ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ 'ਚ 27 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਦੇ ਪਵਿੱਤਰ ਦਿਹਾੜੇ ਦੇ ਸਬੰਧ ਵਿੱਚ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਅਧਿਕਾਰਤ ਨੋਟੀਫਿਕੇਸ਼ਨ (ਨੰਬਰ: 06/01/2026-2PP3/544) ਅਨੁਸਾਰ, ਮਿਤੀ 27 ਅਕਤੂਬਰ 2026 (ਦਿਨ ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਅੰਦਰ ਪੈਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।
ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀ Negotiable Instruments Act, 1881 ਦੀ ਧਾਰਾ 25 ਅਧੀਨ ਵੀ ਘੋਸ਼ਿਤ ਕੀਤੀ ਜਾਂਦੀ ਹੈ, ਜਿਸ ਤਹਿਤ ਬੈਂਕਿੰਗ ਅਤੇ ਵਿੱਤੀ ਅਦਾਰੇ ਵੀ ਬੰਦ ਰਹਿਣਗੇ।
ਇਹ ਹੁਕਮ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ਼੍ਰੀ ਕੇ. ਏ. ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ ਅਤੇ ਸੰਬੰਧਿਤ ਵਿਭਾਗਾਂ ਨੂੰ ਇਸ ਬਾਰੇ ਸੂਚਨਾ ਭੇਜ ਦਿੱਤੀ ਗਈ ਹੈ ਤਾਂ ਜੋ ਲੋਕਾਂ ਤੱਕ ਇਹ ਜਾਣਕਾਰੀ ਸੁਚਾਰੂ ਢੰਗ ਨਾਲ ਪਹੁੰਚਾਈ ਜਾ ਸਕੇ।
