੇ ਨਾਂ ਤੇ ਕੱਟਿਆ ਜਾ ਰਿਹਾ 200 ਰੁਪਏ ਪ੍ਰਤੀ ਮਹੀਨਾ ਜਜੀਆ ਟੈਕਸ ਵਾਪਸ ਲੈਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਇੱਕੋ ਕਿਸ਼ਤ ਵਿੱਚ ਅਦਾ ਕਰਨ, ਪੰਜਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਤੇ 2011 ਵਿੱਚ ਲਾਗੂ ਕੀਤੀ ਉਚੇਰੀ ਗ੍ਰੇਡ ਪੇ ਬਹਾਲ ਕਰਨ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬੱਝਵਾਂ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ, ਜਨਵਰੀ 2016 ਤੋਂ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਦੇ ਸਮੇਂ 125% ਮਹਿੰਗਾਈ ਭੱਤੇ ਨੂੰ ਆਧਾਰ ਬਣਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਦੂਸਰੇ ਹਿੱਸੇ ਦੀ ਏ ਸੀ ਪੀ ਸਬੰਧੀ ਰਿਪੋਰਟ ਜਾਰੀ ਕਰਨ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕਰਨ, ਕੈਸ਼ਲੈਸ ਹੈਲਥ ਸਕੀਮ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਲਾਗੂ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੈਥ ਕਮ ਰਿਟਾਇਰਮੈਂਟ ਗਰੈਚੁਟੀ ਕੇਂਦਰ ਦੀ ਤਰਜ ਤੇ 25 ਲੱਖ ਰੁਪਏ ਕਰਨ, ਇਸ ਨੂੰ ਰਹਿੰਦੇ ਬੋਰਡਾਂ ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਤੇ ਵੀ ਲਾਗੂ ਕਰਨ, ਅਦਾਲਤਾਂ ਵੱਲੋਂ ਮੁਲਾਜ਼ਮਾ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਗਏ ਫੈਸਲਿਆਂ ਨੂੰ ਜਨਰਲਾਈਜ਼ ਕਰਨ ਦੀ ਮੰਗ ਕੀਤੀ। ਆਗੂਆਂ ਨੇ ਮੁੱਖ ਮੰਤਰੀ ਵਲੋਂ ਮੀਟਿੰਗ ਤੋਂ ਭੱਜਣ ਦੀ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਸੂਬਾ ਕਮੇਟੀ ਵਲੋਂ ਐਲਾਨੇ ਅਗਲੇ ਐਕਸ਼ਨਾਂ ਦੀ ਤਿਆਰੀ ਰੱਖਣ ਦੀ ਅਪੀਲ ਕੀਤੀ।
ਇਸ ਰੋਸ ਧਰਨੇ ਵਿੱਚ ਪਹੁੰਚ ਕੇ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਚੌਧਰੀ ਅਜੇ ਮੰਗੂਪੁਰ, ਬੀ ਜੇ ਪੀ ਦੇ ਜਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਮੰਗਾਂ ਦਾ ਸਮਰਥਨ ਕੀਤਾ।ਇਸ ਮੌਕੇ ਅਜੈ ਕੁਮਾਰ, ਮਨਪ੍ਰੀਤ, ਪਰਮਵੀਰ, ਗੁਰਪ੍ਰੀਤ,ਅਮਨਪ੍ਰੀਤ,ਅਮਿ ਕੁਮਾਰ, ਸੰਦੀਪ, ਰਘਵਿੰਦਰ ਲਾਲ, ਸੁਖਦੇਵ ਸਿੰਘ ਗਰਚਾ, ਲਖਵਿੰਦਰ ਕੌਰ, ਜਰਨੈਲ ਸਿੰਘ ਰਾਣੇਵਾਲ,ਜਸਵੀਰ ਕੌਰ ਸੂਰਾਪੁਰ, ਮੋਹਨ ਸਿੰਘ ਬਲਾਚੌਰ, ਦੇਸ ਰਾਜ ਵੱਜੋਂ, ਸੋਮ ਨਾਥ ਤਤਲਾ, ਵਰਿੰਦਰ ਸਿੰਘ, ਪ੍ਰਿੰਸੀਪਲ ਰਾਮ ਕਿਸਾਨ ਸਿੰਘ, ਹਰੀ ਸਿੰਘ, ਹਰਜਿੰਦਰ ਕੌਰ, ਹੈਪੀ ਰਾਣੀ ਆਗੂ ਵੀ ਮੌਜੂਦ ਸਨ।
