ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਨਾਲ ਮੁੱਖ ਮੰਤਰੀ ਪੰਜਾਬ ਦੀ ਅਹਿਮ ਮੀਟਿੰਗ 27 ਅਗਸਤ ਨੂੰ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਇੱਕ ਅਹਿਮ ਕਦਮ ਚੁੱਕਦਿਆਂ 'ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ' ਦੇ ਆਗੂਆਂ ਨਾਲ ਮੀਟਿੰਗ ਦਾ ਸਮਾਂ ਤੈਅ ਕੀਤਾ ਗਿਆ ਹੈ।
ਦਫ਼ਤਰ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.), ਸੁਨਾਮ ਊਧਮ ਸਿੰਘ ਵਾਲਾ ਵੱਲੋਂ ਜਾਰੀ ਪੱਤਰ ਅਨੁਸਾਰ, ਮੁੱਖ ਮੰਤਰੀ ਪੰਜਾਬ ਵੱਲੋਂ ਯੂਨੀਅਨ ਦੀਆਂ ਮੰਗਾਂ ਸਬੰਧੀ 27 ਅਗਸਤ 2026 ਨੂੰ ਦੁਪਹਿਰ 12:00 ਵਜੇ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਮੀਟਿੰਗ ਸੱਦੀ ਗਈ ਹੈ।
ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸਾਂਝਾ ਮੰਚ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਸੂਬਾ ਕਨਵੀਨਰਾਂ ਜਸਵੀਰ ਸਿੰਘ ਤਲਵਾੜਾ ਤੇ ਗੁਰਜੰਟ ਸਿੰਘ ਕੋਕਰੀ ਨੂੰ ਰਸਮੀ ਸੱਦਾ ਭੇਜਿਆ ਗਿਆ ਹੈ। ਮੁਲਾਜ਼ਮ ਆਗੂਆਂ ਨੂੰ ਉਮੀਦ ਹੈ ਕਿ ਇਸ ਬੈਠਕ ਦੌਰਾਨ ਪੁਰਾਣੀ ਪੈਨਸ਼ਨ ਸਕੀਮ (OPS) ਸਮੇਤ ਹੋਰ ਅਹਿਮ ਮਸਲਿਆਂ 'ਤੇ ਸਾਰਥਕ ਚਰਚਾ ਹੋਵੇਗੀ।
