ਆਰ ਐਮ ਪੀ ਆਈ ਨੇ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ

 *ਆਰ ਐਮ ਪੀ ਆਈ ਨੇ ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ*


*ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਆਜ਼ਾਦੀ ਅਤੇ ਲੋਕਤੰਤਰ ਦੀ ਰਾਖੀ ਕਰਾਂਗੇ*


ਨਵਾਂ ਸ਼ਹਿਰ 26 ਸਤੰਬਰ ( ) ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਨੇ 'ਮੁਖ ਚੋਣ ਕਮਿਸ਼ਨਰ' ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ, ਨਵੀਂ ਦਿੱਲੀ ਵਿਖੇ ਸ਼ਾਂਤਮਈ ਮੁਜ਼ਾਹਰਾ ਕਰ ਰਹੇ ਸਿਵਲ ਸੁਸਾਇਟੀ ਦੇ ਮੈਂਬਰ ਅਤੇ ਸਾਥੀ ਦੀਪਾਂਕਰ ਭੱਟਾਚਾਰੀਆ, ਪ੍ਰਸ਼ੋਤਮ ਸ਼ਰਮਾ, ਨੇਹਾ ਬੋਰਾ, ਜੋਗਿੰਦਰ ਯਾਦਵ, ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਨ ਸਮੇਤ ਹੋਰ ਨਾਮਵਰ ਖੱਬੇ ਪੱਖੀ ਆਗੂਆਂ ਦੀਆਂ ਨਾਜਾਇਜ਼ ਗ੍ਰਿਫਤਾਰੀਆਂ ਖਿਲਾਫ ਰੋਸ ਪ੍ਰਗਟ ਕਰਨ ਲਈ ਅਤੇ ਲੋਕਤੰਤਰ ਦੀ ਲੁੱਟ ਕਰਨ ਵਾਲੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕੇ ਗਏ। ਆਗੂਆਂ ਨੇ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ਦੁਆਰਾ ਕਾਇਮ ਕੀਤੇ ਗਏ ਲੋਕਤੰਤਰ ਦੀ ਰਾਖੀ ਹਰ ਹਾਲਤ ਵਿੱਚ ਕੀਤੀ ਜਾਵੇਗੀ।



       ਇਸ ਸਮੇਂ ਕੁਲਦੀਪ ਸਿੰਘ ਦੌੜਕਾ, ਸਤਨਾਮ ਸਿੰਘ ਸੁੱਜੋਂ, ਕੁਲਵਿੰਦਰ ਸਿੰਘ ਅਟਵਾਲ, ਵਿਜੇ ਕੁਮਾਰ, ਸੁਰਿੰਦਰ ਭੱਟੀ, ਸੂਬੇਦਾਰ ਮੇਜਰ ਸਿੰਘ, ਸੋਹਣ ਲਾਲ ਭੱਟੀ, ਗੁਰਨਾਮ ਸਿੰਘ ਭਾਨਮਜਾਰਾ, ਦਿਲਬਾਗ ਸਿੰਘ ਨਾਈਮਜਾਰਾ, ਰਣਜੀਤ ਗੁਜਰਪੁਰ, ਬਲਬੀਰ ਸਿੰਘ ਭੀਣ, ਪੂਜਨ ਪਾਸਵਾਨ, ਮਨਦੀਪ ਸਿੰਘ ਮੁਬਾਰਕਪੁਰ, ਸਰੂਪ ਸਿੰਘ ਔੜ, ਗੁਰਮੀਤ ਸਿੰਘ ਭੀਣ, ਤੋਤਾ ਮਹਾਲੋਂ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends