ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 12 ਸਤੰਬਰ ਨੂੰ 'ਚ ਛੁੱਟੀ ਦਾ ਐਲਾਨ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ 9 ਸਤੰਬਰ ( ਜਾਬਸ ਆਫ ਟੁਡੇ) : ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ (ਨੰਬਰ: 06/03/2022-2PP3/477) ਜਾਰੀ ਕਰ ਦਿੱਤਾ ਗਿਆ ਹੈ।
12 ਸਤੰਬਰ (ਸ਼ਨੀਵਾਰ) ਨੂੰ ਬੰਦ ਰਹਿਣਗੇ ਇਹ ਅਦਾਰੇ
ਜਾਰੀ ਹੁਕਮਾਂ ਅਨੁਸਾਰ 12 ਸਤੰਬਰ 2026 (ਦਿਨ ਸ਼ਨੀਵਾਰ) ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੇਠ ਲਿਖੇ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ:
- ਸਾਰੇ ਸਰਕਾਰੀ ਦਫ਼ਤਰ
- ਬੋਰਡ ਅਤੇ ਕਾਰਪੋਰੇਸ਼ਨਾਂ
- ਸਰਕਾਰੀ ਵਿੱਦਿਅਕ ਅਦਾਰੇ (ਸਕੂਲ, ਕਾਲਜ ਆਦਿ)
ਇਸ ਦੇ ਨਾਲ ਹੀ ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀ Negotiable Instruments Act, 1881 ਦੀ ਧਾਰਾ 25 ਦੇ ਤਹਿਤ ਵੀ ਲਾਗੂ ਹੋਵੇਗੀ, ਜਿਸ ਕਾਰਨ ਬੈਂਕਿੰਗ ਅਤੇ ਵਿੱਤੀ ਸੇਵਾਵਾਂ 'ਤੇ ਵੀ ਇਸ ਦਾ ਪ੍ਰਭਾਵ ਰਹੇਗਾ।
ਇਹ ਹੁਕਮ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਸੂਬੇ ਦੇ ਸਾਰੇ ਸਬੰਧਤ ਵਿਭਾਗਾਂ, ਡਿਪਟੀ ਕਮਿਸ਼ਨਰਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਇਸ ਸੰਬੰਧੀ ਸੂਚਿਤ ਕਰ ਦਿੱਤਾ ਗਿਆ ਹੈ।
