MONDAY SCHOOL CLOSED IN PUNJAB : ਪੰਜਾਬ ਵਿੱਚ 17 ਅਗਸਤ ਨੂੰ ਸਕੂਲਾਂ ਵਿੱਚ ਛੁੱਟੀ, ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਲਾਨ

ਪੰਜਾਬ ਵਿੱਚ 17 ਅਗਸਤ ਨੂੰ ਸਕੂਲਾਂ ਵਿੱਚ ਛੁੱਟੀ, ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਲਾਨ

ਐੱਸ.ਏ.ਐੱਸ. ਨਗਰ: 15 ਅਗਸਤ ਨੂੰ ਆਜ਼ਾਦੀ ਦਿਵਸ ਦੇ ਸਮਾਗਮਾਂ ਵਿੱਚ ਸਕੂਲਾਂ ਵੱਲੋਂ ਕੀਤੀ ਗਈ ਭਾਗੀਦਾਰੀ ਨੂੰ ਦੇਖਦੇ ਹੋਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਸੋਮਵਾਰ, 17 ਅਗਸਤ 2026 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸੇ ਤਰ੍ਹਾਂ ਪਟਿਆਲਾ ਵਿਖੇ 15 ਅਗਸਤ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸੋਮਵਾਰ, 17 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ।

ਉੱਥੇ ਹੀ ਚੰਡੀਗੜ੍ਹ ਵਿੱਚ ਵੀ ਆਜ਼ਾਦੀ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ 17 ਅਗਸਤ 2026 ਨੂੰ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਬੰਦ ਰਹਿਣਗੇ।



ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਹੋਏ ਸੁਤੰਤਰਤਾ ਦਿਵਸ ਦੇ ਸਮਾਗਮਾਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਛੁੱਟੀ ਐਲਾਨੀ ਗਈ ਹੈ।

Holiday Declared in Jalandhar,

ਜ਼ਿਲ੍ਹਾ ਪੱਧਰੀ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਬਾਗਬਾਨੀ, ਆਜ਼ਾਦੀ ਘੁਲਾਟੀਆਂ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ 17 ਅਗਸਤ 2026 (ਸੋਮਵਾਰ) ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ 'ਚ ਛੁੱਟੀ ਦਾ ਐਲਾਨ ਕੀਤਾ ਗਿਆ। (Jobsoffoday)

HOLIDAY DECLARED IN SBS NAGAR ( NAWANSHAHR) 

ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਕਾਲਜਾਂ 'ਚ 17 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਛੁੱਟੀ ਦਾ ਐਲਾਨ ਮੁੱਖ ਮਹਿਮਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ ਹੈ। 

ਮਹੱਤਵਪੂਰਨ: ਵਿਦਿਆਰਥੀ ਅਤੇ ਮਾਪੇ ਆਪਣੇ ਸਬੰਧਤ ਸਕੂਲ ਜਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਧਿਕਾਰਤ ਹੁਕਮਾਂ ਦੀ ਵੀ ਪੁਸ਼ਟੀ ਕਰ ਲੈਣ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends