*ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਗੜ੍ਹਸ਼ੰਕਰ ਵਿੱਚ ਵਿਸ਼ਾਲ ਰੋਸ ਮਾਰਚ ਉਪਰੰਤ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੇ ਘਰ ਦਾ ਘਿਰਾਓ*
ਗੜ੍ਹਸ਼ੰਕਰ 12 ਸਤੰਬਰ ( ਜਾਬਸ ਆਫ ਟੁਡੇ) ਪੰਜਾਬ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸੰਘਰਸ਼ ਅਤੇ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਹੰਕਾਰੀ ਤੇ ਅੜੀਅਲ ਵਤੀਰਾ ਅਪਣਾਉਂਦੇ ਹੋਏ ਮੁਲਾਜ਼ਮਾਂ / ਪੈਨਸ਼ਨਰਾਂ ਨੂੰ ਡੀ. ਏ. ਦੀਆਂ ਕਿਸ਼ਤਾਂ ਨਾ ਜਾਰੀ ਕਰਨ ਤੇ ਹੋਰ ਅਹਿਮ ਮੰਗਾਂ ਨਾ ਮੰਨਣ ਅਤੇ ਮੁੱਖ ਮੰਤਰੀ ਵਲੋਂ ਦਿੱਤੀ ਮੀਟਿੰਗ ਤੋਂ ਖ਼ੁਦ ਹੀ ਭਗੌੜਾ ਹੋਣ ਉਪਰੰਤ ਮੁਲਾਜ਼ਮਾਂ ਖਿਲਾਫ ਕੂੜ ਪ੍ਰਚਾਰ ਵਿੱਢਣ ਅਤੇ ਬਦਲਾ ਲਊ ਭਾਵਨਾ ਤਹਿਤ ਮੁਲਾਜ਼ਮ ਆਗੂਆਂ ਦੀਆਂ ਬਦਲੀਆਂ ਕਰਨ ਵਿਰੁੱਧ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਵਲੋਂ ਪੰਜਾਬ ਦੇ ਮੰਤਰੀਆਂ ਦੇ ਦਫਤਰਾਂ/ਘਰਾਂ ਦੇ ਘਿਰਾਓ ਦੇ ਸੱਦੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਹਜ਼ਾਰਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਦੇ ਕਨਵੀਨਰ ਕਮ ਕੋਆਰਡੀਨੇਟਰ ਸਤੀਸ਼ ਰਾਣਾ, ਸ਼ਿਵ ਕੁਮਾਰ ਤਿਵਾੜੀ, ਮੱਖਣ ਸਿੰਘ ਵਾਹਿਦਪੁਰੀ, ਅਮਰੀਕ ਸਿੰਘ, ਕੁਲਵਰਨ ਸਿੰਘ, ਸੁਰਿੰਦਰ ਕੁਮਾਰ ਪੁਆਰੀ, ਅਨੁਰਿਧ ਮੋਦਗਿਲ, ਜੈਲ ਸਿੰਘ, ਸੰਜੀਵ ਕੁਮਾਰ, ਜਸਵੀਰ ਤਲਵਾੜਾ, ਸੁਖਦੇਵ ਡਾਨਸੀਵਾਲ, ਨਿਰਮਲ ਸਿੰਘ ਹੁਸ਼ਿਆਰਪੁਰ, ਕਮਲਜੀਤ ਕੌਰ, ਸ਼ਕੁੰਤਲਾ ਦੇਵੀ ਦੀ ਅਗਵਾਈ ਵਿੱਚ ਬੱਸ ਸਟੈਂਡ ਗੜ੍ਹਸ਼ੰਕਰ ਵਿਖੇ ਵਿਸ਼ਾਲ ਇੱਕਠ ਉਪਰੰਤ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਰਿਹਾਇਸ਼ ਵੱਲ ਨੂੰ ਜਬਰਦਸਤ ਰੋਸ ਮਾਰਚ ਅਤੇ ਮੁਜ਼ਾਹਰਾ ਕੀਤਾ ਗਿਆ। ਜਿਸ ਵਿੱਚ ਵੱਡੀ ਗਿਣਤੀ ਮਿਡ ਡੇ ਮੀਲ, ਆਂਗਨਵਾੜੀ ਅਤੇ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕੀਤੀ। ਰੋਸ ਮਾਰਚ ਅਤੇ ਮੁਜ਼ਾਹਰੇ ਵਿੱਚ ਸ਼ਾਮਿਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਜੱਥੇਬੰਦੀਆਂ ਦੇ ਝੰਡਿਆਂ ਦੇ ਨਾਲ਼ ਨਾਲ਼ ਰੋਸ ਦਾ ਪ੍ਰਗਟਾਵਾ ਕਰਨ ਲਈ ਕਾਲੇ ਝੰਡੇ ਵੀ ਚੁੱਕੇ ਹੋਏ ਸਨ ਜੋ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਰਕਾਰ ਪ੍ਰਤੀ ਗਹਿਰੇ ਗੁੱਸੇ ਅਤੇ ਰੋਸ ਦਾ ਪ੍ਰਤੀਕ ਸਨ। ਬਹੁਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਵਜੋਂ ਕਾਲੀਆਂ ਪੱਗਾਂ ਅਤੇ ਪੱਟੀਆਂ ਬੰਨੀਆਂ ਸਨ ਤੇ ਮਹਿਲਾਵਾਂ ਨੇ ਕਾਲੀਆਂ ਚੁੰਨੀਆਂ ਲਈਆਂ ਹੋਈਆਂ ਸਨ। ਰੋਸ ਮਾਰਚ ਦੌਰਾਨ ਮੁਜਾਹਰਾਕਾਰੀਆਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਅਤੇ ਪੰਜਾਬ ਸਰਕਾਰ ਦੇ ਹੰਕਾਰੀ ਤੇ ਅੜੀਅਲ ਵਤੀਰੇ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਆਮ ਜਨਤਾ ਨੂੰ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਾਰੇ ਕੀਤੇ ਕੂੜ੍ਹ ਪਰਚਾਰ ਦੀ ਸੱਚਾਈ ਤੋਂ ਜਾਣੂ ਕਰਵਾਇਆ ਗਿਆ।
ਇਸ ਸਮੇਂ ਤਾਲ ਮੇਲ ਕਮੇਟੀ ਦੇ ਆਗੂਆਂ ਕੁਲਦੀਪ ਸਿੰਘ ਦੌੜਕਾ, ਕੁਲਵਿੰਦਰ ਸਿੰਘ ਅਟਵਾਲ, ਵਿਜੈ ਕੁਮਾਰ, ਮੁਕੇਸ਼ ਕੁਮਾਰ, ਰਾਮ ਕਿਸ਼ਨ ਪਲੀ ਝਿੱਕੀ, ਸੋਮ ਲਾਲ ਥੋਪੀਆ, ਇੰਦਰਸੁਖਦੀਪ ਸਿੰਘ ਓਡਰਾ, ਮਨਜੀਤ ਸਿੰਘ ਦਸੂਹਾ, ਬਿਕਰਮਜੀਤ ਸਿੰਘ, ਨਰਿੰਦਰ ਅਜਨੋਹਾ, ਅਮਰਜੀਤ ਸਿੰਘ, ਜਸਵਿੰਦਰ ਔਜਲਾ, ਅੰਮ੍ਰਿਤਪਾਲ ਸਿੰਘ, ਜਤਿੰਦਰ ਸੋਨੀ, ਮਦਨ ਲਾਲ ਸੈਣੀ, ਨਰਿੰਦਰ ਸਿੰਘ ਗੋਲੀ ਵਲੋਂ ਜ਼ੋਰਦਾਰ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਆਪਣੇ ਕੀਤੇ ਵਾਅਦਿਆਂਅਤੇ ਹਾਈ ਕੋਰਟ ਦੇ ਫੈਸਲੇ ਅਨੁਸਾਰ ਰਹਿੰਦੇ 18 ਪ੍ਰਤੀਸ਼ਤ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ, ਪੈਨਸ਼ਨ ਦੁਹਰਾਈ 2.59 ਦੇ ਗੁਣਾਕ ਨਾਲ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਅਨਰਿਵਾਈਜਡ ਕੈਟਾਗਰੀਆਂ ਦੀ ਤਨਖਾਹ 2.59 ਦੇ ਗੁਣਾਕ ਨਾਲ ਸੋਧਣ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮਾਣ ਭੱਤਾ ਇਨਸੈਂਟਿਵ ਵਰਕਰਾਂ ਨੂੰ ਘੱਟੋ ਘੱਟ ਉਜਰਤਾਂ ਦੇ ਘੇਰੇ ਵਿੱਚ ਲਿਆਉਣ, ਤਨਖਾਹਾਂ ਸੋਧਣ ਦੇ ਨਾਂ 'ਤੇ ਪੇਂਡੂ ਭੱਤੇ ਸਮੇਤ ਕੱਟੇ ਗਏ ਸਮੁੱਚੇ ਭੱਤੇ ਬਹਾਲ ਕਰਨ, ਏਸੀਪੀ ਸਕੀਮ ਬਹਾਲ ਕਰਨ, ਮੁਲਾਜ਼ਮ ਵਿਰੋਧੀ ਨੋਟੀਫਕੇਸ਼ਨ 15.01.2015 ਦਾ ਮੁਢਲੀ ਤਨਖਾਹ 'ਤੇ ਨਿਯੁਕਤੀ ਦਾ ਪੱਤਰ, 17.07.2020 ਦਾ ਕੇਂਦਰੀ ਸਕੇਲ ਲਾਗੂ ਕਰਨ ਦੇ ਪੱਤਰ ਨੂੰ ਰੱਦ ਕਰਨ ਅਤੇ 12.06.2025 ਨੂੰ ਸੋਧੇ ਗਏ ਸਰਵਿਸ ਰੂਲਾਂ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਕੇ ਪੰਜਾਬ ਦੇ ਸਮੁੱਚੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਦੇ ਤਨਖਾਹ ਸਕੇਲ ਦੇਣ, ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਵਿਕਾਸ ਦੇ ਨਾਂ ਤੇ ਕੱਟਿਆ ਜਾ ਰਿਹਾ 200 ਰੁਪਏ ਪ੍ਰਤੀ ਮਹੀਨਾ ਜਜੀਆ ਟੈਕਸ ਵਾਪਸ ਕਰਨ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਯਕਮੁਸ਼ਤ ਕਿਸ਼ਤ ਅਦਾ ਕਰਨ, ਪੰਜਵੇਂ ਤਨਖਾਹ ਕਮਿਸ਼ਨ ਦੀ ਸਿਫਾਰਿਸ਼ ਤੇ 2011 ਵਿੱਚ ਲਾਗੂ ਕੀਤੀ ਉਚੇਰੀ ਗ੍ਰੇਡ ਪੇ ਬਹਾਲ ਕਰਨ, ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬੱਝਵਾਂ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਕਰਨ, ਜਨਵਰੀ 2016 ਤੋਂ ਤਨਖਾਹ ਅਤੇ ਪੈਨਸ਼ਨ ਦੁਹਰਾਈ ਕਰਦੇ ਸਮੇਂ 125% ਮਹਿੰਗਾਈ ਭੱਤੇ ਨੂੰ ਆਧਾਰ ਬਣਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਦੂਸਰੇ ਹਿੱਸੇ ਦੀ ਏ ਸੀ ਪੀ ਸਬੰਧੀ ਰਿਪੋਰਟ ਜਾਰੀ ਕਰਨ, ਪੰਜਾਬ ਦੇ ਸੱਤਵੇਂ ਤਨਖਾਹ ਕਮਿਸ਼ਨ ਦਾ ਤੁਰੰਤ ਗਠਨ ਕਰਨ, ਕੈਸ਼ਲੈਸ ਹੈਲਥ ਸਕੀਮ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਲਾਗੂ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੈਥ ਕਮ ਰਿਟਾਇਰਮੈਂਟ ਗਰੈਚੁਟੀ ਕੇਂਦਰ ਦੀ ਤਰਜ ਤੇ 25 ਲੱਖ ਰੁਪਏ ਕਰਨ ਅਤੇ ਇਸ ਨੂੰ ਬੋਰਡਾਂ ਕਾਰਪੋਰੇਸ਼ਨਾਂ ਅਤੇ ਹੋਰ ਅਦਾਰਿਆਂ ਤੇ ਵੀ ਲਾਗੂ ਕਰਨ, ਅਦਾਲਤਾਂ ਵੱਲੋਂ ਮੁਲਾਜ਼ਮਾ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਦਿੱਤੇ ਗਏ ਫੈਸਲਿਆਂ ਨੂੰ ਜਨਰਲਾਈਜ਼ ਕਰਨ ਆਦਿ ਵਾਜਬ ਬਿਨਾ ਕਿਸੇ ਦੇਰੀ ਦੇ ਲਾਗੂ ਕਰੇ । ਜੇ ਪੰਜਾਬ ਸਰਕਾਰ ਨੇ ਹਾਲੇ ਵੀ ਇਹਨਾਂ ਮੰਗਾਂ ਪ੍ਰਤੀ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਭਵਿੱਖ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਜ਼ਬਰਦਸਤ ਗੁੱਸੇ ਤੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਇਸ ਸਮੇਂ ਇਕ ਮਤੇ ਪੰਜਾਬ ਸਰਕਾਰ ਦੀ ਆਮ ਲੋਕਾਂ ਵਲੋਂ ਪੰਜਾਬ ਦੇ ਮੰਤਰੀਆਂ ਨੂੰ ਸਵਾਲ ਕਰਨ ਤੇ ਅਪਣਾਈ ਜਾ ਰਹੀ ਦਮਨਕਾਰੀ ਨੀਤੀ ਦੀ ਸਖ਼ਤ ਨਿੰਦਾ ਕੀਤੀ ਗਈ ਅਤੇ ਮੰਗ ਕੀਤੀ ਕਿ ਦਿੜ੍ਹਬਾ ਦੇ ਗੁਲਜ਼ਾਰ ਸਿੰਘ ਦੇ ਮੌਤ ਤੋਂ ਪਹਿਲਾਂ ਦੇ ਬਿਆਨ ਨੂੰ ਅਧਾਰ ਬਣਾ ਕੇ ਉਸ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਲੋਕਾਂ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਦਾ ਨਾਮ ਐਫ. ਆਈ. ਆਰ. ਵਿਚ ਸ਼ਾਮਿਲ ਕੀਤਾ ਜਾਵੇ ਅਤੇ ਮੁੱਖ ਮੰਤਰੀ ਨੂੰ ਕਾਲਾ ਝੰਡਾ ਦਿਖਾਉਣ ਵਾਲੇ ਮੋਹਨਜੀਤ ਸ਼ੇਰੋਂ ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਪੁਲਸ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਜਾਵੇ।
ਡਿਪਟੀ ਸਪੀਕਰ ਨੇ ਆਪਣੇ ਘਰ ਸਾਹਮਣੇ ਲੱਗੇ ਰੋਸ ਧਰਨੇ ਵਿੱਚ ਪੁੱਜ ਕੇ ਮੰਗ ਪੱਤਰ ਪ੍ਰਾਪਤ ਕੀਤਾ। ਇਸ ਸਮੇਂ ਸਤੀਸ਼ ਰਾਣਾ ਨੇ ਸਰਕਾਰ ਵਲੋਂ ਕੀਤੇ ਜਾ ਰਹੇ ਗੁਮਰਾਹਕੁਨ ਪ੍ਰਚਾਰ ਦੀ ਨਿੰਦਾ ਕਰਦਿਆਂ ਮੰਗਾਂ ਦੀ ਚਰਚਾ ਕੀਤੀ।
ਇਸ ਸਮੇਂ ਬਲਵੀਰ ਸਿੰਘ ਖਾਨ ਪੁਰੀ, ਗੁਰਦਿਆਲ ਸਿੰਘ,ਮੱਖਣ ਸਿੰਘ ਲੰਗੇਰੀ,ਵਿਨੇ ਕੁਮਾਰ, ਜਸਵਿੰਦਰ ਸਿੰਘ, ਮਨਜੀਤ ਸਿੰਘ ਦਸੂਹਾ, ਜਰਨੈਲ ਸਿੰਘ, ਅਵਤਾਰ ਲਾਲ, ਮਨਜੀਤ ਸਿੰਘ ਬਾਬਾ, ਚੰਦਰ ਸ਼ੇਖਰ, ਨਰਿੰਦਰ ਭਾਰਟਾ, ਸੋਮ ਲਾਲ ਥੋਪੀਆਂ, ਸੋਹਣ ਸਿੰਘ ਬਲਾਚੌਰ, ਨਰਿੰਦਰ ਸਿੰਘ ਗੋਰਾਇਆ, ਮਨਜੀਤ ਬੰਗਾ ,ਬਲਜੀਤ ਸਿੰਘ ਮਹਿਮੋਵਾਲ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਜਸਵੀਰ ਸਿੰਘ, ਹੁਸ਼ਿਆਰਪੁਰ, ਮਣੀ ਰਾਮ, ਪ੍ਰਵੇਸ਼ ਕੁਮਾਰ ਹੁਸ਼ਿਆਰਪੁਰ, ਕਰਨੈਲ ਸਿੰਘ ਰਾਹੋਂ, ਦੇਸ ਰਾਜ ਬਜੋ, ਕਮਲਦੇਵ, ਜਗਦੀਸ਼ ਬਲਾਚੌਰ, ਪਰਮਿੰਦਰ ਪਾਲ ਸਿੰਘ, ਗੁਰਦਿਆਲ ਮਾਨ, ਜੁਝਾਰ ਸਹੂੰਗੜਾ, ਨੰਦ ਲਾਲ ਭੰਗਲ, ਰਾਜ ਕੁਮਾਰ ਜਾਡਲੀ, ਮਦਨ ਲਾਲ, ਮਦਨ ਲਾਲ ਸੈਣੀ ਜਤਿੰਦਰ ਸਿੰਘ ਸੋਨੀ ਇੰਦਰਜੀਤ ਕੌਰ, ਰਾਜਵਿੰਦਰ ਕੌਰ ਨਾਗਰਾ, ਰਸ਼ਪਾਲ ਕੌਰ, ਕਿਸਾਨ ਆਗੂ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਹਰਮੇਸ਼ ਢੇਸੀ, ਕੁਲਵਿੰਦਰ ਚਾਹਲ ਕੁਲਭੂਸ਼ਨ ਕੁਮਾਰ, ਰਾਮਜੀ ਚੌਹਾਨ, ਬਲਵੰਤ ਰਾਮ, ਮੋਹਿੰਦਰ ਸਿੰਘ ਬੱਡੋਂ, ਮਹਾਂ ਸਿੰਘ ਰੋੜੀ ਆਦਿ ਹਾਜ਼ਿਰ ਸਨ।
