MONDAY SCHOOL CLOSED IN PUNJAB : 17 ਅਗਸਤ ਨੂੰ ਵੱਖ ਵੱਖ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ

ਪੰਜਾਬ ਵਿੱਚ 17 ਅਗਸਤ ਨੂੰ ਸਕੂਲਾਂ ਵਿੱਚ ਛੁੱਟੀ, ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਲਾਨ



Taran Tarn 



HOSHIARPUR: 

Barnala 


Ludhiana 

Jalandar 



ਐੱਸ.ਏ.ਐੱਸ. ਨਗਰ: 15 ਅਗਸਤ ਨੂੰ ਆਜ਼ਾਦੀ ਦਿਵਸ ਦੇ ਸਮਾਗਮਾਂ ਵਿੱਚ ਸਕੂਲਾਂ ਵੱਲੋਂ ਕੀਤੀ ਗਈ ਭਾਗੀਦਾਰੀ ਨੂੰ ਦੇਖਦੇ ਹੋਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਸੋਮਵਾਰ, 17 ਅਗਸਤ 2026 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸੇ ਤਰ੍ਹਾਂ ਪਟਿਆਲਾ ਵਿਖੇ 15 ਅਗਸਤ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੋਮਵਾਰ, 17 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ।

ਉੱਥੇ ਹੀ ਚੰਡੀਗੜ੍ਹ ਵਿੱਚ ਵੀ ਆਜ਼ਾਦੀ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ 17 ਅਗਸਤ 2026 ਨੂੰ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਬੰਦ ਰਹਿਣਗੇ।



ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਹੋਏ ਸੁਤੰਤਰਤਾ ਦਿਵਸ ਦੇ ਸਮਾਗਮਾਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਛੁੱਟੀ ਐਲਾਨੀ ਗਈ ਹੈ।

Holiday Declared in Jalandhar,

ਜ਼ਿਲ੍ਹਾ ਪੱਧਰੀ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਬਾਗਬਾਨੀ, ਆਜ਼ਾਦੀ ਘੁਲਾਟੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ 17 ਅਗਸਤ 2026 (ਸੋਮਵਾਰ) ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ। (Jobsoffoday)

HOLIDAY DECLARED IN SBS NAGAR ( NAWANSHAHR) 

ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਕਾਲਜਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਛੁੱਟੀ ਦਾ ਐਲਾਨ ਮੁੱਖ ਮਹਿਮਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ ਹੈ। 


ROOPNAGAR 

ਰੂਪਨਗਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਜ਼ਿਲ੍ਹੇ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿੱਚ 17 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ। 

Ferozpur 

ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਜੀ ਵੱਲੋਂ ਅੱਜ ਸੁਤੰਤਰਤਾ ਦਿਵਸ ਤੇ ਰਾਜ ਪੱਧਰੀ ਸਮਾਗਮ ਵਿੱਚ ਭਾਗ ਲੈਣ ਵਾਲੇ ਸਕੂਲਾਂ ਨੂੰ ਮਿਤੀ 17-08-2026 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਬਾਕੀ ਸਕੂਲ ਆਮ ਵਾਂਗ ਖੁੱਲ੍ਹੇ ਰਹਿਣਗੇ। 

*ਜ਼ਿਲ੍ਹਾ ਸੰਗਰੂਰ ‘ਚ 17 ਅਗਸਤ ਨੂੰ ਛੁੱਟੀ ਦਾ ਐਲਾਨ*

ਡਿਪਟੀ ਕਮਿਸ਼ਨਰ ਸੰਗਰੂਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਵਿੱਚ 17 ਅਗਸਤ 2026, ਦਿਨ ਸੋਮਵਾਰ ਨੂੰ ਕੇਵਲ ਉਹਨਾਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਹੋਵੇਗੀ, ਜਿਨ੍ਹਾਂ ਨੇ ਸੰਗਰੂਰ ਜ਼ਿਲ੍ਹੇ ਵਿੱਚ ਕਰਵਾਏ ਗਏ ਵੱਖ-ਵੱਖ ਸਰਕਾਰੀ ਸਮਾਗਮਾਂ ਵਿੱਚ ਹਿੱਸਾ ਲਿਆ ਹੈ। 

Bathinda 

ਜ਼ਿਲ੍ਹਾ ਬਠਿੰਡਾ ਵਿਖੇ ਮਿਤੀ 17 ਅਗਸਤ 2026 (ਸੋਮਵਾਰ) ਵਾਲੇ ਦਿਨ ਉਹਨਾਂ ਸਕੂਲਾਂ ਵਿੱਚ ਛੁੱਟੀ ਕੀਤੀ ਗਈ ਹੈ, ਜਿਨ੍ਹਾਂ ਸਕੂਲਾਂ ਵੱਲੋਂ 15 ਅਗਸਤ 2026 ਨੂੰ ਆਜ਼ਾਦੀ ਦਿਹਾੜੇ ਸਬੰਧੀ ਪ੍ਰੋਗਰਾਮਾਂ ਵਿੱਚ ਭਾਗ ਲਿਆ ਗਿਆ ਹੈ। ਇਹ ਹੁਕਮ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਜਾਰੀ ਕੀਤੇ ਗਏ ਹਨ।

Ludhiana 

On account of Independence Day Celebrations held on August 15 (Saturday), Cabinet Minister Mr Harpal Singh Cheema has announced holiday for all government and private schools of District Ludhiana for Monday (August 17).


*From District Administration Ludhiana.*


ਮਹੱਤਵਪੂਰਨ: ਵਿਦਿਆਰਥੀ ਅਤੇ ਮਾਪੇ ਆਪਣੇ ਸਬੰਧਤ ਸਕੂਲ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਹੁਕਮਾਂ ਦੀ ਵੀ ਪੁਸ਼ਟੀ ਕਰ ਲੈਣ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends