CHANDERYAN-3 ROVER NEW VIDEO: ਇਸਰੋ ਨੇ ਕਿਹਾ, ਪ੍ਰਗਿਆਨ ਚੰਦਾ ਮਾਮਾ ਦੀ ਗੋਦ ਵਿੱਚ ਖੇਡ ਰਿਹਾ, ਦੇਖੋ ਵੀਡਿਉ

CHANDERYAN-3 ROVER NEW VIDEO: ਇਸਰੋ ਨੇ ਕਿਹਾ, ਪ੍ਰਗਿਆਨ ਚੰਦਾ ਮਾਮਾ ਦੀ ਗੋਦ ਵਿੱਚ ਖੇਡ ਰਿਹਾ, ਦੇਖੋ ਵੀਡਿਉ



ਇਸਰੋ ਨੇ ਰੋਵਰ ਪ੍ਰਗਿਆਨ ਦਾ ਇੱਕ ਨਵਾਂ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਇਹ ਸੁਰੱਖਿਅਤ ਅਤੇ ਚੰਗੀ ਤਰ੍ਹਾਂ ਘੁੰਮ ਰਿਹਾ ਹੈ।ਘੁੰਮਣ ਦੀ ਇਹ ਫੋਟੋ ਲੈਂਡਰ ਵਿਕਰਮ ਦੇ ਇਮੇਜਰ ਕੈਮਰੇ ਦੁਆਰਾ ਲਈ ਗਈ ਹੈ।

ਇਸਰੋ ਨੇ ਲਿਖਿਆ- ਪ੍ਰਗਿਆਨ ਰੋਵਰ ਚੰਦਾ ਮਾਮਾ 'ਤੇ ਮਜ਼ਾਕ ਖੇਡ ਰਿਹਾ ਹੈ। ਲੈਂਡਰ ਵਿਕਰਮ ਉਸ (ਪ੍ਰਗਿਆਨ) ਵੱਲ ਇਸ ਤਰ੍ਹਾਂ ਦੇਖ ਰਿਹਾ ਹੈ ਜਿਵੇਂ ਕੋਈ ਮਾਂ ਪਿਆਰ ਨਾਲ ਆਪਣੇ ਬੱਚੇ ਨੂੰ ਖੇਡਦਿਆਂ ਦੇਖਦੀ ਹੋਵੇ

ਲੁਧਿਆਣਾ31 ਅਗਸਤ *ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ ਦਾ ਕੀਤਾ ਦੌਰਾ*



ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ ਦਾ ਕੀਤਾ ਦੌਰਾ




-ਸਿੱਖਿਆ ਮੰਤਰੀ ਵੱਲੋਂ ਅਧਿਆਪਿਕਾ ਰਵਿੰਦਰ ਕੌਰ ਦੇ ਪਰਿਵਾਰ ਨਾਲ ਵੀ ਦੁੱਖ ਸਾਂਝਾ ਕੀਤਾ


ਸਕੂਲਾਂ ਦੀ ਮੁਰੰਮਤ ਲਈ ਲੱਗਭਗ 900 ਕਰੋੜ ਰੁਪਏ ਦਾ ਬਜਟ ਖਰਚ ਕੀਤਾ ਜਾ ਚੁੱਕਾ ਹੈ: ਹਰਜੋਤ ਸਿੰਘ ਬੈਂਸ



ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਦੋਵਾਲ (ਲੁਧਿਆਣਾ) ਦਾ ਦੌਰਾ ਕੀਤਾ ਜਿੱਥੇ ਪਿਛਲੇ ਦਿਨਾਂ ਦੌਰਾਨ ਸਕੂਲ ਦੀ ਮੁਰੰਮਤ ਦੇ ਚੱਲ ਰਹੇ ਕੰਮ ਕਾਰਨ ਹੋਈ ਮੰਦਭਾਗੀ ਘਟਨਾ ਜਿਸ ਵਿੱਚ ਇੱਕ ਅਧਿਆਪਿਕਾ ਰਵਿੰਦਰ ਕੌਰ (45) ਦੀ ਜਾਨ ਚਲੀ ਗਈ ਸੀ ਅਤੇ ਤਿੰਨ ਹੋਰ ਅਧਿਆਪਕਾਂ ਨਰਿੰਦਰਜੀਤ ਕੌਰ, ਸੁਖਜੀਤ ਕੌਰ ਅਤੇ ਇੰਦੂ ਰਾਣੀ ਜ਼ਖ਼ਮੀ ਹੋ ਗਏ ਸਨ।  

  

ਸਿੱਖਿਆ ਮੰਤਰੀ ਨੇ ਬੱਦੋਵਾਲ ਸਕੂਲ ਵਿਖੇ ਹੋਈ ਇਸ ਮੰਦਭਾਗੀ ਘਟਨਾ ਜਿਸ ਵਿੱਚ ਇੱਕ ਅਧਿਆਪਕਾ ਦੀ ਮੌਤ ਹੋ ਗਈ ਸੀ ਉਸ ਸਬੰਧ ਵਿੱਚ ਅਧਿਆਪਿਕਾ ਰਵਿੰਦਰ ਕੌਰ ਦੇ ਪਰਿਵਾਰ ਨਾਲ ਵੀ ਦੁੱਖ ਵੰਡਾਇਆ ਅਤੇ ਉਨ੍ਹਾਂ ਨੇ ਬੱਦੋਵਾਲ ਸਕੂਲ ਦੀ ਇਸ ਇਮਾਰਤ ਦਾ ਮੁਆਇਨਾ ਵੀ ਕੀਤਾ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਸਕੂਲਾਂ ਵਿੱਚ ਨਵੇਂ ਬਾਥਰੂਮ, ਨਵੇਂ ਕਮਰੇ ਅਤੇ ਪੁਰਾਣੇ ਕਮਰਿਆਂ ਦੀ ਮੁਰੰਮਤ ਲਈ ਲੱਗਭਗ 900 ਕਰੋੜ ਰੁਪਏ ਦਾ ਬਜਟ ਖਰਚ ਕੀਤਾ ਜਾ ਚੁੱਕਾ ਹੈ ਤਾਂ ਜੋ ਪੰਜਾਬ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਤੋਂ ਵੀ ਵਧੀਆ ਬਣਾਏ ਜਾ ਸਕਣ।

  

ਸ. ਬੈਂਸ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇਸ ਸਕੂਲ ਦੀ ਇਮਾਰਤ ਬਣਾਉਣ ਦਾ ਠੇਕਾ ਇੱਕ ਠੇਕੇਦਾਰ ਨੂੰ ਦਿੱਤਾ ਗਿਆ ਸੀ। ਮੁੱਢਲੀ ਜਾਂਚ ਦੌਰਾਨ ਪਤਾ ਚੱਲਿਆ ਹੈ ਕਿ ਦੂਸਰੀ ਮੰਜ਼ਿਲ ਉੱਤੇ ਜ਼ਿਆਦਾ ਭਾਰ ਹੋਣ ਕਰਕੇ ਇਹ ਮੰਦਭਾਗੀ ਘਟਨਾ ਵਾਪਰੀ ਹੈ। ਇਸ ਘਟਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਸਕੂਲਾਂ ਵਿੱਚ ਦੁਬਾਰਾ ਸੇਫਟੀ ਚੈੱਕ ਕਰਵਾਇਆ ਗਿਆ ਹੈ ਜਿਹੜੇ ਵੀ ਸਕੂਲਾਂ ਵਿੱਚ ਉਸਾਰੀ ਅਧੀਨ ਕੰਮ ਹੋ ਰਿਹਾ ਹੈ ਅਤੇ ਉਨ੍ਹਾਂ ਲਈ ਸਟੈਂਡਰਡ ਓਪਰੇਟਿੰਗ ਪ੍ਰੋਸੀਜ਼ਰ (ਐੱਸ.ਓ.ਪੀਜ਼ ) ਤਿਆਰ ਕਰ ਦਿੱਤੀ ਗਈ ਹੈ ਜਿਸ ਵਿੱਚ ਕੋਈ ਵੀ ਬੱਚਾ, ਅਧਿਆਪਕ, ਮਿਡ ਡੇ ਮੀਲ ਵਰਕਰ ਉਸ ਜਗ੍ਹਾ ਦੇ ਕੋਲ ਨਹੀਂ ਜਾਣਗੇ।

  

ਸਿੱਖਿਆ ਮੰਤਰੀ ਨੇ ਕਿਹਾ ਕਿ ਸਬੰਧਿਤ ਠੇਕੇਦਾਰ ਉੱਤੇ ਐੱਫ.ਆਈ.ਆਰ ਦਰਜ ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦਾ ਕੰਮ ਬੱਚਿਆਂ ਨੂੰ ਪੜ੍ਹਾਉਣ ਦਾ ਹੈ। ਇਸ ਵਾਪਰੀ ਮੰਦਭਾਗੀ ਘਟਨਾ ਵਿੱਚ ਅਧਿਆਪਕਾਂ ਦਾ ਕੋਈ ਕਸੂਰ ਨਹੀਂ ਹੈ। ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਲਈ ਸਿੱਖਿਆ ਸਭ ਤੋਂ ਅਹਿਮ ਹੈ, ਉਨ੍ਹਾਂ ਦਾ ਟੀਚਾ ਵਧੀਆ ਸਕੂਲ, ਵਧੀਆ ਇਮਾਰਤਾਂ ਅਤੇ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਦਾ ਹੈ। 

  

ਇਸ ਤੋਂ ਬਾਅਦ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਗੁਰਦੁਆਰਾ ਬਾਬਾ ਦੀਪ ਸਿੰਘ ਬੱਦੋਵਾਲ ਦਾ ਦੌਰਾ ਵੀ ਕੀਤਾ ਜਿੱਥੇ ਇਸ ਸਕੂਲ ਦੇ ਬੱਚਿਆਂ ਦੀਆਂ ਆਰਜ਼ੀ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਬੱਚਿਆਂ ਨੂੰ ਕਰਵਾਈ ਜਾ ਰਹੀ ਪੜ੍ਹਾਈ ਸਬੰਧੀ ਬੱਚਿਆਂ ਨਾਲ ਗੱਲਬਾਤ ਕਰਕੇ ਜਾਣਕਾਰੀ ਹਾਸਿਲ ਕੀਤੀ।

  

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਕੇ.ਐੱਨ.ਐੱਸ.ਕੰਗ, ਉਪ ਮੰਡ ਮੈਜਿਸਟ੍ਰੇਟ (ਪੱਛਮੀ) ਸ੍ਰੀ ਹਰਜਿੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ੍ਰੀਮਤੀ ਡਿੰਪਲ ਮਦਾਨ, ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।

BIOMATRIC ATTANDANCE IN SCHOOL: ਇੰਜ ਕਰੋ ਐਕਟੀਵੇਟ ਬਾਇਓਮੈਟ੍ਰਿਕ ਮਸ਼ੀਨ

 

ਵਿੱਤ ਮੰਤਰੀ ਨਾਲ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਜਲਦੀ ਮੀਟਿੰਗ ਕਰਵਾਉਣਗੇ ਮੰਤਰੀ ਗੁਰਮੀਤ ਸਿੰਘ ਖੁਡੀਆਂ

 ਵਿੱਤ ਮੰਤਰੀ ਨਾਲ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਜਲਦੀ ਮੀਟਿੰਗ ਕਰਵਾਉਣਗੇ ਮੰਤਰੀ ਗੁਰਮੀਤ ਸਿੰਘ ਖੁਡੀਆਂ।   


ਲੁਧਿਆਣਾ 31 ਅਗਸਤ  

                   ਸੂਬਾ ਕਨਵੀਨਰ ਸ੍ਰੀ ਜਸਵੀਰ ਸਿੰਘ ਤਲਵਾੜਾ ਵੱਲੋਂ ਸੂਬਾ ਪ੍ਰੈੱਸ ਸਕੱਤਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਾਥੀ ਜਿਲ੍ਹਾ ਕਨਵੀਨਰ ਹਰਪ੍ਰੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਨੂੰ ਮਿਲੇ । 



ਉਹਨਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸਰਕਾਰ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਦੇ ਮੁੱਦੇ ਤੇ ਚਰਚਾ ਕੀਤੀ । ਮੰਤਰੀ ਖੁੱਡੀਆਂ ਵੱਲੋਂ ਮੁਲਾਜ਼ਮਾਂ ਦੀ ਮੰਗ ਨਾਲ ਸਹਿਮਤ ਹੁੰਦਿਆਂ ਜਲਦ ਇਸ ਵਾਜਬ ਮੰਗ ਨੂੰ ਪੂਰੀ ਕਰਵਾਉਣ ਦਾ ਯਕੀਨ ਦਿਵਾਇਆ । ਉਹਨਾਂ ਇਹ ਵੀ ਭਰੋਸਾ ਦਿੱਤਾ ਕਿ ਇਸ ਮਸਲੇ ਤੇ ਉਹ ਵਿੱਤ ਮੰਤਰੀ ਨਾਲ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਜਲਦੀ ਮੀਟਿੰਗ ਕਰਵਾਉਣਗੇ ਤਾਂ ਜੋਂ ਮੁਲਾਜ਼ਮਾਂ ਦੀ ਇਸ ਚਿਰੋਕੋਣੀ ਮੰਗ ਦੀ ਢੁੱਕਵਾਂ ਨਿਪਟਾਰਾ ਹੋ ਸਕੇ । ਇਸ ਮੌਕੇ ਕੁਲਦੀਪ ਸ਼ਰਮਾਂ ਖੁੱਡੀਆਂ , ਗੁਰਪ੍ਰੀਤ ਸਿੰਘ ਢਿੱਲੋਂ , ਚਰਨਜੀਤ ਸਿੰਘ ਲੁਹਾਰਾ , ਅਮਰਦੀਪ ਸਿੰਘ , ਰਾਜਵਿੰਦਰ ਸਿੰਘ ਬਰਾੜ ਆਦਿ ਹਾਜਰ ਸਨ ।

PANCHAYAT ELECTION 2023: ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੀ ਵਾਰਡਬੰਦੀ ਕਰਨ ਦੇ ਹੁਕਮ ਵਾਪਸ

 

BIG BREAKING: ਪਰਖ਼ਕਾਲ ਸਮੇਂ ਦੌਰਾਨ ਪੂਰੀ ਤਨਖਾਹ ਨਹੀਂ ਦੇਵੇਗੀ ਪੰਜਾਬ ਸਰਕਾਰ! ਹਾਈਕੋਰਟ ਦੇ ਹੁਕਮਾਂ ਵਿਰੁੱਧ SLP ਦਾਇਰ ਕਰਨ ਦੇ ਹੁਕਮ

 ਹਾਈਕੋਰਟ ਵੱਲੋਂ CWP No. 17064 of 2017- ਅਜੈ ਕੁਮਾਰ ਸਿੰਗਲਾ ਅਤੇ ਹੋਰ ਵਿੱਚ ਮਿਤੀ 16.02.2023 ਨੂੰ ਕੀਤੇ ਹੁਕਮਾਂ ਦੇ ਅਧਾਰ ਤੇ ਵੱਖ-ਵੱਖ ਕੋਰਟ ਕੇਸਾਂ ਵਿੱਚ ਕੀਤੇ ਜਾ ਰਹੇ ਫੈਸਲਿਆਂ ਸਬੰਧੀ (ਬਾਬਤ ਹਦਾਇਤਾਂ ਮਿਤੀ 15.01.2015 ਅਨੁਸਾਰ ਪਰਖਕਾਲ ਸਮੇਂ ਦੌਰਾਨ ਬੱਝਵੀ ਤਨਖਾਹ ਦੇਣ ਸਬੰਧੀ)। 




ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਪੱਤਰ ਮਿਤੀ 15.01.2015 ਨੂੰ (ਪਰਖਕਾਲ ਸਮੇਂ ਦੌਰਾਨ ਬੱਝਵੀ ਤਨਖਾਹ (fixed emoluments) ਦੇਣ ਬਾਰੇ) ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੱਖ-ਵੱਖ ਕੋਰਟ ਕੇਸਾਂ ਰਾਹੀਂ ਚੈਲਿੰਜ ਕਰਦੇ ਹੋਏ ਰਿੱਟ ਪਟੀਸ਼ਨਾਂ ਦਾਇਰ ਕੀਤੀਆਂ ਜਾ ਰਹੀਆਂ ਹਨ ਅਤੇ ਮਾਨਯੋਗ ਹਾਈਕੋਰਟ ਵੱਲੋਂ ਸਿ..ਪ. ਨੰ. 17064 ਆਫ 2017 ਕੇਸ ਵਿੱਚ ਮਿਤੀ 16.02.2023 ਨੂੰ ਪਾਸ ਕੀਤੇ ਹੁਕਮਾਂ ਦੇ ਆਧਾਰ ਤੇ ਹੁਣ ਹੋਰ ਰਿੱਟ ਪਟੀਸ਼ਨਾ Allow ਕੀਤੀਆਂ ਜਾ ਰਹੀਆਂ ਹਨ। PBJOBSOFTODAY 


ਇਸ ਸਬੰਧੀ ਪੰਜਾਬ ਸਰਕਾਰ ਵਿੱਤ ਵਿਭਾਗ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ  ਵਿਭਾਗ ਵੱਲੋਂ ਮਾਨਯੋਗ ਹਾਈਕੋਰਟ ਦੇ ਉਕਤ ਹੁਕਮਾਂ ਮਿਤੀ 16.02.2023 ਰਾਹੀਂ Allow ਰਿੱਟ ਪਟੀਸ਼ਨਾਂ ਵਿੱਚੋਂ ਸਿ..ਪ. ਨੰ. 31056 ਆਫ 2018 ਅਨੀਤਾ ਅਤੇ ਹੋਰ ਬਨਾਮ ਪੰਜਾਬ ਸਰਕਾਰ ਅਤੇ ਹੋਰ ਵਿੱਚ ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ ਵਿੱਚ SLP diary no. 27201 of 2023 ਦਾਇਰ ਕੀਤੀ ਹੋਈ ਹੈ। ਜਿਸਦੀ ਅਗਲੀ ਸੁਣਵਾਈ ਮਿਤੀ 04.09.2023 ਨੂੰ ਮੁੱਕਰਰ ਹੈ।

ਇਸ ਲਈ ਸਮੂਹ ਪ੍ਰਬੰਧਕੀ ਵਿਭਾਗਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਮਾਨਯੋਗ ਹਾਈਕੋਰਟ ਵੱਲੋਂ ਵੱਖ- ਵੱਖ ਕੋਰਟ ਕੇਸਾਂ ਵਿੱਚ ਹੁਕਮਾਂ ਮਿਤੀ 16.02.2013 ਦੇ ਆਧਾਰ ਤੇ Allow ਕੀਤੇ ਜਾ ਰਹੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਵੱਲੋਂ SLP ਦਾਇਰ ਕਰਨ ਲਈ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਹਾਈਕੋਰਟ ਦਾ ਫੈਸਲਾ, ਪਰਖ਼ ਕਾਲ ਸਮੇਂ ਦੌਰਾਨ ਮਿਲੇਗੀ ਪੂਰੀ ਤਨਖਾਹ,‌ਪੜੋ ਇਥੇ 


ESMA IN PUNJAB: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਤੇ ਲਾਗੂ ਕੀਤਾ ਐਸਮਾ

 


WHAT IS ESMA : READ HERE

ਵਿਜੀਲੈਂਸ ਬਿਊਰੋ ਨੇ ਦੋ ਸਾਬਕਾ ਫੌਜੀਆਂ ਨੂੰ 25 ਲੱਖ ਰੁਪਏ ਦੇ ਚੈੱਕ ਲੈਂਦੇ ਕੀਤਾ ਗ੍ਰਿਫਤਾਰ

VB ARRESTS TWO EX-ARMY PERSONNEL AMONG THREE FOR IMPERSONATING AS VIGILANCE OFFICIALS, TAKING CHEQUES WORTH RS 25L FROM LUDHIANA RESIDENT

• Four more persons nominated in the case; manhunt launched to arrest them

Chandigarh, August 30:

Punjab Vigilance Bureau (VB) arrested three persons including two ex-army personnel, who impersonated as Vigilance officials and took cheques of Rs 25 lakhs from a resident of Bhaini Salu village in Ludhiana district.



The arrested accused persons have been identified as Manjeet Singh resident of village Bhaini Salu, Paramjeet Singh of village Mehlon (Ludhiana) and Parminder Singh resident of Akash Colony, Hoshiarpur. Manjeet Singh and Parminder Singh are ex-army personnel. Parminder Singh is Incharge of World Human Rights Corporation of Punjab.

Revealing the details here today, an official spokesperson of the VB said that Palwinder Singh resident of village Bhaini Salu lodged a complaint that he had sold 18 acres of his ancestral land a few months ago. Thereafter, he received a Government notice regarding selling a Panchayat land, following which, three unknown persons came to his house on August 12, 2023 and introduced themselves as officials from Vigilance Department at Sector-17, Chandigarh.


The complainant alleged that they demanded Rs 50 Lakh from him to sort out the matter of selling panchayat land as they cited that the inquiry is pending at Chandigarh office and a case will be registered against him in this regard. In fear, the complainant agreed to pay Rs 25 Lakh and the accused persons convinced him to sign two cheques— Rs 15 Lakh and 10 Lakh— with a guarantee to return them back once receiving the amount of Rs 25 Lakh in cash. One of the accused persons also took Rs 27000 from his pocket and went away after getting his phone number.


Thereafter, the complainant has been receiving threat calls on WhatsApp for registration of a criminal case against him in case the former fails to give promised Rs 25 Lakh cash.


The spokesperson said that following the complaint, an FIR 20 dated 28.8.2023 under sections 7, 7-A of Prevention of Corruption Act and 384,120-B of IPC has been registered against Manjeet Singh of village Bhaini Salu and three unknown persons at Police Station VB, Ludhiana Range. Accused Manjeet Singh and Paramjeet Singh of village Mehlon were arrested on Monday, and now they both are on police remand till August 31. Parminder Singh, a resident of Akash Colony Hoshiarpur was also arrested on Tuesday. The VB has also nominated four more persons in the case and a manhunt has been launched to arrest the remaining accused.


Notably, accused Manjeet Singh and Paramjit Singh had made recce of the house of complainant and Parminder Singh is one of those three accused persons who went to the house of complainant on August 12.

1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ

 ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ


• ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਗੋਦਾਮ ਦੀ ਅਚਨਚੇਤ ਚੈਕਿੰਗ ਦੌਰਾਨ 989 ਕੁਇੰਟਲ ਕਣਕ ਪਾਈ ਗਈ ਗਾਇਬ



ਚੰਡੀਗੜ੍ਹ, 30 ਅਗਸਤ:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਸ੍ਰੀ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਸ੍ਰੀ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ।


 


ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ।


ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਵੱਡੀ ਖੱਬਰ: ਸਰਕਾਰੀ ਸਕੂਲ ਦੇ 2 ਅਧਿਆਪਕਾਂ ਦੀ FTEA ਸਕਾਲਰਸ਼ਿੱਪ ਐਵਾਰਡ 2024 ਲਈ ਹੋਈ ਸਿਲੈਕਸ਼ਨ

 ਵੱਡੀ ਖੱਬਰ: ਸਰਕਾਰੀ ਸਕੂਲ ਦੇ 2 ਅਧਿਆਪਕਾਂ ਦੀ FTEA ਸਕਾਲਰਸ਼ਿੱਪ ਐਵਾਰਡ 2024 ਲਈ ਹੋਈ ਸਿਲੈਕਸ਼ਨ 

ਸੂਬੇ ਦੇ ਸਰਕਾਰੀ ਸਕੂਲ ਦੇ 2 ਅਧਿਆਪਕਾਂ ਦੀ FTEA ਸਕਾਲਰਸ਼ਿੱਪ ਐਵਾਰਡ 2024 ਲਈ  ਸਿਲੈਕਸ਼ਨ  ਹੋਈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹਨਾਂ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।  ਉਨ੍ਹਾਂ ਕਿਹਾ 

"ਤੁਹਾਡੇ ਸਭ ਦੇ ਨਾਲ ਇਹ ਜਾਣਕਾਰੀ ਸਾਂਝੀ ਕਰਦੇ ਹੋਏ ਬਹੁਤ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਪੰਜਾਬ ਵਿੱਚ ਪਹਿਲੀ ਵਾਰ ਸਰਕਾਰੀ ਸਕੂਲ ਦੇ 2 ਅਧਿਆਪਕ, ਲੈਕਚਰਾਰ ਦਿਨੇਸ਼ ਕੁਮਾਰ ਅਤੇ ਮਾਸਟਰ ਅਮਨਦੀਪ ਸਿੰਘ ਦੀ FTEA ਸਕਾਲਰਸ਼ਿੱਪ ਐਵਾਰਡ 2024 ਲਈ ਸਿਲੈਕਸ਼ਨ ਹੋਈ ਹੈ, ਦੁਨੀਆਂ ਦੇ 62 ਦੇਸ਼ਾਂ ਦੇ ਹਜ਼ਾਰਾਂ ਵਿੱਚੋਂ ਸਿਰਫ਼ ਕੁੱਝ ਚੁਨਿੰਦਾ ਅਧਿਆਪਕਾਂ ਨੂੰ ਇਹ ਐਵਾਰਡ ਮਿਲਦਾ ਹੈ, ਪੂਰੇ ਪੰਜਾਬ ਨੂੰ ਤੁਹਾਡੇ 'ਤੇ ਮਾਣ ਹੈ ਕਿ ਤੁਸੀਂ ਪੂਰੀ ਦੁਨੀਆਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕੀਤਾ, FTEA ਸਕਾਲਰਸ਼ਿੱਪ ਐਵਾਰਡ 2024 ਲਈ ਤੁਹਾਨੂੰ ਦੋਵਾਂ ਨੂੰ ਬਹੁਤ ਬਹੁਤ ਮੁਬਾਰਕਬਾਦ "



ਹੜਾਂ ਦੌਰਾਨ ਆਪਣੀਆਂ ਸੇਵਾਵਾਂ ਦੇਣ ਵਾਲੇ 12 ਵੀਂ ਜਮਾਤ ਦੇ ਵਿਦਿਆਰਥੀ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ


ਧੁੱਸੀ ਬੰਨ ਦੇ ਪਾੜ ਨੂੰ ਭਰਨ ਵਿੱਚ ਆਪਣੀਆਂ ਸੇਵਾਵਾਂ ਦੇਣ ਵਾਲੇ ਨੌਜਵਾਨ ਸਾਹਿਬ ਸਿੰਘ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ 


ਸਾਹਿਬ ਸਿੰਘ ਦੀ ਪੜ੍ਹਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤਾ ਜਾਵੇਗਾ ਹਰ ਤਰ੍ਹਾਂ ਦਾ ਸਹਿਯੋਗ 


ਗੁਰਦਾਸਪੁਰ, 29 ਅਗਸਤ ( ) - ਬੀਤੇ ਦਿਨੀਂ ਪਿੰਡ ਜਗਤਪੁਰ-ਟਾਂਡਾ ਨੇੜੇ ਬਿਆਸ ਦਰਿਆ ਦੀ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਦਿਨ-ਰਾਤ ਮਦਦ ਕਰਨ ਵਾਲੇ ਪਿੰਡ ਮਸਤਕੋਟ ਦੇ ਨੌਜਵਾਨ ਸਾਹਿਬ ਸਿੰਘ ਨੂੰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬੀਤੀ ਸ਼ਾਮ ਆਪਣੇ ਦਫ਼ਤਰ ਬੁਲਾ ਕੇ ਵਿਸ਼ੇਸ਼ ਤੌਰ `ਤੇ ਸਨਮਾਨਤ ਕੀਤਾ ਹੈ। ਕਲਾਨੌਰ ਨੇੜੇ ਪਿੰਡ ਮਸਤਕੋਟ ਦਾ ਵਸਨੀਕ ਸਾਹਿਬ ਸਿੰਘ ਇਸ ਸਮੇਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਵਡਾਲਾ ਬਾਂਗਰ ਵਿਖੇ 12ਵੀਂ ਜਮਾਤ ਦਾ ਵਿਦਿਆਰਥੀ ਹੈ।



ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਧੁੱਸੀ ਬੰਨ ਦੇ ਪਾੜ ਨੂੰ ਭਰਨ ਵਿੱਚ ਸਾਹਿਬ ਸਿੰਘ ਵੱਲੋਂ ਪਾਏ ਯੋਗਦਾਨ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਇਸ ਛੋਟੀ ਉਮਰੇ ਆਪਣੇ ਸਮਾਜ ਅਤੇ ਦੇਸ਼ ਦੀ ਸੇਵਾ ਕਰਨ ਦਾ ਜਜ਼ਬਾ ਸਾਹਿਬ ਸਿੰਘ ਨੂੰ ਦੂਸਰਿਆਂ ਨਾਲੋਂ ਵੱਖਰਾ ਬਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਿੰਮਤੀ ਨੌਜਵਾਨ ਸਾਡੇ ਸਮਾਜ ਨੂੰ ਸਹੀ ਸੇਧ ਅਤੇ ਊਰਜਾ ਦੇਣ ਦਾ ਕੰਮ ਕਰਦੇ ਹਨ। ਸਾਹਿਬ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਾਬਾਸ਼ੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬ ਸਿੰਘ ਦੀ 12ਵੀਂ ਦੀ ਪੜ੍ਹਾਈ ਅਤੇ ਉਸ ਤੋਂ ਬਾਅਦ ਉਸਦੀ ਆਈ.ਟੀ.ਆਈ. ਡਿਪਲੋਮਾ ਕਰਨ ਦੀ ਇੱਛਾ ਅਨੁਸਾਰ ਉਸਦੀ ਪੜ੍ਹਾਈ ਵਿੱਚ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਪੜ੍ਹਾਈ ਖਤਮ ਹੋਣ ਤੋਂ ਬਾਅਦ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬ ਸਿੰਘ ਨੂੰ ਨੌਂਕਰੀ ਦਿਵਾਉਣ ਵਿੱਚ ਵੀ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਹਿਬ ਸਿੰਘ ਵਰਗੇ ਅਜਿਹੇ ਹਿੰਮਤੀ ਨੌਜਵਾਨਾਂ ਉੱਪਰ ਉਨ੍ਹਾਂ ਨੂੰ ਮਾਣ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਹਿਬ ਸਿੰਘ ਦੀ ਪੜ੍ਹਾਈ ਵਿੱਚ ਮਦਦ ਕਰਨ ਲਈ ਇੱਕ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ।


ਦੱਸਣਯੋਗ ਹੈ ਕਿ ਬੀਤੇ ਦਿਨੀਂ ਜਦੋਂ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਿਆ ਜਾ ਰਿਹਾ ਸੀ ਤਾਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਰਾਤ ਦੇ 2:00 ਵਜੇ ਚੱਲ ਰਹੇ ਬਚਾਅ ਕਾਰਜ ਨੂੰ ਦੇਖਣ ਪਹੁੰਚੇ ਸਨ। ਉਸ ਦੌਰਾਨ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਦੇ ਮੁਲਾਜ਼ਮ ਅਤੇ ਸੰਗਤ ਸੇਵਾ ਕਰ ਰਹੀ ਸੀ ਓਥੇ ਸਾਹਿਬ ਸਿੰਘ ਨਾਮ ਦਾ ਇਹ ਨੌਜਵਾਨ ਵੀ ਪੂਰੇ ਸਿਰੜ ਨਾਲ ਬੋਰੀਆਂ ਚੁੱਕ-ਚੁੱਕ ਕੇ ਪਾੜ ਨੂੰ ਭਰ ਰਿਹਾ ਸੀ। ਇਸ ਨੌਜਵਾਨ ਦੇ ਜਜ਼ਬੇ ਨੂੰ ਦੇਖ ਕੇ ਡਿਪਟੀ ਕਮਿਸ਼ਨਰ ਨੇ ਉਸ ਵਕਤ ਵੀ ਸਾਹਿਬ ਸਿੰਘ ਨੂੰ ਸ਼ਾਬਾਸ਼ੀ ਦਿੱਤੀ ਸੀ ਅਤੇ ਕਿਹਾ ਸੀ ਕਿ ਸਾਹਿਬ ਸਿੰਘ ਅਤੇ ਉਸਦੀ ਸੇਵਾ ਉਨ੍ਹਾਂ ਨੂੰ ਸਾਰੀ ਉਮਰ ਯਾਦ ਰਹੇਗੀ।

PM POSHAN SCHEME ( MID DAY MEAL) : 1 ਸਤੰਬਰ ਤੋਂ ਪ੍ਰੀ ਪ੍ਰਾਇਮਰੀ ਦੀ ਸਿਰਫ਼ ਇੱਕ ਜਮਾਤ ਦੇ ਵਿਦਿਆਰਥੀਆਂ ਨੂੰ ਮਿਲੇਗਾ ਦੁਪਹਿਰ ਦਾ ਖਾਣਾ

 

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends