MID DAY MEAL INSTRUCTIONS: ਸੰਗਰੂਰ ਸਕੂਲ ਹਾਦਸੇ ਤੋਂ ਬਾਅਦ ਸਮੂਹ ਸਕੂਲਾਂ ਨੂੰ ਸਖ਼ਤ ਹਦਾਇਤਾਂ

 

ਸਾਂਝਾ ਫਰੰਟ ਨੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੰਘਰਸ਼ ਦਾ ਕੀਤਾ ਸਮਰਥਨ**।

 **ਸਾਂਝਾ ਫਰੰਟ ਨੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੰਘਰਸ਼ ਦਾ ਕੀਤਾ ਸਮਰਥਨ**।


ਜਲੰਧਰ:04 ਦਸੰਬਰ ( ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਪੁਸ਼ਪਿੰਦਰ ਕੁਮਾਰ ਵਿਰਦੀ, ਜਸਪਾਲ ਸੰਧੂ , ਕੁਲਦੀਪ ਸਿੰਘ ਬਾਹਮਣੀਆਂ, ਪ੍ਰੇਮ ਪਾਲ ਅਤੇ ਬਲਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੂਬਾਈ ਕਨਵੀਨਰ ਬਾਜ਼ ਸਿੰਘ ਖਹਿਰਾ, ਸੁਰਿੰਦਰ ਕੁਮਾਰ ਪੁਆਰੀ , ਸ਼ਿਵ ਕੁਮਾਰ ਤਿਵਾੜੀ ਅਤੇ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਆਪਣੇ ਆਪ ਨੂੰ ਮਾਸਟਰ ਦਾ ਮੁੰਡਾ ਕਹਿਣ ਵਾਲਾ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਬੰਨਵੇਂ ਵਿਧਾਇਕਾਂ ਦੀ ਬਹੁਤ ਗਿਣਤੀ ਦੇ ਹੰਕਾਰ ਵਿੱਚ ਸੰਘਰਸ਼ਸ਼ੀਲ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਦੋਧਿਰੀ ਗੱਲਬਾਤ ਕਰਨ ਤੋਂ ਵਾਰ-ਵਾਰ ਟਾਲ਼ਾ ਵੱਟ ਰਿਹਾ ਹੈ ਅਤੇ ਮੁਲਾਜ਼ਮ ਮੰਗਾਂ ਪ੍ਰਤੀ ਸਾਜ਼ਿਸ਼ੀ ਚੁੱਪ ਧਾਰੀ ਹੋਈ ਹੈ।ਜਿਸ ਕਰਕੇ ਹਰ ਵਰਗ ਦਾ ਮੁਲਾਜ਼ਮ ਵਰਗ ਸੜਕਾਂ ਤੇ ਉਤਰਿਆ ਹੋਇਆ ਹੈ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਮੁਲਾਜ਼ਮ 08/11/2023 ਤੋਂ ਕਲਮ ਛੋੜ ਹੜਤਾਲ/ਕੰਪਿਊਟਰ ਬੰਦ ਦੇ ਐਕਸ਼ਨ ਵਿੱਚ ਹਨ,ਪਰ ਸਰਕਾਰ ਦੇ ਕੰਨਾਂ ਤੇ ਅਜੇ ਤੱਕ ਜੂੰ ਨਹੀਂ ਸਰਕੀ। ਸਰਕਾਰ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਦਿਖਾਏ ਜਾ ਰਹੇ ਅਵੇਸਲੇਪਨ ਦੀ ਤਿੱਖੀ ਨਿਖੇਧੀ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਮਨਿਸਟੀਰੀਅਲ ਸਟਾਫ਼ ਯੂਨੀਅਨ ਦੇ ਸੰਘਰਸ਼ ਦਾ ਪੁਰਜ਼ੋਰ ਸਮਰਥਨ ਕਰਦੇ ਹਾਂ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹਨਾਂ ਦੇ ਆਗੂਆਂ ਨਾਲ ਦੋਧਿਰੀ ਗੱਲਬਾਤ ਕਰਕੇ ਤੁਰੰਤ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ‌ ਤਾਂ ਜੋ ਦਫ਼ਤਰਾਂ ਵਿੱਚ ਸੁਖਾਵਾਂ ਮਾਹੌਲ ਬਣ ਸਕੇ ਅਤੇ ਆਮ ਲੋਕਾਂ ਦੀ ਖ਼ਜਲ ਖੁਆਰੀ ਬੰਦ ਹੋਵੇ। ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਪਹਿਲੀ ਜਨਵਰੀ ਤੋਂ ਪੰਦਰਾਂ ਫਰਵਰੀ ਤੱਕ ਆਮ ਆਦਮੀ ਪਾਰਟੀ ਦੇ ਸਮੁੱਚੇ ਵਿਧਾਇਕਾਂ/ਮੰਤਰੀਆਂ ਦੇ ਘਰਾਂ ਦੇ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕਰਨ ਦੇ ਦਿੱਤੇ ਗਏ ਸੱਦੇ ਅਨੁਸਾਰ 07ਜਨਵਰੀ ਨੂੰ ਜਲੰਧਰ ਤੋਂ ਵਿਧਾਇਕ ਸ੍ਰੀ ਰਮਨ ਅਰੋੜਾ ਅਤੇ ਸ਼੍ਰੀ ਸ਼ੀਤਲ ਅੰਗਰਾਲ,22 ਜਨਵਰੀ ਨੂੰ ਕੈਬਨਿਟ ਮੰਤਰੀ ਸ.ਬਲਕਾਰ ਸਿੰਘ ਅਤੇ 04 ਫਰਵਰੀ ਨੂੰ ਨਕੋਦਰ ਵਿਖੇ ਵਿਧਾਇਕ ਸ੍ਰੀ ਮਤੀ ਇੰਦਰਜੀਤ ਕੌਰ ਮਾਨ ਦੇ ਘਰਾਂ ਵੱਲ ਰੋਸ ਮਾਰਚ ਕਰਕੇ ਪ੍ਰਦਰਸ਼ਨ ਕੀਤੇ ਜਾਣਗੇ। ਕਨਵੀਨਰਾਂ ਨੇ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੂਰੇ ਪੂਰੇ ਗਰੇਡਾਂ ਵਿੱਚ ਰੈਗੂਲਰ ਨਹੀਂ ਕੀਤਾ ਜਾ ਰਿਹਾ,1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਂਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ,ਮਾਣ ਭੱਤਾ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ ਬਣਦਾ ਮਿਹਨਤਾਨਾ ਨਹੀਂ ਦਿੱਤਾ ਜਾ ਰਿਹਾ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਛੇਵੇਂ ਪੇ ਕਮਿਸ਼ਨ ਦੇ 66 ਮਹੀਨਿਆਂ ਦੇ ਬਕਾਏ ਨਹੀਂ ਦਿੱਤੇ ਜਾ ਰਹੇ, 12 ਪ੍ਰਤੀਸ਼ਤ ਡੀ ਏ ਦੀਆਂ ਤਿੰਨ ਕਿਸ਼ਤਾਂ ਅਤੇ ਡੀ ਏ ਦੇ ਬਕਾਏ ਨਹੀਂ ਦਿੱਤੇ ਜਾ ਰਹੇ,ਪੇ ਕਮਿਸ਼ਨ ਦੇ ਕੀਤੀ ਸਿਫਾਰਸ਼ ਅਨੁਸਾਰ ਪੈਂਨਸ਼ਨਰਾਂ ਨੂੰ 2.59 ਦਾ ਗੁਣਾਂਕ ਨਹੀਂ ਦਿੱਤਾ ਜਾ ਰਿਹਾ,ਸੋਧ ਕਰਨ ਦੇ ਨਾਂ 'ਤੇ ਬੰਦ ਕੀਤੇ ਸੈਂਤੀ ਪ੍ਰਕਾਰ ਦੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਮੈਡੀਕਲ ਭੱਤਾ 2000/- ਰੁਪਏ ਮਹੀਨਾ ਨਹੀਂ ਕੀਤਾ ਜਾ ਰਿਹਾ ਆਦਿ ਮੰਗਾਂ ਨੂੰ ਲੈ ਕੇ ਸਮੁੱਚਾ ਮੁਲਾਜ਼ਮ ਵਰਗ ਸੰਘਰਸ਼ਾਂ ਦੇ ਰਾਹ 'ਤੇ ਹੈ ਅਤੇ ਆਮ ਲੋਕਾਂ ਦੀਆਂ ਵੋਟਾਂ ਨਾਲ ਬਣੀ ਆਮ ਆਦਮੀ ਪਾਰਟੀ ਦੀ ਖ਼ਾਸ ਲੋਕਾਂ ਦੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ਪ੍ਰਤੀ ਲਗਾਤਾਰ ਅਵੇਸਲਾਪਣ ਦਿਖਾ ਰਹੀ ਹੈ ਅਤੇ ਰਤੀ ਭਰ ਵੀ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰ ਨਹੀਂ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰਤਾ ਨਾ ਦਿਖਾਉਣ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ।ਇਸ ਸਮੇਂ ਹੋਰਨਾਂ ਤੋਂ ਇਲਾਵਾ ਪ੍ਰਦੀਪ ਰਾਣਾ, ਅਵਤਾਰ ਸਿੰਘ,ਅਕਲ ਚੰਦ ਸਿੰਘ, ਵਿੱਦਿਆ ਸਾਗਰ, ਨਿਰਮੋਲਕ ਸਿੰਘ ਹੀਰਾ, ਕਰਨੈਲ ਫਿਲੌਰ, ਚਮਨਦੀਪ ਸਿੰਘ, ਮਾਸਟਰ ਮਨੋਹਰ ਲਾਲ, ਸੰਜੀਵ ਕੁਮਾਰ, ਕੁਲਵਿੰਦਰ ਸਿੰਘ, ਕੁਲਵੰਤ ਰਾਮ ਰੁੜਕਾ, ਕੁਲਦੀਪ ਸਿੰਘ ਕੌੜਾ ਆਦਿ ਸਾਥੀ ਹਾਜ਼ਰ ਹੋਏ।

SCHOOL CLOSED: 5 ਦਿਨਾਂ ਲਈ ਇਹ ਸਕੂਲ ਬੰਦ, ਪੜ੍ਹੋ ਵਜ਼ਾ

 SCHOOL CLOSED: 5 ਦਿਨਾਂ ਲਈ ਸਕੂਲ ਬੰਦ, ਪੜ੍ਹੋ ਵਜ਼ਾ 

ਸੰਗਰੂਰ,2 ਦਸੰਬਰ 2023

ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਮੈਰੀਟੋਰੀਅਸ ਸਕੂਲ 'ਚ ਦੂਸ਼ਿਤ ਖਾਣਾ ਖਾਣ ਤੋਂ ਬਾਅਦ 70 ਤੋਂ ਜ਼ਿਆਦਾ ਵਿਦਿਆਰਥੀਆਂ ਦੀ ਸਿਹਤ ਵਿਗੜਣ 'ਤੇ ਪ੍ਰਸ਼ਾਸਨ ਵੱਲੋਂ ਸਕੂਲ 'ਚ 5 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਮੈਰੀਟੋਰੀਅਸ ਸਕੂਲ, ਘਾਬਦਾ ਵਿਖੇ ਵਿਦਿਆਰਥੀਆਂ ਦੀ ਸਿਹਤ ਵਿਗੜਨ ਕਰਨ ਸਕੂਲ ਪ੍ਰਸ਼ਾਸਨ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਸਿਵਲ ਹਸਪਤਾਲ, ਸੰਗਰੂਰ ਵਿਖੇ ਲਿਆਉਣਾ ਪਿਆ ਸੀ। ਹਾਲਾਂਕਿ ਹੁਣ ਸਾਰੇ ਵਿਦਿਆਰਥੀਆਂ ਦੀ ਹਾਲਤ ਠੀਕ ਹੈ।



 ਵਿਦਿਆਰਥੀਆਂ ਦੀ ਸਿਹਤ ਵਿਗੜਨ ਦੇ ਕਾਰਨਾਂ ਦੀ ਵਿਸਥਾਰਪੂਰਵਕ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਹੇਠ ਲਿਖੇ ਅਨੁਸਾਰ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।

PUNJAB SCHOOL TIME TABLE DECEMBER : 4 ਦਸੰਬਰ ਤੋਂ ਸਕੂਲਾਂ ਦਾ ਟਾਈਮ ਟੇਬਲ

 PUNJAB SCHOOL TIME TABLE NOVEMBER MONTH: 4 ਦਸੰਬਰ ਤੋਂ ਸਕੂਲਾਂ ਦਾ ਟਾਈਮ ਟੇਬਲ 

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਸਕੂਲਾਂ ਦਾ ਸਮਾਂ 4 ਦਸੰਬਰ  2023 ਤੋਂ ਬਦਲਿਆ ਜਾਵੇਗਾ। ਸਿੱਖਿਆ ਵਿਭਾਗ ਦੇ ਪੱਤਰ ਅਨੁਸਾਰ ਸਮੂਹ ਸਰਕਾਰੀ ਸਕੂਲ ਸਵੇਰੇ 9:30 ਵਜੇ ਖੁੱਲਣਗੇ। 



04 ਦਸੰਬਰ,2023 ਤੋਂ 23 ਦਸੰਬਰ,2023 ਤੱਕ ਦਾ ਟਾਈਮ ਟੇਬਲ

Prayer. : 9:30 - 9:55 AM

  • 1st Period : 9:55 - 10:35 AM
  • 2nd Period : 10:35 - 11:15 AM
  • 3rd Period : 11:15-11:55 AM
  • 4th Period : 11:55 - 12:35 PM
  • 5th Period : 12:35 - 1:15 PM


RECESS : 1:15 - 1:45 PM

  • 6th Period : 1:45 - 2:20 PM
  • 7th Period : 2:20 - 2:55 PM
  • 8th Period : 2:55 - 3:30 PM


PRINCIPAL SUSPEND: ਸਕੂਲ ਸਿੱਖਿਆ ਵਿਭਾਗ ਵੱਲੋਂ ਵੱਲੋਂ ਪ੍ਰਿੰਸੀਪਲ ਮੁਅੱਤਲ

PRINCIPAL SUSPEND: ਸਕੂਲ ਸਿੱਖਿਆ ਵਿਭਾਗ ਵੱਲੋਂ ਵੱਲੋਂ ਪ੍ਰਿੰਸੀਪਲ ਮੁਅੱਤਲ 

ਚੰਡੀਗੜ੍ਹ, 2 ਦਸੰਬਰ 2023 ( PBJOBSOFTODAY)

ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ  ਪ੍ਰਿੰਸੀਪਲ, ਮੈਰੀਟੋਰੀਅਸ ਸਕੂਲ ਸੰਗਰੂਰ ਨੂੰ ਪੰਜਾਬ ਸਿਵਲ ਸੇਵਾ (ਸਜ਼ਾ ਅਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 4(1) ਅਨੁਸਾਰ ਪੈਡਿੰਗ ਪੜ੍ਹਤਾਲ ਦੀ ਸਰਤ ਤੇ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ। ਮੁਅੱਤਲੀ ਦੌਰਾਨ ਉਸਦਾ ਹੈਡਕੁਆਰਟਰ ਦਫਤਰ ਡਾਇਰੈਕਟਰ ਸਕੂਲ ਐਜੂਕ (ਸੈਕੰਡਰੀ) ਮੁਹਾਲੀ ਵਿਖੇ ਨਿਸ਼ਿਚਿਤ ਕੀਤਾ ਗਿਆ ਹੈ। ਮੁਅੱਤਲੀ ਸਮੇਂ ਦੌਰਾਨ ਉਸਨੂੰ ਨਿਯਮਾਂ ਅਨੁਸਾਰ ਬਣਦਾ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ। 




SCHOOL TIME CHANGED: ਸਕੂਲਾਂ ਦੇ ਸਮੇਂ ਵਿੱਚ ਬਦਲਾਅ,‌ਪੱਤਰ ਜਾਰੀ

BIG BREAKING: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ 

ਚੰਡੀਗੜ੍ਹ, 2 ਦਸੰਬਰ 2023

ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮੇਂ ਵਿੱਚ ਬਦਲਾਅ ਕੀਤਾ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ,"ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ (Read) ਕੀਤਾ ਜਾਂਦਾ ਹੈ। 


ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਤੇ ਇਕਸਾਰ ਲਾਗੂ ਰਹਿਣਗੇ।

Also read: 

SCHOOL CLOSED: 5 ਦਿਨਾਂ ਲਈ ਸਕੂਲ ਬੰਦ, ਪੜ੍ਹੋ ਵਜ਼ਾ 

ਸਕੂਲ ਦੀ ਮੈੱਸ ਦੇ ਠੇਕੇਦਾਰ ਗ੍ਰਿਫਤਾਰ, ਲਾਈਸੈਂਸ ਰੱਦ,ਧਾਰਾ 307 ਤਹਿਤ ਮੁਕੱਦਮਾ ਦਰਜ

ਸਕੂਲ ਦੀ ਮੈੱਸ ਦੇ ਠੇਕੇਦਾਰ ਗ੍ਰਿਫਤਾਰ, ਲਾਈਸੈਂਸ ਰੱਦ,ਧਾਰਾ 307 ਤਹਿਤ ਮੁਕੱਦਮਾ ਦਰਜ 

ਸੰਗਰੂਰ, 2 ਦਸੰਬਰ 2023


ਸਿੱਖਿਆ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ,"ਸਿਵਲ ਹਸਪਤਾਲ ਸੰਗਰੂਰ ਵਿਖੇ ਪਹੁੰਚ ਕੇ ਮੈਰੀਟੋਰੀਅਸ ਸਕੂਲ ਸੰਗਰੂਰ ਦੇ ਖਾਣਾ ਖਾਣ ਕਰਕੇ ਬਿਮਾਰ ਹੋਏ ਵਿਦਿਆਰਥੀਆਂ ਦਾ ਹਾਲ-ਚਾਲ ਜਾਣਿਆ ਅਤੇ ਉਹਨਾਂ ਨਾਲ ਗੱਲਬਾਤ ਕੀਤੀ। ਸਾਰੇ ਵਿਦਿਆਰਥੀ ਹੁਣ ਪੂਰੀ ਤਰ੍ਹਾਂ ਠੀਕ ਹਨ। ਕੁਝ ਵਿਦਿਆਰਥੀ ਘਬਰਾਹਟ ਕਾਰਨ ਪ੍ਰੇਸ਼ਾਨ ਹਨ।



ਸਕੂਲ ਦੀ ਮੈੱਸ ਦੇ ਠੇਕੇਦਾਰ ਦਾ ਲਾਇਸੈਂਸ ਰੱਦ ਕਰਕੇ ਸਮੇਤ ਮੈੱਸ ਇੰਚਾਰਜ ਤੇ ਆਈ.ਪੀ.ਸੀ. ਦੀ ਧਾਰਾ 307 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। 

ਵਿਦਿਆਰਥੀਆਂ ਨੇ ਮੈਨੂੰ ਦੱਸਿਆ ਕਿ ਉਹਨਾਂ ਨੇ ਮਾੜੇ ਖਾਣੇ ਸਬੰਧੀ ਕਈ ਵਾਰੀ ਸਕੂਲ ਪ੍ਰਿੰਸੀਪਲ ਕੋਲ ਵੀ ਸ਼ਿਕਾਇਤ ਕੀਤੀ ਸੀ ਪਰ ਉਹਨਾਂ ਨੇ ਇਸ ਸੰਵੇਦਨਸ਼ੀਲ ਮੁੱਦੇ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। 

ਵਿਦਿਆਰਥੀਆਂ ਦੀ ਸ਼ਿਕਾਇਤ 'ਤੇ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਮੈਰੀਟੋਰੀਅਸ ਸਕੂਲ ਸੰਗਰੂਰ ਦੇ ਪ੍ਰਿੰਸੀਪਲ ਨੂੰ ਵੀ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਜਾਂਦਾ ਹੈ। 

ਅੱਜ ਪੰਜਾਬ ਦੇ ਬਾਕੀ ਮੈਰੀਟੋਰੀਅਸ ਸਕੂਲਾਂ ਵਿੱਚ ਅੱਜ ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਟੀਮਾਂ ਖਾਣੇ ਅਤੇ ਹੋਰ ਪ੍ਰਬੰਧਾਂ ਦੀ ਜਾਂਚ ਕਰ ਰਹੀਆਂ ਹਨ। ਇਸੇ ਤਰ੍ਹਾਂ ਮੈਰੀਟੋਰੀਅਸ ਸਕੂਲ ਵਿੱਚ ਪੜ੍ਹ ਰਹੇ ਹਰੇਕ ਵਿਦਿਆਰਥੀ ਨੂੰ ਫੀਡਬੈਕ ਫਾਰਮ ਭੇਜਿਆ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਦੇ ਹਰ ਤਰਾਂ ਦੇ ਸੁਝਾਵਾਂ ਅਤੇ ਸ਼ਿਕਾਇਤਾਂ ਦੀ ਵਿਭਾਗ ਦੇ ਮੁੱਖ ਦਫਤਰ ਵੱਲੋਂ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਵੇਗੀ।"

ਲਾਹੌਰੀਆ ਨੂੰ ਪੰਜਾਬ ਦੀ ਹਰੇਕ ਜਥੇਬੰਦੀ ਦੇ ਆਗੂਆਂ ਨੇ ਦਿੱਤੀਆਂ ਮੁਬਾਰਕਾਂ

 ਲਾਹੌਰੀਆ ਨੂੰ ਪੰਜਾਬ ਦੀ ਹਰੇਕ ਜਥੇਬੰਦੀ ਦੇ ਆਗੂਆਂ ਨੇ ਦਿੱਤੀਆਂ ਮੁਬਾਰਕਾਂ 


    ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਦੀ ਸੂਬਾ ਪੱਧਰੀ ਚੋਣ 26 ਨਵੰਬਰ ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇਂ ਹੋਈ । ਇਸ ਚੋਣ ਵਿੱਚ ਸਰਬ-ਸੰਮਤੀ ਨਾਲ ਦਲਜੀਤ ਸਿੰਘ ਲਾਹੌਰੀਆ ਈਟੀਯੂ ਪੰਜਾਬ (ਰਜਿ.) ਦੇ ਸੂਬਾ ਪ੍ਰੈਸ ਸਕੱਤਰ ਤੇ ਸੋਸ਼ਲ ਮੀਡੀਆਂ ਇੰਚਾਰਜ਼ ਚੁਣੇ ਗਏ । ਇਸ ਚੋਣ ਤੋ ਬਾਅਦ ਲਾਹੌਰੀਆ ਨੂੰ ਮੁਬਾਰਕਾਂ ਦੇਣ ਵਾਲਿਆਂ ਦਾ ਤਾਂਤਾ ਲੱਗ ਹੈ। ਲਾਹੌਰੀਆ ਨੂੰ ਪੰਜਾਬ ਦੀ ਹਰੇਕ ਜਥੇਬੰਦੀ ਦੇ ਆਗੂਆਂ ਵਲੋਂ ਮੁਬਾਰਕਾਂ ਦਿੱਤੀਆਂ ਹਨ । ਲਾਹੌਰੀਆ ਨੂੰ ਮੁਬਾਰਕਾਂ ਦੇਣ ਵਾਲਿਆਂ ਵਿੱਚ ਹਰਜਿੰਦਰ ਪਾਲ ਸਿੰਘ ਪੰਨੂੰ , ਨਰੇਸ਼ ਪਨਿਆੜ , ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ ਗੁਰਿੰਦਰ ਸਿੰਘ ਘੁੱਕੇਵਾਲੀ , ਬੀ ਕੇ ਮਹਿਮੀ ਸਰਬਜੀਤ ਸਿੰਘ ਖਡੂਰ ਸਾਹਿਬ, ਨੀਰਜ ਅਗਰਵਾਲ , ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਰਵੀ ਵਾਹੀ, ਅੰਮ੍ਰਿਤਪਾਲ ਸਿੰਘ ਸੇਖੋਂ, ਹਰਜਿੰਦਰ ਸਿੰਘ ਚੋਹਾਨ, ਜਤਿੰਦਰਪਾਲ ਸਿੰਘ ਰੰਧਾਵਾ ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋ ਸਤਬੀਰ ਸਿੰਘ ਬੋਪਾਰਾਏ, ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ ,, ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, , ਜਗਨਂਦਨ ਸਿਂਘ ਫਾਜਿਲਕਾ,ਰਵੀ ਕਾਂਤ ਪਠਾਨਕੋਟ ਰਿਸ਼ੀ ਕੁਮਾਰ ਜਲੰਧਰ ਮਨਿਂਦਰ ਸਿੰਘ ਤਰਨਤਾਰਨ, ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ ਗਿੱਲ , ਹਰਜੀਤ ਸਿੰਘ ਸਿੱਧੂ, ਲਾਲ ਸਿੰਘ ਡਕਾਲਾ, ਚਰਨਜੀਤ ਸਿੰਘ ਫਿਰੋਜ਼ਪੁਰ, ਮਨੋਜ ਘਈ ਅਵਤਾਰ ਸਿੰਘ ਭਲਵਾਨ, ਅਵਤਾਰ ਸਿੰਘ ਮਾਨ , ਗੁਰਵਿੰਦਰ ਸਿੰਘ ਬੱਬੂ ਤਰਨਤਾਰਨ, ਲਖਵਿੰਦਰ ਸਿੰਘ ਕੈਰੇ ਹੁਸ਼ਿਆਰਪੁਰ, ਅਸ਼ਵਨੀ ਫੱਜੂਪੁਰ ਤਲਵਿੰਦਰ ਸਿੰਘ ਸੈਦਪੁਰ ਰੋਪੜ, ਹੈਰੀ ਮਲੋਟ ਬਲਕਰਨ ਸਿੰਘ ਮੋਗਾ, ਗੁਰਪ੍ਰੀਤ ਸਿੰਘ ਢਿੱਲੋ , ਮਨਜੀਤ ਸਿੰਘ ਬੌਬੀ,ਜਸਵੰਤ ਸਿੰਘ ਸ਼ੇਖੜਾ,, ਸੁਰਿੰਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ ਫਰੀਦਕੋਟ, ਦਿਲਬਾਗ ਸਿੰਘ ਸੈਣੀ ਜਲੰਧਰ ਨਵਦੀਪ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਧਾਮੀ, ਜਤਿੰਦਰ ਪੰਡਿਤ ਚਮਕੌਰ ਸਾਹਿਬ, ਸੁਰਜੀਤ ਸਮਰਾਟ, ਜਤਿੰਦਰ ਜੋਤੀ ਆਦਿ ਈਟੀਯੂ ਆਗੂਆਂ ਨੇ ਲਾਹੌਰੀਆ ਨੂੰ ਸੂਬਾ ਪ੍ਰੈਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ਼ ਚੁਣੇ ਜਾਣ ਤੇ ਵਧਾਈਆਂ ਦਿੱਤੀਆ ।

ਸਕੂਲ ਦੇ 40 ਵਿਦਿਆਰਥੀਆਂ ਹੋਏ ਬੀਮਾਰ , ਡਿਪਟੀ ਕਮਿਸ਼ਨਰ ਵੱਲੋਂ ਜਾਂਚ ਕਮੇਟੀ ਦਾ ਗਠਨ

ਪੰਜਾਬ ਦੇ ਸੰਗਰੂਰ ਵਿੱਚ ਬਣੇ ਮੈਰੀਟੋਰੀਅਸ ਸਕੂਲ ਵਿੱਚ 40 ਦੇ ਕਰੀਬ ਵਿਦਿਆਰਥੀਆਂ ਦੀ ਹਾਲਤ ਵਿਗੜ ਗਈ ਹੈ। ਰਾਤ ਨੂੰ ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

 ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਬੱਚਿਆਂ ਦੀ ਹਾਲਤ ਹੁਣ ਠੀਕ ਹੈ ਸੁਧਾਰ ਹੋਇਆ ਹੈ। ਆਪਣੇ ਬੱਚਿਆਂ ਦੀ ਹਾਲਤ ਵਿਗੜਨ ਤੋਂ ਬਾਅਦ ਮਾਪੇ ਸਕੂਲ ਪ੍ਰਸ਼ਾਸਨ 'ਤੇ ਦੋਸ਼ ਲਗਾਏ ਹਨ।  ਹਰਜੋਤ ਬੈਂਸ ਵੱਲੋਂ ਕੰਟੀਨ ਦਾ ਠੇਕਾ ਰੱਦ ਕਰ ਦਿੱਤਾ ਗਿਆ ਹੈ।



ਮੈਰੀਟੋਰੀਅਸ ਸਕੂਲ, ਘਾਬਦਾ ਵਿਖੇ ਵਿਦਿਆਰਥੀਆਂ ਦੀ ਸਿਹਤ ਵਿਗੜਨ ਕਰਨ ਸਕੂਲ ਪ੍ਰਸ਼ਾਸਨ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਸਿਵਲ ਹਸਪਤਾਲ, ਸੰਗਰੂਰ ਵਿਖੇ ਲਿਆਉਣਾ ਪਿਆ ਹੈ।

ਇਸ ਲਈ ਵਿਦਿਆਰਥੀਆਂ ਦੀ ਸਿਹਤ ਵਿਗੜਨ ਦੇ ਕਾਰਨਾਂ ਦੀ ਵਿਸਥਾਰਪੂਰਵਕ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਹੇਠ ਲਿਖੇ ਅਨੁਸਾਰ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ:-
  • 1. ਉਪ ਮੰਡਲ ਮੈਜਿਸਟ੍ਰੇਟ, ਸੰਗਰੂਰ:
  • 2. ਤਹਿਸੀਲਦਾਰ, ਸੰਗਰੂਰ:
  • 3. ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੰਗਰੂਰ:
  • 4. ਸੀਨੀਅਰ ਮੈਡੀਕਲ ਅਫਸਰ, ਸੰਗਰੂਰ।

ਉਪਰਕੋਤ ਕਮੇਟੀ ਨੂੰ ਹਦਾਇਤ ਕੀਤੀ ਗਈ ਹੈ ਕਿ ਮੈਰੀਟੋਰੀਅਸ ਸਕੂਲ, ਘਾਬਦਾ ਵਿਖੇ ਵਿਦਿਆਰਥੀਆਂ ਦੀ ਸਿਹਤ ਵਿਗੜਨ ਦੇ ਕਾਰਨਾਂ ਦੀ ਜਾਂਚ ਕਰਦੇ ਹੋਏ, ਆਪਣੀ ਵਿਸਥਾਰਪੂਰਵਕ ਰਿਪੋਰਟ ਇੱਕ ਹਫਤੇ ਦੇ ਅੰਦਰ ਅੰਦਰ  ਡਿਪਟੀ ਕਮਿਸ਼ਨਰ, ਸੰਗਰੂਰ ਪਾਸ ਪੇਸ਼ ਕਰਨਗੇ।

SCHOOL CLEANLINESS DRIVE: 14 ਦਸੰਬਰ ਤੱਕ ਸਕੂਲਾਂ ਵਿੱਚ ਸਵੱਛਤਾ ਅਤੇ ਸਫਾਈ ਮੁਹਿੰਮ ਚਲਾਉਣ ਸਬੰਧੀ ਹਦਾਇਤਾਂ

 

SMC GRANT 2023: 18770 ਸਕੂਲਾਂ ਵਿੱਚ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਟ੍ਰੇਨਿੰਗ ਲਈ ਗ੍ਰਾਂਟ ਜਾਰੀ

 

DRIVE SAFELY: ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ

DRIVE SAFELY: ਮੌਸਮ ਵਿਭਾਗ ਵੱਲੋਂ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ  

ਚੰਡੀਗੜ੍ਹ, 2 ਦਸੰਬਰ 2023 ( PBJOBSOFTODAY)

 ਮੌਜੂਦਾ ਪੰਜਾਬ ਭਵਿੱਖਬਾਣੀ:02/12/2023 05:58:1. 

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪ੍ਰੈਸ ਬਿਆਨ ਅਨੁਸਾਰ ਮਾਨਸਾ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਬਠਿੰਡਾ, ਫਾਜ਼ਿਲਕਾ , ਸ਼੍ਰੀ ਮੁਕਤਸਰ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਹੈ ।




💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends