ਪੰਜਾਬ ਭਰ ਦੇ ਅਧਿਆਪਕ ਵਰਗ ਨੂੰ ਅਪੀਲ-ਬੱਚਿਆਂ ਦੀ ਪੜ੍ਹਾਈ ਨੂੰ ਪ੍ਰਭਾਵਿਤ ਕਰ ਰਹੇ ਗੈਰ-ਵਿਦਿਅਕ ਕੰਮਾਂ ਅਤੇ ਔਨਲਾਈਨ ਡਿਊਟੀਆਂ ਤੋਂ ਮੁਕਤੀ ਲਈ ਇਕਜੁੱਟ ਹੋਣ ਦਾ ਸੱਦਾ :- ਪੰਨੂ,ਲਾਹੌਰੀਆ
ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਬਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਸਮੂਹਿਕ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਲਏ ਗਏ ਫੈਸਲੇ ਨੂੰ ਲਾਗੂ ਕਰੋ । ਐਲੀਮੈਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਨੇ ਸਖਤ ਰੋਸ ਤੇ ਸਖਤ ਨਿਖੇਧੀ ਕਰਦਿਆ ਕਿਹਾ ਕਿ ਸਰਕਾਰ ਅਤੇ ਵਿਭਾਗ ਵੱਲੋ ਸਕੂਲੀ ਬੱਚਿਆਂ ਦੀ ਸਿਖਿਆ ਦਾ ਨੁਕਸਾਨ ਕਰ ਰਹੇ ਤੇ ਗੈਰ-ਵਿਦਿਅਕ ਔਨਲਾਈਨ ਕੰਮਾਂ ਅਤੇ ਡਿਊਟੀਆਂ ਨੂੰ ਬੰਦ ਨਹੀਂ ਕੀਤਾ ਜਾਂਦਾ, ਅਧਿਆਪਕਾਂ ’ਤੇ ਲਗਾਈਆਂ ਜਾ ਰਹੀਆਂ ਵੱਖ ਵੱਖ ਕੰਮਾਂ ਲਈ ਹੋਰ ਗੈਰ-ਵਿਦਿਅਕ ਡਿਊਟੀਆਂ ਤੋਂ ਰਾਹਤ ਨਹੀਂ ਦਿੱਤੀ ਜਾਂਦੀ , ਪਿਛਲੇ ਛੇ ਮਹੀਨਿਆਂ ਤੋਂ ਰੁਕਿਆ ਮਿਡ-ਡੇ ਮੀਲ ਦਾ ਪੈਸਾ ਜਾਰੀ ਨਹੀਂ ਕੀਤਾ ਜਾਂਦਾ, ਸਕੂਲਾਂ ਵਿੱਚ ਖੇਡਾਂ ਕਰਵਾਉਣ ਲਈ ਲੋੜੀਂਦੇ ਫੰਡਾਂ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ ਤਾਂ ਆਓ, ਅਸੀਂ ਸਾਰੇ ਅਧਿਆਪਕ ਸਾਥੀ ਇਨ੍ਹਾਂ ਗੈਰ-ਵਿਦਿਅਕ ਕੰਮਾਂ ਅਤੇ ਡਿਊਟੀਆਂ ਦਾ ਸਾਂਝੇ ਤੌਰ ’ਤੇ ਸਮੂਹ ਅਧਿਆਪਕ ਜਥੇਬੰਦੀਆ ਦੇ ਬਾਈਕਾਟ ਦੇ ਫੈਸਲੇ ਨੂੰ ਲਾਗੂ ਕਰਨ ਲਈ ਅੱਗੇ ਆਈਏ। ਆਗੂਆਂ ਨੇ ਇਹ ਵੀ ਕਿਹਾ ਕਿ ਮਿਡ ਡੇ ਮੀਲ ਲਈ ਜੀ ਐਸ ਟੀ ਬਿੱਲ ਨਾ ਮਿਲਣਯੋਗ ਹਨ ਅਤੇ ਨਾ ਹੀ ਦਿਤੇ ਜਾਣਗੇ ।
ਅਧਿਆਪਕ ਦਾ ਮੁੱਖ ਕੰਮ-ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣਾ ਹੈ। ਆਓ, ਸਿੱਖਿਆ ਬਚਾਉਣ ਅਤੇ ਅਧਿਆਪਕਾਂ ਨੂੰ ਗੈਰ-ਵਿਦਿਅਕ ਬੋਝ ਤੋਂ ਮੁਕਤ ਕਰਵਾਉਣ ਲਈ ਇਕਜੁੱਟ ਹੋਈਏ। ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ ,ਨਰੇਸ਼ ਪਨਿਆੜ,ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋਂ, ਦਲਜੀਤ ਸਿੰਘ ਲਹੌਰੀਆ, ਹਰਜਿੰਦਰ ਹਾਂਡਾ,ਸਤਵੀਰ ਸਿੰਘ ਰੌਣੀ,ਹਰਕ੍ਰਿਸ਼ਨ ਸਿੰਘ ਮੋਹਾਲੀ,ਨੀਰਜ ਅਗਰਵਾਲ,ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਮਨਜੀਤ ਸਿੰਘ ਕਠਾਣਾ, ਸੋਹਣ ਸਿੰਘ ਮੋਗਾ, ਅਮ੍ਰਿਤਪਾਲ ਸਿੰਘ ਸੇਖੋਂ,ਨਿਰਭੈ ਸਿੰਘ ਮਾਲੋਵਾਲ,ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ,ਜਤਿੰਦਰਪਾਲ ਸਿੰਘ ਰੰਧਾਵਾ,ਹਰਜਿੰਦਰ ਸਿੰਘ ਚੌਹਾਨ,ਸਤਬੀਰ ਸਿਂਘ ਬੋਪਾਰਾਏ,ਰਵੀ ਵਾਹੀ, ਮਲਕੀਤ ਸਿੰਘ ਕਾਹਨੂੰਵਾਨ,ਦਿਲਬਾਗ ਸਿੰਘ ਬੌਡੇ ,ਪਰਮਜੀਤ ਸਿੰਘ ਬੁੱਢੀਵਿੰਡ,ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜਿਲਕਾ,ਮਨੋਜ ਘਈ, ਰਣਜੀਤ ਸਿੰਘ ਮੱਲ੍ਹਾ, ਅਸ਼ਵਨੀ ਫੱਜੂਪੁਰ,ਸੁਖਦੇਵ ਸਿੰਘ ਬੈਨੀਪਾਲ,ਅਵਤਾਰ ਸਿੰਘ ਮਾਨ,ਗੁਰਦੀਪ ਸਿੰਘ ਖੁਣਖੁਣ,ਕੁਲਦੀਪ ਸਿੰਘ ਨਵਾਂਸ਼ਹਿਰ,ਰਵੀ ਕਾਂਤ ਦਿਗਪਾਲ ਪਠਾਨਕੋਟ, ਮਨਿੰਦਰ ਸਿੰਘ ਤਰਨਤਾਰਨ, ਰਛਪਾਲ ਸਿੰਘ ਉਦੋਕੇ, ਜਸਵੰਤ ਸਿੰਘ ਸੇਖੜਾ, ਹਰਜੀਤ ਸਿੰਘ ਸਿੱਧੂ, ਗੁਰਵਿੰਦਰ ਸਿੰਘ ਬੱਬੂ ਤਰਨਤਾਰਨ, ਹਰਵਿੰਦਰ ਸਿੰਘ ਹੈਪੀ,ਹੈਰੀ ਮਲੋਟ, ਦਿਲਬਾਗ ਸਿੰਘ ਸੈਣੀ, ਹਰਪ੍ਰੀਤ ਸਿੰਘ ਪਰਮਾਰ, ਰਿਸ਼ੀ ਕੁਮਾਰ ਜਲੰਧਰ, ਅਸੋਕ ਕੁਮਾਰ ਸੁਰਿੰਦਰ, ਕੁਮਾਰ ਮੋਗਾ,ਪਰਮਬੀਰ ਸਿੰਘ ਰੋਖੇ,ਲਖਵਿੰਦਰ ਸਿੰਘ ਸੰਗੂਆਣਾ,ਨਵਦੀਪ ਸਿਂਘ ਅੰਮ੍ਰਿਤਸਰ,ਰਵੀ ਕੁਮਾਰ ਫਰੀਦਕੋਟ, ਗੁਰਦੀਪ ਸਿੰਘ ਸੈਣੀ, ਧਰਮਿੰਦਰ ਸਿੰਘ ਡੋਡ, ਹਰਪਿੰਦਰ ਸਿੰਘ ਤਰਨਤਾਰਨ,ਜਸਵਿੰਦਰ ਸਿਂਘ ਬਾਤਿਸ਼,ਮਨਜੀਤ ਸਿੰਘ ਬੌਬੀ, ਸੁਰਜੀਤ ਸਿੰਘ ਕਾਲੜਾ,ਜਨਕਰਾਜ ਮੁਹਾਲੀ,ਸਤਨਾਮ ਸਿੰਘ ਪਾਲੀਆ,ਚਰਨਜੀਤ ਸਿੰਘ ਫਿਰੋਜ਼ਪੁਰ, ਰਾਕੇਸ਼ ਗਰਗ, ਕੁਲਬੀਰ ਸਿੰਘ ਗਿੱਲ,ਅਵਤਾਰ ਸਿਂਘ ਭਲਵਾਨ,ਜਤਿੰਦਰ ਜੋਤੀ, ਸੁਖਵਿੰਦਰ ਸਿਂਘ ਧਾਮੀ, ਬਚਨ ਸਿੰਘ,ਰਵਿੰਦਰ ਕੁਮਾਰ, ਬਲਕਾਰ ਸਿੰਘ, ਰਮਨ ਕੁਮਾਰ ਪਠਾਨਕੋਟ, ਮੇਜਰ ਸਿੰਘ ਮਸੀਤੀ, ਨਵਰੀਤ ਸਿੰਘ ਜੌਲੀ, ਸਤੀਸ਼ ਕੁਮਾਰ ਫਾਜਿਲਕਾ, ਮਨਜੀਤ ਸਿੰਘ ਪਾਰਸ, ਪੰਕਜ ਅਰੋੜਾ,ਜਸਵਿੰਦਰ ਸਿੰਘ ਤਰਨਤਾਰਨ, ਜਸਪਾਲ ਸਿੰਘ, ਸੰਦੀਪ ਚੌਧਰੀ, ਕੀਮਤੀ ਲਾਲ ਮੁਕਤਸਰ,ਗੁਰਬੀਰ ਸਿੰਘ ਦਦੇਹਰ, ਸਾਹਿਬ ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਐਲੀਮੈਟਰੀ ਟੀਚਰਜ ਯੂਨੀਅਨ ਈ ਟੀ ਯੂ ਪੰਜਾਬ (ਰਜਿ) l
