ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

 *ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ*


*ਰਾਸ਼ਟਰਪਤੀ ਅਤੇ ਚੀਫ ਜਸਟਿਸ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ*


ਨਵਾਂ ਸ਼ਹਿਰ 27 ਜੁਲਾਈ ( ) ਅੱਜ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਮਨਜੀਤ ਕੁਮਾਰ, ਮੁਕੰਦ ਲਾਲ ਦੀ ਅਗਵਾਈ ਵਿੱਚ ਮਨੀਪੁਰ ਵਿੱਚ 4 ਮਈ ਨੂੰ ਘੱਟ ਗਿਣਤੀ ਭਾਈਚਾਰੇ ਦੀਆਂ ਕਬਾਇਲੀ ਔਰਤਾਂ ਨੂੰ ਭੀੜ ਵਲੋਂ ਨਿਰਵਸਤਰ ਕਰਕੇ ਘੁਮਾਉਣ, ਭੀੜ ਵਲੋਂ ਸਰੀਰਕ ਛੇੜਖਾਨੀ ਕਰਨ, ਸਮੂਹਿਕ ਬਲਾਤਕਾਰ ਕਰਨ ਅਤੇ ਕਤਲੋਗਾਰਤ ਕਰਨ, ਉਨ੍ਹਾਂ ਨੂੰ ਬਚਾਉਣ ਲਈ ਆਏ ਪਰਿਵਾਰਿਕ ਮੈਂਬਰਾਂ ਨੂੰ ਵੀ ਕਤਲ ਕਰਨ ਖਿਲਾਫ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਜਿਕਰਯੋਗ ਹੈ ਕਿ ਸੂਬੇ ਭਰ ਵਿੱਚ 3 ਮਈ ਤੋਂ ਹੀ ਸਾੜਫੂਕ, ਲੁੱਟਾਂ ਖੋਹਾਂ, ਕਤਲੋਗਾਰਤ ਅਤੇ ਜ਼ਬਰ ਜ਼ਿਨਾਹ ਦੀਆਂ ਘਟਨਾਵਾਂ ਹੋ ਰਹੀਆਂ ਹਨ। 


ਜਿਸ ਨੂੰ ਸੂਬੇ ਦੀ ਭਾਜਪਾ ਸਰਕਾਰ ਰੋਕਣ ਵਿੱਚ ਨਾਕਾਮ ਹੀ ਨਹੀਂ ਰਹੀ ਸਗੋਂ ਘੱਟ ਗਿਣਤੀ ਭਾਈਚਾਰੇ ਵਿਰੁੱਧ ਨਫ਼ਰਤ ਫੈਲਾ ਕੇ ਉਨ੍ਹਾਂ ਤੇ ਹਮਲਿਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਵੱਲੋਂ ਇਹੋ ਜਿਹੀਆਂ ਸੈਂਕੜੇ ਘਟਨਾਵਾਂ ਵਾਪਰਨ ਦੀ ਗੱਲ ਪ੍ਰੈਸ ਸਾਹਮਣੇ ਕਬੂਲ ਕੀਤੀ ਹੈ।ਸੂਬੇ ਵਿੱਚ ਵਾਪਰ ਰਹੀਆਂ ਇਨਾਂ ਅਮਾਨਵੀ ਮੰਦਭਾਗੀਆਂ ਘਟਨਾਵਾਂ ਦੀ ਰੋਕ ਥਾਮ ਲਈ ਕੇਂਦਰ ਸਰਕਾਰ ਨੇ ਵੀ ਕੋਈ ਉਪਰਾਲਾ ਨਹੀਂ ਕੀਤਾ। ਮਾਨਯੋਗ ਸੁਪਰੀਮ ਕੋਰਟ ਵੱਲੋਂ ਇਸ ਦਾ ਨੋਟਿਸ ਲੈਣ ਉਪਰੰਤ ਹੀ ਪ੍ਰਧਾਨ ਮੰਤਰੀ ਵੱਲੋਂ ਕੁਝ ਸਕਿੰਟ ਮਨੀਪੁਰ ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ। ਪਰ ਸੂਬਾ ਸਰਕਾਰ ਵੱਲੋਂ ਅਮਨ ਕਾਨੂੰਨ ਸਥਾਪਤ ਨਾ ਕਰਨ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਗਈ। ਸਗੋਂ ਗੈਰ ਭਾਜਪਾ ਸਰਕਾਰਾਂ ਵਾਲੇ ਸੂਬਿਆਂ ਵਿੱਚ ਵਾਪਰ ਰਹੀਆਂ ਘਟਨਾਵਾਂ ਦਾ ਜ਼ਿਕਰ ਕਰਕੇ ਮਨੀਪੁਰ ਦੀਆਂ ਵਹਿਸ਼ੀ ਘਟਨਾਵਾਂ ਨੂੰ ਜਸਟੀਫਾਈ ਕਰ ਰਹੀ ਹੈ।

            ਰੋਸ ਧਰਨੇ ਨੂੰ ਰਾਮ ਲੁਭਾਇਆ, ਰਾਮ ਪਾਲ, ਵਿਜੈ ਕੁਮਾਰ, ਕੁਲਵਿੰਦਰ ਸਿੰਘ ਅਟਵਾਲ, ਮਦਨ ਲਾਲ, ਸੁੱਚਾ ਰਾਮ, ਰਿੰਪੀ ਰਾਣੀ, ਅਸ਼ੋਕ ਕੁਮਾਰ, ਜੋਗਾ ਸਿੰਘ, ਅਸ਼ਵਨੀ ਕੁਮਾਰ, ਕਮਲਦੇਵ ਆਦਿ ਨੇ ਸੰਬੋਧਨ ਕੀਤਾ। ਰੋਸ ਧਰਨੇ ਉਪਰੰਤ ਰਾਸ਼ਟਰਪਤੀ ਅਤੇ ਚੀਫ ਜਸਟਿਸ ਦੇ ਨਾਂ ਏ ਡੀ ਸੀ ਨੂੰ ਮੰਗ ਪੱਤਰ ਸੌਂਪਿਆ ਗਿਆ।

         ਇਸ ਸਮੇਂ ਪਰਮਿੰਦਰ ਸੰਧੂ, ਅਵਤਾਰ ਚੰਦ, ਪਰਮਜੀਤ, ਸੰਦੀਪ ਕੌਰ, ਮਮਤਾ ਰਾਣੀ, ਨਿਰਮਲਜੀਤ, ਹਰਮੇਸ਼ ਲਾਲ, ਜਸਪਾਲ ਸਿੰਘ, ਕੁਲਵਿੰਦਰ ਕੌਰ, ਪਰਮਜੀਤ ਕੌਰ, ਬਹਾਦਰ ਸਿੰਘ, ਗੁਰਬਚਨ ਸਿੰਘ, ਸਤੀਸ਼ ਕੁਮਾਰ, ਹਰਭਜਨ ਸਿੰਘ,ਸੁਰੇਸ਼ ਕੁਮਾਰ, ਭੁਪਿੰਦਰ ਕੌਰ, ਸੁਰਿੰਦਰ ਸਿੰਘ, , ਮੂਲ ਰਾਜ, ਬਲਜੀਤ ਕੌਰ, ਜਸਵਿੰਦਰ ਕੌਰ ਆਦਿ ਹਾਜ਼ਰ ਸਨ।

ਕੱਚੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਹਰ ਸਾਲ ਹੋਵੇਗਾ 5% ਵਾਧਾ ਸਿੱਖਿਆ ਮੰਤਰੀ

 ਕੱਚੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਹਰ ਸਾਲ ਹੋਵੇਗਾ 5% ਵਾਧਾ ਸਿੱਖਿਆ ਮੰਤਰੀ 

ਚੰਡੀਗੜ੍ਹ 27 ਜੁਲਾਈ 2023

ਕੱਚੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਹਰ ਸਾਲ  5% ਵਾਧਾ ਹੋਵੇਗਾ ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਂਝੀ ਕੀਤੀ ਗਈ।

ਉਨ੍ਹਾਂ ਕਿਹਾ "ਬਹੁਤ ਲੰਬੇ ਸਮੇਂ ਤੱਕ ਮੰਥਨ ਕਰਨ ਤੋਂ ਬਾਅਦ ਅਸੀਂ ਅਧਿਆਪਕਾਂ ਨੂੰ ਪੱਕੇ ਕਰਨ ਵਾਲੀ ਨੀਤੀ ਤਿਆਰ ਕੀਤੀ ਗਈ ਹੈ

ਸਿੱਖਿਆ ਵਿਭਾਗ ਦਾ ਕੋਈ ਵੀ ਅਧਿਆਪਕ ਹੁਣ ਪੰਜਾਬ ‘ਚ ਕੱਚਾ ਨਹੀਂ ਰਹੇਗਾ

ਅਧਿਆਪਕਾਂ ਦੀ ਘੱਟੋ-ਘੱਟ ਤਨਖਾਹ ਹੁਣ ₹15,000 ਹੋਵੇਗੀ ਤੇ ਇਸ ‘ਚ ਹਰ ਸਾਲ 5% ਦਾ ਹੋਇਆ ਕਰੇਗਾ ਵਾਧਾ" । Read here

EXEMPTION OF CHT FROM CLASSES : ਸੀਐਚਟੀ ਨੂੰ ਕਲਾਸਾਂ ਲੈਣ ਤੋਂ ਛੋਟ ਸਬੰਧੀ ਪੱਤਰ

SCHOOL HOLIDAYS UPTO 2ND AUGUST: ਇਸ‌‌ ਜ਼ਿਲੇ ਵਿੱਚ ਇਹ ਸਕੂਲ 2 ਅਗਸਤ ਤੱਕ ਬੰਦ

 

ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਰਾਹਤ ਫੰਡ ਵਿੱਚ 5 ਲੱਖ ਲਾਭ ਯੋਗਦਾਨ

ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਰਾਹਤ ਫੰਡ ਵਿੱਚ 5 ਲੱਖ ਲਾਭ ਯੋਗਦਾਨ 

ਚੰਡੀਗੜ੍ਹ, 26 ਜੁਲਾਈ 2023

ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਆਏ ਹੜ੍ਹਾਂ ਕਰਕੇ ਸੂਬਾ ਵਾਸੀਆਂ ਦੇ ਨੁਕਸਾਨ ਨੂੰ ਦੇਖਦੇ ਹੋਏ ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਸਮੁੱਚੇ ਕਾਡਰ ਦੇ ਸਹਿਯੋਗ ਨਾਲ ਪੰਜ ਲੱਖ ਦਾ ਚੈੱਕ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ' ਮੁੱਖ ਮੰਤਰੀ ਪੰਜਾਬ ਰਾਹਤ ਫੰਡ' ਵਿੱਚ ਭੇਟ‌ ਕੀਤਾ ਗਿਆ।






ਹੁਸ਼ਿਆਰਪੁਰ ਸ਼ਹਿਰ ’ਚ 101 ਫੁੱਟ ਉੱਚੇ ਦੋ ਰਾਸ਼ਟਰੀ ਝੰਡੇ ਲਗਾਏ ਜਾਣਗੇ: ਬ੍ਰਮ ਸ਼ੰਕਰ ਜਿੰਪਾ

 ਹੁਸ਼ਿਆਰਪੁਰ ਸ਼ਹਿਰ ’ਚ 101 ਫੁੱਟ ਉੱਚੇ ਦੋ ਰਾਸ਼ਟਰੀ ਝੰਡੇ ਲਗਾਏ ਜਾਣਗੇ: ਬ੍ਰਮ ਸ਼ੰਕਰ ਜਿੰਪਾ

- ਸ਼ਹੀਦ ਭਗਤ ਸਿੰਘ ਚੌਂਕ ’ਚ ਰਾਸ਼ਟਰੀ ਝੰਡਾ ਲਗਾਉਣ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਕੀਤਾ ਭੂਮੀ ਪੂਜਨ

ਹੁਸ਼ਿਆਰਪੁਰ, 26 ਜੁਲਾਈ:

  ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸ਼ਹਿਰ ਦੀ ਸੁੰਦਰਤਾ ਵਿਚ ਹੋਰ ਵਾਧਾ ਕਰਨ ਲਈ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ 101 ਫੁੱਟ ਉੱਚੇ ਦੋ ਰਾਸ਼ਟਰੀ ਝੰਡੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੀ ਸ਼ੁਰੂਆਤ ਅੱਜ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਜਿਸ ਥਾਂ ’ਤੇ ਰਾਸ਼ਟਰੀ ਝੰਡਾ ਲਗਾਇਆ ਜਾਣਾ ਹੈ, ਉਸ ਦੇ ਭੂਮੀ ਪੂਜਨ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਤੋਂ ਪਹਿਲਾਂ ਇਸ ਸਥਾਨ ’ਤੇ 101 ਫੁੱਟ ਉੱਚਾ ਕੌਮੀ ਝੰਡਾ ਤਿਰੰਗਾ ਲਗਾ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।



  ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦੇ ਪੰਜਾਬ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਇਥੇ ਕੌਮੀ ਝੰਡਾ ਤਿਰੰਗਾ ਲਹਿਰਾਇਆ ਜਾ ਰਿਹਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ਹੀਦਾਂ ਦੇ ਵਿਚਾਰਧਾਰਾ ਅਤੇ ਕੁਰਬਾਨੀਆਂ ਤੋਂ ਜਾਣੂ ਕਰਵਾਇਆ ਜਾ ਸਕੇ।

  ਕੈਬਨਿਟ ਮੰਤਰੀ ਨੇ ਦੱਸਿਆ ਕਿ ਇਥੇ ਤਿਰੰਗਾ ਲਹਿਰਾਉਣ ਤੋਂ ਪਹਿਲਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦਾ ਜਾਲ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ’ਤੇ ਸ਼ਰਧਾਂਜਲੀ ਭੇਟ ਕਰਨ ਸਮੇਂ ਦਿੱਕਤ ਆਉਂਦੀ ਸੀ, ਕਿਉਂਕਿ ਬਿਜਲੀ ਦੀਆਂ ਤਾਰਾਂ ਬਿਲਕੁਲ ਉਪਰੋਂ ਲੰਘਦੀਆਂ ਸਨ ਅਤੇ ਇਥੇ ਹਰ ਸਮੇਂ ਹਾਦਸੇ ਦਾ ਡਰ ਬਣਿਆ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਚੌਕ ਬਣਿਆ ਹੈ, ਉਦੋਂ ਤੋਂ ਹੀ ਤਾਰਾਂ ਦੀ ਇਹ ਸਮੱਸਿਆ ਆ ਰਹੀ ਸੀ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਕੌਂਸਲਰ ਅਮਰੀਕ ਚੌਹਾਨ, ਕੌਂਸਲਰ ਬਲਵਿੰਦਰ ਬਿੰਦੀ, ਕੌਂਸਲਰ ਅਸ਼ੋਕ ਮਹਿਰਾ, ਸੁਮੇਸ਼ ਸੋਨੀ, ਵਰਿੰਦਰ ਸ਼ਰਮਾ, ਕ੍ਰਿਸ਼ਨ ਗੋਪਾਲ ਆਨੰਦ, ਭਾਰਤ ਭੂਸ਼ਣ ਵਰਮਾ ਹਾਜ਼ਰ ਸਨ। ਇਸ ਮੌਕੇ ਪ੍ਰਮੋਦ ਸ਼ਰਮਾ, ਅਸ਼ਵਨੀ ਸ਼ਰਮਾ, ਨਰਿੰਦਰ ਮਲਹੋਤਰਾ, ਸੁਖਬੀਰ ਸਿੰਘ, ਸੁਰਿੰਦਰ ਮਲਹੋਤਰਾ, ਸੁਖਦੇਵ ਸ਼ੇਰਗਿੱਲ, ਪਵਨ ਸ਼ਰਮਾ, ਰਾਜੇਸ਼ ਵਰਮਾ, ਮਨੀ ਗੋਗੀਆ, ਹਨੀ ਸੂਦ, ਅਨਿਲ ਕੋਹਲੀ, ਐਡਵੋਕੇਟ ਰਾਕੇਸ਼ ਕੁਮਾਰ, ਰਵੀਕਾਂਤ ਭੱਲਾ, ਦੀਪਕ ਪੁਰੀ, ਜਿੰਦੂ ਸੈਣੀ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।


ਹਾਇਰਿੰਗ ਸੈਂਟਰਾਂ ਵਾਸਤੇ ਖੇਤੀ ਮਸ਼ੀਨਰੀ ਲਈ ਸਬਸਿਡੀ 4 ਲੱਖ ਤੋਂ ਵਧਾ ਕੇ 12 ਲੱਖ ਕੀਤੀ

 ਹਾਇਰਿੰਗ ਸੈਂਟਰਾਂ ਵਾਸਤੇ ਖੇਤੀ ਮਸ਼ੀਨਰੀ ਲਈ ਸਬਸਿਡੀ 4 ਲੱਖ ਤੋਂ ਵਧਾ ਕੇ 12 ਲੱਖ ਕੀਤੀ 


ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਉਪਰਾਲਾ 


ਅਪਲਾਈ ਕਰਨ ਦੀ ਆਖਰੀ ਮਿਤੀ 15 ਅਗਸਤ 


 www.pbagrimachinery.com 'ਤੇ ਕੀਤਾ ਜਾ ਸਕਦਾ ਹੈ ਅਪਲਾਈ 


ਐਸ.ਏ.ਐਸ.ਨਗਰ, 26 ਜੁਲਾਈ:


ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਲਈ ਦਿੱਤੀ ਜਾ ਰਹੀ ਸਬਸਿਡੀ ਕਸਟਮ ਹਾਇਰਿੰਗ ਸੈਂਟਰਾਂ ਲਈ 4 ਲੱਖ ਤੋਂ ਵਧਾ ਕੇ 12 ਲੱਖ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਆਖਰੀ ਮਿਤੀ 15 ਅਗਸਤ 2023 ਕਰ ਦਿੱਤੀ ਹੈ। 



ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉਥੇ ਭੂਮੀ ਦੀ ਉਪਜਾਊ ਸ਼ਕਤੀ ਲਈ ਲੋੜੀਂਦੇ ਪੌਸ਼ਟਿਕ ਤੱਤ ਅਤੇ ਮਿੱਤਰ ਜੀਵ ਜੰਤੂ ਨਸ਼ਟ ਹੁੰਦੇ ਹਨ। ਧੂੰਏਂ ਨਾਲ ਪੈਦਾ ਹੋਣ ਵਾਲੀਆਂ ਗੈਸਾਂ ਦਿਲ, ਫੇਫੜੇ, ਅੱਖਾਂ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਨ ਬਣਦੀਆਂ ਹਨ। ਉਨ੍ਹਾਂ ਦੱਸਿਆ ਕਿ ਐਕਸ ਸੀਟੂ ਵਿਧੀ ਅਧੀਨ ਬੇਲਰ ਅਤੇ ਰੈਕ ਮਸ਼ੀਨਾਂ ਦੀ ਜ਼ਿਲ੍ਹੇ ਵਿੱਚ ਘਾਟ ਹੋਣ ਕਰ ਕੇ ਵੱਧ ਤੋਂ ਵੱਧ ਕਿਸਾਨਾਂ/ ਕਸਟਮ ਹਾਇਰਿੰਗ ਸੈਂਟਰਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਆਨਲਾਇਨ ਸਾਈਟ www.pbagrimachinery.com 'ਤੇ ਅਪਲਾਈ ਕੀਤਾ ਜਾਵੇ। 


ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਚੱਲ ਰਹੇ ਕਸਟਮ ਹਾਇਰਿੰਗ ਸੈਂਟਰ ,ਪੰਚਾਇਤਾਂ, ਸਹਿਕਾਰੀ ਸਭਾਵਾਂ ਅਤੇ ਐਫ.ਪੀ.ਓਜ. ਉਹ ਵੀ ਰੇਕ ਅਤੇ ਬੇਲਰ ਮਸ਼ੀਨ ਲਈ ਜ਼ਰੂਰ ਅਪਲਾਈ ਕਰਨ, ਜਿਸ ਨਾਲ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਏਰੀਆ ਐਕਸ ਸੀਟੂ ਤਹਿਤ ਕਵਰ ਕੀਤਾ ਜਾ ਸਕੇ। 


ਇਸ ਸਕੀਮ ਸਬੰਧੀ ਸ਼੍ਰੀ ਲਖਵਿੰਦਰ ਸਿੰਘ, ਜੂਨੀਅਰ ਤਕਨੀਸ਼ੀਅਨ (ਇੰਜੀ:) ਮੋਬਾਇਲ ਨੰਬਰ: 79860-52309 ਨੂੰ ਵਧੇਰੇ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ।

SCHOOL REOPEN: ਸਥਿਤੀ ਪਹਿਲਾਂ ਨਾਲੋਂ ਬਿਹਤਰ ਹੋਣ ਕਾਰਨ, ਹੜਾਂ ਤੋਂ ਬਾਅਦ ਪੜ੍ਹਾਈ ਲਈ ਖੋਲ੍ਹਣ ਦੇ ਹੁਕਮ ਜਾਰੀ

 ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਨੂੰ ਪੜ੍ਹਾਈ ਲਈ ਖੋਲ੍ਹਣ ਦੇ ਹੁਕਮ ਜਾਰੀ

--ਸਥਿਤੀ ਪਹਿਲਾਂ ਨਾਲੋਂ ਬਿਹਤਰ ਹੋਣ ਕਾਰਨ ਹੁਣ ਇਨ੍ਹਾਂ ਸਕੂਲਾਂ ਦੇ ਬੱਚਿਆਂ ਦੀ ਪੜ੍ਹ਼ਾਈ ਵੀ ਜਾਰੀ ਰਹਿ ਸਕੇਗੀ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 26 ਜੁਲਾਈ:

ਹੜ੍ਹਾਂ ਕਾਰਣ ਜ਼ਿਲ੍ਹਾ ਮੋਗਾ ਦੇ ਬਲਾਕ ਧਰਮਕੋਟ ਦੇ ਸਤਲੁਜ ਦਰਿਆ ਲਾਗਲੇ ਪਿੰਡ ਜਿਆਦਾ ਪ੍ਰਭਾਵਿਤ ਹੋਏ ਹਨ। ਜ਼ਿਲ੍ਹਾ ਮੋਗਾ ਦੇ ਬਲਾਕ ਧਰਮਕੋਟ ਦੇ ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਵਿੱਚ ਫਲੱਡ ਰੈਸਕਿਊ ਕੇਂਦਰ ਬਣਾਏ ਹੋਣ ਕਾਰਣ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਲਈ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ।



ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਸਥਿਤੀ ਪਹਿਲਾਂ ਨਾਲੋਂ ਕਾਫ਼ੀ ਬਿਹਤਰ ਹੋਣ ਕਰਕੇ ਹੁਣ ਸਕੂਲ ਦਾ ਇੱਕ ਬਲਾਕ ਖਾਲੀ ਹੋ ਚੁੱਕਾ ਹੈ। ਬਿਹਤਰ ਸਥਿਤੀ ਅਤੇ ਬੱਚਿਆਂ ਦੀ ਪੜ੍ਹਾਈ ਦੀ ਮਹੱਤਤਾ ਦੇ ਮੱਦੇਨਜ਼ਰ ਸਰਕਾਰੀ ਹਾਈ ਸਕੂਲ ਰਾਊਵਾਲ ਮੇਲਕ ਕੰਗਾਂ ਅਤੇ ਸਰਕਾਰੀ ਮਿਡਲ ਸਕੂਲ ਮੰਦਰ ਕਲਾਂ ਨੂੰ ਮੁੜ ਤੋਂ ਬੱਚਿਆਂ ਦੀ ਪੜ੍ਹਾਈ ਲਈ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

VOLUNTEER - BPEO DISPUTE: ਬੀ ਪੀ ਈ ਓ ਅਤੇ ਸੇਖੇਵਾਲ ਸਕੂਲ ਵਿਵਾਦ ਵਿੱਚ ਯੂਨੀਅਨਾਂ ਆਪਣਾ ਸਾਰਥਕ ਰੋਲ ਅਦਾ ਕਰਨ : ਜੀ ਟੀ ਯੂ ਲੁਧਿਆਣਾ

 ਬੀ ਪੀ ਈ ਓ ਅਤੇ ਸੇਖੇਵਾਲ ਸਕੂਲ ਵਿਵਾਦ ਵਿੱਚ ਯੂਨੀਅਨਾਂ ਆਪਣਾ ਸਾਰਥਕ ਰੋਲ ਅਦਾ ਕਰਨ : ਜੀ ਟੀ ਯੂ ਲੁਧਿਆਣਾ 

ਲੁਧਿਆਣਾ ( ) ਅੱਜ ਸ ਰਣਜੋਧ ਸਿੰਘ ਖੰਨਾ ਵਲੋਂ ਮਾਛੀਵਾੜਾ ਸਾਹਿਬ ਦੋ ਵਿਖੇ ਬੀ ਪੀ ਈ ਓ ਦੇ ਅਹੁਦੇ ਦਾ ਚਾਰਜ ਸੰਭਾਲਣ ਮੌਕੇ ਗੌਰਮਿੰਟ ਟੀਚਰਜ ਯੂਨੀਅਨ ਜਿਲ੍ਹਾ ਲੁਧਿਆਣਾ ਦੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਜਗਜੀਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ।

 ਜਿਸ ਵਿੱਚ ਪਿੱਛਲੇ ਕੁੱਝ ਦਿਨਾ ਤੋਂ ਬੀ ਪੀ ਈ ਓ ਮਾਂਗਟ ਦੋ ਅਤੇ ਸ ਪ੍ਰਾ ਸਕੂਲ ਸੇਖੇਵਾਲ ਦੇ ਐੱਸ ਟੀ ਆਰ ਵਲੰਟੀਅਰ ਵਿਚਕਾਰ ਚੱਲ ਰਹੇ ਵਿਵਾਦ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।  ਉਕਤ ਸਾਰੇ ਘਟਨਾਕ੍ਰਮ ਦੌਰਾਨ ਕੁੱਝ ਕੁ ਅਧਿਆਪਕ ਜੱਥੇਬੰਦੀਆਂ ਵੱਲੋਂ ਕੋਈ ਸਾਰਥਕ ਰੋਲ ਅਦਾ ਨਾ ਕਰਨ ਤੇ ਚਿੰਤਾ ਪ੍ਰਗਟ ਕੀਤੀ ਗਈ । ਮੀਟਿੰਗ ਵਿੱਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਅਧਿਆਪਕ ਜਥੇਬੰਦੀਆਂ ਇਸ ਮੁੱਦੇ ਤੇ ਧਿਰ ਬਣਨ ਤੋਂ ਗੁਰੇਜ ਕਰਨ ਕਿਉਂਕਿ ਦੋਵੇਂ ਪਾਸੇ ਹੀ ਸਾਡੇ ਅਧਿਆਪਕ ਵਰਗ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਤੇ ਜੀ ਟੀ ਯੂ ਦੋਵਾਂ ਤਰਫ ਤੋਂ ਕਿਸੇ ਵੀ ਅਧਿਆਪਕ ਵਰਗ ਦੇ ਨੁਕਸਾਨ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਮੰਨਦੀ ਹੈ । 

ਮੁੱਦੇ ਤੇ ਗੱਲਬਾਤ ਕਰਦੇ ਹੋਏ ਅਧਿਆਪਕ ਆਗੂ।


 ਮੀਟਿੰਗ ਵਿੱਚ ਸ਼ਾਮਲ ਆਗੂਆਂ ਪ੍ਰਭਜੀਤ ਸਿੰਘ ਰਸੂਲਪੁਰ, ਲਖਵਿੰਦਰ ਸਿੰਘ ਲੱਖਾ ,ਇਕਬਾਲ ਸਿੰਘ ਰਾਏ ਅਤੇ ਜਸਬੀਰ ਸਿੰਘ ਬਰਮਾਂ ਨੇ ਕਿਹਾ ਕਿ ਜਿਹੜੀਆਂ ਜੱਥੇਬੰਦੀਆ ਪ੍ਰਾਇਮਰੀ ਸਕੂਲਾਂ ਅਤੇ ਉੱਥੇ ਸੇਵਾ ਨਿਭਾਅ ਰਹੇ ਅਧਿਆਪਕਾਂ ਦੀਆਂ ਜ਼ਮੀਨੀ ਸਮੱਸਿਆਵਾਂ ਤੋਂ ਜਾਣੂ ਨਹੀਂ ਹਨ ਉਹਨਾਂ ਨੂੰ ਕੋਈ ਵੀ ਬਿਆਨ ਜਾ ਪ੍ਰੈਸ ਨੋਟ ਜਾਰੀ ਕਰਨ ਤੋਂ ਪਹਿਲਾਂ ਪ੍ਰਾਇਮਰੀ ਕਾਡਰ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ,ਉਹਨਾਂ ਕਿਹਾ ਕਿ ਜੀ ਟੀ ਯੂ ਬਿਨਾ ਕਿਸੇ ਪੱਖਪਾਤ ਤੋ ਇਸ ਮਸਲੇ ਦੇ ਸਨਮਾਨਜਨਕ ਹਲ ਲਈ ਹਮੇਸ਼ਾ ਤਿਆਰ ਬਰ ਤਿਆਰ ਹੈ ਮੌਕੇ ਤੇ ਅਮਨਦੀਪ ਸਿੰਘ ਖੇੜਾ ਤੇ ਰੋਹਿਤ ਅਵਸਥੀ ਵੀ ਸ਼ਾਮਲ ਸਨ ।

AADHAR CARD VERIFICATION: ਅਧਾਰ ਕਾਰਡਾਂ ਦੀ ਵੈਰੀਫਿਕੇਸ਼ਨ ਕਰਨਗੇ ਬੀਐਲਓ

 

BREAKING NEWS: ਹਿੰਦੀ‌ ਅਧਿਆਪਕਾ ਸਮੇਤ ਦੋ ਜਾਅਲੀ ਐਸ ਸੀ ਸਰਟੀਫਿਕੇਟ ਰੱਦ

BREAKING NEWS: ਹਿੰਦੀ‌ ਅਧਿਆਪਕਾ ਸਮੇਤ ਦੋ ਜਾਅਲੀ ਐਸ ਸੀ ਸਰਟੀਫਿਕੇਟ ਰੱਦ 


 ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਲਵਿੰਦਰ ਕੁਮਾਰ ਪੁੱਤਰ ਚਮਨ ਲਾਲ ਅਤੇ ਜਸਵੀਰ ਕੌਰ ਪੁੱਤਰੀ ਕੇਹਰ ਸਿੰਘ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰੀ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।


  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਦੇ ਜਸਬੀਰ ਸਿੰਘ ਪਮਾਲੀ ਮੈਂਬਰ ਕੋਰ ਕਮੇਟੀ ਪਿੰਡ ਪਮਾਲੀ, ਜ਼ਿਲ੍ਹਾ ਲੁਧਿਆਣਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਬਲਵਿੰਦਰ ਕੁਮਾਰ ਵਾਸੀ ਜ਼ਿਲ੍ਹਾ ਫਿਰੋਜ਼ਪੁਰ ਮਮਦੋਟ ਨੇ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾਇਆ ਸੀ।



ਇਸ ਦੇ ਅਧਾਰ 'ਤੇ, ਉਸਨੇ ਬੀ.ਐਸ.ਸੀ (ਖੇਤੀਬਾੜੀ) ਦੀ ਡਿਗਰੀ ਪ੍ਰਾਪਤ ਕੀਤੀ ਅਤੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਆਫ ਵੈਟਰਨਰੀ ਸਾਇੰਸਜ਼, ਲੁਧਿਆਣਾ ਵਿਖੇ ਨੌਕਰੀ ਪ੍ਰਾਪਤ ਕੀਤੀ।


           ਇਸ ਤੋਂ ਇਲਾਵਾ ਬਲਵੀਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਆਲਮਪੁਰ, ਪੋਸਟ ਆਫਿਸ ਕੌਲੀ, ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਵਿੱਚ ਕਿਹਾ  ਕਿ ਸਰਕਾਰੀ ਮਿਡਲ ਸਕੂਲ, ਪਿੰਡ ਜੰਡਪੁਰ, ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਹਿੰਦੀ ਮਿਸਟ੍ਰੈਸ ਸ੍ਰੀਮਤੀ ਜਸਵੀਰ ਕੌਰ ਨੇ ਜੱਟ ਸਿੱਖ ਜਾਤੀ ਨਾਲ ਸਬੰਧਤ ਹੋਣ ਦੇ ਬਾਵਜੂਦ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਹੋਇਆ ਸੀ। 

ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟਾਂ ਨੂੰ ਸਰਕਾਰੀ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

DENGUE PREVENTION: ਡੇਂਗੂ ਦੇ ਪ੍ਰਕੋਪ ਤੋ ਬਚਣ ਲਈ ਅਪਣਾਓ ਮੈਡੀਸਿਨ ਮਾਹਿਰ ਡਾ. ਸੁਖਦੀਪ ਸਿੰਘ ਭਾਗੋਵਾਲੀਆ ਵੱਲੋਂ ਦਸੀਆਂ ਸਾਵਧਾਨੀਆਂ

DENGUE PREVENTION,SYMPTOMS AND TREATMENT 

ਡੇਂਗੂ ਦੇ ਪ੍ਰਕੋਪ ਤੋ ਬਚਣ ਲਈ ਵਿਸ਼ੇਸ ਸਾਵਧਾਨੀਆਂ ਵਰਤੀਆਂ ਜਾਣ - ਡਾ. ਸੁਖਦੀਪ ਸਿੰਘ ਭਾਗੋਵਾਲੀਆ



ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਅਪਨਾਉਣਾ ਬੇਹੱਦ ਜ਼ਰੂਰੀ


ਗੁਰਦਾਸਪੁਰ, 26 ਜੁਲਾਈ (pbjobsoftoday) - ਡੇਂਗੂ ਤੋਂ ਬਚਾਅ ਲਈ ਆਪਣਾ ਆਲਾ-ਦੁਆਲਾ ਸਵੱਛ ਰੱਖਣਾ ਬੇਹੱਦ ਜ਼ਰੂਰੀ ਹੈ। ਮੌਸਮ ਬਦਲਣ ਦੇ ਨਾਲ-ਨਾਲ ਡੇਂਗੂ ਦਾ ਖਤਰਾ ਮੰਡਰਾਉਣ ਲੱਗ ਪੈਂਦਾ ਹੈ ਅਤੇ ਇਨ੍ਹੀਂ ਦਿਨੀਂ ਡੇਂਗੂ ਦੇ ਬੁਖਾਰ ਦਾ ਕਹਿਰ ਬੜੀ ਤੇਜ਼ੀ ਨਾਲ ਫੈਲਦਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਮੈਡੀਸਨ ਦੇ ਮਾਹਿਰ ਡਾਕਟਰ ਸੁਖਦੀਪ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਡੇਂਗੂ ਦਾ ਬੁਖਾਰ ਏਡੀਜ਼ ਮੱਛਰ ਦੇ ਕੱਟਣ ਨਾਲ਼ ਹੁੰਦਾ ਹੈ, ਜਿਸ ਨੂੰ ਠੀਕ ਹੋਣ ਵਿੱਚ ਕਾਫੀ ਸਮਾਂ ਲੱਗਦਾ ਹੈ। ਮੱਛਰ ਦੇ ਕੱਟਣ ਦੇ ਲਗਭਗ 3-4 ਦਿਨਾਂ ਬਾਅਦ ਡੇਂਗੂ ਬੁਖਾਰ ਦੇ ਲੱਛਣ ਦਿਖਾਈ ਦੇਣ ਲੱਗਦੇ ਹਨ, ਜਿਹਨਾਂ ਦਾ ਸਮੇਂ ਤੇ ਇਲਾਜ਼ ਹੋਣ ਨਾਲ ਹਾਲਾਤ ਕਾਬੂ ਵਿੱਚ ਰਹਿ ਸਕਦੇ ਹਨ, ਨਹੀਂ ਤਾਂ ਇਹ ਬਿਮਾਰੀ ਜਾਨਲੇਵਾ ਵੀ ਹੋ ਸਕਦੀ ਹੈ। 


ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਡੇਂਗੂ ਦਾ ਬੁਖਾਰ ਹੋਣ ਤੇ ਤੇਜ਼ ਠੰਡ ਲੱਗਦੀ ਹੈ, ਇਸ ਦੇ ਨਾਲ਼ ਹੀ ਸਿਰ ਦਰਦ, ਕਮਰ ਦਰਦ, ਅੱਖਾਂ ਵਿੱਚ ਤੇਜ਼ ਦਰਦ ਹੋਣ ਲੱਗ ਜਾਂਦਾ ਹੈ। ਜੋੜਾਂ ਵਿੱਚ ਦਰਦ ਤੋਂ ਇਲਾਵਾ ਉਲਟੀਆਂ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਡੇਂਗੂ ਦੇ ਲੱਛਣਾਂ ਵਿੱਚ ਤੇਜ਼ ਬੁਖਾਰ, ਹੱਥਾਂ ਪੈਰਾਂ ਵਿੱਚ ਦਰਦ, ਭੁੱਖ ਨਾ ਲੱਗਣਾ, ਉਲਟੀ ਆਉਣਾ, ਅੱਖਾਂ ਵਿੱਚ ਦਰਦ, ਸਿਰਦਰਦ, ਕਮਜ਼ੋਰੀ ਆਦਿ ਲੱਛਣ ਆਮ ਹੁੰਦੇ ਹਨ। ਪਰ ਜੇ ਸਮੇਂ ਸਿਰ ਸਥਿਤੀ `ਤੇ ਕਾਬੂ ਨਾ ਪਾਇਆ ਜਾਵੇ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ। 


ਉਨ੍ਹਾਂ ਕਿਹਾ ਕਿ ਬਰਸਾਤੀ ਸੀਜ਼ਨ ਦੌਰਾਨ ਅਕਸਰ ਹੀ ਸਾਡੇ ਘਰਾਂ ਦੀਆਂ ਛੱਤਾਂ `ਤੇ ਪਏ ਪੁਰਾਣੇ ਸਮਾਨ, ਟਾਇਰਾਂ, ਬਰਤਨਾਂ ਆਦਿ ਵਿੱਚ ਪਾਣੀ ਜਮ੍ਹਾਂ ਹੋ ਜਾਂਦਾ ਹੈ ਜਿਸ ਤੋਂ ਡੇਂਗੂ ਦਾ ਲਾਰਵਾ ਪੈਦਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਘਰਾਂ ਦੇ ਕੂਲਰਾਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਨੂੰ ਵੀ ਹਰ ਹਫ਼ਤੇ ਸਾਫ਼ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਮੱਛਰ ਨੂੰ ਫੈਲਣ ਤੋਂ ਰੋਕਣ ਲਈ ਹਰ ਹਫ਼ਤੇ ਸ਼ੁਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਂਦੇ ਹੋਏ ਆਪਣੇ ਘਰਾਂ ਵਿੱੱਚ ਕੂਲਰਾਂ, ਫਰਿੱਜਾਂ ਦੀ ਟਰੇਆਂ, ਗਮਲਿਆਂ ਆਦਿ ਵਿੱਚ ਖੜ੍ਹੇ ਪਾਣੀ ਨੂੰ ਸਾਫ਼ ਕੀਤਾ ਜਾਵੇ। ਡਾ. ਭਾਗੋਵਾਲੀਆ ਨੇ ਕਿਹਾ ਕਿ ਅਜਿਹੀਆਂ ਸਾਵਧਾਨੀਆਂ ਵਰਤ ਕੇ ਡੇਂਗੂ ਦੇ ਪ੍ਰੋਕਪ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends