*ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਦੇ ਘਰ ਦਾ ਘਿਰਾਓ 19 ਸਤੰਬਰ ਨੂੰ 10 ਵਜੇ*
*ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਦਫਤਰ ਦਾ ਘਿਰਾਓ 19 ਸਤੰਬਰ ਨੂੰ 2:30 ਵਜੇ*
*10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ - ਦੌੜਕਾ*
ਨਵਾਂ ਸ਼ਹਿਰ 16 ਸਤੰਬਰ 2026 ( ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸੂਬਾਈ ਸਾਂਝੀ ਤਾਲਮੇਲ ਕਮੇਟੀ ਵਲੋਂ ਮੰਤਰੀਆਂ ਅਤੇ ਵਿਧਾਇਕਾਂ ਦੇ ਦਫਤਰਾਂ/ਘਰਾਂ ਦੇ ਘਿਰਾਓ ਦੇ ਦਿੱਤੇ ਸੱਦੇ ਨੂੰ ਲਾਗੂ ਕਰਨ ਲਈ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਜਸਵਿੰਦਰ ਔਜਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਤਾਲਮੇਲ ਕਮੇਟੀ ਦੇ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਦੇ ਘਰ ਦਾ ਘਿਰਾਓ 19 ਸਤੰਬਰ ਸ਼ਨੀਵਾਰ ਨੂੰ 10 ਵਜੇ ਕੀਤਾ ਜਾਵੇਗਾ। ਇਸੇ ਤਰ੍ਹਾਂ ਬੰਗਾ ਹਲਕੇ ਦੇ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਦੇ ਦਫਤਰ ਦਾ ਘਿਰਾਓ ਦੁਪਹਿਰ ਬਾਅਦ 2:30 ਵਜੇ ਕੀਤਾ ਜਾਵੇਗਾ। ਇਹਨਾਂ ਐਕਸ਼ਨਾਂ ਦੇ ਪ੍ਰਬੰਧਾਂ ਲਈ ਤਹਿਸੀਲ ਬਲਾਚੌਰ ਅਤੇ ਤਹਿਸੀਲ ਬੰਗਾ ਦੇ ਆਗੂਆਂ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਲ੍ਹਾ ਤਾਲਮੇਲ ਕਮੇਟੀ ਵਲੋਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿਧਾਇਕਾਂ ਦੇ ਘਰ / ਦਫਤਰ ਦੇ ਘਿਰਾਓ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਜਿਸ ਦੀਆਂ ਤਿਆਰੀਆਂ ਹੁਣ ਤੋਂ ਹੀ ਆਰੰਭ ਕਰ ਦਿੱਤੀਆਂ ਗਈਆਂ ਹਨ।
ਮੀਟਿੰਗ ਵਿੱਚ ਵਿਜੈ ਕੁਮਾਰ, ਮਦਨ ਲਾਲ, ਕਰਨੈਲ ਸਿੰਘ ਰਾਹੋਂ, ਇਸ਼ਾਨ ਮੱਕੜ, ਬਿਕਰਮਜੀਤ ਸਿੰਘ ਰਾਹੋਂ, ਹਰਮਿੰਦਰ ਸਿੰਘ ਉੱਪਲ, ਜੁਝਾਰ ਸਿੰਘ ਸਹੂੰਗੜਾ, ਗੁਰਦੀਸ਼ ਸਿੰਘ, ਕੁਲਬੀਰ ਸਿੰਘ, ਚੰਦਰ ਸ਼ੇਖਰ ਵਰਮਾ, ਗੁਰਮੁਖ ਸਿੰਘ, ਗੁਰਨਾਮ ਸਿੰਘ, ਨਵੀਨ ਕੁਮਾਰ, ਭੁਪਿੰਦਰ ਸੜੋਆ, ਵਿਨੇ ਕੁਮਾਰ ਆਦਿ ਹਾਜ਼ਰ ਸਨ।
