ਮੰਗਾਂ ਮੰਨਣ ਤੋਂ ਭਗੌੜੇ ਮੁੱਖ ਮੰਤਰੀ ਸਮੇਤ ਮੰਤਰੀਆਂ ਵਲੋਂ ਕੂੜ ਪ੍ਰਚਾਰ ਕਰਨ ਖਿਲਾਫ ਡਿਪਟੀ ਸਪੀਕਰ ਰੋੜੀ ਦੇ ਘਰ ਦਾ ਘਿਰਾਓ 12 ਸਤੰਬਰ ਨੂੰ

 *ਮੰਗਾਂ ਮੰਨਣ ਤੋਂ ਭਗੌੜੇ ਮੁੱਖ ਮੰਤਰੀ ਸਮੇਤ ਮੰਤਰੀਆਂ ਵਲੋਂ ਕੂੜ ਪ੍ਰਚਾਰ ਕਰਨ ਖਿਲਾਫ ਡਿਪਟੀ ਸਪੀਕਰ ਰੋੜੀ ਦੇ ਘਰ ਦਾ ਘਿਰਾਓ 12 ਸਤੰਬਰ ਨੂੰ* 

 

*ਦਾਣਾ ਮੰਡੀ ਤੋਂ ਜੈ ਕਿਸ਼ਨ ਰੋੜੀ ਦੇ ਘਰ ਤੱਕ ਰੋਸ ਮਾਰਚ ਕੀਤਾ ਜਾਵੇਗਾ - ਸਤੀਸ਼ ਰਾਣਾ*


...


ਚੰਡੀਗੜ੍ਹ 4 ਸਤੰਬਰ 2026 (   ਜਾਬਸ ਆਫ ਟੁਡੇ    ) ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਮੰਨਣ ਦੀ ਥਾਂ ਮੁਲਾਜ਼ਮਾਂ ਪੈਨਸ਼ਨਰਾਂ ਖਿਲਾਫ ਕੂੜ ਪ੍ਰਚਾਰ ਵਿੱਢਣ ਅਤੇ ਵਾਰ-ਵਾਰ ਮੀਟਿੰਗ ਦੇ ਕੇ ਮੁੱਖ ਮੰਤਰੀ ਦੇ ਭਗੌੜੇ ਹੋਣ ਦੇ ਖ਼ਿਲਾਫ਼ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਮੰਤਰੀਆਂ ਦੇ ਦਫਤਰਾਂ/ਘਰਾਂ ਦੇ ਘਿਰਾਓ ਦੇ  ਦਿੱਤੇ ਸੱਦੇ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਜਿਲ੍ਹਾ ਹੁਸ਼ਿਆਰਪੁਰ ਦੀਆਂ ਤਾਲਮੇਲ ਕਮੇਟੀਆਂ ਦੀ ਸੂਬਾ ਕਨਵੀਨਰ-ਕਮ-ਕੁਆਰਡੀਨੇਟਰ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਗੜ੍ਹਸ਼ੰਕਰ ਵਿਖੇ ਕੀਤੀ ਗਈ। 


        ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਮੋਰਚੇ ਅਤੇ ਤਾਲਮੇਲ ਕਮੇਟੀ ਦੇ ਆਗੂਆਂ ਕੁਲਦੀਪ ਸਿੰਘ ਦੌੜਕਾ, ਮੁਕੇਸ਼ ਕੁਮਾਰ, ਮੱਖਣ ਸਿੰਘ ਵਾਹਿਦਪੁਰੀ, ਵਿਜੇ ਕੁਮਾਰ, ਕੁਲਵਿੰਦਰ ਸਿੰਘ ਅਟਵਾਲ, ਮਦਨ ਲਾਲ, ਅਮਰੀਕ ਸਿੰਘ, ਜੀਤ ਲਾਲ ਗੋਹਲੜੋਂ, ਬਿਕਰਮਜੀਤ ਸਿੰਘ, ਇੰਦਰਜੀਤ ਵਿਰਦੀ, ਸ਼ਾਮ ਸੁੰਦਰ ਕਪੂਰ ਤੇ ਬਲਵੰਤ ਰਾਮ ਨੇ ਦੱਸਿਆ ਕਿ ਮੀਟਿੰਗ ਵਿੱਚ 12 ਸਤੰਬਰ ਨੂੰ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦੇ ਘਰ ਅਤੇ ਦਫਤਰ ਦਾ ਘਿਰਾਓ ਕਰਨ ਬਾਰੇ ਵਿਸਤਾਰ ਨਾਲ ਚਰਚਾ ਕਰਦਿਆਂ ਵਿਉਂਤਬੰਦੀ ਕੀਤੀ ਗਈ ਅਤੇ ਦੋਹਾਂ ਜ਼ਿਲ੍ਹਿਆ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ।

      ਤਾਲਮੇਲ ਕਮੇਟੀ ਦੇ ਆਗੂਆਂ ਕਰਨੈਲ ਸਿੰਘ ਰਾਹੋ, ਚੰਦਰ ਸ਼ੇਖਰ, ਅਸ਼ੋਕ ਕੁਮਾਰ, ਵਿਨੋਦ ਕੁਮਾਰ ਰਾਣਾ, ਕਮਲਦੇਵ, ਪਵਨ ਗੋਇਲ, ਹੰਸ ਰਾਜ, ਜੀਤ ਬਗਵਾਈ, ਭੁਪਿੰਦਰ ਸਿੰਘ ਸੜੋਆ, ਮੱਖਣ ਲੰਗੇਰੀ, ਪਵਨ ਗੜ੍ਹੀ, ਨਰੇਸ਼ ਭੰਮੀਆਂ, ਹਰਜਿੰਦਰ ਸੁੰਨੀ, ਜਸਵੀਰ ਰੱਕੜ, ਬਲਵਿੰਦਰ ਸਿੰਘ, ਸੁਖਪਾਲ ਸਿੰਘ ਨੇ ਕਿਹਾ ਕਿ ਰਹਿੰਦੇ 18 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਪੈਨਸ਼ਨ ਦੁਹਰਾਈ 2.59 ਦੇ ਗੁਣਾਕ ਨਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਅਨਰਿਵਾਈਜਡ ਕੈਟਾਗਰੀਆਂ ਦੀ ਤਨਖਾਹ 2.59 ਦੇ ਗੁਣਾਕ ਨਾਲ ਸੋਧਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮਾਣ ਭੱਤਾ ਇਨਸੈਂਟਿਵ ਵਰਕਰਾਂ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਉਣ, ਸੋਧਣ ਦੇ ਨਾਂ 'ਤੇ ਪੇਂਡੂ ਭੱਤੇ ਸਮੇਤ ਕੱਟੇ ਗਏ ਸਮੁੱਚੇ ਭੱਤੇ ਬਹਾਲ ਕਰਨ, ਏਸੀਪੀ ਸਕੀਮ ਬਹਾਲ ਕਰਨ, ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ 15.01.2015 ਦਾ ਮੁਢਲੀ ਤਨਖਾਹ 'ਤੇ ਨਿਯੁਕਤੀ ਦਾ ਪੱਤਰ, 17.07.2020 ਦਾ ਕੇਂਦਰੀ ਸਕੇਲ ਲਾਗੂ ਕਰਨ ਦੇ ਪੱਤਰ ਨੂੰ ਰੱਦ ਕਰਨ ਅਤੇ 12.06.2025 ਨੂੰ ਸੋਧੇ ਗਏ ਸਰਵਿਸ ਰੂਲਾਂ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਪੰਜਾਬ ਦੇ ਸਮੁੱਚੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦੇਣ, ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵਿਕਾਸ ਦੇ ਨਾਂ ਤੇ ਕੱਟਿਆ ਜਾ ਰਿਹਾ 200 ਰੁਪਏ ਪ੍ਰਤੀ ਮਹੀਨਾ ਜਜੀਆ ਟੈਕਸ ਵਾਪਸ ਲੈਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਇੱਕੋ ਕਿਸ਼ਤ ਵਿੱਚ ਅਦਾ ਕਰਨ, ਪੰਜਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਤੇ 2011 ਵਿੱਚ ਲਾਗੂ ਕੀਤੀ ਉਚੇਰੀ ਗ੍ਰੇਡ ਪੇ ਬਹਾਲ ਕਰਨ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬੱਝਵਾਂ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ, ਜਨਵਰੀ 2016 ਤੋਂ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਦੇ ਸਮੇਂ 125% ਮਹਿੰਗਾਈ ਭੱਤੇ ਨੂੰ ਆਧਾਰ ਬਣਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਦੂਸਰੇ ਹਿੱਸੇ ਦੀ ਏ ਸੀ ਪੀ ਸਬੰਧੀ ਰਿਪੋਰਟ ਜਾਰੀ ਕਰਨ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕਰਨ, ਕੈਸ਼ਲੈਸ ਹੈਲਥ ਸਕੀਮ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਲਾਗੂ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੈਥ ਕਮ ਰਿਟਾਇਰਮੈਂਟ ਗਰੈਚੁਟੀ ਕੇਂਦਰ ਦੀ ਤਰਜ ਤੇ 25 ਲੱਖ ਰੁਪਏ ਕਰਨ, ਇਸ ਨੂੰ ਰਹਿੰਦੇ ਬੋਰਡਾਂ ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਤੇ ਵੀ ਲਾਗੂ ਕਰਨ, ਅਦਾਲਤਾਂ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਗਏ ਫੈਸਲਿਆਂ ਨੂੰ ਜਨਰਲਾਈਜ਼ ਕਰਨ ਦੀ ਮੰਗ ਕੀਤੀ।

   ਇਸ ਸਮੇਂ ਜੋਗਿੰਦਰ ਸਿੰਘ, ਸੱਤਪਾਲ, ਨਰੇਸ਼ ਕੁਮਾਰ, ਗੋਪੀ ਰਾਮ, ਮਨਦੀਪ ਕੁਮਾਰ , ਦਿਲਾਵਰ ਸਿੰਘ, ਗੁਰਨਾਮ ਹਾਜ਼ੀਪੁਰ, ਜਗਦੀਸ਼ ਲਾਲ, ਇਸ਼ਾਨ ਮੱਕੜ, ਗੁਰਨੀਤ, ਹਰਮੇਸ਼ ਕੁਮਾਰ, ਰਮਨ ਕੁਮਾਰ ਆਦਿ ਮੌਜੂਦ ਸਨ।

Share post to friends:

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends