ਸਰਕਾਰੀ ਪ੍ਰਾਇਮਰੀ ਸਕੂਲ ਬੱਖੂਸਾਹ ਦੇ ਨਿੱਕੇ ਖਿਡਾਰੀਆਂ ਨੇ ਬਲਾਕ ਪੱਧਰੀ ਖੇਡਾਂ ਵਿੱਚ ਮਾਰੀਆਂ ਮੱਲਾਂ
ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਅਤਿ ਜ਼ਰੂਰੀ -ਸੁਖਵਿੰਦਰ ਸਿੰਘ ਸਿੱਧੂ
ਬੀਤੇ ਦਿਨੀ ਬਲਾਕ ਫਾਜ਼ਿਲਕਾ 2 ਦੀਆਂ ਬਲਾਕ ਪੱਧਰੀ ਖੇਡਾਂ ਸ਼ਹੀਦ ਭਗਤ ਸਿੰਘ ਬਹੁਮੰਤਵੀ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਦੀ ਅਗਵਾਈ ਵਿੱਚ ਕਰਵਾਈਆਂ ਗਈਆ। ਜਿਸ ਵਿਚ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਬੱਖੂਸਾਹ ਦੇ ਖਿਡਾਰੀਆਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਰਜ ਕਰਵਾਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਸੁਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਦੇ ਖਿਡਾਰੀ ਲਕਸ਼ਦੀਪ ਸਿੰਘ ਨੇ 600 ਮੀਟਰ ਮੁੰਡਿਆਂ ਦੀ ਦੌੜ ਵਿੱਚ ਪਹਿਲਾਂ ਸਥਾਨ ਸਹਿਜਦੀਪ ਕੌਰ ਨੇ 600 ਮੀਟਰ ਕੁੜੀਆ ਦੀ ਦੌੜ ਵਿੱਚ ਦੂਜਾ ਸਥਾਨ, ਆਰਵਿਸ਼ ਨੇ ਗੋਲਾ ਸੁੱਟਣ ਵਿੱਚ ਪਹਿਲਾਂ ਅਤੇ 200 ਮੀਟਰ ਦੌੜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ।ਇਸ ਦੇ ਨਾਲ ਸਰਕਲ ਕਬੱਡੀ ਵਿੱਚ ਸਕੂਲ ਦੇ ਖਿਡਾਰੀਆਂ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਸ ਮੌਕੇ ਤੇ ਸਕੂਲ ਵਿੱਚ ਇੱਕ ਸਾਦੇ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਜ਼ਿਲ੍ਹਾ ਪੱਧਰੀ ਖੇਡਾਂ ਦੀ ਤਿਆਰੀ ਵਿੱਚ ਜੁੱਟ ਜਾਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਤੇ ਸਕੂਲ ਮੁੱਖੀ ਸੁਖਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਟੁੱਟ ਅੰਗ ਹਨ । ਉਹਨਾਂ ਕਿਹਾ ਕਿ ਇਹਨਾਂ ਨਿੱਕੇ ਖਿਡਾਰੀਆਂ ਵਿੱਚੋ ਹੀ ਭਵਿੱਖ ਦੇ ਵੱਡੇ ਖਿਡਾਰੀ ਪੈਦਾ ਹੋਣਗੇ। ਉਹਨਾਂ ਨੇ ਸਕੂਲ ਪ੍ਰਬੰਧਕ ਕਮੇਟੀ ਅਤੇ ਪਿੰਡ ਦੀ ਪੰਚਾਇਤ ਦਾ ਧੰਨਵਾਦ ਕੀਤਾ ਜ਼ੋ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਹਮੇਸ਼ਾ ਪੂਰਨ ਸਹਿਯੋਗ ਦਿੰਦੇ ਹਨ।
ਇਸ ਮੌਕੇ ਤੇ ਸਰਪੰਚ ਸੁਖਦੇਵ ਸਿੰਘ, ਚੇਅਰਮੈਨ ਬਲਜੀਤ ਸਿੰਘ,ਬੀਆਰਸੀ ਸੰਦੀਪ ਗੁੰਬਰ ਸਕੂਲ ਅਧਿਆਪਕਾਂ ਮੈਡਮ ਅੰਜਲੀ ਕੰਬੋਜ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।
