ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸੰਘਰਸ਼ ਵਿੱਚ ਸਮੁੱਚਾ ਅਧਿਆਪਕ ਵਰਗ ਸਕੱਤਰੇਤ ਤੋ ਲੈਕੇ ਜਿਲ੍ਹਾਂ ਪੱਧਰਾਂ ਤੱਕ ਮੁਲਾਜਮਾਂ ਦੇ ਨਾਲ ਚਟਾਨ ਵਾਂਗ ਖੜ੍ਹਾ - ਪੰਨੂ , ਲਹੌਰੀਆ

 ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸੰਘਰਸ਼ ਵਿੱਚ ਸਮੁੱਚਾ ਅਧਿਆਪਕ ਵਰਗ ਸਕੱਤਰੇਤ ਤੋ ਲੈਕੇ ਜਿਲ੍ਹਾਂ ਪੱਧਰਾਂ ਤੱਕ ਮੁਲਾਜਮਾਂ ਦੇ ਨਾਲ ਚਟਾਨ ਵਾਂਗ ਖੜ੍ਹਾ - ਪੰਨੂ , ਲਹੌਰੀਆ 


             ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ) ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਸਰਕਾਰ ਮੁਲਾਜਮਾਂ ਨਾਲ ਪੰਗਾ ਲੈਣ ਦੀ ਬਜਾਏ ਸਾਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਕੇ ਮਸਲੇ ਹੱਲ ਕਰੇ ਨਹੀ ਤਾਂ ਸਰਕਾਰ ਨੂੰ ਨਤੀਜੇ ਭੁਗਤਣੇ ਪੈਣਗੇ l ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਪੰਜਾਬ ਦੇ ਹਰੇਕ ਸੰਘਰਸ਼ ਚ ਵੱਡੀ ਲਾਮਬੰਦੀ ਨਾਲ ਸ਼ਮੂਲੀਅਤ ਹੋਵੇਗੀ l ਅਧਿਆਪਕ ਵਰਗ ਵੱਡਾ ਵਰਗ ਹੋਣ ਕਰਕੇ ਸਾਂਝੀ ਤਾਲਮੇਲ ਕਮੇਟੀ ਦੇ ਪਰੋਗਰਾਮਾਂ ਚ ਹੋਰ ਵੱਡੀ ਲਾਮਬੰਦੀ ਲਈ ਸਮੂਹ ਅਧਿਆਪਕ ਯੂਨੀਅਨਾਂ ਆਉਣ ਵਾਲੇ ਸਮੇ ਚ ਰਣਨੀਤੀ ਹੋਰ ਤਿਖੀ ਕਰਨਗੀਆਂ । ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ ( ਰਜਿ) ਦੇ ਸੂਬਾ ਪ੍ਰਧਾਨ ਅਤੇ ਸਾਂਝਾ ਮੁਲਾਜਮ ਮੰਚ ਪੰਜਾਬ ਦੇ ਆਗੂ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਦਲਜੀਤ ਸਿੰਘ ਲਹੌਰੀਆ ਨੇ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਨਾਲ ਸਕੱਤਰੇਤ ਡਾਇਰੈਕਟੇਰੇਟਜ ਦਫਤਰੀ ਸਟਾਫਾਂ ਵੱਲੋਂ ਆਪਣੇ ਹੱਕਾਂ ਲਈ ਲੜੀ ਜਾ ਰਹੀ ਲੜਾਈ ਵਿੱਚ ਸਮੁੱਚਾ ਅਧਿਆਪਕ ਵਰਗ ਮੋਢੇ ਨਾਲ ਮੋਢਾ ਲਾ ਕੇ ਸਕੱਤਰੇਤ ਡਾਇਰੈਕਟੋਰੇਟਜ ਤੋ ਲੈ ਕੇ ਜਿਲਾ ਪੱਧਰਾਂ ਤਣਕ ਚਟਾਨ ਵਾਂਗ ਖੜ੍ਹਾ ਹੈ ਤੇ ਸਮੁੱਚੀਆ ਭਰਾਤਰੀ ਯੂਨੀਅਨਾਂ ਸਾਝੇ ਸਂਘਰਸ਼ ਤੇ ਸਾਂਝੀ ਤਾਲਮੇਲ ਕਮੇਟੀ ਅਤੇ ਸੰਘਰਸ਼ੀ ਮੁਲਾਜਮਾਂ ਦੇ ਨਾਲ ਪਿੱਠ ਤੇ ਖੜੀਆਂ ਹਨ। ਆਗੂਆਂ ਨੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਪੰਜਾਬ ਦੀ ਅਗਵਾਈ ਹੇਠ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਲੜਿਆ ਜਾ ਰਿਹਾ ਸੰਘਰਸ਼ ਹੁਣ ਨਿਰਣਾਇਕ ਪੜਾਅ ਵਿੱਚ ਪਹੁੰਚ ਚੁੱਕਾ ਹੈ। ਪੰਜਾਬ ਦਾ ਮੁਲਾਜ਼ਮ ਵਰਗ ਆਪਣੇ ਹੱਕਾਂ ਦੀ ਇਸ ਲੜਾਈ ਤੋਂ ਪਿੱਛੇ ਹਟਣ ਵਾਲਾ ਨਹੀਂ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁਲਾਜ਼ਮ ਨਾ ਤਾਂ ਤਨਖਾਹਾਂ ਵਿੱਚ ਕਟੌਤੀਆਂ ਤੋਂ ਡਰਨ ਵਾਲਾ ਹੈ, ਨਾ ਹੀ ਮੁਅੱਤਲੀਆਂ, ਬਦਲੀਆਂ ਜਾਂ ਕਿਸੇ ਹੋਰ ਸਰਕਾਰੀ ਕਾਰਵਾਈ ਤੋਂ। ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹੱਕਾਂ ਦੀ ਆਵਾਜ਼ ਨੂੰ ਦਬਾਉਣ ਲਈ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਪੰਜਾਬ ਦੇ ਅਣਖੀਲੇ ਮੁਲਾਜ਼ਮ ਉਸਦਾ ਜਮਹੂਰੀ ਅਤੇ ਸੰਘਰਸ਼ਮਈ ਢੰਗ ਨਾਲ ਮੂੰਹਤੋੜ ਜਵਾਬ ਦੇਣਗੇ।

ਆਗੂਆਂ ਨੇ ਕਿਹਾ ਕਿ ਇਹ ਲੜਾਈ ਸਿਰਫ਼ ਮੁਲਾਜ਼ਮਾਂ ਦੀਆਂ ਮੰਗਾਂ ਜਾਂ ਪੈਨਸ਼ਨਰਾਂ ਦੇ ਹੱਕਾਂ ਤੱਕ ਸੀਮਤ ਨਹੀਂ ਹੈ। ਇਹ ਲੜਾਈ ਪੰਜਾਬ ਦੇ ਭਵਿੱਖ, ਪੰਜਾਬ ਦੀ ਨਵੀਂ ਪੀੜ੍ਹੀ ਦੇ ਹੱਕਾਂ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਤੇ ਨਵੀਆ ਭਰਤੀਆ ਨੂੰ ਆਰਥਿਕ ਸੇਸ਼ਣ ਤੋ ਵੀ ਬਚਾਉਣ ਦੀ ਲੜਾਈ ਹੈ। ਇਸ ਲਈ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਇਸ ਸੰਘਰਸ਼ ਨਾਲ ਜੁੜੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਸੰਘਰਸ਼ਾਂ ਵਿੱਚ ਵੀ ਪੰਜਾਬ ਦੇ ਅਧਿਆਪਕ ਵਰਗ ਨੇ ਵੱਡੀ ਲਾਮਬੰਦੀ ਅਤੇ ਸ਼ਮੂਲੀਅਤ ਕੀਤੀ ਹੈ ਅਤੇ ਆਉਣ ਵਾਲੇ ਪ੍ਰੋਗਰਾਮਾਂ ਵਿੱਚ ਵੀ ਅਧਿਆਪਕ ਵਰਗ ਹੋਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ।ਅਧਿਆਪਕ ਵਰਗ ਵੱਡਾ ਵਰਗ ਹੋਣ ਕਰਕੇ ਸਾਂਝੀ ਤਾਲਮੇਲ ਕਮੇਟੀ ਦੇ ਪਰੋਗਰਾਮਾਂ ਚ ਹੋਰ ਵੱਡੀ ਲਾਮਬੰਦੀ ਲਈ ਸਮੂਹ ਅਧਿਆਪਕ ਯੂਨੀਅਨਾਂ ਆਉਣ ਵਾਲੇ ਸਮੇ ਚ ਰਣਨੀਤੀ ਹੋਰ ਤਿਖੀ ਕਰਨਗੀਆਂ । ਉਨ੍ਹਾਂ ਅੰਤ ਵਿੱਚ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਨੂੰ ਕਿਸੇ ਵੀ ਦਬਾਅ ਜਾਂ ਕਾਰਵਾਈ ਨਾਲ ਨਹੀਂ ਰੋਕ ਸਕਦੀ। ਜਦੋਂ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦਾ ਇਨਸਾਫ਼ਪੂਰਨ ਹੱਲ ਨਹੀਂ ਹੁੰਦਾ, ਇਹ ਸੰਘਰਸ਼ ਪੂਰੀ ਤਾਕਤ ਅਤੇ ਇਕਜੁੱਟਤਾ ਨਾਲ ਜਾਰੀ ਰਹੇਗਾ ਤੇ ਫਿਰ ਵੀ ਮਸਲੇ ਹੱਲ ਨਾ ਹੋਏ ਤਾਂ ਮੁਲਾਜਮ ਵਿਰੋਧੀ ਸਰਕਾਰ ਨੂੰ ਪਾਸੇ ਕਰਨ ਤੱਕ ਜਾਰੀ ਰਹੇਗਾ।

ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ,ਨਰੇਸ਼ ਪਨਿਆੜ,ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋਂ, ਦਲਜੀਤ ਸਿੰਘ ਲਹੌਰੀਆ, ਹਰਜਿੰਦਰ ਹਾਂਡਾ,ਸਤਵੀਰ ਸਿੰਘ ਰੌਣੀ,ਹਰਕ੍ਰਿਸ਼ਨ ਸਿੰਘ ਮੋਹਾਲੀ,ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਮਨਜੀਤ ਸਿੰਘ ਕਠਾਣਾ,ਸੋਹਣ ਸਿੰਘ ਮੋਗਾ, ਅਮ੍ਰਿਤਪਾਲ ਸਿੰਘ ਸੇਖੋਂ,ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ,ਸਤਬੀਰ ਸਿਂਘ ਬੋਪਾਰਾਏ,ਰਵੀ ਵਾਹੀ,ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ ,ਪਰਮਜੀਤ ਸਿੰਘ ਬੁੱਢੀਵਿੰਡ,ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜਿਲਕਾ,ਮਨੋਜ ਘਈ, ਰਣਜੀਤ ਸਿੰਘ ਮੱਲ੍ਹਾ, ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ,ਰਵੀ ਕਾਂਤ, ਦਿਗਪਾਲ ਪਠਾਨਕੋਟ, ਮਨਿੰਦਰ ਸਿੰਘ ਤਰਨਤਾਰਨ,ਰਛਪਾਲ ਸਿੰਘ ਉਦੋਕੇ,ਜਸਵੰਤ ਸਿੰਘ ਸੇਖੜਾ, ਹਰਜੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਤਰਨਤਾਰਨ,ਹਰਵਿੰਦਰ ਸਿੰਘ ਹੈਪੀ,ਹੈਰੀ ਮਲੋਟ, ਦਿਲਬਾਗ ਸਿੰਘ ਸੈਣੀ, ਹਰਪ੍ਰੀਤ ਸਿੰਘ ਪਰਮਾਰ, ਰਿਸ਼ੀ ਕੁਮਾਰ ਜਲੰਧਰ, ਅਸੋਕ ਕੁਮਾਰ, ਸੁਰਿੰਦਰ ਕੁਮਾਰ ਮੋਗਾ,ਪਰਮਬੀਰ ਸਿੰਘ ਰੋਖੇ, ਲਖਵਿੰਦਰ ਸਿੰਘ ਸੰਗੂਆਣਾ, ਰਵੀ ਕੁਮਾਰ ਫਰੀਦਕੋਟ, ਗੁਰਦੀਪ ਸਿੰਘ ਸੈਣੀ, ਧਰਮਿੰਦਰ ਸਿੰਘ ਡੋਡ, ਹਰਪਿੰਦਰ ਸਿੰਘ ਤਰਨਤਾਰਨ, ਜਸਵਿੰਦਰ ਸਿਂਘ ਬਾਤਿਸ਼,ਮਨਜੀਤ ਸਿੰਘ ਬੌਬੀ, ਸੁਰਜੀਤ ਸਿੰਘ ਕਾਲੜਾ,ਜਨਕਰਾਜ ਮੁਹਾਲੀ,ਸਤਨਾਮ ਸਿੰਘ ਪਾਲੀਆ,ਚਰਨਜੀਤ ਸਿੰਘ ਫਿਰੋਜ਼ਪੁਰ,ਰਾਕੇਸ਼ ਗਰਗ, ਕੁਲਬੀਰ ਸਿੰਘ ਗਿੱਲ, ਅਵਤਾਰ ਸਿਂਘ ਭਲਵਾਨ, ਜਤਿੰਦਰ ਜੋਤੀ,ਸੁਖਵਿੰਦਰ, ਸਿਂਘ,ਬਚਨ ਸਿੰਘ, ਰਵਿੰਦਰ ਕੁਮਾਰ,ਬਲਕਾਰ ਸਿੰਘ, ਰਮਨ ਕੁਮਾਰ ਪਠਾਨਕੋਟ,ਮੇਜਰ ਸਿੰਘ ਮਸੀਤੀ,ਨਵਰੀਤ ਸਿੰਘ ਜੌਲੀ, ਸਤੀਸ਼ ਕੁਮਾਰ ਫਾਜਿਲਕਾ, ਮਨਜੀਤ ਸਿੰਘ ਪਾਰਸ,ਪੰਕਜ ਅਰੋੜਾ, ਜਸਵਿੰਦਰ ਸਿੰਘ ਤਰਨਤਾਰਨ,ਜਸਪਾਲ ਸਿੰਘ, ਸੰਦੀਪ ਚੌਧਰੀ, ਕੀਮਤੀ ਲਾਲਮੁਕਤਸਰ, ਗੁਰਬੀਰ ਸਿੰਘ ਦਦੇਹਰ, ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) ਸ਼ਾਮਿਲ ਸਨ ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends