ਪੰਜਾਬ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਦੀਆਂ ਬਦਲੀਆਂ 31 ਜੁਲਾਈ ਤੱਕ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਦੇ ਨਤੀਜਿਆਂ ਸਬੰਧੀ ਹੋਇਆ ਵੱਡਾ ਫ਼ੈਸਲਾ
ਪੰਜਾਬ ਸਕੂਲ ਸਿੱਖਿਆ ਬੋਰਡ ਵਿਦਿਆਰਥੀਆਂ ਦੀ ਅਗਲੇਰੀ ਪੜ੍ਹਾਈ ਨੂੰ ਧਿਆਨ ਵਿਚ ਰੱਖਦਿਆਂ ਬਾਰ੍ਹਵੀਂ ਜਮਾਤ ਦਾ ਨਤੀਜਾ ਤਿਆਰ ਕਰਨ ਵਿੱਚ ਜੁੱਟ ਗਿਆ ਹੈ।
ਇਸ ਸਬੰਧੀ ਸਕੂਲ ਬੋਰਡ ਨੇ ਹਾਲ ਹੀ ਵਿੱਚ ਸੁਪਰੀਮ ਕੋਰਟ ਵਿੱਚ ਇਕ ਹਲਫ਼ਨਾਮਾ ਦਾਇਰ ਕਰਕੇ ਸੀਬੀਐੱਸਈ ਦੀ ਤਰਜ ’ਤੇ ਬਾਰ੍ਹਵੀਂ ਦਾ ਨਤੀਜਾ ਘੋਸ਼ਿਤ ਕਰਨ ਦੀ ਗੱਲ ਆਖੀ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਕਾਰਨ ਕੁੱਝ ਸਮਾਂ ਪਹਿਲਾਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਸਨ।
ਪ੍ਰੋ. ਯੋਗਰਾਜ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ 31 ਜੁਲਾਈ ਤੋਂ ਪਹਿਲਾਂ ਨਤੀਜਾ ਕੱਢਣ ਲਈ ਕਿਹਾ ਹੈ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਸੀਬੀਐੱਸਈ ਪੈਟਰਨ ਦੇ ਨੇੜੇ-ਤੇੜੇ ਰਹਿ ਕੇ ਬਾਰ੍ਹਵੀਂ ਦਾ ਨਤੀਜਾ ਐਲਾਨਿਆ ਜਾਵੇ ਤਾਂ ਜੋ ਵਿਦਿਆਰਥੀ ਆਲ ਇੰਡੀਆ ਪੱਧਰ ਜਾਂ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਦਾਖ਼ਲੇ ਲੈ ਸਕਣ। ਉਨ੍ਹਾਂ ਨਤੀਜਾ ਘੋਸ਼ਿਤ ਕਰਨ ਦੇ ਫਾਰਮੂਲੇ ਬਾਰੇ ਦੱਸਦਿਆਂ ਕਿਹਾ ਕਿ ਦਸਵੀਂ ਦੇ 30 ਅੰਕ, ਗਿਆਰ੍ਹਵੀਂ ਦੇ 30 ਅੰਕ ਅਤੇ ਬਾਰ੍ਹਵੀਂ ਦੇ ਪ੍ਰੀ-ਬੋਰਡ ਅਤੇ ਇੰਟਰਨਲ ਅਸੈਸਮੈਂਟ ਦੇ 40 ਅੰਕ ਜੋੜ ਕੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ।
ਪ੍ਰੋ. ਯੋਗਰਾਜ ਨੇ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਪਿਛਲੇ ਦਿਨੀਂ ਸੀਬੀਐੱਸਈ ਨੂੰ ਤਲਬ ਕਰਕੇ ਬਾਰ੍ਹਵੀਂ ਦੇ ਨਤੀਜੇ ਬਾਰੇ ਪੁੱਛਿਆ ਗਿਆ ਸੀ ਅਤੇ ਸੀਬੀਐੱਸਈ ਨੇ ਉਸਾਰੂ ਦਲੀਲਾਂ ਪੇਸ਼ ਕਰਕੇ ਮੁੱਢਲੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸੀਬੀਐਸਈ ਵੱਲੋਂ ਬਾਰ੍ਹਵੀਂ ਦਾ ਨਤੀਜਾ ਘੋਸ਼ਿਤ ਕਰਨ ਲਈ ਜੋ ਵਿਧੀ ਤਿਆਰ ਕੀਤੀ ਗਈ ਹੈ। ਉਸੇ ਤਰਜ਼ ’ਤੇ ਪੰਜਾਬ ਬੋਰਡ ਵੱਲੋਂ ਨਤੀਜਾ ਤਿਆਰ ਕੀਤਾ ਜਾਵੇਗਾ।
ITI RECRUITMENT: ਉਦਯੋਗਿਕ ਸਿਖਲਾਈ ਸੰਸਥਾ ਵਿਖੇ ਅਧਿਆਪਕਾਂ ਦੀ ਭਰਤੀ, ਨੋਟੀਫਿਕੇਸ਼ਨ ਜਾਰੀ
Ravneet Bittu tenders unconditional apology before SC Commission
Ravneet Bittu tenders unconditional apology before SC Commission
Chandigarh, June 28:
Member Parliament Ravneet Singh Bittu, today tendered its unconditional apology before the Punjab State Commission for Scheduled Castes.
Informing in this regard here today, the Chairperson of the Commission Mrs. Tejinder Kaur said that in his written explanation, Mr. Bittu tendered unconditional apology and told that his intention was not to insult anyone and If his statement had hurt anyone's feelings then he offered unconditional apology.
ਪਟਵਾਰੀ ਦੀ ਪ੍ਰੀਖਿਆ ਲਈ ਆਯੋਜਨ ਲਈ ਸਹਿਯੋਗ ਦੇਣ ਸਬੰਧੀ
ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ: ਆਪਣੇ ਪਾਸਪੋਰਟ ਨੂੰ ਇੰਝ ਕਰੋ ਵੈਕਸੀਨੇਸ਼ਨ ਸਰਟੀਫਿਕੇਟ ਨਾਲ ਲਿੰਕ
ਤਰੱਕੀਆਂ ਵਿਚ ਵੀ ਰਾਖਵੇਂਕਰਨ ਦਾ ਅਧਿਕਾਰ : ਸੁਪਰੀਮ ਕੋਰਟ
ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਰੀਰਕ ਅਪਾਹਜ ਵਿਅਕਤੀਆਂ ਨੂੰ ਤਰੱਕੀਆਂ ਵਿਚ ਵੀ ਰਾਖਵੇਂਕਰਨ ਦਾ ਅਧਿਕਾਰ ਹੈ।
ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਅੜੀਅਲ ਰਵੱਈਏ ਖਿਲਾਫ਼ 11 ਜੁਲਾਈ ਨੂੰ ਬਠਿੰਡਾ ਦੀ ਧਰਤੀ ਤੇ ਗਰਜਣਗੇ ਮੁਲਾਜ਼ਮ
ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਅੜੀਅਲ ਰਵੱਈਏ ਖਿਲਾਫ਼ 11 ਜੁਲਾਈ ਨੂੰ ਬਠਿੰਡਾ ਦੀ ਧਰਤੀ ਤੇ ਗਰਜਣਗੇ ਮੁਲਾਜ਼ਮ
ਮਾਮਲਾ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਮੁਲਾਜ਼ਮ ਮੰਗਾਂ ਦਾ
ਬਠਿੰਡਾ 28ਜੂਨ (ਪੱਤਰ ਪ੍ਰੇਰਕ )ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਅਪਣਾਏ ਜਾ ਰਹੇ ਅੜੀਅਲ ਰਵੱਈਏ ਦੇ ਖ਼ਿਲਾਫ਼ ਮੁਲਾਜ਼ਮ ਪੰਜਾਬ ਪੱਧਰ ਤੇ ਲਾਮਬੰਦ ਹੋਣਾ ਸ਼ੁਰੂ ਹੋ ਗਏ ਹਨ l ਕਾਂਗਰਸ ਸਰਕਾਰ ਦੀ ਹੋਂਦ ਤੋਂ ਪਹਿਲਾਂ ਕਾਂਗਰਸੀ ਨੇਤਾਵਾਂ ਨੇ ਪੰਜਾਬ ਦੇ ਮੁਲਾਜ਼ਮਾਂ ਦੇ ਨਾਲ ਬਹੁਤ ਵੱਡੇ ਵਾਅਦੇ ਕੀਤੇ ਸਨ ਕਿ ਜੇ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਪਹਿਲ ਦੇ ਆਧਾਰ ਤੇ ਸਾਲ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਜਿਨ੍ਹਾਂ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਬੁਢਾਪਾ ਖੋਹਣ ਵਾਲੀ ਨਵੀਂ ਪੈਨਸ਼ਨ ਸਕੀਮ ਲਾਗੂ ਹੈ ਉਸ ਸਕੀਮ ਨੂੰ ਤੁਰੰਤ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ,ਰੁਕੀਆਂ ਡੀ ਏ ਦੀਆਂ ਕਿਸ਼ਤਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇਗਾ ਅਤੇ ਛੇਵਾਂ ਤਨਖ਼ਾਹ ਕਮਿਸ਼ਨ ਤੁਰੰਤ ਲਾਗੂ ਕਰ ਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕੀਤਾ ਜਾਵੇਗਾ ਪਰ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਉਪਰੋਕਤ ਮੰਗਾਂ ਦੇ ਲਾਗੂ ਹੋਣ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ ਸਮੁੱਚੀ ਕਾਂਗਰਸ ਸਰਕਾਰ ਨੇ ਆਪਣੇ ਆਖ਼ਰੀ ਬਜਟ ਸੈਸ਼ਨ ਦੌਰਾਨ ਠੂਠਾ ਦਿਖਾ ਦਿੱਤਾ ਹੈ l ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਨਾਲ ਕੀਤੇ ਧੋਖੇ ਦੇ ਖ਼ਿਲਾਫ਼ ਪੰਜਾਬ ਭਰ ਦੇ ਮੁਲਾਜ਼ਮ ਸਰਕਾਰ ਦਾ ਪਿੱਟ ਸਿਆਪਾ ਕਰਨ ਲਈ ਪੱਬਾਂ ਭਾਰ ਹੋ ਗਏ ਹਨ l ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪੱਧਰੀ ਫ਼ੈਸਲਾ ਕਰਕੇ 11 ਜੁਲਾਈ ਨੂੰ ਬਠਿੰਡਾ ਦੀ ਧਰਤੀ ਤੇ ਸਰਕਾਰ ਨੂੰ ਘੇਰਨ ਦਾ ਫ਼ੈਸਲਾ ਕੀਤਾ ਹੈ l ਸੂਬਾ ਪੱਧਰੀ ਫੈਸਲੇ ਨੂੰ ਲਾਗੂ ਕਰਨ ਲਈ ਅੱਜ ਸਥਾਨਕ ਟੀਚਰਜ ਹੋਮ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕੋ-ਕਨਵੀਨਰ ਜਗਸੀਰ ਸਿੰਘ ਸਹੋਤਾ ਅਤੇ ਜ਼ਿਲ੍ਹਾ ਕਨਵੀਨਰ ਦਵਿੰਦਰ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਸਥਾਨਕ ਟੀਚਰਜ ਹੋਮ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ l ਮੀਟਿੰਗ ਦੌਰਾਨ 11 ਜੁਲਾਈ ਦੀ ਬਠਿੰਡਾ ਵਿਖੇ ਜੋ ਲਲਕਾਰ ਰੈਲੀ ਕੀਤੀ ਜਾਣੀ ਹੈ ਉਸ ਸਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ l ਆਗੂਆਂ ਵੱਲੋਂ ਐਲਾਨ ਕੀਤਾ ਗਿਆ ਕਿ ਪੂਰੇ ਜ਼ਿਲ੍ਹੇ ਅੰਦਰ ਮੁਲਾਜ਼ਮਾਂ ਦੀ ਲਾਮਬੰਦੀ ਕਰਨ ਲਈ ਟੀਮਾਂ ਗਠਿਤ ਕੀਤੀਆਂ ਹਨ ਹਨ,ਜੋ ਮੁਲਾਜ਼ਮਾਂ ਦੀ ਲਾਮਬੰਦੀ ਕਰਨ ਸਮੇਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਖੁਲਾਸਾ ਕਰਨਗੇ l ਪ੍ਰੈੱਸ ਕਾਨਫਰੰਸ ਦੌਰਾਨ ਅਧਿਆਪਕ ਆਗੂਆਂ ਨੇ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਸਰਕਾਰ ਨੇ ਕੀਤੇ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਬਹਾਲ ਨਾ ਕਰਕੇ, ਲੰਗੜਾ ਤਨਖਾਹ ਕਮਿਸ਼ਨ ਦੇ ਕੇ,ਬਕਾਏ ਨੂੰ 9 ਕਿਸ਼ਤਾਂ ਵਿੱਚ ਤੋੜ ਮਰੋੜ ਕੇ ਦੇਣ ਦੇ ਐਲਾਨ ਨਾਲ ਜੋ ਠੱਗੀ ਮਾਰੀ ਹੈ ਪੰਜਾਬ ਦੇ ਮੁਲਾਜ਼ਮ ਇਸ ਧੱਕੇ ਖਿਲਾਫ਼ ਚੁੱਪ ਕਰਕੇ ਨਹੀਂ ਬੈਠਣਗੇ ਅਤੇ ਗਿਆਰਾਂ ਜੁਲਾਈ ਨੂੰ ਸਰਕਾਰ ਦੇ ਨਾਸੀਂ ਧੂੰਆਂ ਲਿਆ ਦੇਣਗੇ l ਮੀਟਿੰਗ ਵਿੱਚ ਜ਼ਿਲ੍ਹਾ ਆਗੂ ਸ਼ਪਿੰਦਰ ਸਿੰਘ ਬਰਾੜ, ਰਾਜਵੀਰ ਸਿੰਘ ਮਾਨ,ਗੁਰਪ੍ਰੀਤ ਸਿੰਘ ਮਲੂਕਾ, ਜਗਦੀਸ਼ ਕੁਮਾਰ,ਵਿਕਾਸ ਗਰਗ,ਗੁਰਵਿੰਦਰ ਸਿੰਘ ਸਿੱਧੂ,ਕੁਲਵਿੰਦਰ ਸਿੰਘ,ਬਲਕਰਨ ਸਿੰਘ ਹਾਜ਼ਰ ਸਨ l
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਜੁਲਾਈ ਪ੍ਰੀਖਿਆਵਾਂ ਦਾ ਬਹੁਤ ਮਹੱਤਵ - ਜਿਲ੍ਹਾ ਸਿੱਖਿਆ ਅਫ਼ਸਰ
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਜੁਲਾਈ ਪ੍ਰੀਖਿਆਵਾਂ ਦਾ ਬਹੁਤ ਮਹੱਤਵ - ਜਿਲ੍ਹਾ ਸਿੱਖਿਆ ਅਫ਼ਸਰ
■ ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਮਾਪਿਆਂ ਨੂੰ ਵੀ ਕੀਤੀ ਅਪੀਲ।
ਲੁਧਿਆਣਾ, 28 ਜੂਨ ( Dr Chhina )ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮੌਜ਼ੂਦਾ ਵਿੱਦਿਅਕ ਸੈਸ਼ਨ ਦੀ ਆਨਲਾਈਨ ਪੜ੍ਹਾਈ ਨੂੰ ਹੋਰ ਪ੍ਰਭਾਵੀ ਬਣਾਉਣ ਲਈ ਜੁਲਾਈ ਮਹੀਨੇ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਲਖਵੀਰ ਸਿੰਘ ਸਮਰਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਡਾ: ਚਰਨਜੀਤ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਜੁਲਾਈ ਮਹੀਨੇ ਆਨਲਾਈਨ ਪ੍ਰੀਖਿਆ ਕਰਵਾਈ ਜਾ ਰਹੀ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕੀ 5 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਇਹਨਾਂ ਪ੍ਰੀਖਿਆਵਾਂ ਲਈ ਬਕਾਇਦਾ ਡੇਟਸ਼ੀਟ ਜਾਰੀ ਕੀਤੀ ਜਾ ਚੁੱਕੀ ਹੈ। ਸਿੱਖਿਆ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਪਾਬੰਦੀਆਂ ਦੇ ਚਲਦਿਆਂ ਵਿਦਿਆਰਥੀਆਂ ਲਈ ਸਕੂਲ ਬੰਦ ਹੋਣ ਦੇ ਬਾਵਜੂਦ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਸੋਸ਼ਲ ਮੀਡੀਆ ਦੇ ਵੱਖ ਵੱਖ ਸਾਧਨਾਂ ਅਤੇ ਟੈਲੀਵਿਜ਼ਨ ਜਰੀਏ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਅਧਿਆਪਕਾਂ ਵੱਲੋਂ ਰੋਜ਼ਾਨਾ ਆਨਲਾਈਨ ਜਮਾਤਾਂ ਲਗਾ ਕੇ ਵਿਦਿਆਰਥੀਆਂ ਨੂੰ ਪਾਠਕ੍ਰਮ ਕਰਵਾਇਆ ਜਾ ਰਿਹਾ ਹੈ। ਵਿਦਿਆਰਥੀਆਂ ਨੂੰ ਸਾਰੇ ਵਿਸ਼ਿਆਂ ਦਾ ਕੰਮ ਕਾਪੀਆਂ ਉੱਪਰ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਤਿਆਰ ਲੈਕਚਰ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਪ੍ਰਸਾਰਿਤ ਕਰਵਾ ਕੇ ਵੀ ਵਿਦਿਆਰਥੀਆਂ ਦੀ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ। ਵਿਭਾਗ ਵੱਲੋਂ ਰੋਜ਼ਾਨਾ ਸਲਾਈਡਾਂ ਦੇ ਰੂਪ ਵਿੱਚ ਵੀ ਵਿਦਿਆਰਥੀਆਂ ਲਈ ਸਿੱਖਣ ਸਮੱਗਰੀ ਭੇਜੀ ਜਾ ਰਹੀ ਹੈ।
ਜਿਲ੍ਹਾ ਮੀਡੀਆ ਕੋਆਰਡੀਨੇਟਰ ਕਮ ਪ੍ਰਿੰਸੀਪਲ ਡਾ: ਦਵਿੰਦਰ ਸਿੰਘ ਛੀਨਾ and Distt social media coordinator madam Anju Sood ਨੇ ਦੱਸਿਆ ਕਿ ਜੂਨ ਮਹੀਨੇ ਦੀਆਂ ਛੁੱਟੀਆਂ ਤੋਂ ਪਹਿਲਾਂ ਅਧਿਆਪਕਾਂ ਵੱਲੋਂ ਆਪੋ ਆਪਣੇ ਵਿਸ਼ਿਆਂ ਦਾ ਅਪ੍ਰੈਲ ਅਤੇ ਮਈ ਮਹੀਨਿਆਂ ਦਾ ਪਾਠਕ੍ਰਮ ਵਿਦਿਆਰਥੀਆਂ ਨੂੰ ਕਰਵਾ ਦਿੱਤਾ ਗਿਆ ਸੀ।ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਵੀ ਪੜ੍ਹਾਈ ਨਾਲ ਜੋੜੀ ਰੱਖਣ ਲਈ ਜੂਨ ਮਹੀਨੇ ਦੌਰਾਨ ਵੀ ਦੂਰਦਰਸ਼ਨ ਤੋਂ ਦੁਹਰਾਈ ਲੈਕਚਰਾਂ ਦਾ ਪ੍ਰਸਾਰਣ ਜਾਰੀ ਰੱਖਿਆ ਗਿਆ। ਵਿਭਾਗ ਵੱਲੋਂ ਸੈਸ਼ਨ ਦੀ ਪੜ੍ਹਾਈ ਨੂੰ ਬਕਾਇਦਾ ਰੂਪ ਵਿੱਚ ਅੱਗੇ ਵਧਾਉਣ ਦੇ ਮਨੋਰਥ ਨਾਲ ਅਪ੍ਰੈਲ ਅਤੇ ਮਈ ਮਹੀਨਿਆਂ ਦੇ ਪਾਠਕ੍ਰਮ 'ਤੇ ਆਧਾਰਿਤ ਜੁਲਾਈ ਮਹੀਨੇ ਆਨਲਾਈਨ ਪ੍ਰੀਖਿਆ ਕਰਵਾਈ ਜਾ ਰਹੀ ਹੈ ਤਾਂ ਕਿ ਵਿਦਿਆਰਥੀਆਂ ਨੂੰ ਉਹਨਾਂ ਵੱਲੋਂ ਕੀਤੀ ਹੁਣ ਤੱਕ ਦੀ ਪੜ੍ਹਾਈ ਦੇ ਆਪਣੇ ਪ੍ਰਾਪਤੀ ਪੱਧਰ ਬਾਰੇ ਪਤਾ ਲੱਗ ਸਕੇ। ਇਸ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਵੱਲੋਂ ਕੀਤੀਆਂ ਪ੍ਰਾਪਤੀਆਂ ਨੂੰ ਸਾਲਾਨਾ ਪ੍ਰੀਖਿਆਵਾਂ ਦੌਰਾਨ ਲਗਾਏ ਜਾਣ ਵਾਲੇ ਸੀ.ਸੀ.ਈ ਅੰਕਾਂ ਵਿੱਚ ਸ਼ਾਮਿਲ ਕੀਤਾ ਜਾਵੇਗਾ। ਇਹਨਾਂ ਪ੍ਰੀਖਿਆਵਾਂ ਨੂੰ ਗੰਭੀਰਤਾ ਨਾਲ ਲੈਂਂਦਿਆਂ ਸਾਰੇ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦੇਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਸਿੱਖਿਆ ਅਧਿਕਾਰੀਆਂ ਨੇ ਮਾਪਿਆਂ ਨੂੰ ਵੀ ਆਨਲਾਈਨ ਪ੍ਰੀਖਿਆਵਾਂ ਵਿੱਚ ਆਪੋ ਆਪਣੇ ਬੱਚਿਆਂ ਦੀ ਸੌ ਫੀਸਦੀ ਹਾਜ਼ਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਜਸਬੀਰ ਸਿੰਘ ਸੇਖੋਂ ਜਿਲ੍ਹਾ ਮੈਂਟਰ ਵਿਗਿਆਨ, ਸੰਜੀਵ ਤਨੇਜਾ ਜਿਲ੍ਹਾ ਮੈਂਟਰ ਗਣਿਤ ਅਤੇ ਹੋਰਨਾਂ ਜਿਲ੍ਹਾ ਮੈਂਟਰਾਂ ਨੇ ਕਿਹਾ ਕਿ ਇਸ ਪ੍ਰੀਖਿਆ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਪਣੇ ਵਿੱਦਿਅਕ ਪੱਧਰ ਦਾ ਪਤਾ ਲੱਗੇਗਾ, ਉੱਥੇ ਹੀ ਅਧਿਆਪਕਾਂ ਨੂੰ ਵੀ ਵਿਦਿਆਰਥੀਆਂ ਦੇ ਪੱਧਰ ਅਨੁਸਾਰ ਆਨਲਾਈਨ ਪੜ੍ਹਾਈ ਦੀ ਅਗਲੀ ਰੂਪਰੇਖਾ ਬਣਾਉਣੀ ਸੌਖੀ ਹੋ ਜਾਵੇਗੀ।
![]() |
| ਸਰਕਾਰੀ ਸਕੂਲ ਦੀ ਵਿਦਿਆਰਥਣ ਟੈਲੀਵਿਜ਼ਨ ਤੋਂ ਆਨਲਾਈਨ ਪੜ੍ਹਾਈ ਕਰਦੀ ਹੋਈ |
ਵਿੱਤ ਮੰਤਰੀ ਦੇ ਬਠਿੰਡਾ ਹਲਕੇ 'ਚ ਲਲਕਾਰ ਰੈਲੀ ਦੀ ਤਿਆਰੀ ਲਈ ਪਟਿਆਲਾ ਚ ਸਰਗਰਮੀਆਂ ਹੋਰ ਤੇਜ਼
ਵਿੱਤ ਮੰਤਰੀ ਦੇ ਬਠਿੰਡਾ ਹਲਕੇ 'ਚ ਲਲਕਾਰ ਰੈਲੀ ਦੀ ਤਿਆਰੀ ਲਈ ਪਟਿਆਲਾ ਚ ਸਰਗਰਮੀਆਂ ਹੋਰ ਤੇਜ਼
ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਨੂੰ ਦਿੱਤਾ ਮੰਗ ਪੱਤਰ
ਪਟਿਆਲਾ 28 ਜੂਨ ( )ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ ਜ਼ਿਲ੍ਹਾ ਪਟਿਆਲਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰੀਮਤੀ ਰਾਜ ਕੌਰ ਦੇ ਪੀ ਏ ਨੇ ਚੇਅਰਮੈਨ ਦੇ ਤਰਫੋਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਅੱਜ ਮੰਗ ਪੱਤਰ ਪ੍ਰਾਪਤ ਕੀਤਾ ਇਸ ਸਮੇਂ ਜ਼ਿਲ੍ਹਾ ਕਨਵੀਨਰ ਹਿੰਮਤ ਸਿੰਘ ਪਰਮਜੀਤ ਸਿੰਘ, ਪਟਿਆਲਾ ਹਰਪ੍ਰੀਤ ਉੱਪਲ , ਤਲਵਿੰਦਰ ਖਰੌਡ ਬਲਜੀਤ ਸਿੰਘ ਖੁਰਮੀ ਸਾਥੀਆਂ ਨੇ ਕਿਹਾ ਕਿ ਪੂਰੇ ਪੰਜਾਬ ਭਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਸਬੰਧੀ ਮੰਗ ਪੱਤਰ ਦਿੱਤੇ ਜਾ ਰਹੇ ਹਨ ਇਸ ਤੋਂ ਪਹਿਲਾਂ ਪੰਜਾਬ ਭਰ ਦੇ ਮੰਤਰੀਆਂ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਲਾ -ਮਿਸਾਲ ਇਕੱਠ ਨਾਲ ਪਟਿਆਲਾ ਰੈਲੀ ਕੀਤੀ ਸੀ ਜਿਸ ਦੇ ਬਾਵਜੂਦ ਸਰਕਾਰ ਨਾਲ ਕਈ ਮੀਟਿੰਗਾਂ ਹੋਈਆਂ ਪਰ ਇਹ ਮੀਟਿੰਗਾਂ ਕਿਸੇ ਵੀ ਤਣ ਪੱਤਣ ਨਹੀਂ ਲੱਗੀਆਂ ਇਸ ਕਰਕੇ ਮੁਲਾਜ਼ਮ ਸਾਥੀ ਸਰਕਾਰ ਨਾਲ ਟੱਕਰ ਲੈਣ ਲਈ ਤਿਆਰ ਬਰ ਤਿਆਰ ਹਨ ਇਸੇ ਕੜੀ ਤਹਿਤ ਤਿੱਖੇ ਸੰਘਰਸ਼ ਲਈ 11 ਜੁਲਾਈ ਨੂੰ ਵਿੱਤ ਮੰਤਰੀ ਦੇ ਹਲਕੇ ਬਠਿੰਡਾ ਵਿਖੇ ਲਲਕਾਰ ਰੈਲੀ ਦਾ ਐਲਾਨ ਕੀਤਾ ਗਿਆ ਹੈ ਜਿੱਥੇ ਮੁਲਾਜ਼ਮ ਵੱਡੇ ਪੱਧਰ ਤੇ ਪਹੁੰਚਣਗੇ ਅਤੇ ਸਰਕਾਰ ਨਾਲ ਟੱਕਰ ਲੈਣਗੇ 11 ਜੁਲਾਈ ਦੀ ਰੈਲੀ ਸਬੰਧੀ ਤਿਆਰੀਆਂ ਵੀ ਆਰੰਭ ਕੀਤੀਆਂ ਹੋਈਆਂ ਹਨ ਮੁਲਾਜ਼ਮ ਸਾਥੀ ਪਟਿਆਲੇ ਤੋਂ ਵੱਡੀ ਗਿਣਤੀ ਵਿੱਚ ਜਾਣਗੇ ।
ਇਹ ਵਿੱਤ ਮੰਤਰੀ ਮਨਪ੍ਰੀਤ ਬਾਦਲ ਜੋ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਵਤੀਰਾ ਵਰਤ ਰਹੇ ਹਨ ਉਨ੍ਹਾਂ ਨੂੰ ਉਨ੍ਹਾਂ ਦੇ ਹਲਕੇ ਵਿੱਚ ਸ਼ੀਸ਼ਾ ਦਿਖਾਇਆ ਜਾਵੇਗਾ ਉਨ੍ਹਾਂ ਵੱਲੋਂ ਹੁਣ ਤੱਕ ਕੀਤੀ ਕਾਰਜ ਕਾਰਗੁਜ਼ਾਰੀ ਦਾ ਸਾਰਾ ਹਿਸਾਬ ਕਿਤਾਬ ਉਨ੍ਹਾਂ ਦੇ ਹਲਕੇ ਦੇ ਲੋਕਾਂ ਨਾਲ ਸਾਂਝਾ ਕੀਤਾ ਜਾਵੇਗਾ ਇਸ ਸਮੇਂ ਸਾਥੀ ਮੁਲਾਜ਼ਮ ਸਾਥੀ ਮਨਦੀਪ ਸਿੰਘ ,ਮਨਜੀਤ ਸਿੰਘ ,ਹਰਦੀਪ ਸਿੰਘ , ਕਰਮਜੀਤ ਸਿੰਘ ,ਸਤੀਸ਼ ਵਿਦਰੋਹੀ , ਅਮਰਿੰਦਰ ਸਿੰਘ ,ਮੱਘਰ ਸਿੰਘ ਨਰਿੰਦਰ ਸਿੰਘ ,ਹਰਦੀਪ ਮੰਡਾਲੀ ਗੁਰਮਿੰਦਰ ਪਟਿਆਲਾ, ਜਸਬੀਰ ਪਟਿਆਲਾ ,ਗੁਰਪ੍ਰੀਤ ਪਟਿਆਲਾ ਆਦਿ ਹੋਰ ਸਾਥੀ ਹਾਜ਼ਰ ਹੋਰ ਸਾਥੀਆਂ ਨੇ ਸ਼ਮੂਲੀਅਤ ਕੀਤੀ।
ਮਾਪੇ ਅਧਿਆਪਕ ਮਿਲਣੀ: ਵਿਦਿਆਰਥੀਆਂ ਦੀ ਪ੍ਰਗਤੀ ਰਿਪੋਰਟ ਸਾਂਝਾ ਕਰਨਾ ਚਰਚਾ ਦਾ ਮੁੱਖ ਵਿਸ਼ਾ - ਸਿੱਖਿਆ ਵਿਭਾਗ
ਮਾਪੇ ਅਧਿਆਪਕ ਮਿਲਣੀ- ਸਕੂਲ ਸਿੱਖਿਆ ਦਰਜਾਬੰਦੀ ਵਿੱਚ ਸਰਵੋਤਮ ਪੰਜਾਬ ਦੀ ਪ੍ਰਾਪਤੀ ਅਤੇ ਵਿਦਿਆਰਥੀਆਂ ਦੀ ਪ੍ਰਗਤੀ ਰਿਪੋਰਟ ਸਾਂਝਾ ਕਰਨਾ ਚਰਚਾ ਦਾ ਮੁੱਖ ਵਿਸ਼ਾ
ਮਾਪੇ-ਅਧਿਆਪਕ ਮਿਲਣੀ 1 ਅਤੇ 2 ਜੁਲਾਈ ਨੂੰ
ਮਿਲਦੇ ਜਦੋਂ ਅਧਿਆਪਕ-ਮਾਪੇ ਫੇਰ ਸਮੱਸਿਆਵਾਂ ਹੱਲ ਹੁੰਦੀਆਂ ਆਪੇ
ਐੱਸ.ਏ.ਐੱਸ.ਨਗਰ 28 ਜੂਨ (ਪ੍ਰਮੋਦ ਭਾਰਤੀ ) ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸਰਪ੍ਰਸਤੀ ਅਤੇ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਦੀ ਅਗਵਾਈ ਵਿੱਚ ਪਿਛਲੇ ਸਮੇਂ ਵਿੱਚ ਸਮੂਹ ਸਿੱਖਿਆ ਅਮਲੇ ਦੀ ਮਿਹਨਤ ਸਦਕਾ ਭਾਰਤ ਸਰਕਾਰ ਵੱਲੋਂ ਸਕੂਲੀ ਸਿੱਖਿਆ ਸਬੰਧੀ ਕੀਤੀ ਦਰਜਾਬੰਦੀ ਵਿੱਚ ਪੰਜਾਬ ਦੇਸ਼ ਦਾ ਇੱਕਲੌਤਾ ਨੰ. 1 ਸੂਬਾ ਬਣਿਆ ਹੈ।
ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਣਮੱਤੀ ਪ੍ਰਾਪਤੀ ਤੋਂ ਜਨ-ਜਨ ਨੂੰ ਜਾਣੂ ਕਰਵਾਉਣ ਤਾਂ ਕਿ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਸਹਿਯੋਗ ਕਰਨ ਵਾਲੇ ਪਤਵੰਤਿਆਂ ਦਾ ਧੰਨਵਾਦ ਕੀਤਾ ਜਾ ਸਕੇ ਅਤੇ ਭਵਿੱਖ ਵਿੱਚ ਵੀ ਸਰਕਾਰੀ ਸਕੂਲਾਂ ਨਾਲ ਇਵੇਂ ਹੀ ਤਾਲਮੇਲ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਸਕੇ ਅਤੇ ਮਹਾਂਮਾਰੀ ਦੌਰਾਨ ਵੀ ਆਨਲਾਈਨ ਪੜ੍ਹਾਈ ਨਾਲ ਨਿਰੰਤਰ ਜੁੜੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਰਿਪੋਰਟ ਸਾਂਝਾ ਕਰਨ ਲਈ ਆਉਣ ਵਾਲੀ 1 ਅਤੇ 2 ਜੁਲਾਈ ਨੂੰ ਮਾਪੇ-ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੀ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਲਈ ਵਿਭਾਗ ਵੱਲੋਂ ਰੋਜ਼ਾਨਾ ਸਲਾਈਡਾਂ ,ਟੀ ਵੀ ਜਮਾਤਾਂ ਆਦਿ ਦੀ ਉਪਲੱਬਧਤਾ ਕਰਵਾਈ ਗਈ।
ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੁਣ ਹੋਰ ਵੀ ਯੋਜਨਾਬੱਧ ਢੰਗਾਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਲਗਾਤਾਰਤਾ ਬਣਾਏ ਰੱਖਣ, ਵਿਦਿਆਰਥੀਆਂ ਦੇ ਮਾਪਿਆਂ ਨੂੰ ਵਿਭਾਗ ਵੱਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉੱਦਮਾਂ ਅਤੇ ਪੜ੍ਹਾਈ ਲਈ ਉਪਲੱਬਧ ਸਾਧਨਾਂ ਬਾਰੇ ਜਾਣੂ ਕਰਵਾਉਣ ਅਤੇ ਅਧਿਆਪਕਾਂ-ਮਾਪਿਆਂ ਵਿੱਚ ਤਾਲਮੇਲ ਵਧਾਉਣਾ ਵੀ ਮਾਪੇ-ਅਧਿਆਪਕ ਮਿਲਣੀ ਦਾ ਇੱਕ ਏਜੰਡਾ ਹੋਵੇਗਾ।
ਵਿਭਾਗ ਦੇ ਬੁਲਾਰੇ ਨੇ ਵਿਸਤ੍ਰਿਤ ਰੂਪ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਪੇ-ਅਧਿਆਪਕ ਮਿਲਣੀ ਵਿੱਚ ਵਿਭਾਗ ਵੱਲੋਂ ਪ੍ਰੀ-ਪ੍ਰਾਇਮਰੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ, ਐੱਸ.ਐੱਮ.ਸੀ . ਮੈਂਬਰਾਂ ਅਤੇ ਹੋਰ ਪਤਵੰਤੇ ਸੱਜਣਾਂ ਤੱਕ ਪਹੁੰਚ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਮਾਪੇ-ਅਧਿਆਪਕ ਮਿਲਣੀ ਦੇ ਮੁੱਖ ਏਜੰਡੇ ਭਾਰਤ ਸਰਕਾਰ ਵੱਲੋਂ ਜਾਰੀ ਦਰਜਾਬੰਦੀ ਵਿੱਚ ਪੰਜਾਬ ਸੂਬੇ ਦੀ ਪ੍ਰਾਪਤੀ ਤੋਂ ਇਲਾਵਾ ਅੱਪਰ ਪ੍ਰਾਇਮਰੀ ਜਮਾਤਾਂ ਦੀਆਂ 5 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਮਾਪਿਆਂ ਨਾਲ ਸਾਂਝੀ ਕਰਨਾ, ਅਧਿਆਪਕਾਂ ਵੱਲੋਂ ਆਪਣੇ ਪੱਧਰ 'ਤੇ ਲਗਾਈਆਂ ਜਾ ਰਹੀਆਂ ਆਨਲਾਈਨ ਜਮਾਤਾਂ ਦੀ ਸਮਾਂ-ਸਾਰਣੀ ਦੀ ਜਾਣਕਾਰੀ ਦੇਣਾ, ਟੀ ਵੀ ਜਮਾਤਾਂ ਦੇ ਸ਼ਡਿਊਲ ਬਾਰੇ ਮਾਪਿਆਂ ਨੂੰ ਜਾਣਕਾਰੀ ਦੇ ਕੇ ਵਿਦਿਆਰਥੀਆਂ ਦੀ ਹਾਜ਼ਰੀ ਯਕੀਨੀ ਬਣਾਉਣਾ, ਜੁਲਾਈ ਮਹੀਨੇ ਦੌਰਾਨ ਕਰਵਾਏ ਜਾਣ ਵਾਲੇ ਸਿਲੇਬਸ ਬਾਰੇ ਜਾਣੂ ਕਰਵਾਉਣਾ , ਵਿਦਿਆਰਥੀਆਂ ਦੇ ਅਭਿਆਸ ਲਈ ਵਿਭਾਗ ਵੱਲੋਂ ਲਗਾਤਾਰ ਭੇਜੇ ਜਾ ਰਹੇ ਸਪਲੀਮੈਂਟਰੀ ਮਟੀਰੀਅਲ , ਰੋਜ਼ਾਨਾ ਹੋਮ ਵਰਕ, ਅਭਿਆਸ ਸ਼ੀਟਾਂ ,ਰੋਜ਼ਾਨਾ ਸਲਾਈਡਾਂ ਅਤੇ ਮੁਲਾਂਕਣ ਸ਼ੀਟਾਂ ਆਦਿ ਏਜੰਡਿਆਂ ਸਬੰਧੀ ਵੀ ਸਾਰਿਆਂ ਨੂੰ ਲਾਜ਼ਮੀ ਤੌਰ 'ਤੇ ਜਾਣੂ ਕਰਵਾਇਆ ਜਾਵੇਗਾ।
ਵਿਭਾਗ ਵੱਲੋਂ ਕੋਵਿਡ-19 ਤੋਂ ਸੁਰੱਖਿਆ ਦੇ ਮੱਦੇਨਜ਼ਰ ਮਾਪੇ-ਅਧਿਆਪਕ ਮਿਲਣੀ ਫੋਨ ਕਾਲ/ਵੀਡੀਓ ਕਾਲ ਰਾਹੀਂ ਆਨਲਾਈਨ ਕਰਵਾਉਣ ਦੀ ਵੀ ਹਦਾਇਤ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਮਿਲਣੀ ਸਬੰਧੀ ਸਮੂਹ ਜ਼ਿਲ੍ਹਾ ਅਧਿਕਾਰੀ ,ਸਕੂਲ ਮੁਖੀ , ਅਧਿਆਪਕ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰ ,ਪੋਸਟਰਾਂ ਰਾਹੀਂ ,ਆਡੀਓ/ਵੀਡੀਓ ਅਤੇ ਲਿਖਤੀ ਸੁਨੇਹਿਆਂ ਤੋਂ ਇਲਾਵਾ ਸਾਂਝੀਆਂ ਥਾਵਾਂ ਤੋਂ ਅਨਾਊਂਸਮੈਂਟ ਕਰਵਾ ਕੇ ਸਬੰਧਿਤ ਨੂੰ ਅਗਾਊਂ ਤੌਰ 'ਤੇ ਜਾਣੂ ਕਰਵਾਉਣਗੇ।
ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਾਪੇ-ਅਧਿਆਪਕ ਮਿਲਣੀ ਨੂੰ ਸਫ਼ਲ ਬਣਾਉਣ ਸਬੰਧੀ ਆਪਣੇ ਅਧੀਨ ਆਉਂਦੇ ਸਮੂਹ ਅਧਿਕਾਰੀਆਂ/ਅਧਿਆਪਕਾਂ ਨਾਲ ਆਨਲਾਈਨ ਮੀਟਿੰਗਾਂ ਰਾਹੀਂ ਯੋਜਨਾਵਾਂ ਉਲੀਕਣਗੇ।
ਇਸ ਦੌਰਾਨ ਵਿਭਾਗ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਆਨਲਾਈਨ ਮਾਪੇ-ਅਧਿਆਪਕ ਮਿਲਣੀ ਵਿੱਚ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਆਪਣੇ ਅਧਿਆਪਕਾਂ ਨੂੰ ਹੱਲਾਸ਼ੇਰੀ ਦੇਣ ਅਤੇ ਹਾਜ਼ਰ ਮਾਪਿਆਂ/ਕਮੇਟੀ ਮੈਂਬਰਾਂ/ ਪਤਵੰਤਿਆਂ ਦੁਆਰਾ ਭਵਿੱਖ ਵਿੱਚ ਸਿੱਖਿਆ ਦੀ ਬਿਹਤਰੀ ਲਈ ਦਿੱਤੇ ਜਾਣ ਵਾਲੇ ਸੁਝਾਵਾਂ ਤੋਂ ਜਾਣੂ ਹੋਣ ਲਈ ਮੀਟਿੰਗਾਂ ਵਿੱਚ ਰੈਂਡਮ ਪੱਧਰ 'ਤੇ ਸ਼ਮੂਲੀਅਤ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਮੈਂਬਰ ਸਾਹਿਬਾਨ ਜ਼ਿਆਦਾ ਗਿਣਤੀ ਵਾਲੇ ਸਕੂਲਾਂ ਦੇ ਅਧਿਆਪਕਾਂ ਦੇ ਸਹਿਯੋਗੀ ਦੇ ਰੂਪ ਵਿੱਚ ਭੂਮਿਕਾ ਨਿਭਾਉਣਗੇ।
Featured post
PSEB SEPTEMBER EXAM 2026 : SAMPLE PAPERS ( WITH LATEST BLUE PRINT)
PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...
ਸਭ ਤੋਂ ਵੱਧ ਪੜੀਆਂ ਪੋਸਟਾਂ
PSEB
- PSEB BOARD EXAM 2025 : EXAMINER HELP DESK
- PSEB CLASS 10 ENGLISH ALL SOLUTIONS
- 10+1 PHYSICS IMPORTANT MCQ
- 10+2 PHYSICS IMPORTANT MCQ
- BOARD EXAM 2025 EXAMINER HELPDESK
- SST 9TH ( MCQ FOR ALL COMPETITION)
- PSEB 10TH SST GUESS PAPER & STUDY MATERIALS
- PSEB 12TH POLITICAL SCIENCE MCQ
- SCHOLARSHIP LETTERS
- SSA SCHOOL GRANTS 2023-24
- Privacy policy
- PSEB 12TH ENGLISH: IMPORTANT QUESTIONS/ GRAMMAR/ CENTRAL IDEA/ CHARACTER SKETCH/ FULL SYLLABUS
RECENT UPDATES
ADMISSION HELPLINE 2024-25
- NCERT B.ED 2024-25: 12ਵੀਂ ਤੋਂ ਬਾਅਦ ਬੀਐੱਡ, ਐਮਐਸਸੀ , ਪੋਰਟਲ ਓਪਨ
- PUNJABI UNIVERSITY PATIALA ADMISSION 2024-25: ਵੱਖ ਵੱਖ ਕੋਰਸਾਂ ਲਈ ਦਾਖਲਾ ਸ਼ੁਰੂ
- GNDU ADMISSION 2024-25: APPLY FOR BA/B.SC/ B.ED/ NURSING/ LLB
- ACN JALANDHAR NURSING ADMISSION 2024-24: APPLY NOW
- NURSING ADMISSION 2024/ITI ADMISSION 2024
- GADVASU ADMISSION 2024: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ ਯੂਨੀਵਰਸਿਟੀ ਵੱਲੋਂ ਦਾਖ਼ਲਾ ਸ਼ਡਿਊਲ
- IIHM CHANDIGARH ADMISSION 2024 - 25 APPLY NOW
- PUNJAB ITEP - B.ED 2024-25 APPLY NOW
- SOE-MERITORIOUS SCHOOL (2024-25) COUNSELING SCHEDULE 2024-25
- ETT ( D.EL.ED) ADMISSION 2024
- D.P.ED ADMISSION 2024
- PUNJAB GOVT COLLEGE ADMISSION 2024
















