ਚੰਡੀਗੜ੍ਹ ਦੇ ਮੁਲਾਜ਼ਮਾਂ ਤੇ ਕੇਂਦਰ ਦੇ ਰੂਲ ਲਾਗੂ, ਅਧਿਸੂਚਨਾ ਜਾਰੀ

 

DAV COLLEGE CHANDIGARH RECRUITMENT 2022: ਡੀਏਵੀ ਕਾਲਜ ਚੰਡੀਗੜ੍ਹ ਵਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ,

 MCM D.A.V. COLLEGE FOR WOMEN RECRUITMENT 2022

 MCM D.A.V. COLLEGE FOR WOMEN, SECTOR-36A, CHANDIGARH  Invites Applications from Women candidates for regular posts of Asstt. Professor in the subjects as follows within 30 days from the date of publication of this advertisement on the Prescribed Proforma, obtainable from its Office and the concerned College on payment of Rs.250/- in Cash or by bank Draft in favour of "Secretary, DAV College Managing Committee, New Delhi" or by post with a self addressed Rs.25/- stamped envelop. 


 Grant-in aid posts: Commerce-2. English-1, Physical Education-1, Pol. Science-1, Physics-1 

 Self-financed Posts Economics-1, Math-1 

How to apply: Interested in can apply by filling the application form. The form can also be downloaded from the College Website www.mcmdavcw-chd.edu and be submitted alongwith a bank draft Rs. 250/- per form to Managing Committee Office. 




 Eligibility:- Candidates with the qualifications/conditions laid down by the UGC/State Govt./Panjab University, may send their application through Registered post/Speed-post or in person and a copy of the application be also sent to the Dean, College Development Council, Panjab University, Chandigarh.



Submission of Application Forms:- Application attached with (1) copies of the testimonials/degree (ii) "No Objection Certificate", from the present employer and API Score with all relevant documents, will alone be entertained on or before the due date. 




PUNJAB PRISON RECRUITMENT 2022: ਪੰਜਾਬ ਜੇਲ ਵਿਭਾਗ ਵੱਲੋਂ ਵੱਖ ਵੱਖ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ

JAIL VIBHAG RECRUITMENT IN PUNJAB 


RECRUITMENT NOTICE Applications are invited for following vacancies for Retail Outlets of Indian Oil Corporation Ltd. at Central Jail Ludhiana, Patiala, District Jail Sangrur, Rupnagar, Nabha and Retail Outlet of Bharat Petroleum Corporation Ltd. at New District Jail Nabha: 



SKILLED POST 
Managers/Supervisors/ Cashiers/Accountants
Qualification :10+2
Number of  Vacancies: 12 

Semi-Skilled 

Fuel Boys 
Matriculation 
Number of  Vacancies :35 



Air Boys/Housekeeping 
Number of  Vacancies : 13 

Security Guards
qualification  : No minimum qualification
Number of  Vacancies: 09 


 Important Information:
Last date for receiving  applications through :07.04.2022

 Address for sending applications: 
 O/o Superintendents of above mentioned jails, as per applicant's preferred job location. 


 Mode of recruitment:  Interviews to be conducted by Selection Committee .
Date and venue of Interview;  11.04.2022 at the O/o Principal, Punjab Jail  Training School, Patiala.


 Candidates must bring their orginal certificates of educational qualification in interview Salaries as per Minimum Wages Act. This advertisement is also uploaded in the official website of Dept. of Prisons, Punjab, i.e. www.prisons.punjab.gov.in 



ਨਾਨ ਬੋਰਡ ਜਮਾਤਾਂ ਦੀ ਪ੍ਰੀਖਿਆਵਾਂ ਤੇ ਨਤੀਜੇ ਸਬੰਧੀ ਜਾਅਲੀ ਪੱਤਰ ਵਾਇਰਲ

 

ਸਮੱਗਰਾ ਸਿੱਖਿਆ ਅਭਿਆਨ ਅਧੀਨ ਕਮਰਿਆਂ ਦੀ ਉਸਾਰੀ ਲਈ ਦਿਸ਼ਾ ਨਿਰਦੇਸ਼ ਜਾਰੀ

 

Download complete instruction here

ਮੁਲਾਜ਼ਮਾਂ/ਪੈਨਸ਼ਨਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ: ਸਮੂਹ ਖਜ਼ਾਨਾ ਅਫਸਰਾਂ ਨੂੰ ਜਾਰੀ ਕੀਤੇ ਨਵੇਂ ਆਦੇਸ਼

PSEB 8TH ADMIT CARD: ਸਿੱਖਿਆ ਬੋਰਡ ਵੱਲੋਂ ਅਠਵੀਂ ਜਮਾਤ ਦੇ ਰੋਲ ਨੰਬਰ ਜਾਰੀ, ਕਰੋ ਡਾਊਨਲੋਡ

 


PSEB 8TH ADMIT CARD: ਸਿੱਖਿਆ ਬੋਰਡ ਵੱਲੋਂ ਮਾਰਚ ਪ੍ਰੀਖਿਆਵਾਂ 2022 ਅਠਵੀਂ ਜਮਾਤ ਦੇ ਰੋਲ ਨੰਬਰ ਜਾਰੀ ਕੀਤੇ ਹਨ।  ਰੋਲ ਨੰਬਰ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ। 


ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜਮਾਤ ਅਨੁਸਾਰ ਪਾਠਕ੍ਰਮ ਦੇ ਵਿਸ਼ਾ ਸੂਝ-ਬੂਝ ਵਧਾਉਣ ਲਈ ਉਪਰਾਲਿਆਂ ਨੂੰ ਵਧਾਇਆ ਜਾਣਾ ਜਰੂਰੀ - ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ

 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜਮਾਤ ਅਨੁਸਾਰ ਪਾਠਕ੍ਰਮ ਦੇ ਵਿਸ਼ਾ ਸੂਝ-ਬੂਝ ਵਧਾਉਣ ਲਈ ਉਪਰਾਲਿਆਂ ਨੂੰ ਵਧਾਇਆ ਜਾਣਾ ਜਰੂਰੀ - ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ


ਸੀਨੀਅਰ ਸੈਕੰਡਰੀ ਜਮਾਤਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਲਈ ਇਕ ਦਿਨਾ ਵਰਕਸ਼ਾਪ ਆਯੋਜਿਤ 


ਐੱਸ ਏ ਐੱਸ ਨਗਰ 29 ਮਾਰਚ ( )


ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਵਿੱਚ ਸਕੱਤਰ ਸਕੂਲ ਸਿੱਖਿਆ ਪੰਜਾਬ ਅਜੋਏ ਸ਼ਰਮਾ ਦੀ ਦੇਖ-ਰੇਖ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ਵਿੱਚ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਵੱਖ ਵੱਖ ਜਮਾਤਾਂ ਵਿੱਚ ਪਾਠਕ੍ਰਮ ਦੇ ਵਿਸ਼ਾ ਵਸਤੂ ਦੀ ਸੂਝ-ਬੂਝ ਵਧਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਚਰਚਾ ਕੀਤੀ ਗਈ। 



ਇਸ ਵਰਕਸ਼ਾਪ ਵਿੱਚ ਸ਼ਮੂਲੀਅਤ ਕਰਦਿਆਂ ਸਕੱਤਰ ਸਕੂਲ ਸਿੱਖਿਆ ਅਜੋਏ ਸ਼ਰਮਾ ਨੇ ਕਿਹਾ ਕਿ ਬੱਚਿਆਂ ਨੂੰ ਸੀਨੀਅਰ ਸੈਕੰਡਰੀ ਜਮਾਤਾਂ ਵਿੱਚ ਸਟਰੀਮ ਦੀ ਚੋਣ ਲਈ ਸਕੂਲ ਮੁਖੀ ਅਤੇ ਅਧਿਆਪਕ ਸਹੀ ਅਗਵਾਈ ਦੇਣ ਤਾਂ ਜੋ ਸੀਨੀਅਰ ਸੈਕੰਡਰੀ ਜਮਾਤਾਂ ਵਿੱਚ ਵੱਖ ਵੱਖ ਸਟਰੀਮਾਂ ਵਿੱਚ ਦਾਖ਼ਲਾ ਵਧ ਸਕੇ। ਸ੍ਰੀ ਸ਼ਰਮਾ ਨੇ ਕਿਹਾ ਕਿ ਨਵੇਂ ਦਾਖ਼ਲ ਬੱਚਿਆਂ ਅਤੇ ਸਟਰੀਮ ਦੀ ਚੋਣ ਕਰ ਚੁੱਕੇ ਵਿਦਿਆਰਥੀਆਂ ਨੂੰ ਸਕੂਲਾਂ ਵਿੱਚ ਸਥਾਪਤ ਕਿਤਾਬ ਬੈਂਕਾਂ ਵਿੱਚੋਂ ਮੁਫ਼ਤ ਅਤੇ ਸਮੇਂ ਤੇ ਪਾਠ ਪੁਸਤਕਾਂ ਅਤੇ ਹੋਰ ਸਹਾਇਕ ਪੜ੍ਹਨ ਸਮੱਗਰੀ ਮੁਹੱਈਆ ਕਰਵਾਈ ਜਾਵੇ।

ਇਸ ਮੌਕੇ ਪ੍ਰਦੀਪ ਕੁਮਾਰ ਅਗਰਵਾਲ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਕਿਹਾ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਦਾ ਯੋਗਦਾਨ ਹੈ।

ਇਸ ਵਰਕਸ਼ਾਪ ਦੌਰਾਨ ਡਾ. ਜਰਨੈਲ ਸਿੰਘ ਕਾਲੇਕੇ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ, ਡਾ. ਮਨਿੰਦਰ ਸਿੰਘ ਸਰਕਾਰੀਆ ਸਹਾਇਕ ਡਾਇਰੈਕਟਰ, ਜਸਵਿੰਦਰ ਕੌਰ ਸਹਾਇਕ ਡਾਇਰੈਕਟਰ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਵੱਖ-ਵੱਖ ਵਿਸ਼ਿਆਂ ਦੇ ਲੈਕਚਰਾਰ ਵੀ ਮੌਜੂਦ ਸਨ।

ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿੱਚ 10 ਕੈਬਨਿਟ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਕੀਤੀ ਅਲਾਟ

 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਚੰਡੀਗੜ੍ਹ ਵਿੱਚ 10 ਕੈਬਨਿਟ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਅਲਾਟ ਕਰ ਦਿੱਤੀ ਹੈ।



GOVERNMENT SCHOOL PROMOTION: ਪੰਜਾਬ ਸਰਕਾਰ ਸਕੂਲਾਂ ਦੀ ਪ੍ਰਮੋਸ਼ਨਾਂ ਅਤੇ ਦਾਖ਼ਲੇ ਲਈ ਮੀਡੀਆ ਤੇ ਲੱਖਾਂ ਰੁਪਏ ਕਰੇਗੀ ਖਰਚ

 

ਮਾਨ ਸਰਕਾਰ ਜਲਦੀ ਤੋਂ ਜਲਦੀ ਰਾਜਸਥਾਨ ਅਤੇ ਛੱਤੀਸਗੜ੍ਹ ਦੀ ਤਰਜ 'ਤੇ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇ - ਸੀ ਪੀ ਐੱਫ ਯੂਨੀਅਨ, ਪੰਜਾਬ

 ਸੀ.ਪੀ.ਐਫ਼ ਕਰਮਚਾਰੀ ਯੂਨੀਅਨ ਪੰਜਾਬ ਦੀ ਪਟਿਆਲਾ ਇਕਾਈ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਘਨੌਰ ਦੇ ਐੱਮ.ਐੱਲ.ਏ ਗੁਰਲਾਲ ਘਨੌਰ ਨੂੰ ਪੁਰਾਣੀ ਪੈਨਸ਼ਨ ਬਹਾਲੀ  ਲਈ ਯਾਦ ਦਿਵਾਓ ਮੰਗ ਪੱਤਰ ਦਿੱਤਾ 

ਮਾਨ ਸਰਕਾਰ ਜਲਦੀ ਤੋਂ ਜਲਦੀ ਰਾਜਸਥਾਨ ਅਤੇ ਛੱਤੀਸਗੜ੍ਹ ਦੀ ਤਰਜ 'ਤੇ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇ - ਸੀ ਪੀ ਐੱਫ ਯੂਨੀਅਨ, ਪੰਜਾਬ 


ਪਟਿਆਲਾ 29 ਮਾਰਚ (     ) ਸੀ.ਪੀ.ਐਫ਼ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਪੂਰੇ ਪੰਜਾਬ ਵਿੱਚ ਨਵੀਂ ਬਣੀ ਸਰਕਾਰ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਪੁਰਾਣੀ ਪੈਨਸ਼ਨ  ਬਹਾਲੀ ਲਈ ਯਾਦ ਪੱਤਰ ਸੌਂਪੇ ਜਾ ਰਹੇ ਹਨ। ਇਸ ਐਕਸ਼ਨ ਦੀ ਲਗਾਤਾਰਤਾ ਵਿੱਚ ਅਨੂਪ ਸ਼ਰਮਾ  ਮੀਤ ਪ੍ਰਧਾਨ ਪੰਜਾਬ ਅਤੇ ਮੇਜਰ ਸਿੰਘ ਮੀਤ ਪ੍ਰਧਾਨ ਪਟਿਆਲਾ, ਰਾਕੇਸ਼ ਕੁਮਾਰ ਪ੍ਰਧਾਨ ਸੀ.ਪੀ.ਐੱਫ ਯੂਨੀਅਨ ਪੰਜਾਬੀ ਯੂਨੀਵਰਿਟੀ ਇਕਾਈ ਅਤੇ ਨਵਦੀਪ ਚਾਨੀ ਕੈਸ਼ੀਅਰ ਬੀ ਐਂਡ ਸੀ, ਯੂਨੀਅਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਗਵਾਈ ਵਿੱਚ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਜੀ ਨੂੰ ਮਾਣਯੋਗ, ਮੁੱਖ ਮੰਤਰੀ ਪੰਜਾਬ ਜੀ ਦੇ ਨਾਂ ਯਾਦ ਪੱਤਰ ਸੌਂਪਿਆ ਗਿਆ। ਇਸ ਮੌਕੇ ਅਨੂਪ ਸ਼ਰਮਾ ਸੀਨੀਅਰ ਮੀਤ ਪ੍ਰਧਾਨ ਪੰਜਾਬ  ਨੇ ਕਿਹਾ ਕਿ ਅਗਰ ਆਪ ਸਰਕਾਰ ਪੰਜਾਬ ਦੇ  ਲਗਭਗ ਦੋ ਲੱਖ ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਦੀ ਹੈ ਤਾਂ ਸਰਕਾਰ ਦੇ ਖ਼ਜ਼ਾਨੇ ਵਿੱਚ 13 ਹਜ਼ਾਰ ਕਰੋੜ ਵਾਪਸ ਆਉਣਗੇ ਅਤੇ ਜੋ ਹਰ ਮਹੀਨੇ ਸਰਕਾਰ ਵੱਲੋਂ 14% ਸ਼ੇਅਰ ਜੋ ਕਰੋੜਾਂ ਵਿਚ ਬਣਦਾ ਹੈ ਪ੍ਰਾਈਵੇਟ ਕੰਪਨੀਆਂ ਨੂੰ ਭੇਜ ਰਹੇ ਹਨ, ਉਹ ਵੀ ਸਰਕਾਰ ਦੇ ਖਜ਼ਾਨੇ ਵਿੱਚ ਹੀ ਰਹਿਣਗੇ।




 ਜਿਸ ਨੂੰ ਸਰਕਾਰ ਪੰਜਾਬ ਦੀ ਜਨਤਾ ਦੀ ਭਲਾਈ ਦੇ ਕੰਮਾਂ ਵਿੱਚ ਲਗਾ ਸਕਦੀ ਹੈ। ਇਸ ਮੌਕੇ 'ਤੇ ਮੇਜਰ ਸਿੰਘ ਸੀਨੀਅਰ ਮੀਤ ਪ੍ਰਧਾਨ ਪਟਿਆਲਾ   ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਦੇ ਹੀ 01-01-2004 ਤੋਂ ਬਾਅਦ ਭਰਤੀ ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕੀਤੀ ਜਾਵੇਗੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਨੇ 2018 ਵਿੱਚ ਐੱਨ.ਐੱਮ.ਓ.ਪੀ.ਐੱਸ ਵੱਲੋਂ ਦਿੱਲੀ ਵਿਖੇ ਕੀਤੀ  ਨੈਸ਼ਨਲ ਲੈਵਲ ਦੀ ਰੈਲੀ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਸਮਰਥਨ ਕੀਤਾ ਸੀ ਅਤੇ ਦਿੱਲੀ ਵਿਧਾਨ ਸਭਾ 'ਚ ਬਿੱਲ ਵੀ ਪਾਸ ਕੀਤਾ ਸੀ। ਇਸ ਮੌਕੇ ਨਵਦੀਪ ਚਾਨੀ  ਨੇ ਕਿਹਾ ਕਿ ਅੱਜ ਪੰਜਾਬ ਵਿੱਚ ਸਰਕਾਰ ਬਣਨ ਦਾ ਕਾਰਨ ਵੀ ਮੁਲਾਜ਼ਮਾਂ ਦੀ ਪੁਰਾਣੀਆਂ ਸਰਕਾਰਾਂ ਦੀ ਗ਼ਲਤ ਨੀਤੀਆਂ ਹਨ। ਇੱਕ ਮੁਲਾਜ਼ਮ ਜੋਂ ਭਾਰੀ ਭਰਕਮ ਟੈਸਟ ਦੇ ਕੇ ਸਰਕਾਰੀ ਨੌਕਰੀ ਪ੍ਰਾਪਤ ਕਰਕੇ ਵੀ ਬੁਢਾਪੇ ਦੀ ਸਮਾਜਿਕ ਸੁਰੱਖਿਆ ਰੂਪੀ ਪੁਰਾਣੀ ਪੈਂਨਸ਼ਨ ਤੋਂ ਵਾਝਾਂ ਹੈ।  ਰਾਕੇਸ਼ ਕੁਮਾਰ ਪ੍ਰਧਾਨ ਸੀ.ਪੀ.ਐੱਫ ਯੂਨੀਅਨ ਪੰਜਾਬੀ ਯੂਨੀਵਰਿਟੀ ਇਕਾਈ ਨੇ ਕਿਹਾ ਕਿ ਮਾਨ ਸਰਕਾਰ ਜਲਦੀ ਤੋਂ ਜਲਦੀ ਪੁਰਾਣੀ ਪੈਂਨਸ਼ਨ ਬਹਾਲੀ ਸੰਬੰਧੀ ਨੋਟੀਫੀਕੇਸ਼ਨ ਜਾਰੀ ਕਰੇ ਤਾਂ ਜੋਂ ਜਿੱਥੇ ਮੁਲਾਜ਼ਮਾਂ ਵਿੱਚ ਖੁਸ਼ੀ ਦੀ ਲਹਿਰ ਜਾਵੇ ਉੱਥੇ 'ਜੋਂ ਕਿਹਾ ਓਹ ਕੀਤਾ' ਦੇ ਤਹਿਤ ਆਪ ਪਾਰਟੀ ਦਾ ਕਦ ਰਾਜਨੀਤਕ ਤੌਰ ਤੇ ਰਾਸ਼ਟਰੀ ਪੱਧਰ 'ਤੇ ਵਧੇ। ਇਸ ਕਰਕੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਦਾ ਗੁਹਾਰ ਹੈ ਕਿ ਮਾਨ ਸਰਕਾਰ ਜਲਦੀ ਤੋਂ ਜਲਦੀ ਰਾਜਸਥਾਨ ਅਤੇ ਛੱਤੀਸਗੜ੍ਹ ਦੀ ਤਰਜ 'ਤੇ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰੇ । ਇਸ ਮੌਕੇ ਸੰਦੀਪ ਸਿੰਘ ਅਤੇ ਹਰਮੀਤ ਸਿੰਘ ਮੌਜੂਦ ਸਨ।

ਹੜਤਾਲ ਦੇ ਦੂਸਰੇ ਦਿਨ ਵੀ ਸਾਂਝੇ ਫਰੰਟ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ

 ਹੜਤਾਲ ਦੇ ਦੂਸਰੇ ਦਿਨ ਵੀ ਸਾਂਝੇ ਫਰੰਟ ਵੱਲੋਂ ਅੰਮ੍ਰਿਤਸਰ ਵਿਖੇ ਵਿਸ਼ਾਲ ਰੈਲੀ 

  

ਅੰਮ੍ਰਿਤਸਰ, 29 ਮਾਰਚ...  

ਟਰੇਡ ਯੂਨੀਅਨਾਂ ਵੱਲੋਂ 28-29 ਮਾਰਚ ਦੀ ਮਜ਼ਦੂਰ ਹੜਤਾਲ ਦੇ ਦੂਸਰੇ ਦਿਨ ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਦੇ ਬੈਨਰ ਹੇਠ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੰਮ੍ਰਿਤਸਰ ਵਿਖੇ ਭਰਵੀਂ ਰੈਲੀ ਕੀਤੀ ਗਈ।




ਰੈਲੀ ਨੂ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਕਨਵੀਨਰ ਅਸ਼ਵਨੀ ਅਵਸਥੀ, ਗੁਰਦੀਪ ਸਿੰਘ ਬਾਜਵਾ, ਸਰਬਜੀਤ ਕੌਰ ਛੱਜਲਵੱਡੀ, ਮਮਤਾ ਸ਼ਰਮਾਂ, ਕਰਮਜੀਤ ਕੇ ਪੀ, ਗੁਰਬਿੰਦਰ ਸਿੰਘ ਖਹਿਰਾ, ਗੁਰਵੰਤ ਕੌਰ ਲੋਪੋਕੇ ਅਤੇ ਸੁੱਚਾ ਸਿੰਘ ਟਰਪਈ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਜ਼ਦੂਰ ਪੱਖੀ 42 ਕਿਰਤ ਕਾਨੂੰਨਾਂ ਨੂੰ ਖਤਮ ਕਰਕੇ ਕਾਰਪੋਰੇਟ ਪੱਖੀ ਚਾਰ ਲੇਬਰ ਕੋਡ ਪਾਸ ਕੀਤੇ ਜਾ ਚੁੱਕੇ ਹਨ। ਉਹਨਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਿਰਤੀ ਲੋਕਾਂ ਦੀਆਂ ਦੁਸ਼ਵਾਰੀਆਂ 'ਚ ਕਈ ਗੁਣਾਂ ਵਾਧਾ ਹੋ ਚੁੱਕਾ ਹੈ। 



ਸਾਂਝੇ ਫਰੰਟ ਦੇ ਆਗੂਆਂ ਜਰਮਨਜੀਤ ਸਿੰਘ, ਮੰਗਲ ਸਿੰਘ ਟਾਂਡਾ, ਹਰਿੰਦਰ ਕੁਮਾਰ ਐਮਾਂ, ਹਰਪ੍ਰੀਤ ਸੋਹੀਆਂ, ਲਖਵਿੰਦਰ ਸਿੰਘ ਗਿੱਲ, ਕਿਰਨਜੀਤ ਕੌਰ ਅਜਨਾਲਾ, ਰਜਵੰਤ ਕੌਰ ਵੇਰਕਾ, ਅਤੇ ਦਲਜੀਤ ਕੌਰ ਸੁਲਤਾਨਵਿੰਡ ਨੇ ਮਾਣ ਭੱਤਾ ਵਰਕਰਾਂ ਨੂੰ ਘੱਟੋ ਘੱਟ ਉਜ਼ਰਤਾਂ ਕਾਨੂੰਨ ਦੇ ਘੇਰੇ ਹੇਠ ਲਿਆਉਣ, ਪੰਜਾਬ ਅੰਦਰ 70 ਹਜ਼ਾਰ ਤੋਂ ਵਧੇਰੇ ਕੱਚੇ, ਠੇਕਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ, ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਵੱਖ ਵੱਖ ਵਿਭਾਗਾਂ ਅੰਦਰ ਖਾਲੀ ਪਈਆਂ ਡੇਢ ਲੱਖ ਅਸਾਮੀਆਂ 'ਤੇ ਭਰਤੀ ਕਰਨ ਦੀਆਂ ਮੰਗਾਂ ਨੂੰ ਲੈਕੇ ਮਾਣ ਭੱਤਾ ਵਰਕਰਾਂ, ਕੱਚੇ ਵਰਕਰਾਂ ਅਤੇ ਮੁਲਾਜ਼ਮਾਂ ਸਾਹਮਣੇ ਸੰਘਰਸ਼ ਤੋਂ ਬਗੈਰ ਹੋਰ ਕੋਈ ਰਾਹ ਨਹੀਂ ਹੈ।

ਰੈਲੀ ਨੂੰ ਗੁਰਦੇਵ ਸਿੰਘ ਬਾਸਰਕੇ, ਇੰਦਰਪ੍ਰੀਤ ਸਿੰਘ, ਨਿਰਮਲ ਸਿੰਘ, ਸਰਬਜੀਤ ਕੌਰ ਤਰਸਿੱਕਾ, ਕਰਮਜੀਤ ਕੌਰ ਗਦਲੀ, ਬਲਦੇਵ ਮੰਨਣ, ਅਵਤਾਰਜੀਤ ਸਿੰਘ, ਹਰਮਨਦੀਪ ਭੰਗਾਲੀ, ਕੰਵਲਜੀਤ ਕੌਰ ਲਸ਼ਕਰੀ ਨੰਗਲ ਅਤੇ ਇੰਦਰਜੀਤ ਰਿਸ਼ੀ ਵੀ ਸ਼ਾਮਲ ਸਨ।


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends