ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਘਰ ਦਾ ਘਿਰਾਓ - ਪੰਨੂ , ਲਾਹੌਰੀਆ

 ਅੰਮ੍ਰਿਤਸਰ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਘਰ ਦਾ ਘਿਰਾਓ - ਪੰਨੂ , ਲਾਹੌਰੀਆ 


             ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿਸਟਰ ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਪ੍ਰੈਸ ਨੂੰ ਜਾਣ ਕੇ ਜਾਣਕਾਰੀ ਦਿੰਦੇ ਦੱਸਿਆ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ l ਅੰਮ੍ਰਿਤਸਰ ਵਿਖੇ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਘਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਪਿੱਟ-ਸਿਆਪਾ ਕੀਤਾ ਅਤੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ l ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਲਾਗੂ ਕੀਤਾ ਜਾਵੇ, ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਸਪੱਸ਼ਟ ਕੀਤਾ ਕਿ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends