ਕੋਰੋਨਾ ਸੰਕਟ ਦੇ ਵਿਚਕਾਰ ਦਿੱਲੀ ਸਰਕਾਰ ਵੱਲੋਂ ਨਿੱਜੀ ਸਕੂਲਾਂ ਬਾਰੇ ਸਰਕਾਰ ਦਾ ਵੱਡਾ ਫੈਸਲਾ




ਦੇਸ਼ ਵਿੱਚ ਚੱਲ ਰਹੇ ਕੋਰੋਨਾ ਸੰਕਟ ਦੇ ਵਿਚਕਾਰ ਦਿੱਲੀ ਸਰਕਾਰ ਨੇ ਮਾਪਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਦਿੱਲੀ ਸਰਕਾਰ ਨੇ ਘੋਸ਼ਣਾ ਕੀਤੀ ਕਿ ਪ੍ਰਾਈਵੇਟ ਸਕੂਲ ਲਾਕਡਾਉਨ ਦੌਰਾਨ ਵਿਦਿਆਰਥੀਆਂ ਦੁਆਰਾ ਨਾ ਲਈ ਗਈ ਸਹੂਲਤਾਂ ਦੇ ਸਬੰਧ ਵਿੱਚ 15% ਕਟੌਤੀ ਦੇ ਨਾਲ ਮਹੀਨਾਵਾਰ ਅਧਾਰ ਤੇ ਫੀਸਾਂ ਲੈ ਸਕਦੇ ਹਨ।


460 ਨਿੱਜੀ ਸਕੂਲਾਂ ਲਈ ਲਾਗੂ ਹੋਣਗੇ ਇਹ ਆਦੇਸ਼


ਸਰਕਾਰ ਨੇ ਇਹ ਵੀ ਕਿਹਾ ਕਿ ਜੇ ਕਿਸੇ ਵਿਦਿਆਰਥੀ ਦੇ ਮਾਪੇ ਮੌਜੂਦਾ ਮੁਸ਼ਕਲਾਂ ਕਾਰਨ ਫੀਸਾਂ ਦਾ ਭੁਗਤਾਨ ਨਹੀਂ ਕਰ ਪਾਉਂਦੇ, ਤਾਂ ਸਕੂਲ ਪ੍ਰਬੰਧਨ ਉਸ ਵਿਦਿਆਰਥੀ ਨੂੰ ਕਿਸੇ ਵੀ ਮੌਜੂਦਾ ਗਤੀਵਿਧੀ ਵਿੱਚ ਹਿੱਸਾ ਲੈਣ ਤੋਂ ਰੋਕ ਨਹੀਂ ਸਕਦਾ ਅਤੇ ਨਾ ਹੀ ਉਸਦਾ ਨਾਮ ਕੱਟਿਆ ਜਾ ਸਕਦਾ ਹੈ। ਇਹ ਆਦੇਸ਼ ਉਨ੍ਹਾਂ ਸਾਰੇ 460 ਨਿੱਜੀ ਸਕੂਲਾਂ ਲਈ ਹਨ, ਜਿਨ੍ਹਾਂ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ। ਇਨ੍ਹਾਂ 460 ਸਕੂਲਾਂ ਤੋਂ ਇਲਾਵਾ, ਦਿੱਲੀ ਦੇ ਹੋਰ ਸਾਰੇ ਸਕੂਲ ਦਿੱਲੀ ਸਰਕਾਰ ਦੁਆਰਾ 18/04/2020 ਅਤੇ 28/04/2020 ‘ਚ ਫੀਸ ਸੰਬੰਧੀ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।


ਪਿਛਲੇ ਸਾਲ ਦੇ ਸਿੱਖਿਅਕ ਸੈਸ਼ਨ 2020-21 ਲਈ ਲਾਗੂ ਹੋਵੇਗਾ ਇਹ ਆਦੇਸ਼


ਸਰਕਾਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਭੰਬਲਭੂਸੇ ਨੂੰ ਦੂਰ ਕਰਦਿਆਂ ਅਤੇ ਮਾਪਿਆਂ ਨੂੰ ਰਾਹਤ ਪ੍ਰਦਾਨ ਕਰਦੇ ਹੋਏ, ਦਿੱਲੀ ਸਰਕਾਰ ਨੇ 2020 -21 ਦੇ ਸਿੱਖਿਅਕ ਸਾਲ ਵਿਚ ਨਿੱਜੀ ਸਕੂਲਾਂ ਦੁਆਰਾ ਮਨਜ਼ੂਰਸ਼ੁਦਾ ਵਸਤਾਂ ਅਧੀਨ ਫੀਸਾਂ ਵਿਚ 15 ਪ੍ਰਤੀਸ਼ਤ ਦੀ ਕਟੌਤੀ ਦੇ ਨਾਲ ਮਹੀਨਾਵਾਰ ਅਧਾਰ ‘ਤੇ ਫੀਸਾਂ ਇੱਕਠਾ ਕਰਨ ਦਾ ਆਦੇਸ਼ ਜਾਰੀ ਕੀਤਾ ਹੈ। ਉਦਾਹਰਣ ਲਈ, ਜੇਕਰ 2020-21 ਵਿੱਚ ਸਕੂਲ ਦੀ ਇੱਕ ਮਹੀਨੇ ਦੀ ਫੀਸ 3 ਹਜ਼ਾਰ ਰੁਪਏ ਰਹੀ ਹੈ ਤਾਂ 15% ਕਟੌਤੀ ਤੋਂ ਬਾਅਦ ਸਕੂਲ ਮਾਪਿਆਂ ਤੋਂ 2,550 ਰੁਪਏ ਹੀ ਲੈ ਸਕਦੇ ਹਨ।

ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕਾਨੂੰਗੋ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਕਰੋ ਅਪਲਾਈ

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਣ ਕੰਪਲੈਕਸ, ਸੈਕਟਰ-68, ਐਸ.ਏ.ਐਸ. ਨਗਰ। 

ਘਰ ਘਰ ਰੋਜ਼ਗਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ



 ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਲਈ ਚੋਣ ਕਾਨੂੰਗੋ (ਗਰੁੱਪ-ਸੀ) ਦੀਆਂ 05 ਅਸਾਮੀਆਂ 29200-00 (Level 5) ਦੇ ਪੇਅ ਮੈਟਿਕਸ ਪੇਅ-ਸਕੇਲ ਵਿਚ ਸਿੱਧੀ ਭਰਤੀ ਰਾਹੀਂ ਭਰਨ ਲਈ ਬੋਰਡ ਦੀ ਵੈੱਬਸਾਈਟ www.Sssb.punjab.gov.in ਤੇ ਯੋਗ ਉਮੀਦਵਾਰਾਂ ਤੋਂ ਮਿਤੀ 01.07.2021 ਤੋਂ 19.07.2021 ਸ਼ਾਮ 05.00 ਵਜੇ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ।





 ਇਸ ਭਰਤੀ ਦਾ ਵਿਸਥਾਰਪੂਰਵਕ ਨੋਟਿਸ ਅਤੇ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੀ ਵੈੱਬਸਾਈਟ ਤੇ ਉਪਲਬਧ ਹਨ। 





ACP CASES: NO ACR TO BE DEMANDED FORM TEACHERS

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਦੀ ਸੂਚੀ ਜਾਰੀ

 

NVS RECRUITMENT 2021: OFFICIAL ADVERTISEMENT JN HINDI

NVS RECRUITMENT : OFFICIAL ADVERTISEMENT DOWNLOAD HERE

 

OFFICIAL ADVERTISEMENT IN HINDI DOWNLOAD HERE

NVS RECRUITMENT 2021: RECRUITMENT OF TEACHERS IN NAVODAYA VIDYALAYA, APPLY ONLINE

 


EMPANELMENT /ENGAGEMENT OF SERVICES OF TEACHERS/FCSA ON CONTRACT BASIS 
Jawahar Navodaya Vidyalayas (residential co-educational school system under Navodaya Vidyalaya Samiti, Ministry of Education, Department of School Education & Literacy, Govt. of India) organize for empanelment and engagement of services of teachers (PGTS/TGTs/ Misc. Categories of teachers and Vocational subject teachers) & FCSA, purely on contract basis for the academic session 2021- 2022 in Jawahar Navodaya Vidyalayas of Punjab, Himachal Pradesh, Jammu & Kashmir (U.T.), Ladakh (U.T.) and Chandigarh (U.T.).

HOW TO APPLY; 
 Application are invited through online mode only (no other mode will be entertained), whose link is placed on the website of Navodaya Vidyalaya Samiti, Regional Office, Chandigarh i.e.

JNVs being residential in nature, makes it mandatory for teachers to reside in the Vidyalaya campus to attend residential school duties besides their routine duties. Boarding and Lodging would be provided as available at the JNV. 



 

The detailed guidelines for engagement of services of teachers/ FCSA on contract basis for various posts for the session 2021- 22 as applicable are available on RO website as stated above. 


Only the shortlisted candidates (as per criteria fixed by Samiti) will be informed for virtual interview on their registered E-mail address. 

The last date for filling the application is 11.07.2021. 





ਅੰਮ੍ਰਿਤਸਰ ਜ਼ਿਲ੍ਹੇ ਵੱਲ੍ਹੋਂ ਫੇਸਬੁੱਕ ਪੇਜ ਨੂੰ ਲਾਈਕ ਕਰਨ ਦੀ ਮੁਹਿੰਮ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ ਸ਼ੁਰੂਆਤ

 ਅੰਮ੍ਰਿਤਸਰ ਜ਼ਿਲ੍ਹੇ ਵੱਲ੍ਹੋਂ ਫੇਸਬੁੱਕ ਪੇਜ ਨੂੰ ਲਾਈਕ ਕਰਨ ਦੀ ਮੁਹਿੰਮ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ ਸ਼ੁਰੂਆਤ

 

ਸਿੱਖਿਆ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਮਿਥਿਆ ਇਕ ਲੱਖ ਦਾ ਟੀਚਾ


ਚੰਡੀਗੜ੍ਹ 1 ਜੁਲਾਈ (ਹਰਦੀਪ ਸਿੰਘ ਸਿੱਧੂ) ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਫੇਸਬੁੱਕ ਪੇਜ "ਐਕਟੀਵਿਟੀਜ਼ ਸਕੂਲ ਐਜੂਕੇਸ਼ਨ ਪੰਜਾਬ " ਨੂੰ ਲਾਈਕ ਕਰਨ ਦੀ ਮੁਹਿੰਮ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵੱਲ੍ਹੋਂ ਆਪਣੇ ਜ਼ਿਲ੍ਹੇ ਨੂੰ ਮਿਲੇ 24 ਘੰਟਿਆਂ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕ ਕੇ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਤਿੰਦਰਬੀਰ ਸਿੰਘ ਦੀ ਅਗਵਾਈ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੰਬਰ -1 'ਤੇ ਆਇਆ ਹੈ। ਇਸ ਮਿਹਨਤ ਲਈ ਅਧਿਆਪਕਾਂ ਦੀ ਮਿਹਨਤ ਨੂੰ ਦਾਦ ਦਿੱਤੀ ਗਈ ਅਤੇ ਉਨ੍ਹਾਂ ਸਾਰੇ ਵਰਗਾਂ ਦਾ ਧੰਨਵਾਦ ਕੀਤਾ ਗਿਆ, ਜਿੰਨਾਂ ਨੇ ਪੰਜਾਬ ਦੇ ਸਕੂਲਾਂ ਦੀ ਬੇਹਤਰੀ ਲਈ ਹਰ ਉਪਰਾਲੇ ਕੀਤੇ। ਅੰਮ੍ਰਿਤਸਰ ਜ਼ਿਲ੍ਹੇ ਵੱਲ੍ਹੋਂ ਫੇਸਬੁੱਕ ਪੇਜ ਨੂੰ ਲਾਈਕ ਕਰਨ ਦਾ ਇਕ ਲੱਖ ਦਾ ਟੀਚਾ ਮਿਥਿਆ ਗਿਆ ਹੈ।

ਮੁੱਖ ਮੰਤਰੀ ਵੱਲੋਂ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਕਮੇਟੀ ਦਾ ਗਠਨ, ਮੁਲਾਜ਼ਮਾਂ ਨੂੰ ਸੰਘਰਸ਼ ਖਤਮ ਕਰਨ ਦੀ ਅਪੀਲ

 

ਫਸਲਾਂ ਬਚਾਉਣ ਅਤੇ ਘਰੇਲੂ ਖਪਤਕਾਰਾਂ ਨੂੰ ਰਾਹਤ ਦੇਣ ਲਈ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕੀਤੀ ਜਾਵੇਗੀ

ਮੁੱਖ ਮੰਤਰੀ ਵੱਲੋਂ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਕਮੇਟੀ ਦਾ ਗਠਨ, ਮੁਲਾਜ਼ਮਾਂ ਨੂੰ ਸੰਘਰਸ਼ ਖਤਮ ਕਰਨ ਦੀ ਅਪੀਲ

ਚੰਡੀਗੜ੍ਹ, 1 ਜੁਲਾਈ

ਤਾਪਮਾਨ ਵਧਣ ਦੇ ਮੱਦੇਨਜ਼ਰ ਸੂਬੇ ਨੂੰ ਦਰਪੇਸ਼ ਬਿਜਲੀ ਦੀ ਅਣਕਿਆਸੀ ਘਾਟ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਤੋਂ ਸੂਬਾ ਸਰਕਾਰ ਦੇ ਦਫਤਰਾਂ ਦਾ ਸਮਾਂ ਘਟਾਉਣ ਅਤੇ ਬਿਜਲੀ ਦੀ ਵੱਧ ਖਪਤ ਵਾਲੀਆਂ ਸਨਅਤਾਂ ਦੀ ਸਪਲਾਈ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਫਸਲਾਂ ਨੂੰ ਬਚਾਉਣ ਦੇ ਨਾਲ-ਨਾਲ ਘਰੇਲੂ ਬਿਜਲੀ ਸਪਲਾਈ ਵਿਚ ਰਾਹਤ ਦਿੱਤੀ ਜਾ ਸਕੇ


ਮੁੱਖ ਮੰਤਰੀ ਨੇ ਸਾਰੇ ਸਰਕਾਰੀ ਦਫਤਰਾਂ ਨੂੰ ਆਪੋ-ਆਪਣੇ ਦਫਤਰਾਂ ਵਿਚ ਬਿਜਲੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਅਪੀਲ ਕਰਦੇ ਦੱਸਿਆ ਕਿ ਸਥਿਤੀ ਬਹੁਤ ਗੰਭੀਰ ਹੈ ਕਿਉਂ ਜੋ ਸੂਬੇ ਵਿਚ ਬਿਜਲੀ ਦੀ ਮੰਗ 14500 ਮੈਗਾਵਾਟ ਤੱਕ ਪਹੁੰਚ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਸਰਕਾਰੀ ਦਫਤਰ ਜੋ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੰਮ ਕਰਨਗੇ, ਵਿੱਚ ਏਅਰ ਕੰਡੀਸ਼ਨਰ (ਏ.ਸੀ.) ਦੀ ਵਰਤੋਂ ਉੱਤੇ ਪਾਬੰਦੀ ਲਾਉਣ ਦਾ ਕੋਈ ਵੀ ਫੈਸਲਾ ਨਹੀਂ ਲਿਆ ਹੈ।

ਮੁੱਖ ਮੰਤਰੀ ਨੇ ਬਿਜਲੀ ਵਿਭਾਗ ਦੇ ਪ੍ਰਦਰਸ਼ਨਕਾਰੀ ਮੁਲਾਜਡਮਾਂ ਨੂੰ ਆਪਣਾ ਸੰਘਰਸ਼ ਖਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਸੰਕਟ ਹੋਰ ਗਹਿਰਾ ਹੋ ਜਾਵੇਗਾ ਅਤੇ ਫੀਡਰਾਂ ਅਤੇ ਸਬ-ਸਟੇਸ਼ਨਾਂ ਦੀ ਓਵਰਲੋਡਿੰਗ ਕਾਰਨ ਬਿਜਲੀ ਵਿਚ ਨੁਕਸ ਪੈਣ ਦੀਆਂ ਸ਼ਿਕਾਇਤਾਂ ਨੂੰ ਤੇਜ਼ੀ ਨਾਲ ਨਿਪਟਾਇਆ ਨਹੀਂ ਜਾ ਰਿਹਾ।

ਉਚ ਪੱਧਰੀ ਮੀਟਿੰਗ ਦੌਰਾਨ ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਤਿੰਨ ਮੈਂਬਰੀ ਕਮੇਟੀ ਬਣਾਈ ਜਿਸ ਵਿੱਚ ਵਧੀਕ ਮੁੱਖ ਸਕੱਤਰ ਵਿਕਾਸ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਅਤੇ ਵਿਸ਼ੇਸ਼ ਸਕੱਤਰ ਵਿੱਤ ਨੂੰ ਸ਼ਾਮਲ ਕੀਤਾ ਗਿਆ। ਇਹ ਕਮੇਟੀ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰੇਗੀ। ਉਨ੍ਹਾਂ ਮੁਲਾਜ਼ਮਾਂ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀਆਂ ਵਾਜਬ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਜ਼ਿਆਦਾਤਰ ਮੰਗਾਂ ਜਿਵੇਂ ਕਿ ਕਰਮਚਾਰੀਆਂ ਦੇ ਐਨ.ਪੀ.ਐਸ.ਹਿੱਸੇ ਵਿੱਚ ਵਾਧਾ ਕਰਨਾ, ਉਤਪਾਦਨ ਭੱਤੇ ਨੂੰ ਬਹਾਲ ਕਰਨਾ ਆਦਿ ਨੂੰ ਪਹਿਲਾਂ ਹੀ ਮੰਨ ਲਿਆ ਜਾ ਚੁੱਕਾ ਹੈ ਅਤੇ ਸੂਬੇ ਦੇ ਵੱਖ-ਵੱਖ ਬੋਰਡ/ਕਾਰਪੋਰੇਸ਼ਨਾਂ ਵੱਲੋਂ ਛੇਵੇਂ ਤਨਖਾਹ ਸਕੇਲ ਲਾਗੂ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਖੇਤੀਬਾੜੀ ਅਤੇ ਉਦਯੋਗਾਂ ਦੇ ਨਾਲ ਆਪਣੇ ਘਰੇਲੂ ਖਪਤਕਾਰਾਂ ਜਿਹੜੇ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਲੰਬੇ ਬਿਜਲੀ ਕੱਟਾਂ ਕਾਰਨ ਔਖੇ ਸਮੇਂ ਵਿੱਚੋਂ ਲੰਘ ਰਹੇ ਹਨ, ਦੇ ਹਿੱਤ ਵਿੱਚ ਆਪਣਾ ਸੰਘਰਸ਼ ਵਾਪਸ ਲੈ ਲੈਣ।

ਇਸ ਗੱਲ ਦਾ ਹਵਾਲਾ ਦਿੰਦਿਆਂ ਕਿ ਬਿਜਲੀ ਕੱਟਾਂ ਕਾਰਨ ਕਿਸਾਨ ਝੋਨਾ ਲਗਾਉਣ ਦਾ ਆਪਣਾ ਕੀਮਤੀ ਸਮਾਂ ਗੁਆ ਰਹੇ ਹਨ, ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਿਰਵਿਘਨ ਬਿਜਲੀ ਸਪਲਾਈ ਲਈ ਖੇਤੀਬਾੜੀ ਖੇਤਰ ਨੂੰ ਤਰਜੀਹ ਦੇਣ ਦੀ ਲੋੜ ਹੈ।

ਉਨ੍ਹਾਂ ਸੂਬੇ ਦੇ ਖੇਤੀਬਾੜੀ, ਘਰੇਲੂ ਅਤੇ ਉਦਯੋਗਿਕ ਖਪਤਕਾਰਾਂ ਨੂੰ ਸਬਸਿਡੀ ਉਤੇ ਨਿਰੰਤਰ ਬਿਜਲੀ ਸਪਲਾਈ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ

CM SETS UP COMMITTEE TO ADDRESS GRIEVANCES OF POWER DEPT EMPLOYEES, APPEALS TO THEM TO CALL OFF STIR

 SUPPLY TO HIGH ENERGY CONSUMING INDUSTRIES CUT DOWN WITH IMMEDIATE EFFECT TO SAVE CROPS & GIVE RELIEF TO DOMESTIC CONSUMERS


CM SETS UP COMMITTEE TO ADDRESS GRIEVANCES OF POWER DEPT EMPLOYEES, APPEALS TO THEM TO CALL OFF STIR


Chandigarh, July 1:

With the state reeling under an unprecedented power shortage amid extreme temperatures, Punjab Chief Minister Captain Amarinder Singh on Thursday ordered curtailment in timings of state government offices from tomorrow, and cutting down of power supply to high energy consuming industries with immediate effect, to save crops and ease the domestic power situation.


He also appealed to all government offices to make judicious use of electricity in government offices, adding that the situation was dire as the peak demand in the state had touched a whopping 14500 MW. So far, there is no decision on ban on use of ACs in government offices, which will function from 8 a.m. to 2 p.m. till further orders, an official spokesperson said after the meeting.


The Chief Minister also urged the agitating Power Department employees to call off their stir, which has aggravated the crisis, with complaints of breakdowns resulting from overloading of feeders and sub-stations not being address promptly.


Reviewing the situation at a high-level meeting, the Chief Minister constituted a three-member committee, comprising Additional Chief Secretary – Development, CMD – PSPCL and Special Secretary Finance, to resolve the grievances of the agitating employees. He assured the employees that all their genuine demands will be duly considered for appropriate action. He pointed out that many of the demands of the employees, such as increase in employee NPS share, restoration of Generation Incentive etc. had already been conceded, and the 6th Pay scales were also being implemented by various Boards/Corporations of the State.


The Chief Minister urged the employees to withdraw their agitation in the interest of the state’s agriculture and industry, as well as the domestic consumers who were facing a difficult time due to prolonged power outages amid the Covid pandemic.


Pointing out that the farmers were losing precious paddy transplantation time due to the power breakdowns, the Chief Minister made it clear that the agriculture sector needed to be prioritized for uninterrupted power supply.


He reiterated his government’s commitment to ensuring regular supply of power at subsidized rates to the state’s Agricultural, Domestic and Industrial consumers

ਮੰਜੂਰ ਹੋਈਆਂ ਛੁੱਟੀਆਂ ਨੂੰ ਇੰਜ ਕਰਵਾਓ ਰੱਦ, ਪੜ੍ਹੋ

 

Guidelines to submit Cancellation Request Online on ePunjabSchool Portal 

Step 1. Teachers should login to their ePunjabSchool Staff Login. 

Step 2 . Click on "Apply" menu, then "Cancellation Request" 

Step 3. Fill the desired columns.

Step 4 .  Click on "Submit" button to submit the request. 

ਮੰਨਜੂਰ ਹੋਈਆਂ ਛੁੱਟੀਆਂ ਨੂੰ ਰੱਦ ਕਰਵਾ ਸਕਣਗੇ ਅਧਿਆਪਕ, ਗਾਈਡਲਾਈਨਜ਼ ਜਾਰੀ

 

ਮੰਨਜੂਰ ਹੋਈਆਂ ਛੁੱਟੀਆਂ ਨੂੰ ਰੱਦ ਕਰਵਾ ਸਕਣਗੇ ਅਧਿਆਪਕ, ਗਾਈਡਲਾਈਨਜ਼ ਜਾਰੀ 

ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਕਿਹਾ ਗਿਆ ਹੈ ਕਿ ਸਕੂਲ ਅਧਿਆਪਕਾਂ/ਕਰਮਚਾਰੀਆਂ ਵੱਲੋਂ ਛੁੱਟੀਆਂ ਰੱਦ ਕਰਵਾਉਣ ਲਈ ਅਰਜੀਆਂ ਸਕੂਲ ਮੁਖੀਆਂ, ਜਿਲ੍ਹਾ ਸਿੱਖਿਆ ਅਫਸਰ ਅਤੇ ਮੁੱਖ ਦਫਤਰ ਵਿਖੇ ਦਿੱਤੀਆਂ ਜਾ ਰਹੀਆਂ ਹਨ। ਇਸ ਪ੍ਰੀਕ੍ਰਿਆਂ ਵਿੱਚ ਸਕੂਲ ਅਧਿਆਪਕਾਂ ਕਰਮਚਾਰੀਆਂ ਦਾ ਕਾਫੀ ਸਮਾਂ ਬਰਬਾਦ ਹੁੰਦਾ ਹੈ ਅਤੇ ਕਾਗਜ਼ੀ ਕਾਰਵਾਈ ਵਿੱਚ ਕਾਫੀ ਸਮਾਂ ਲੱਗ ਜਾਂਦਾ ਹੈ। 



ਅਧਿਆਪਕਾਂ /ਕਰਮਚਾਰੀਆਂ ਦੀਆਂ ਅਜਿਹੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਵਿਭਾਗ, ਪੰਜਾਬ ਵੱਲੋਂ ਈਪੰਜਾਬਸਕੂਲ ਪੋਰਟਲ ਉੱਤੇ ਮਨਜੂਰ ਹੋਈਆਂ ਛੁੱਟੀਆਂ ਨੂੰ ਰੱਦ ਕਰਵਾਉਣ ਲਈ ਆਨਲਾਈਨ ਅਪਲਾਈ ਕਰਨ ਲਈ ਨਵਾਂ ਸਾਫਟਵੇਅਰ ਤਿਆਰ ਕੀਤਾ ਗਿਆ ਹੈ। ਇਸ ਦੀ ਮਦਦ ਨਾਲ ਹੁਣ ਅਧਿਆਪਕ ਕਰਮਚਾਰੀ Ex-India Leave, Without Pay leave, Half Pay leave, Child Care leave and Maternity leave etc. ਮੰਨਜੂਰ ਹੋਈ ਛੁੱਟੀ ਨੂੰ ਰੱਦ ਕਰਵਾਉਣ ਲਈ ਆਨਲਾਈਨ ਈਪੰਜਾਬਸਕੂਲ ਪੋਰਟਲ ਉਤੇ ਆਪਣੇ ਨਿਜੀ ਅਕਾਉਂਟ ਵਿੱਚੋਂ ਅਪਲਾਈ ਕਰ ਸਕਣਗੇ।



JOIN TELEGRAM FOR LATEST UPDATES CLICK HERE
 ਉਪਰੋਕਤ ਛੁੱਟੀ ਰੱਦ ਕਰਵਾਉਣ ਲਈ ਆਨਲਾਈਨ ਅਪਲਾਈ ਕਰਨ ਵਿੱਚ ਜੇਕਰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਅਧਿਆਪਕਕਰਮਚਾਰੀ ਆਪਣੇ ਜਿਲ੍ਹੇ ਦੇ ਸਬੰਧਤ ਜਿਲ੍ਹਾ ਐਮ.ਆਈ.ਐਸ. ਕੋਆਰਡੀਨੇਟਰ ਨਾਲ ਸੰਪਰਕ ਕਰ ਸਕਦੇ ਹਨ, ਜਿਨ੍ਹਾਂ ਦੇ ਮੋਬਾਇਲ ਨੰਬਰ ਈਪੰਜਾਬਸਕੂਲ ਪੋਰਟਲ ਉੱਤੇ ਉਪਲੱਬਧ ਹਨ।




💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends