ਬਲਾਕ ਪੱਧਰੀ ਵਿਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬੱਖੂਸਾਹ ਦੀ ਵਿਦਿਆਰਥਣ ਹਰਸਿਰਤ ਕੌਰ ਨੇ ਪਹਾੜਿਆਂ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ
ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਿਦਿਅਕ ਮੁਕਾਬਲੇ ਜ਼ਰੂਰੀ -ਸੁਖਵਿੰਦਰ ਸਿੰਘ ਸਿੱਧੂ
ਬੀਤੇ ਦਿਨੀ ਬਲਾਕ ਫਾਜ਼ਿਲਕਾ 2 ਦੇ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪ੍ਰਮੋਦ ਕੁਮਾਰ ਦੀ ਅਗਵਾਈ ਵਿੱਚ ਕਰਵਾਏ ਗਏ। ਜਿਸ ਵਿਚ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਬੱਖੂਸਾਹ ਦੀ ਵਿਦਿਆਰਥਣ ਹਰਸਿਰਤ ਕੌਰ ਨੇ ਸ਼ਾਨਦਾਰ ਕਾਰਗੁਜ਼ਾਰੀ ਦਰਜ ਕਰਵਾਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਸੁਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਹਰਸਿਰਤ ਕੌਰ ਨੇ ਪਹਾੜਿਆਂ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਸ ਮੌਕੇ ਤੇ ਸਕੂਲ ਵਿੱਚ ਇੱਕ ਸਾਦੇ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਅਗਲੇ ਮੁਕਾਬਲਿਆ ਦੀ ਤਿਆਰੀ ਵਿੱਚ ਜੁੱਟ ਜਾਣ ਲਈ ਪ੍ਰੇਰਿਤ ਕੀਤਾ। ਸਕੂਲ ਮੁੱਖੀ ਸੁਖਵਿੰਦਰ ਸਿੰਘ ਸਿੱਧੂ ਨੇ ਸਕੂਲ ਪ੍ਰਬੰਧਕ ਕਮੇਟੀ ਅਤੇ ਪਿੰਡ ਦੀ ਪੰਚਾਇਤ ਦਾ ਧੰਨਵਾਦ ਕੀਤਾ ਜ਼ੋ ਸਕੂਲ ਦੇ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਹਮੇਸ਼ਾ ਪੂਰਨ ਸਹਿਯੋਗ ਦਿੰਦੇ ਹਨ।
ਇਸ ਮੌਕੇ ਤੇ ਬੀਪੀਈਓ ਪ੍ਰਮੋਦ ਕੁਮਾਰ,ਸੀਐਚਟੀ ਮੈਡਮ ਨੀਲਮ ਬਜਾਜ, ਸੀਐਚਟੀ ਲਵਜੀਤ ਸਿੰਘ ਗਰੇਵਾਲ,ਸਰਪੰਚ ਸੁਖਦੇਵ ਸਿੰਘ, ਚੇਅਰਮੈਨ ਬਲਜੀਤ ਸਿੰਘ, ਮਹਿੰਦਰ ਸਿੰਘ,ਸਕੂਲ ਅਧਿਆਪਕਾਂ ਮੈਡਮ ਅੰਜਲੀ ਕੰਬੋਜ, ਸੁਨੀਤਾ ਰਾਣੀ,ਸਰੋਜ ਰਾਣੀ,ਰਾਜ ਰਾਣੀ,ਅਤੇ ਹੋਰ ਪਿੰਡ ਵਾਸੀ ਵੱਲੋਂ ਬੱਚੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
