ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 12 ਅਤੇ 13 ਸਤੰਬਰ ਨੂੰ ਪੰਜਾਬ ਭਰ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਹੋ ਰਹੇ ਘਿਰਾਓ ਰੋਸ ਪ੍ਰਦਰਸ਼ਨਾਂ ਵਿੱਚ ਐਲੀਮੈਂਟਰੀ ਅਧਿਆਪਕ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ - ਪੰਨੂ , ਲਹੌਰੀਆ
ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ:) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ, ਦਲਜੀਤ ਸਿੰਘ ਲਹੌਰੀਆ ਅਤੇ ਸਮੂਹ ਸੂਬਾ ਕਮੇਟੀ ਨੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਨਾਲ ਐਲੀਮੈਂਟਰੀ ਅਧਿਆਪਕ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।ਇਸ ਸਬੰਧੀ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ:) ਵੱਲੋਂ ਪੰਜਾਬ ਭਰ ਦੇ ਸੂਬਾ ਆਗੂਆਂ, ਜ਼ਿਲ੍ਹਾ ਆਗੂਆਂ ਅਤੇ ਬਲਾਕ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਤਾਂ ਜੋ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਵੱਧ ਤੋਂ ਵੱਧ ਅਧਿਆਪਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।ਯੂਨੀਅਨ ਆਗੂਆਂ ਨੇ ਪੰਜਾਬ ਭਰ ਦੇ ਐਲੀਮੈਂਟਰੀ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਹ 12 ਅਤੇ 13 ਸਤੰਬਰ ਦੇ ਇਨ੍ਹਾਂ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਚੁੱਪ ਧਾਰੀ ਬੈਠੀ ਪੰਜਾਬ ਸਰਕਾਰ ਨੂੰ ਮੂੰਹ ਤੋੜਵਾ ਜਵਾਬ ਦੇਣ ।
ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਅਣਦੇਖਾ ਕਰਨ ਵਾਲੀ ਸਰਕਾਰ ਨੂੰ ਜਥੇਬੰਦਕ ਏਕਤਾ ਅਤੇ ਵੱਡੀ ਸ਼ਮੂਲੀਅਤ ਰਾਹੀਂ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ ।
ਇਸ ਮੌਕੇ ਤੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ, ਬੀ ਕੇ ਮਹਿਮੀ ਲਖਵਿੰਦਰ ਸਿੰਘ ਸੇਖੋਂ, ਦਲਜੀਤ ਸਿੰਘ ਲਹੌਰੀਆ ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ,ਹਰਕ੍ਰਿਸ਼ਨ ਸਿੰਘ ਮੋਹਾਲੀ,ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਮਨਜੀਤ ਸਿੰਘ ਕਠਾਣਾ, ਸੋਹਣ ਸਿੰਘ ਮੋਗਾ, ਅਮ੍ਰਿਤਪਾਲ ਸਿੰਘ ਸੇਖੋਂ,ਨਿਰਭੈ ਸਿੰਘ ਮਾਲੋਵਾਲ,ਅਸ਼ੋਕ ਕੁਮਾਰ ਸਰਾਰੀ,ਤਰਸੇਮ ਲਾਲ ਜਲੰਧਰ,ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ,ਸਤਬੀਰ ਸਿਂਘ ਬੋਪਾਰਾਏ,ਰਵੀ ਵਾਹੀ,ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ, ਪਰਮਜੀਤ ਸਿੰਘ ਬੁੱਢੀਵਿੰਡ,ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜਿਲਕਾ, ਮਨੋਜ ਘਈ, ਰਣਜੀਤ ਸਿੰਘ ਮੱਲ੍ਹਾ, ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ,ਰਵੀ ਕਾਂਤ, ਦਿਗਪਾਲ ਪਠਾਨਕੋਟ, ਮਨਿੰਦਰ ਸਿੰਘ ਤਰਨਤਾਰਨ,ਰਛਪਾਲ ਸਿੰਘ ਉਦੋਕੇ,ਜਸਵੰਤ ਸਿੰਘ ਸੇਖੜਾ,ਹਰਜੀਤ ਸਿੰਘ ਸਿੱਧੂ ,ਗੁਰਵਿੰਦਰ ਸਿੰਘ ਬੱਬੂ,ਅਸ਼ਵਨੀ ਫੱਜੂਪੁਰ,ਹਰਵਿੰਦਰ ਸਿੰਘ ਹੈਪੀ,ਹੈਰੀ ਮਲੋਟ, ਦਿਲਬਾਗ ਸਿੰਘ ਸੈਣੀ, ਹਰਪ੍ਰੀਤ ਸਿੰਘ ਪਰਮਾਰ, ਰਿਸ਼ੀ ਕੁਮਾਰ ਜਲੰਧਰ, ਅਸੋਕ ਕੁਮਾਰ,ਸੁਰਿੰਦਰ ਕੁਮਾਰ ਮੋਗਾ,ਪਰਮਬੀਰ ਸਿੰਘ ਰੋਖੇ,ਲਖਵਿੰਦਰ ਸਿੰਘ ਸੰਗੂਆਣਾ,ਨਵਦੀਪ ਸਿਂਘ ਅੰਮ੍ਰਿਤਸਰ, ਰਵੀ ਕੁਮਾਰ ਫਰੀਦਕੋਟ, ਗੁਰਦੀਪ ਸਿੰਘ ਸੈਣੀ, ਧਰਮਿੰਦਰ ਸਿੰਘ ਡੋਡ, ਹਰਪਿੰਦਰ ਸਿੰਘ ਤਰਨਤਾਰਨ,ਜਸਵਿੰਦਰ ਸਿਂਘ ਬਾਤਿਸ਼,ਮਨਜੀਤ ਸਿੰਘ ਬੌਬੀ, ਸੁਰਜੀਤ ਸਿੰਘ ਕਾਲੜਾ,ਜਨਕਰਾਜ ਮੁਹਾਲੀ,ਸਤਨਾਮ ਸਿੰਘ ਪਾਲੀਆ, ਚਰਨਜੀਤ ਸਿੰਘ ਫਿਰੋਜ਼ਪੁਰ,ਰਾਕੇਸ਼ ਗਰਗ,ਕੁਲਬੀਰ ਸਿੰਘ ਗਿੱਲ,ਅਵਤਾਰ ਸਿਂਘ ਭਲਵਾਨ,ਜਤਿੰਦਰ ਜੋਤੀ, ਸੁਖਵਿੰਦਰ ਸਿਂਘ ਧਾਮੀ, ਬਚਨ ਸਿੰਘ,ਰਵਿੰਦਰ ਕੁਮਾਰ, ਬਲਕਾਰ ਸਿੰਘ ਰਮਨ ਕੁਮਾਰ ਪਠਾਨਕੋਟ, ਮੇਜਰ ਸਿੰਘ ਮਸੀਤੀ, ਨਵਰੀਤ ਸਿੰਘ ਜੌਲੀ, ਸਤੀਸ਼ ਕੁਮਾਰ ਫਾਜਿਲਕਾ, ਮਨਜੀਤ ਸਿੰਘ ਪਾਰਸ, ਪੰਕਜ ਅਰੋੜਾ, ਜਸਵਿੰਦਰ ਸਿੰਘ ਤਰਨਤਾਰਨ, ਜਸਪਾਲ ਸਿੰਘ, ਸੰਦੀਪ ਚੌਧਰੀ ,ਕੀਮਤੀ ਲਾਲ ਮੁਕਤਸਰ ਗੁਰਬੀਰ ਸਿੰਘ ਦਦੇਹਰ,ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਸ਼ਾਮਿੋ ਸਨ ।
