MAHARALLY 7 AUGUST: ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਚੰਡੀਗੜ੍ਹ ਮਹਾਂ ਰੈਲੀ ਲਈ ਤਿਆਰੀਆਂ ਮੁਕੰਮਲ

 *ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਚੰਡੀਗੜ੍ਹ ਮਹਾਂ ਰੈਲੀ ਲਈ ਤਿਆਰੀਆਂ ਮੁਕੰਮਲ* 


ਨਵਾਂ ਸ਼ਹਿਰ 6 ਅਗਸਤ ( ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਲਈ ਅੱਜ ਡੀਸੀ ਦਫਤਰ ਦੇ ਮੀਟਿੰਗ ਹਾਲ ਵਿੱਚ ਸੋਮ ਲਾਲ ਥੋਪੀਆ ਦੀ ਅਗਵਾ ਵਿੱਚ ਵੱਖ-ਵੱਖ ਜਥੇਬੰਦੀਆਂ ਦੀ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ, ਜੋਗਾ ਸਿੰਘ, ਕਰਨੈਲ ਸਿੰਘ, ਪੈਂਸ਼ਨਰਜ਼ ਐਸੋਸੀਏਸ਼ਨ ਪੀਐਸਪੀਸੀਐਲ ਰਜਿ. ਨੰ. 56 ਦੇ ਹਟ ਗਏ ਨਰਿੰਦਰ ਕੁਮਾਰ ਮਹਿਤਾ, ਕੁਲਵਿੰਦਰ ਸਿੰਘ ਅਟਵਾਲ, ਵਿਜੇ ਕੁਮਾਰ, ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਅਜੈ ਕੁਮਾਰ, ਕੁਲਬੀਰ ਸਿੰਘ ਆਦਿ ਆਗੂ ਸ਼ਾਮਿਲ ਸਨ।



       ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਚੰਡੀਗੜ੍ਹ ਦੀ ਮਹਾਂ ਰੈਲੀ ਲਈ ਮੁਕੰਦਪੁਰ, ਬੰਗਾ, ਰਾਹੋਂ, ਨਵਾਂ ਸ਼ਹਿਰ, ਬਲਾਚੌਰ, ਸੜੋਆ ਆਦਿ ਥਾਵਾਂ ਤੋਂ ਵੱਖ-ਵੱਖ ਜਥੇਬੰਦੀਆਂ ਦੇ ਸੈਂਕੜੇ ਮੁਲਾਜ਼ਮ ਅਤੇ ਪੈਨਸ਼ਨਰ ਦਰਜਨਾਂ ਬੱਸਾਂ / ਗੱਡੀਆਂ ਰਾਹੀਂ ਚਾਲੇ ਪਾਉਣਗੇ ਇਨ੍ਹਾਂ ਵੱਖ-ਵੱਖ ਥਾਵਾਂ ਤੋਂ ਚੱਲਣ ਵਾਲੀਆਂ ਗੱਡੀਆਂ ਬਛੂਆ ਟੋਲ ਪਲਾਜੇ 'ਤੇ ਇਕੱਠੀਆਂ ਹੋਣ ਉਪਰੰਤ ਵੱਡੇ ਕਾਫਲੇ ਦੇ ਰੂਪ ਵਿੱਚ ਚੰਡੀਗੜ੍ਹ ਮਹਾਂ ਰੈਲੀ ਲਈ ਰਵਾਨਾ ਹੋਣਗੀਆਂ।




💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends