ਜਲੰਧਰ / ਹੁਸ਼ਿਆਰਪੁਰ: ਭਗਵਾਨ ਵਾਲਮੀਕਿ ਜੀ ਦੇ ਪਵਿੱਤਰ ਪ੍ਰਗਟ ਦਿਵਸ ਦੇ ਸਬੰਧ ਵਿੱਚ ਅੱਜ (24 ਅਕਤੂਬਰ, ਸ਼ਨੀਵਾਰ) ਕੱਢੀਆਂ ਜਾ ਰਹੀਆਂ ਵਿਸ਼ਾਲ ਸ਼ੋਭਾ ਯਾਤਰਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਵਿਦਿਅਕ ਅਦਾਰਿਆਂ ਅੰਦਰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।



ਜਲੰਧਰ ਨਗਰ ਨਿਗਮ ਖੇਤਰ 'ਚ ਦੁਪਹਿਰ 12 ਵਜੇ ਤੋਂ ਬਾਅਦ ਰਹੇਗੀ ਛੁੱਟੀ

ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸ਼ਹਿਰ ਵਿੱਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ, ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਆਮ ਜਨਤਾ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈਜ਼ ਵਿੱਚ ਮਿਤੀ 24 ਅਕਤੂਬਰ ਨੂੰ ਦੁਪਹਿਰ 12:00 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹੁਸ਼ਿਆਰਪੁਰ ਜ਼ਿਲ੍ਹੇ 'ਚ ਵੀ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਆਦੇਸ਼

ਦੂਜੇ ਪਾਸੇ, ਹੁਸ਼ਿਆਰਪੁਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਰਾਕੇਸ਼ ਕੁਮਾਰ ਮੀਨਾ (ਆਈ.ਏ.ਐੱਸ.) ਵੱਲੋਂ ਵੀ ਜ਼ਿਲ੍ਹੇ ਭਰ ਵਿੱਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਦਿੱਤੇ ਗਏ ਹਨ। ਭਗਵਾਨ ਵਾਲਮੀਕਿ ਸਭਾ ਹੁਸ਼ਿਆਰਪੁਰ ਵੱਲੋਂ ਸ਼ਹਿਰ ਅਤੇ ਤਹਿਸੀਲ ਪੱਧਰ 'ਤੇ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਸਬੰਧ ਵਿੱਚ ਛੁੱਟੀ ਦੀ ਮੰਗ ਕੀਤੀ ਗਈ ਸੀ। ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂ