ਚੰਡੀਗੜ੍ਹ: ਸਕੂਲ, ਲਾਇਬ੍ਰੇਰੀ, ਕੋਚਿੰਗ ਸੈਂਟਰ 9 ਜੂਨ ਤੱਕ ਬੰਦ

ਮੌਸਮ ਅਪਡੇਟ: ਮੌਸਮੀ ਹਲਚਲਾਂ ਕੱਲ੍ਹ 2 ਜੂਨ ਤੱਕ ਬਣੀਆਂ ਰਹਿਣਗੀਆਂ

 


ਬੀਤੀ ਸੋਮਵਾਰ ਦੇਰ ਸ਼ਾਮ/ਰਾਤ ਲਗਪਗ ਸਮੁੱਚੇ ਸੂਬੇ ਚ ਹਨੇਰੀ-ਝੱਖੜ ਨਾਲ਼ ਹਲਕਾ-ਦਰਮਿਆਨਾ ਮੀਂਹ ਦਰਜ ਹੋਇਆ। ਜਿਸ ਨਾਲ਼ ਦੁਪਹਿਰੇ 40°C ਤੋਂ ਉੱਪਰ ਚੱਲ ਰਿਹਾ ਪਾਰਾ ਤਕੜੀ ਗਿਰਾਵਟ ਨਾਲ 20° ਤੋਂ ਹੇਠਾਂ ਜਾ ਉੱਤਰਿਆ। ਮੋਗਾ, ਲੁਧਿਆਣਾ, ਅਬੋਹਰ, ਫਾਜਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਪਟਿਆਲਾ ਚ ਹਨੇਰੀ-ਝੱਖੜ (80-90kph) ਨਾਲ ਦਰਮਿਆਨਾ ਮੀਂਹ ਦਰਜ ਹੋਇਆ। ਨਾਲ ਲਗਦੇ ਹਰਿਆਣਾ, ਦਿੱਲੀ ਚ ਵੀ ਇਹੋ ਸਥਿਤੀ ਦੇਖੀ ਗਈ।  

ਪੰਜਾਬ ਤੇ ਨਾਲ ਲੱਗਦੇ ਪਾਕਿਸਤਾਨ 'ਤੇ ਚੱਕਰਵਾਤੀ ਹਵਾਵਾਂ ਦੇ ਖੇਤਰ ਨਾਲ ਜੰਮੂ-ਕਸ਼ਮੀਰ ਚ ਵੈਸਟਰਨ ਡਿਸਟ੍ਬੇਂਸ ਦੀ ਮੌਜੂਦਗੀ ਬਣੀ ਹੋਈ ਹੈ। ਜਿਸ ਕਰਕੇ ਪੰਜਾਬ ਚ ਬੱਦਲਵਾਈ ਦਾ ਬਣਨਾ ਜਾਰੀ ਰਹੇਗਾ, ਘਟੀ ਤੀਬਰਤਾ ਨਾਲ ਟੁੱਟਵੀਂਆਂ ਮੌਸਮੀ ਹਲਚਲਾਂ ਕੱਲ੍ਹ 2 ਜੂਨ ਤੱਕ ਬਣੀਆਂ ਰਹਿਣਗੀਆਂ। 

-

ਅਧਿਆਪਕਾਂ ਦੀਆਂ ਵੱਖ ਵੱਖ ਅਸਾਮੀਆਂ ਦੀ ਭਰਤੀ ਵਾਸਤੇ ਡੇਟ ਸ਼ੀਟ ਜਾਰੀ

 ਅਧਿਆਪਕਾਂ ਦੀਆਂ ਵੱਖ ਵੱਖ ਅਸਾਮੀਆਂ ਦੀ ਭਰਤੀ ਵਾਸਤੇ ਡੇਟ ਸ਼ੀਟ ਜਾਰੀ


ਚੰਡੀਗੜ੍ਹ, 1 ਜੂਨ 2021 - ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅਧਿਆਪਕਾਂ ਦੀ ਜਲਦੀ ਤੋਂ ਜਲਦੀ ਭਰਤੀ ਕਰਨ ਦੇ ਨਿਰਦੇਸ਼ ’ਤੇ ਕਾਰਵਾਈ ਕਰਦਿਆਂ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਅਧਿਆਪਕਾਂ ਦੀਆਂ ਵੱਖ ਵੱਖ ਅਸਾਮੀਆਂ ਦੀ ਭਰਤੀ ਵਾਸਤੇ ਇਮਤਿਹਾਨ ਲੈਣ ਲਈ ਨੇ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ।




ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ‘ਘਰ ਘਰ ਰੋਜ਼ਗਾਰ’ ਯੋਜਨਾ ਦੇ ਹੇਠ ਸਕੂਲ ਸਿੱਖਿਆ ਵਿਭਾਗ ਵਿੱਚ ਮਾਸਟਰ ਕਾਡਰ (ਬਾਰਡਰ ਏਰੀਆ) ਦੀ ਭਰਤੀ ਵਾਸਤੇ 31 ਮਾਰਚ 2021 ਨੂੰ ਇਸ਼ਤਿਹਾਰ ਦਿੱਤਾ ਸੀ। ਇਸ ਦੇ ਅਨੁਸਾਰ ਸਾਇੰਸ ਦੀਆਂ 518, ਅੰਗਰੇਜ਼ੀ ਦੀਆਂ 380, ਮੈਥ ਦੀਆਂ 395 ਅਸਾਮੀਆਂ ਭਰੀਆਂ ਜਾਣੀਆਂ ਹਨ। ਇਸੇ ਤਰਾਂ ਹੀ ਦਿਵਿਆਂਗ ਸ਼੍ਰੇਣੀ ਹੇਠ ਬੈਕਲਾਗ ਦੀਆਂ 90 ਅਸਾਮੀਆਂ ਭਰਨ ਲਈ 17 ਮਈ 2021 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ। ਇਸ ਭਰਤੀ ਲਈ ਅੰਗਰੇਜ਼ੀ ਦੇ ਵਿਸ਼ੇ ਦਾ ਟੈਸਟ 20 ਜੂਨ 2021 ਨੂੰ ਸਵੇਰੇ 9.30 ਵਜੇ ਤੋਂ 12.00 ਵਜੇ ਤੱਕ ਹੋਵੇਗਾ ਜਦਕਿ ਸਾਇੰਸ ਦੇ ਵਿਸ਼ੇ ਦਾ ਟੈਸਟ 20 ਜੂਨ 2021 ਨੂੰ ਬਾਅਦ ਦੁਪਹਿਰ 2 ਵਜੇ ਤੋਂ 4.30 ਵਜੇ ਤੱਕ ਹੋਵੇਗਾ। ਇਸੇ ਤਰਾਂ ਹੀ ਮੈਥ ਦਾ ਟੈਸਟ 21 ਜੂਨ 2021 ਨੂੰ ਸਵੇਰੇ 9.30 ਵਜੇ ਤੋਂ 12.00 ਵਜੇ ਤੱਕ ਹੋਵੇਗਾ।


SEE ALL GOVT JOBS UPDATES HERE

ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8933 ਅਸਾਮੀਆਂ ਭਰਨ ਲਈ 23 ਨਵੰਬਰ 2020 ਨੂੰ ਇਸ਼ਤਿਹਾਰ ਦਿੱਤਾ ਗਿਆ ਸੀ। ਇਸ ਵਾਸਤੇ ਟੈਸਟ 27 ਜੂਨ 2021 ਨੂੰ ਸਵੇਰੇ 11 ਵਜੇ ਤੋਂ 12 ਵਜੇ ਤੱਕ ਹੋਵੇਗਾ। ਉਮੀਦਵਾਰਾਂ ਨੂੰ ਟੈਸਟ ਸਥਾਨ ਦੀ ਜਾਣਕਾਰੀ ਰੋਲ ਨੰਬਰ ਦੇ ਨਾਲ ਦਿੱਤੀ ਜਾਵੇਗੀ।

1138 ਮਾਸਟਰ ਕੇਡਰ ਭਰਤੀ , ਦਸਤਾਵੇਜ਼ਾਂ ਦੀ ਚੈਕਿੰਗ ਇਸ ਦਿਨ

 

3582 ਮਾਸਟਰ ਕੇਡਰ ਭਰਤੀ, ਵੇਟਿੰਗ ਚੈੱਕ ਸੂਚੀ ਉਮੀਦਵਾਰਾਂ ਦੇ ਦਸਤਾਵੇਜ਼ 7 ਜੂਨ ਨੂੰ ਹੋਣਗੇ

 

ਮੈਰੀਟੋਰੀਅਸ ਸਕੂਲਾਂ ਵਿੱਚ ਲੈਕਚਰਾਰ ਅਤੇ ਡੀ਼ਪੀ਼ਈ ਦੀ ਭਰਤੀ, ਨਤੀਜਾ ਘੋਸ਼ਿਤ

 

ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਲਈ 11 ਅਪ੍ਰੈਲ ਨੂੰ ਲਏ ਗਏ ਟੈਸਟ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਮੈਰੀਟੋਰੀਅਸ ਸਕੂਲਾਂ ਵਿੱਚ 67 ਲੈਕਚਰਾਰਾਂ ਅਤੇ 13 ਡੀ.ਪੀ.ਈ. ਮਾਸਟਰਾਂ ਦੀ ਭਰਤੀ ਕਰਨਗੇ। . The Punjab Government has announced the results of the test conducted on April 11 for the recruitment of teachers in Meritorious Schools. The Directorate of Education Recruitment will recruit 67 lecturers and 13 DPEs in various subjects.

12 ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ, ਪ੍ਰਧਾਨ ਮੰਤਰੀ ਮੋਦੀ ਦੀ ਬੈਠਕ ਤੋਂ ਬਾਅਦ ਫੈਸਲਾ

 


ਸੀਬੀਐਸਈ ਦੀਆਂ 12 ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ, ਪ੍ਰਧਾਨ ਮੰਤਰੀ ਮੋਦੀ ਦੀ ਬੈਠਕ ਤੋਂ ਬਾਅਦ ਫੈਸਲਾ

ਸੀਬੀਐਸਈ ਦੀਆਂ 12 ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ, ਪ੍ਰਧਾਨ ਮੰਤਰੀ ਮੋਦੀ ਦੀ ਬੈਠਕ ਤੋਂ ਬਾਅਦ ਫੈਸਲਾ 


12 ਵੀਂ ਬੋਰਡ ਸੀਬੀਐਸਈ ਦੇ ਇਮਤਿਹਾਨ: ਸੀਬੀਐਸਈ ਦੀਆਂ 12 ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ. ਇਹ ਫੈਸਲਾ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਉੱਚ ਪੱਧਰੀ ਬੈਠਕ ਤੋਂ ਬਾਅਦ ਲਿਆ ਗਿਆ। ਕੇਂਦਰ ਸਰਕਾਰ ਨੇ ਫੈਸਲਾ ਲਿਆ ਹੈ ਕਿ ਇਸ ਸਾਲ ਸੀਬੀਐਸਈ ਕਲਾਸ 12 ਬੋਰਡ ਦੀ ਕੋਈ ਪ੍ਰੀਖਿਆ ਨਹੀਂ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਚ ਪੱਧਰੀ ਬੈਠਕ ਤੋਂ ਬਾਅਦ ਇਸ ਫੈਸਲੇ ਬਾਰੇ ਜਾਣਕਾਰੀ ਦਿੱਤੀ। ਪੀਐਮ ਮੋਦੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ, 12 ਵੀਂ ਦੀ ਸੀਬੀਐਸਈ ਦੀਆਂ ਪ੍ਰੀਖਿਆਵਾਂ ਨੂੰ ਰੱਦ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਵਿਚਲੀ ਬੇਚੈਨੀ ਨੂੰ ਖਤਮ ਕਰਨਾ ਮਹੱਤਵਪੂਰਨ ਹੈ. ਵਿਦਿਆਰਥੀਆਂ ਨੂੰ ਪ੍ਰੀਖਿਆ ਵਿਚ ਦਾਖਲ ਹੋਣ ਲਈ ਮਜਬੂਰ ਨਹੀਂ ਕੀਤਾ ਜਾਣਾ ਚਾਹੀਦਾ. ਇਹ ਕਿਹਾ ਜਾ ਰਿਹਾ ਹੈ ਕਿ ਪਿਛਲੇ ਸਾਲ ਦੀ ਤਰ੍ਹਾਂ ਕੁਝ ਬੱਚੇ ਇਮਤਿਹਾਨ ਦੇਣਾ ਚਾਹੁੰਦੇ ਹਨ, ਇਸ ਤਰ੍ਹਾਂ ਦਾ ਵਿਕਲਪ ਬੱਚਿਆਂ ਨੂੰ ਸੀਬੀਐਸਈ ਦੁਆਰਾ ਉਪਲਬਧ ਕਰਵਾਏ ਜਾਣਗੇ. ਜਦੋਂ ਇਸ ਦੇ ਲਈ ਅਨੁਕੂਲ ਵਾਤਾਵਰਣ ਬਣਾਇਆ ਜਾਵੇਗਾ





ਮੋਹਾਲੀ: 4 ਮਰੀਜਾਂ ਦੀ ਮੌਤ,197 ਨਵੇਂ ਪਾਜ਼ੀਟਿਵ ਕੇਸ

 ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 533 ਮਰੀਜ਼ ਠੀਕ ਹੋਏ ਹਨ ਅਤੇ 197 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾਂ ਦੀ ਮੌਤ ਹੋਈ

ਬਠਿੰਡਾ: ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 13 ਮੌਤਾਂ, 129 ਨਵੇਂ ਕੇਸ ਆਏ ਤੇ 399 ਹੋਏ ਤੰਦਰੁਸਤ

 

ਘਰੇਲੂ ਇਕਾਂਤਵਾਸ, ਨਵੇਂ ਤੇ ਐਕਟਿਵ ਕੇਸਾਂ ਚ ਆਈ ਗਿਰਾਵਟ : ਡਿਪਟੀ ਕਮਿਸ਼ਨਰ

ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ 13 ਮੌਤਾਂ, 129 ਨਵੇਂ ਕੇਸ ਆਏ ਤੇ 399 ਹੋਏ ਤੰਦਰੁਸਤ

        ਬਠਿੰਡਾ, 1 ਜੂਨ : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਪਿਛਲੇ ਤਿੰਨਾਂ ਦੌਰਾਨ ਘਰੇਲੂ ਇਕਾਂਤਵਾਸ, ਨਵੇਂ ਅਤੇ ਐਕਟਿਵ ਕੇਸਾਂ ਵਿਚ ਗਿਰਾਵਟ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 13 ਦੀ ਮੌਤ, 129 ਨਵੇਂ ਕੇਸ ਆਏ ਤੇ 399 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋਂ-ਆਪਣੇ ਘਰ ਵਾਪਸ ਪਰਤ ਗਏ ਹਨ ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਕੋਵਿਡ-19 ਤਹਿਤ ਕੁੱਲ 331999 ਸੈਂਪਲ ਲਏ ਗਏ, ਜਿਨਾਂ ਚੋਂ 39148 ਪਾਜੀਟਿਵ ਕੇਸ ਆਏ, ਜਿਸ ਵਿਚੋਂ 35721 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ।

        ਸ਼੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 2518 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 909 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 2305 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

ਰੂਪਨਗਰ: 4 ਮੌਤਾਂ, 85 ਨਵੇਂ ਕਰੋਨਾ ਪਾਜ਼ਿਟਿਵ

 


ਫਾਜ਼ਿਲਕਾ: 1 ਜੂਨ ਤੋਂ 10 ਜੂਨ ਤੱਕ ਨਵੇਂ ਹੁਕਮ ਜਾਰੀ


 

ਸ੍ਰੀ ਮੁਕਤਸਰ ਸਾਹਿਬ:3 ਮੌਤਾਂ, 73 ਨਵੇਂ ਕਰੋਨਾ ਪਾਜ਼ਿਟਿਵ

 


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends