ਜਿਲ੍ਹਾ ਫਾਜਿਲਕਾ ਵਿੱਚ ਨੈਸ਼ਨਲ ਮੀਨਜ਼ ਕਮ ਮੈਰਿਟ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ -ਡੀਈਓ ਅਜੇ ਕੁਮਾਰ ਸ਼ਰਮਾ

 ਜਿਲ੍ਹਾ ਫਾਜਿਲਕਾ ਵਿੱਚ ਨੈਸ਼ਨਲ ਮੀਨਜ਼ ਕਮ ਮੈਰਿਟ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਲਈ ਸਾਰੇ ਪ੍ਰਬੰਧ ਮੁਕੰਮਲ -ਡੀਈਓ ਅਜੇ ਕੁਮਾਰ ਸ਼ਰਮਾ 


ਪ੍ਰੀਖਿਆ ਕੇਂਦਰਾਂ ਤੇ ਪ੍ਰੀਖਿਆਰਥੀਆਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ -ਡਿਪਟੀ ਡੀਈਓ ਕਸ਼ਮੀਰੀ ਲਾਲ



22 ਨਵੰਬਰ 2026  ਐਤਵਾਰ ਨੂੰ ਹੋਵੇਗੀ ਪ੍ਰੀਖਿਆ 


ਤਹਿਸੀਲ ਪੱਧਰ ਤੇ 15 ਪ੍ਰੀਖਿਆ ਕੇਂਦਰਾਂ ਵਿੱਚ 5727 ਪ੍ਰੀਖਿਆਰਥੀਆਂ ਦੇਣਗੇ ਪ੍ਰੀਖਿਆ 





 ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਸਕੂਲਾਂ ਵਿਚ ਪੜ੍ਹਦੇ ਅੱਠਵੀਂ ਅਤੇ ਦਸਵੀ ਜਮਾਤ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਦੀ ਰਾਹ ਅਸਾਨ ਕਰਨ ਲਈ ਵਜੀਫੇ ਪ੍ਰਦਾਨ ਕਰਨ ਲਈ ਐਸ ਸੀ ਈ ਆਰ ਟੀ ਪੰਜਾਬ ਰਾਹੀ ਲਈ ਜਾ ਰਹੀ ਸੂਬਾ ਪੱਧਰੀ ਵਜੀਫਾ ਪ੍ਰੀਖਿਆ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 22 ਨਵੰਬਰ ਐਤਵਾਰ ਨੂੰ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਅਜੇ ਕੁਮਾਰ ਸ਼ਰਮਾ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਕਸ਼ਮੀਰੀ ਲਾਲ ਨੇ ਦੱਸਿਆ ਕਿ ਇਸ ਵਜੀਫਾ ਪ੍ਰੀਖਿਆ ਲਈ ਜਿਲ੍ਹਾ ਫਾਜਿਲਕਾ ਵਿੱਚ ਕੁੱਲ 15 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਜਿਸ ਵਿੱਚੋਂ ਤਹਿਸੀਲ ਫਾਜਿਲਕਾ ਵਿੱਚ 5 ਤਹਿਸੀਲ ਅਬੋਹਰ ਵਿੱਚ 7 ਅਤੇ ਤਹਿਸੀਲ ਜਲਾਲਾਬਾਦ ਵਿੱਚ 3 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਵਿਦਿਆਰਥੀ ਨੂੰ ਉਹਨਾਂ ਦੇ ਅਧਿਆਪਕਾਂ ਵੱਲੋਂ ਬਹੁਤ ਵਧੀਆ ਤਿਆਰੀ ਕਰਵਾਈ ਗਈ ਹੈ।

 ਜਿਸ ਸਦਕਾ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸਾਹ ਨਾਲ ਇਸ ਪ੍ਰੀਖਿਆ ਵਿੱਚ ਭਾਗ ਲੈਣਗੇ। 

ਇਸ ਸਬੰਧੀ ਹੋਰ ਜਾਣਕਾਰੀ ਲਈ ਕੋਆਰਡੀਨੇਟਰ ਪ੍ਰੀਖਿਆ ਵਿਵੇਕ ਅਨੇਜਾ ਨੇ ਦੱਸਿਆ ਕਿ ਪ੍ਰੀਖਿਆ ਦੇ ਸਫਲ ਸੰਚਾਲਨ ਲਈ ਜਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀਆ ਦੁਆਰਾ ਵਿਦਿਆਰਥੀਆਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਹਾਜਰ ਕਰਵਾਉਣ ਲਈ ਕਿਹਾ ਤਾਂ ਜ਼ੋ ਵਿਦਿਆਰਥੀਆਂ ਇਹ ਪ੍ਰੀਖਿਆ ਪਾਸ ਕਰਕੇ ਵਜ਼ੀਫਾ ਪ੍ਰਾਪਤ ਕਰ ਸਕਣ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends