**ਅਵਸਥੀ ਪਰਿਵਾਰ ਵਲੋਂ ਸ਼੍ਰੀਮਤੀ ਮੋਨਿਕਾ ਅਵਸਥੀ ਜੀ ਦੀ ਯਾਦ ਵਿੱਚ ਹੁਸ਼ਿਆਰ ਵਿਦਿਆਰਥੀਆਂ ਨੂੰ ਵੰਡੇ ਵਜ਼ੀਫੇ**
ਅੰਮ੍ਰਿਤਸਰ, 30.09.26(): ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਦੇ ਸਾਬਕਾ ਪ੍ਰਧਾਨ ਸ੍ਰੀ ਅਸ਼ਵਨੀ ਅਵਸਥੀ ਨੇ ਆਪਣੀ ਧਰਮ ਪਤਨੀ ਸ਼੍ਰੀਮਤੀ ਮੋਨਿਕਾ ਅਵਸਥੀ ਦੀ ਯਾਦ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਅੰਮ੍ਰਿਤਸਰ ਵਿਚ ਹੁਸ਼ਿਆਰ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ। ਅਵਸਥੀ ਪਰਿਵਾਰ ਵਲੋਂ ਮਿਤੀ 29.09.26 ਦਿਨ ਮੰਗਲਵਾਰ ਨੂੰ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਦੇ ਪ੍ਰਧਾਨ ਸ੍ਰੀ ਅਸ਼ੋਕ ਸ਼ਰਮਾ ਸਾਬਕਾ ਪ੍ਰਧਾਨ ਸ੍ਰੀ ਅਮਨ ਸ਼ਰਮਾ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਪਰਮਜੀਤ ਕੌਰ ਜੀ ਨੇ ਸ਼੍ਰੀਮਤੀ ਮੋਨਿਕਾ ਅਵਸਥੀ ਜੀ ਨੂੰ ਸ਼ਰਧਾ ਸੁਮਨ ਭੇਂਟ ਕੀਤੇ। ਰੋਟੇਰੀਅਮ ਅਸ਼ਵਨੀ ਅਵਸਥੀ ਅਤੇ ਅਮਨ ਸ਼ਰਮਾ ਨੇ ਦੱਸਿਆ ਕਿ ਸ਼੍ਰੀਮਤੀ ਮੋਨਿਕਾ ਅਵਸਥੀ ਆਪ ਇਸ ਸਕੂਲ ਵਿਖੇ ਬਤੌਰ ਅੰਗਰੇਜੀ ਮਿਸਟਰੈਸ ਸੇਵਾ ਨਿਭਾਉਂਦੇ ਰਹੇ ਹਨ ਅਤੇ ਸਿੱਖਿਆ ਜਗਤ ਨੂੰ ਉਹਨਾਂ ਦੀ ਵੱਡੀ ਦੇਣ ਰਹੀ ਹੈ। ਉਨਾਂ ਨੇ ਹਮੇਸ਼ਾ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਚੜਦੀ ਕਲਾ ਲਈ ਤਨੋ ਮਨੋ ਧਨੋ ਸਮਰਪਿਤ ਹੋ ਕੇ ਕਾਰਜ ਕੀਤੇ। ਉਨਾਂ ਨੇ ਆਪਣੇ ਸੇਵਾ ਕਾਲ ਦੌਰਾਨ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਦੀ ਹਰ ਮੁਮਕਿਨ ਮਦਦ ਕੀਤੀ। ਇਸ ਮੌਕੇ ਰੋਟੇਰੀਅਨ ਅਸ਼ਵਨੀ ਅਵਸਥੀ ਅਤੇ ਵਿਸ਼ੇਸ਼ ਤੌਰ ਤੇ ਹਾਜ਼ਰ ਸ਼ਖਸੀਅਤਾਂ ਵੱਲੋਂ ਸਕੂਲ਼ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਦਸਵੀਂ ਅਤੇ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਹਰਪ੍ਰੀਤ ਕੌਰ ਪੁੱਤਰੀ ਸ਼੍ਰੀ ਮੰਗਲ ਸਿੰਘ, ਸਿਮਰਨਜੀਤ ਕੌਰ ਪੁੱਤਰੀ ਸ਼੍ਰੀ ਮੰਗਲ ਸਿੰਘ ਨੂੰ 5100-5100 ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਗੁਰਸ਼ਰਨਦੀਪ ਸਿੰਘ ਪੁੱਤਰ ਸ਼੍ਰੀ ਕਰਮਜੀਤ ਸਿੰਘ ਤੇ ਨੇਹਾ ਕੁਮਾਰੀ ਪੁੱਤਰੀ ਸ਼੍ਰੀ ਰਮਨ ਮੰਡਲ ਨੂੰ 3100-3100 ਵਜੀਫਾ ਤਕਸੀਮ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੂੰ 500 ਕਾਪੀਆਂ ਵੰਡੀਆਂ ਗਈਆਂ ਅਤੇ ਕੋਲਡ ਡਰਿੰਕ ਦਾ ਲੰਗਰ ਵਿਸ਼ੇਸ਼ ਤੌਰ ਤੇ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸ਼੍ਰੀਮਤੀ ਮੋਨਿਕਾ ਅਵਸਥੀ ਜੀ ਦੇ ਵਡਮੁੱਲੇ ਵਿਚਾਰਾਂ ਤੇ ਸਿੱਖਿਆਵਾਂ ਨੂੰ ਯਾਦ ਕੀਤਾ ਅਤੇ ਉਹਨਾਂ ਨਾਲ ਬਿਤਾਏ ਸਮੇਂ ਦੇ ਕੁਝ ਪਲ ਸਾਰੀਆਂ ਨਾਲ ਸਾਂਝੇ ਕੀਤੇ। ਇੱਥੇ ਦੱਸਣ ਯੋਗ ਹੈ ਕਿ ਅਸ਼ਵਨੀ ਅਵਸਥੀ ਜੀ ਵੱਲੋਂ ਐਲਾਨ ਕੀਤਾ ਗਿਆ ਕਿ ਆਉਂਦੇ ਵਰ੍ਹੇ ਦਸਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 5100, 3100, 2100 ਵਜ਼ੀਫਾ ਰਾਸ਼ੀ ਦਿੱਤੀ ਜਾਵੇਗੀ। ਇਸੇ ਤਰ੍ਹਾਂ ਜਮਾਤ ਅੱਠਵੀਂ ਵਿੱਚੋਂ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 3100, 2100, 1100 ਰੂਪੇ ਵਜੀਫੇ ਵਜੋਂ ਦਿੱਤੇ ਜਾਣਗੇ, ਤਾਂ ਜੋ ਵਿਦਿਆਰਥੀਆਂ ਵਿੱਚ ਸਕੂਲ, ਸਿੱਖਿਆ ਅਤੇ ਉਜਵਲ ਭਵਿੱਖ ਲਈ ਉਤਸ਼ਾਹਿਤ ਕੀਤਾ ਜਾ ਸਕੇ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਪਰਮਜੀਤ ਕੌਰ ਨੇ ਅਵਸਥੀ ਪਰਿਵਾਰ ਦੇ ਉਪਰਾਲਿਆਂ ਲਈ ਧੰਨਵਾਦ ਕੀਤਾ ਅਤੇ ਇਨਾ ਉਪਰਾਲਿਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਸਰਬਜੀਤ ਸਿੰਘ ਸਕੱਤਰ, ਮਨਮੋਹਨ ਸਿੰਘ, ਜਤਿੰਦਰ ਸਿੰਘ, ਅਮਨ ਸ਼ਰਮਾ, ਜੋਨਲ ਚੇਅਰਮੈਨ ਪਰਮਜੀਤ ਸਿੰਘ, ਪ੍ਰਿੰਸੀਪਲ ਬਲਦੇਵ ਸਿੰਘ ਸੰਧੂ, ਪ੍ਰਿੰਸੀਪਲ ਦਵਿੰਦਰ ਸਿੰਘ, ਪ੍ਰਮੋਦ ਕਪੂਰ, ਰਾਜੇਸ਼ ਕੁਮਾਰ ਪਰਾਸ਼ਰ, ਅਮਰਜੀਤ ਸਿੰਘ, ਚੰਦਰ ਮੋਹਨ, ਗੁਰਿੰਦਰ ਸਿੰਘ, ਰਿਤੂ ਸ਼ਰਮਾ, ਸੁਖਰਾਜ ਸਿੰਘ, ਬਲਤੇਜ ਸਿੰਘ, ਅਮਨਦੀਪ ਕੌਰ, ਵਰਿੰਦਰ ਕੌਰ, ਰਿੰਪਲ ਚੌਧਰੀ, ਕੁਲਵਿੰਦਰ ਕੌਰ, ਸ਼ੈੱਫੀ ਮਹੇਸ਼ਵਰੀ, ਸੰਦੀਪ ਸਿੰਘ ਅਤੇ ਬਾਕੀ ਸਟਾਫ ਮੈਂਬਰ ਹਾਜ਼ਰ ਰਹੇ।
