ਪੁਰਾਣੀ ਪੈਨਸ਼ਨ ਸਕੀਮ ਸਬੰਧੀ ਕੈਬਨਟ ਸਬ ਕਮੇਟੀ ਦੀ ਮੀਟਿੰਗ ਮੁਲਤਵੀ ਕਰਨ ਦੀ ਸਖ਼ਤ ਨਿਖੇਧੀ

 ਪੁਰਾਣੀ ਪੈਨਸ਼ਨ ਸਕੀਮ ਸਬੰਧੀ ਕੈਬਨਟ ਸਬ ਕਮੇਟੀ ਦੀ ਮੀਟਿੰਗ ਮੁਲਤਵੀ ਕਰਨ ਦੀ ਸਖ਼ਤ ਨਿਖੇਧੀ - 


ਐਨਪੀਐਸ ਰੱਦ ਕਰਕੇ ਜੀਪੀਐਫ ਸਕੀਮ ਲਾਗੂ ਕਰਨ ਤੋਂ ਪੰਜਾਬ ਸਰਕਾਰ ਭੱਜ ਰਹੀ ਹੈ - 



ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾ ਕਨਵੀਨਰ ਗੁਰਜੰਟ ਸਿੰਘ ਕੋਕਰੀ, ਕੋ ਕਨਵੀਨਰ ਟਹਿਲ ਸਿੰਘ ਸਰਾਭਾ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਕਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਡਿੰਪਲ ਰੁਹੇਲਾ, ਮਨਦੀਪ ਸਰਥਲੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਲਾਗੂ ਕਰਨ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੋਂ ਲਗਾਤਾਰ ਭੱਜ ਰਹੀ ਹੈ ਅਤੇ ਪੰਜਾਬ ਦੇ ਐਨਪੀਐਸ ਮੁਲਾਜ਼ਮਾਂ ਨਾਲ ਵੋਟਾਂ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਚੋਣ ਵਾਅਦੇ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦਸਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਹੋਰ ਜਥੇਬੰਦੀਆਂ ਨਾਲ 7 ਦਸੰਬਰ ਨੂੰ ਕੈਬਨਟ ਸਬ ਕਮੇਟੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਣੀ ਸੀ। 



ਪਰ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਹੀ ਇਹ ਮੀਟਿੰਗ ਅਗਲੇ ਹੁਕਮਾਂ ਤੱਕ ਅੱਗੇ ਪਾ ਦਿੱਤੀ ਗਈ ਹੈ। ਜਿਸ ਨਾਲ ਪੰਜਾਬ ਦੇ ਲਗਭਗ ਸਵਾ ਦੋ ਲੱਖ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਆਸ ਨੂੰ ਬਹੁਤ ਵੱਡੀ ਸੱਟ ਵੱਜੀ ਹੈ। ਜ਼ਿਕਰ ਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ 18 ਨਵੰਬਰ ਨੂੰ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜਦੋਂ ਕਿ ਸਰਕਾਰ ਵੱਲੋਂ ਹਲੇ ਤੱਕ ਇੱਕ ਵੀ ਮੁਲਾਜ਼ਮ ਦਾ ਜੀਪੀਐਫ ਖਾਤਾ ਨਹੀਂ ਖੋਲਿਆ ਗਿਆ। ਜਦ ਕਿ ਪੰਜਾਬ ਸਰਕਾਰ ਵੱਲੋਂ ਦੂਜੇ ਸੂਬਿਆਂ ਵਿੱਚ ਜਾ ਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਪ੍ਰਚਾਰ ਜ਼ੋਰ ਸ਼ੋਰ ਨਾਲ ਕੀਤਾ ਜਾ ਰਿਹਾ ਹੈ। ਉਹਨਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਹਰ ਤਰ੍ਹਾਂ ਦਾ ਸੰਘਰਸ਼ ਲੜਨ ਲਈ ਤਿਆਰ ਹਨ। ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਐਨਪੀਐਸ ਦੀ ਕਟੌਤੀ ਬੰਦ ਕਰਕੇ ਜੀਪੀਐਫ ਦੀ ਕਟੌਤੀ ਸ਼ੁਰੂ ਨਹੀਂ ਕੀਤੀ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਐਸਓਪੀਜ ਤੇ ਹਦਾਇਤਾਂ ਜਾਰੀ ਨਹੀਂ ਕੀਤੀਆਂ ਤਾਂ ਪੰਜਾਬ ਦੇ ਮੁਲਾਜ਼ਮ ਸੰਘਰਸ਼ ਨੂੰ ਤਿੱਖਾ ਕਰਨਗੇ।

*ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ 9 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ ਦੀਆਂ ਤਿਆਰੀਆਂ ਮੁਕੰਮਲ*

 *ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ 9 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ ਦੀਆਂ ਤਿਆਰੀਆਂ ਮੁਕੰਮਲ*



ਨਵਾਂ ਸ਼ਹਿਰ:-(6 ਦਸੰਬਰ)        ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ 9 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੋਰਚੇ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਮੀਟਿੰਗ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ।  ਜਿਸ ਵਿੱਚ ਸੂਬਾ ਕਨਵੀਨਰ ਬਾਜ ਸਿੰਘ ਖਹਿਰਾ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਹਰਵਿੰਦਰ ਸਿੰਘ ਬਿਲਗਾ, ਜਸਵਿੰਦਰ ਸਿੰਘ ਔਲਖ, ਬਲਜੀਤ ਸਿੰਘ ਸਲਾਣਾ, ਗੁਰਜੰਟ ਸਿੰਘ ਵਾਲੀਆ, ਸੁਖਰਾਜ ਸਿੰਘ ਕਾਹਲੋਂ, ਸੁਖਜਿੰਦਰ ਸਿੰਘ ਹਰੀਕਾ, ਸ਼ਮਸ਼ੇਰ ਸਿੰਘ, ਅਮਨਬੀਰ ਸਿੰਘ ਗੁਰਾਇਆ ਆਦਿ ਸ਼ਾਮਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਕੋਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਮੀਟਿੰਗ ਵਿੱਚ ਕਨਵੀਨਰਾਂ ਅਤੇ ਸੂਬਾਈ ਆਗੂਆਂ ਨੇ ਚਿਤਾਵਨੀ ਮਾਰਚ ਦੀ ਤਿਆਰੀ ਲਈ  ਜ਼ਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਫਰੀਦਕੋਟ ਅਤੇ ਜਲੰਧਰ ਵਿੱਚ ਬਾਜ ਸਿੰਘ ਖਹਿਰਾ ਅਤੇ ਸੁਖਜਿੰਦਰ ਸਿੰਘ ਹਰੀਕਾ, ਫ਼ਿਰੋਜ਼ਪੁਰ, ਮਾਨਸਾ, ਫ਼ਾਜ਼ਿਲਕਾ ਅਤੇ ਮੁਕਤਸਰ ਵਿੱਚ ਸੁਰਿੰਦਰ ਕੰਬੋਜ, ਸੰਗਰੂਰ ਅਤੇ ਪਟਿਆਲਾ ਵਿੱਚ ਗੁਰਜੰਟ ਸਿੰਘ ਵਾਲੀਆ ਅਤੇ ਨਰਿੰਦਰ ਮਾਖਾ, ਮਲੇਰਕੋਟਲਾ ਵਿੱਚ ਹਰਵਿੰਦਰ ਸਿੰਘ ਬਿਲਗਾ, ਕਪੂਰਥਲਾ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸੁਖਰਾਜ ਸਿੰਘ ਕਾਹਲੋਂ ਅਤੇ ਅਮਨਬੀਰ ਸਿੰਘ ਗੁਰਾਇਆ, ਨਵਾਂ ਸ਼ਹਿਰ ਅਤੇ ਲੁਧਿਆਣਾ ਵਿੱਚ ਸੁਰਿੰਦਰ ਕੁਮਾਰ ਪੁਆਰੀ, ਰੋਪੜ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਵਿੱਚ ਸੁਖਵਿੰਦਰ ਸਿੰਘ ਚਾਹਲ ਅਤੇ ਬਲਜੀਤ ਸਿੰਘ ਸਲਾਣਾ, ਹੁਸ਼ਿਆਰਪੁਰ ਵਿੱਚ ਅਮਨਦੀਪ ਸ਼ਰਮਾ ਨੇ  ਕੀਤੀਆਂ ਗਈਆਂ ਮੀਟਿੰਗਾਂ ਦੀ ਉਤਸ਼ਾਹ ਜਨਕ ਰਿਪੋਰਟ ਪੇਸ਼ ਕਰਦਿਆਂ ਕਿਹਾ ਕਿ ਜ਼ਿਲਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਚਿਤਾਵਨੀ ਮਾਰਚ ਵਿੱਚ ਸ਼ਾਮਲ ਹੋਣਗੇ। 

         ਇਸ ਸਮੇਂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਅਤੇ ਸਿਹਤ ਵਿੱਚ ਵਿਆਪਕ ਸੁਧਾਰ ਕਰਨ ਦੇ ਨਾਂ ਤੇ ਬਣੀ ਅਖੌਤੀ ਇਨਕਲਾਬੀਆਂ ਦੀ ਸਰਕਾਰ ਵਲੋਂ 20 ਮਹੀਨੇ ਬੀਤਣ ਬਾਅਦ ਵੀ ਅਧਿਆਪਕਾਂ ਦੇ ਮਸਲੇ ਹੱਲ ਕਰਨ ਲਈ ਕੋਈ ਦਿਲਚਸਪੀ ਨਾ ਦਿਖਾਉਣ ਨਾਲ ਪੰਜਾਬ ਦੇ ਅਧਿਆਪਕਾਂ ਵਿੱਚ ਗੁੱਸੇ ਦੀ ਲਹਿਰ ਫੈਲ ਰਹੀ ਹੈ। ਕੱਚੇ ਅਧਿਆਪਕਾਂ ਨੂੰ ਸਿਰਫ ਮਾਣ ਭੱਤੇ ਵਿੱਚ ਵਾਧਾ ਕਰਕੇ ਪੱਕੇ ਕਰਨ ਦੀ ਨਵੀਂ ਪਿਰਤ ਪਾਈ ਜਾ ਰਹੀ ਹੈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਸ਼ਿਫਟ ਨਹੀਂ ਕੀਤਾ ਜਾ ਰਿਹਾ। ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤੀ ਉਚੇਰੀ ਗਰੇਡ ਪੇਅ ਜੋ 2011 ਵਿੱਚ ਲਾਗੂ ਕੀਤੀ ਗਈ ਸੀ, ਇਸ ਸਰਕਾਰ ਨੇ ਖੋਹ ਲਈ ਹੈ।  ਜਨਵਰੀ 2016 ਨੂੰ ਬਣਦੇ 125% ਮਹਿੰਗਾਈ ਭੱਤੇ ਤੇ ਤਨਖਾਹ ਦੁਹਰਾਈ ਕਰਨ ਦੀ ਬਜਾਏ ਜਨਵਰੀ 2015 ਨੂੰ ਮਿਲਦੇ 113% ਮਹਿੰਗਾਈ ਭੱਤੇ ਤੇ 2.59 ਦੀ ਬਜਾਏ 2.25 ਦੇ ਗੁਣਾਂਕ ਨਾਲ ਤਨਖਾਹ ਦੁਹਰਾਈ ਕੀਤੀ ਗਈ ਹੈ। ਇਸ ਤਨਖਾਹ ਦੁਹਰਾਈ ਦਾ 66 ਮਹੀਨੇ ਦਾ ਬਕਾਇਆ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ, ਕਮਾਈ ਛੁੱਟੀਆਂ ਦਾ ਬਕਾਇਆ ਅੱਜ ਤੱਕ ਵੀ ਨਸੀਬ ਨਹੀਂ ਹੋਇਆ। ਮਹਿੰਗਾਈ ਭੱਤੇ ਦੀਆਂ 12% ਦੀਆਂ ਤਿੰਨ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਗਈਆਂ, ਜਦਕਿ ਜਨਵਰੀ ਵਿੱਚ ਚੌਥੀ ਕਿਸ਼ਤ ਬਕਾਇਆ ਹੋ ਜਾਵੇਗੀ। ਅਧਿਆਪਕਾਂ ਨੂੰ ਦੀਵਾਲੀ ਮੌਕੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਮਿਲਣ ਦੀ  ਉਮੀਦ ਸੀ, ਪਰ ਅਧਿਆਪਕ ਕਾਲ਼ੀ ਦੀਵਾਲੀ ਮਨਾਉਣ ਲਈ ਮਜ਼ਬੂਰ ਹੋ ਗਏ। ਮੁਢਲੀ ਤਨਖਾਹ ਤੇ ਨਿਯੁਕਤੀ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਬਜਾਏ ਸਰਕਾਰ ਸੁਪਰੀਮ ਕੋਰਟ ਵਿੱਚ ਜਾ ਰਹੀ ਹੈ। 17 ਜੁਲਾਈ 2020 ਤੋਂ ਨਿਯੁਕਤੀਆਂ ਕੇਂਦਰੀ ਸਕੇਲ ਤੇ ਕੀਤੀਆਂ ਜਾ ਰਹੀਆਂ ਹਨ। ਹਰ ਵਰਗ ਦੀਆਂ ਪਦਉਨਤੀਆਂ ਕਈ ਸਾਲਾਂ ਤੋਂ ਨਹੀਂ ਕੀਤੀਆਂ ਜਾ ਰਹੀਆਂ। ਏ ਸੀ ਟੀ ਕੋਰਸ ਦੀ ਯੋਗਤਾ ਅਨੁਸਾਰ ਭਰਤੀ ਨਹੀਂ ਕੀਤੀ ਜਾ ਰਹੀ। ਆਦਰਸ਼ ਸਕੂਲਾਂ ਨੂੰ ਠੇਕੇਦਾਰਾਂ ਤੋਂ ਵਾਪਸ ਨਹੀਂ ਲਿਆ ਜਾ ਰਿਹਾ। ਇਥੋਂ ਤੱਕ ਕਿ ਵਿਭਾਗ ਐਸ ਐਲ ਏ ਦੀ ਪੋਸਟ ਦਾ ਨਾਂ 2 ਸਾਲਾਂ ਵਿੱਚ ਵੀ ਬਦਲ ਨਹੀਂ ਸਕਿਆ। ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਅਧਿਆਪਕ ਮਸਲਿਆਂ ਦੇ ਹੱਲ ਲਈ ਅਧਿਆਪਕਾਂ ਨੂੰ ਚਿਤਾਵਨੀ ਮਾਰਚ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।

         ਮੀਟਿੰਗ ਵਿੱਚ ਰਵਿੰਦਰਜੀਤ ਸਿੰਘ, ਨਵੀਨ ਸੱਚਦੇਵਾ, ਸੁਖਜਿੰਦਰ ਸਿੰਘ ਆਦਿ ਸ਼ਾਮਲ ਸਨ।

ਈਟੀਯੂ ਪੰਜਾਬ (ਰਜਿ.) ਵਲੋਂ ਪੰਜਾਬ ਸਰਕਾਰ ਕੋਲੋਂ ਐਲੀਮੈਂਟਰੀ ਸਕੂਲਾਂ ਦਾ ਸਮਾਂ 9:30 ਤੋਂ 3:00 ਵਜੇ ਕਰਨ ਦੀ ਜੋਰਦਾਰ ਮੰਗ - ਪਨੂੰ , ਲਾਹੌਰੀਆ

 ਈਟੀਯੂ ਪੰਜਾਬ (ਰਜਿ.) ਵਲੋਂ ਪੰਜਾਬ ਸਰਕਾਰ ਕੋਲੋਂ ਐਲੀਮੈਂਟਰੀ ਸਕੂਲਾਂ ਦਾ ਸਮਾਂ 9:30 ਤੋਂ 3:00 ਵਜੇ ਕਰਨ ਦੀ ਜੋਰਦਾਰ ਮੰਗ - ਪਨੂੰ , ਲਾਹੌਰੀਆ


 

            ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਨੇ ਪੰਜਾਬ ਸਰਕਾਰ ਕੋਲੋਂ ਜੋਰਦਾਰ ਮੰਗ ਕੀਤੀ ਹੈ ਕਿ ਐਲੀਮੈਂਟਰੀ ਸਕੂਲਾਂ ਸਮਾਂ 9:30 ਤੋ 3:30 ਦੀ ਬਜਾਏ 9:30 ਤੋ 3:00 ਵਜੇ ਕੀਤਾ ਜਾਵੇ । ਲਹੌਰੀਆ ਨੇ ਦੱਸਿਆਂ ਕਿ ਦੂਰੋਂ ਜਾਂ ਦੂਸਰੇ ਜਿਲਿ੍ਆਂ ਚੋ ਆਉਦੇ ਅਧਿਆਪਕਾਂ ਨੂੰ ਸਕੂਲਾਂ ਦਾ ਪਿਛਲਾਸਮਾ ਵਧਣ ਕਾਰਨ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਉਹਨਾਂ ਦੱਸਿਆ ਕਿ ਸਮਾਂ ਵਧਣ ਕਾਰਲ ਅਧਿਆਪਕਾਂ ਖਾਸ ਕਰ ਲੇਡੀਜ਼ ਅਧਿਆਪਕਾਂ ਦੀਆਂ ਬੱਸਾਂ ਮਿਸ ਹੋ ਜਾਦਾਆਂ ਹਨ , ਜਿਸ ਕਾਰਨ ਉਹਨਾਂ ਨੂੰ ਮੁਸ਼ਕਿਲ ਆਉਦੀ ਹੈ । ਸੋਂ ਈਟੀਯੂ ਪੰਜਾਬ ਨੇ ਸਰਕਾਰ ਤੋ ਮੰਗ ਕੀਤੀ ਹੈ ਕਿ ਐਲੀਮੈਂਟਰੀ ਸਕੂਲਾਂ ਦਾ ਪਿਛਲਾਂ ਸਮਾਂ 3:30 ਤੋਂ 3:00 ਕੀਤਾ ਜਾਵੇ ਤਾਂ ਜੋ ਦੂਰੋ ਆਉਦੇ ਅਧਿਆਪਕ ਪ੍ਰੇਸ਼ਾਨੀ ਤੋਂ ਬਚ ਸਕਣ । ਇਸ ਮੌਕੋ ਨਰੇਸ਼ ਪਨਿਆੜ , ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ ਗੁਰਿੰਦਰ ਸਿੰਘ ਘੁੱਕੇਵਾਲੀ , ਬੀ ਕੇ ਮਹਿਮੀ ਸਰਬਜੀਤ ਸਿੰਘ ਖਡੂਰ ਸਾਹਿਬ, ਨੀਰਜ ਅਗਰਵਾਲ , ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਰਵੀ ਵਾਹੀ, ਅੰਮ੍ਰਿਤਪਾਲ ਸਿੰਘ ਸੇਖੋਂ, ਹਰਜਿੰਦਰ ਸਿੰਘ ਚੋਹਾਨ, ਜਤਿੰਦਰਪਾਲ ਸਿੰਘ ਰੰਧਾਵਾ ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋ ਸਤਬੀਰ ਸਿੰਘ ਬੋਪਾਰਾਏ, ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ ,, ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, , ਜਗਨਂਦਨ ਸਿਂਘ ਫਾਜਿਲਕਾ,ਰਵੀ ਕਾਂਤ ਪਠਾਨਕੋਟ ਰਿਸ਼ੀ ਕੁਮਾਰ ਜਲੰਧਰ ਮਨਿਂਦਰ ਸਿੰਘ ਤਰਨਤਾਰਨ, ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ ਗਿੱਲ , ਹਰਜੀਤ ਸਿੰਘ ਸਿੱਧੂ, ਲਾਲ ਸਿੰਘ ਡਕਾਲਾ, ਚਰਨਜੀਤ ਸਿੰਘ ਫਿਰੋਜ਼ਪੁਰ, ਮਨੋਜ ਘਈ ਅਵਤਾਰ ਸਿੰਘ ਭਲਵਾਨ, ਅਵਤਾਰ ਸਿੰਘ ਮਾਨ , ਗੁਰਵਿੰਦਰ ਸਿੰਘ ਬੱਬੂ ਤਰਨਤਾਰਨ, ਲਖਵਿੰਦਰ ਸਿੰਘ ਕੈਰੇ ਹੁਸ਼ਿਆਰਪੁਰ, ਅਸ਼ਵਨੀ ਫੱਜੂਪੁਰ ਤਲਵਿੰਦਰ ਸਿੰਘ ਸੈਦਪੁਰ ਰੋਪੜ, ਹੈਰੀ ਮਲੋਟ ਬਲਕਰਨ ਸਿੰਘ ਮੋਗਾ, ਗੁਰਪ੍ਰੀਤ ਸਿੰਘ ਢਿੱਲੋ , ਮਨਜੀਤ ਸਿੰਘ ਬੌਬੀ,ਜਸਵੰਤ ਸਿੰਘ ਸ਼ੇਖੜਾ,, ਸੁਰਿੰਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ ਫਰੀਦਕੋਟ, ਦਿਲਬਾਗ ਸਿੰਘ ਸੈਣੀ ਜਲੰਧਰ ਨਵਦੀਪ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਧਾਮੀ, ਜਤਿੰਦਰ ਪੰਡਿਤ ਚਮਕੌਰ ਸਾਹਿਬ, ਸੁਰਜੀਤ ਸਮਰਾਟ, ਜਤਿੰਦਰ ਜੋਤੀ ਆਦਿ ਆਗੂ ਹਾਜ਼ਰ ਸਨ ।

ਦਿਵਿਆਂਗਜਨ ਸਾਡੇ ਸਮਾਜ ਦਾ ਅਹਿਮ ਹਿੱਸਾ, ਪੰਜਾਬ ਸਰਕਾਰ ਇਨ੍ਹਾਂ ਦੀ ਭਲਾਈ ਲਈ ਕਰ ਰਹੀ ਹੈ ਵਿਸ਼ੇਸ਼ ਯਤਨ - ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ


*ਦਿਵਿਆਂਗਜਨ ਸਾਡੇ ਸਮਾਜ ਦਾ ਅਹਿਮ ਹਿੱਸਾ, ਪੰਜਾਬ ਸਰਕਾਰ ਇਨ੍ਹਾਂ ਦੀ ਭਲਾਈ ਲਈ ਕਰ ਰਹੀ ਹੈ ਵਿਸ਼ੇਸ਼ ਯਤਨ - ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ


*

*- ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਦੀ ਕੀਤੀ ਪ੍ਰਧਾਨਗੀ*

ਲੁਧਿਆਣਾ, 05 ਦਸੰਬਰ (000) - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਵਿਭਾਗ ਪੰਜਾਬ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ, ਵਿਧਾਨ ਸਭਾ ਹਲਕਾ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਮਨਾਇਆ ਗਿਆ। 


ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਪਤਾਹ ਤਹਿਤ ਇਹ ਸਮਾਰੋਹ ਖੰਨਾ ਸ਼ਹਿਰ ਵਿਖੇ ਸੀਨੀਅਰ ਸਿਟੀਜਨ ਕੌਂਸਲ ਦੇ ਦਫਤਰ ਵਿਖੇ ਮਨਾਇਆ ਗਿਆ।


ਇਸ ਮੌਕੇ ਵਿਧਾਇਕ ਖੰਨਾ ਅਤੇ ਵਾਈਸ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ ਵੱਲੋਂ 10 ਦਿਵਿਆਂਗਜਨਾਂ, ਜਿਨ੍ਹਾਂ ਵਿੱਚ ਸ੍ਰੀ ਜਗਦੀਪ ਸਿੰਘ, ਸ੍ਰੀਮਤੀ ਮੀਨੂੰ ਰਾਣੀ, ਸ੍ਰੀਮਤੀ ਪਰਮਜੀਤ ਕੌਰ, ਸ੍ਰੀਮਤੀ ਭਿੰਦਰ ਕੌਰ, ਸ੍ਰੀ ਮਨੋਜ ਕੁਮਾਰ, ਸ੍ਰੀਮਤੀ ਬੇਅੰਤ ਕੌਰ, ਸ੍ਰੀ ਰਣਜੀਤ ਕੁਮਾਰ, ਸ੍ਰੀ ਪਰਦੀਪ ਸਿੰਘ, ਸ੍ਰੀਮਤੀ ਕਿਰਨਾ ਰਾਣੀ ਅਤੇ ਸ੍ਰੀ ਗੁਰਪ੍ਰੀਤ ਸਿੰਘ ਨੂੰ ਬੈਟਰੀ ਨਾਲ ਚੱਲਣ ਵਾਲੇ ਮੋਟਰਰਾਈਜਡ ਟ੍ਰਾਈਸਾਈਕਲ ਵੰਡੇ ਗਏ। ਇਸ ਤੋਂ ਇਲਾਵਾ 2 ਵੀਹਲ ਚੇਅਰਾਂ ਅਤੇ 15 ਹੋਰ ਸਹਾਇਕ ਉਪਕਰਨ ਵੀ ਲੋੜਵੰਦ ਦਿਵਿਆਂਗਜਨ ਵਿਅਕਤੀਆਂ ਨੂੰ ਦਿੱਤੇ ਗਏ।


ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਦਿਵਿਆਂਗਜਨਾ ਨੂੰ ਦਿੱਤੇ ਜਾਣ ਵਾਲੇ ਇਹ ਮੋਟਰਾਈਜਡ ਟ੍ਰਾਈਸਾਈਕਲ ਜੋ ਕਿ ਬੈਟਰੀ ਨਾਲ ਚੱਲਦੇ ਹਨ, ਇਹ ਸਾਰੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਧੀਨ ਵਿਭਾਗ ਦੁਆਰਾ ਅਲਿਮਕੋ ਕੰਪਨੀ ਰਾਹੀਂ ਮੁਹੱਈਆ ਕਰਵਾਏ ਗਏ ਹਨ। ਅਲਿਮਕੋ ਵੱਲੋਂ ਇਹ ਮੋਟਰਾਡੀਜਡ ਟ੍ਰਾਈਸਾਈਕਲ 80 ਪ੍ਰਤੀਸ਼ਤ ਜਾਂ ਉਸਤੋਂ ਵੱਧ ਦਿਵਿਆਂਗਤਾ ਵਾਲੇ ਉਹਨਾਂ ਦਿਵਿਆਂਗਜਨਾਂ ਨੂੰ ਦਿੱਤੇ ਜਾਂਦੇ ਹਨ ਜਿਹੜੇ ਕਿ ਤੁਰਨ-ਫਿਰਨ ਵਿੱਚ ਅਸਮਰੱਥ ਹੋਣ ਪ੍ਰੰਤੂ ਦਿਮਾਗੀ ਤੌਰ 'ਤੇ ਉਹ ਇਹਨਾਂ ਬੈਟਰੀ ਵਾਲੇ ਸਾਈਕਲਾਂ ਨੂੰ ਚਲਾਉਣ ਲਈ ਕੁਸ਼ਲ ਅਤੇ ਸਮਰੱਥ ਹੋਣ ਭਾਵ ਕਿ ਉਹਨਾਂ ਨੂੰ ਸੜ੍ਹਕੀ ਜਾਂ ਆਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਹੋਵੇ।


ਮੁੱਖ ਮਹਿਮਾਨ ਨੇ ਦੱਸਿਆ ਕਿ 50 ਪ੍ਰਤੀਸ਼ਤ ਜਾਂ ਉਸ ਤੋਂ ਉਪਰ ਦਿਵਿਆਂਗਤਾਂ ਵਾਲੇ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੁਆਰਾ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਪੈਨਸ਼ਨ ਦੀ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ. ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਲੁਧਿਆਣਾ ਜ਼ਿਲ੍ਹੇ ਵਿੱਚ ਲੱਗਭਗ ਵੀਹ ਹਜਾਰ ਤੋਂ ਵੱਧ ਦਿਵਿਆਂਗਜਨ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੇ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਵਿਦਿਆਰਥੀਆਂ ਨੂੰ ਹਾਜਰੀ ਵਜੀਫਾ ਸਕੀਮ ਦਾ ਲਾਭ ਵੀ ਦਿੱਤਾ ਜਾ ਰਿਹਾ ਹੈ। 


ਸਰਕਾਰ ਵੱਲੋਂ ਪੁਰਾਣੇ ਜਾਰੀ ਹੋਏ ਦਿਵਿਆਂਗਤਾ ਦੇ ਸਰਟੀਫਿਕੇਟਾਂ ਨੂੰ ਡਿਜੀਟਾਈਜ ਕਰਾਉਣ ਅਤੇ ਨਵੇਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਸਕੀਮ ਵੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲਾਈ ਜਾ ਰਹੀ ਹੈ। ਉਨ੍ਹਾਂ ਹਾਜਰੀਨ ਨੂੰ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਜੇਕਰ ਕੋਈ ਵੀ ਦਿਵਿਆਂਗਜਨ ਪੰਜਾਬ ਸਰਕਾਰ ਦੀ ਕਿਸੇ ਵੀ ਸਕੀਮ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਏਰੀਏ ਦੇ ਨੇੜੇ ਦੇ ਸੇਵਾ ਕੇਂਦਰ ਜਾਂ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿੱਚ ਪਹੁੰਚ ਕਰ ਸਕਦਾ ਹੈ। ਇਸ ਤੋਂ ਇਲਾਵਾ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵੀ ਦਿਵਿਆਂਗਜਨ ਆਨਲਾਈਨ ਇਟਰਨੈੱਟ ਦੇ ਮਾਧਿਅਮ ਰਾਹੀਂ www.swavlambhancard.gov.in 'ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। 


ਉਨ੍ਹਾਂ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਸੀਨੀਅਰ ਸਿਟੀਜਨ ਕੌਂਸਲ ਖੰਨਾ, ਮਾਤਾ ਕੁਸ਼ੱਲਿਆ ਸੇਵਾ ਕੇਂਦਰ ਖੰਨਾ, ਖੱਤਰੀ ਚੇਤਨਾ ਮੰਚ ਖੰਨਾ, ਫਿਜੀਕਲ ਹੈਂਡੀਕੈਪ ਵੈਲਫੇਅਰ ਸੁਸਾਇਟੀ ਦੀ ਟੀਮ ਅਤੇ ਵਰਿੰਦਰ ਸਿੰਘ ਟਿਵਾਣਾ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਲੁਧਿਆਣਾ ਦੇ ਕਾਰਜਾਂ ਦੀ ਸ਼ਲਾਘਾ ਕੀਤੀ। 


ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਲੁਧਿਆਣਾ ਵਰਿੰਦਰ ਸਿੰਘ ਟਿਵਾਣਾ ਵੱਲੋਂ ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਖੰਨਾ, ਸਮਾਗਮ ਵਿੱਚ ਹਾਜਿਰ ਵੱਖ-ਵੱਖ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰ ਰਹੀਆਂ ਸੰਸਥਾਵਾਂ, ਦਿਵਿਆਂਗਜਨ ਸਟੇਟ ਅਵਾਰਡੀ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਬਣੇ ਸਟੇਟ ਅਡਵਾਈਜਰੀ ਬੋਰਡ ਦੇ ਮੈਂਬਰ ਗੁਰਵਿੰਦਰ ਸਿੰਘ ਸੋਨੀ, ਜਿਲ੍ਹਾ ਲੁਧਿਆਣਾ ਵਿੱਚ ਦਿਵਿਆਂਗਜਨਾਂ ਦੀ ਭਲਾਈ ਲਈ ਬਣੀ ਲੋਕਲ ਲੈਵਲ ਕਮੇਟੀ ਦੇ ਮੈਂਬਰ ਗੁਰਜੰਟ ਸਿੰਘ ਖਟੜਾ, ਸੀਨੀਅਰ ਸਿਟੀਜਨ ਕੌਂਸਲ ਖੰਨਾ, ਮਾਤਾ ਕੁਸ਼ੱਲਿਆ ਸੇਵਾ ਕੇਂਦਰ ਖੰਨਾ ਅਦਾਰਾ ਖੱਤਰੀ ਚੇਤਨਾ ਮੰਚ ਖੰਨਾ, ਫਿਜੀਕਲ ਹੈਂਡੀਕੈਪ ਵੈਲਫੇਅਰ ਸੁਸਾਇਟੀ ਦੀ ਟੀਮ ਨੂੰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਾਲ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। 


ਸਮਾਗਮ ਵਿੱਚ ਦਿਵਿਆਂਗਜਨਾਂ ਦੇ ਨਾਲ-ਨਾਲ ਐਸ.ਕੇ. ਭੱਲਾ, ਮਦਨ ਲਾਲ ਸ਼ਾਹੀ, ਰਜਿੰਦਰ ਪੁਰੀ, ਰਜਿੰਦਰ ਮਨੋਚਾ, ਡਾ.ਨਰੇਸ਼ ਚੌਹਾਨ, ਹਰੀਸ਼ ਵਡੇਰਾ, ਜਤਿਨ ਸਹਿਗਲ ਅਤੇ ਮੀਨੂੰ ਰਾਣੀ ਅਤੇ ਐਡਵੋਕੇਟ ਅਰਚਨਾ ਕੰਗ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਈਟੀਯੂ ਪੰਜਾਬ (ਰਜਿ.) ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੰਘਰਸ਼ ਦਾ ਪੂਰਨ ਸਮਰਥਨ ਕਰਦੀ ਹੈ - ਪਨੂੰ , ਲਾਹੌਰੀਆ

 ਈਟੀਯੂ ਪੰਜਾਬ (ਰਜਿ.) ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੰਘਰਸ਼ ਦਾ ਪੂਰਨ ਸਮਰਥਨ ਕਰਦੀ ਹੈ - ਪਨੂੰ , ਲਾਹੌਰੀਆ 



            ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ (ਰਜਿ.) ਪੰਜਾਬ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੰਘਰਸ਼ ਦਾ ਪੂਰਨ ਸਮਰਥਨ ਕਰਦੀ ਹੈ । ਲਹੌਰੀਆ ਨੇ ਚੱਸਿਆ ਕਿ ਈਟੀਯੂ ਹਰ ਤਰਾ੍ਂ ਦੇ ਸੰਘਰਸ਼ ਵਿੱਚ ਮਨੀਸਟੀਰੀਅਲ ਯੂਨੀਅਨ ਦਾ ਸਾਥ ਕਰੇਗੀ ਤੇ ਸੰਘਰਸ਼ ਵਿੱਚ ਹਾਜ਼ਰੀ ਵੀ ਭਰੇਗੀ । ਲਹੌਰੀਆ ਨੇ ਦੱਸਿਆ ਕਿ ਉਹਨਾਂ ਦਾ ਸੰਘਰਸ਼ ਬਿਲਕੁਲ ਸਹੀ ਰਾਹ ਜਾ ਰਿਹਾ ਹੈ । ਉਹਨਾਂ ਕਿਹਾ ਕਿ ਸਰਕਾਰ 12% ਡੀਏ ਤੁਕੰਤ ਲਾਗੂ ਕਰੇ , ਪੂਰਾਣੀ ਪੈਂਨਸ਼ਨ ਬਹਾਲ ਕੇ , ਪੇਅ ਕਮਿਸ਼ਨ ਦੀਆਂ ਕਮੀਆਂ ਦੂਰ ਕਰੇ ਤੇ ਹੋਰ ਮੰਗਾ ਜੋ ਮਨੀਸਟੀਰੀਅਲ ਯੂਨੀਅਨ ਮੰਗ ਰਹੀ ਹੈ ਤੁਰੰਤ ਲਾਗੂ ਕਰੇ ਨਹੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ । ਇਸ ਮੌਕੋ ਨਰੇਸ਼ ਪਨਿਆੜ , ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ ਗੁਰਿੰਦਰ ਸਿੰਘ ਘੁੱਕੇਵਾਲੀ , ਬੀ ਕੇ ਮਹਿਮੀ ਸਰਬਜੀਤ ਸਿੰਘ ਖਡੂਰ ਸਾਹਿਬ, ਨੀਰਜ ਅਗਰਵਾਲ , ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਰਵੀ ਵਾਹੀ, ਅੰਮ੍ਰਿਤਪਾਲ ਸਿੰਘ ਸੇਖੋਂ, ਹਰਜਿੰਦਰ ਸਿੰਘ ਚੋਹਾਨ, ਜਤਿੰਦਰਪਾਲ ਸਿੰਘ ਰੰਧਾਵਾ ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋ ਸਤਬੀਰ ਸਿੰਘ ਬੋਪਾਰਾਏ, ਅਸ਼ੋਕ ਸਰਾਰੀ , ਸੁਖਦੇਵ ਸਿੰਘ ਬੈਨੀਪਾਲ ,, ਕਰਨੈਲ ਸਿੰਘ ਸਾਂਧਰਾ, ਹਰਪ੍ਰੀਤ ਪਰਮਾਰ, ਮਲਕੀਤ ਸਿੰਘ ਕਾਹਨੂੰਵਾਨ , ਰਣਜੀਤ ਸਿੰਘ ਮੱਲਾ, ਪਰਮਜੀਤ ਸਿੰਘ ਬੁੱਢੀਪਿੰਡ, ਮਨਜੀਤ ਸਿੰਘ ਕਠਾਣਾ, ਦਿਲਬਾਗ ਸਿੰਘ ਬੌਡੇ, , ਜਗਨਂਦਨ ਸਿਂਘ ਫਾਜਿਲਕਾ,ਰਵੀ ਕਾਂਤ ਪਠਾਨਕੋਟ ਰਿਸ਼ੀ ਕੁਮਾਰ ਜਲੰਧਰ ਮਨਿਂਦਰ ਸਿੰਘ ਤਰਨਤਾਰਨ, ਸੁਰਿੰਦਰ ਸਿਂਘ ਬਾਠ, ਕੁੱਲਵੀਰ ਸਿੰਘ ਗਿੱਲ , ਹਰਜੀਤ ਸਿੰਘ ਸਿੱਧੂ, ਲਾਲ ਸਿੰਘ ਡਕਾਲਾ, ਚਰਨਜੀਤ ਸਿੰਘ ਫਿਰੋਜ਼ਪੁਰ, ਮਨੋਜ ਘਈ ਅਵਤਾਰ ਸਿੰਘ ਭਲਵਾਨ, ਅਵਤਾਰ ਸਿੰਘ ਮਾਨ , ਗੁਰਵਿੰਦਰ ਸਿੰਘ ਬੱਬੂ ਤਰਨਤਾਰਨ, ਲਖਵਿੰਦਰ ਸਿੰਘ ਕੈਰੇ ਹੁਸ਼ਿਆਰਪੁਰ, ਅਸ਼ਵਨੀ ਫੱਜੂਪੁਰ ਤਲਵਿੰਦਰ ਸਿੰਘ ਸੈਦਪੁਰ ਰੋਪੜ, ਹੈਰੀ ਮਲੋਟ ਬਲਕਰਨ ਸਿੰਘ ਮੋਗਾ, ਗੁਰਪ੍ਰੀਤ ਸਿੰਘ ਢਿੱਲੋ , ਮਨਜੀਤ ਸਿੰਘ ਬੌਬੀ,ਜਸਵੰਤ ਸਿੰਘ ਸ਼ੇਖੜਾ,, ਸੁਰਿੰਦਰ ਕੁਮਾਰ ਮੋਗਾ, ਪ੍ਰੀਤ ਭਗਵਾਨ ਸਿੰਘ ਫਰੀਦਕੋਟ, ਦਿਲਬਾਗ ਸਿੰਘ ਸੈਣੀ ਜਲੰਧਰ ਨਵਦੀਪ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਧਾਮੀ, ਜਤਿੰਦਰ ਪੰਡਿਤ ਚਮਕੌਰ ਸਾਹਿਬ, ਸੁਰਜੀਤ ਸਮਰਾਟ, ਜਤਿੰਦਰ ਜੋਤੀ ਆਦਿ ਆਗੂ ਹਾਜ਼ਰ ਸਨ ।

ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ ਕੀਤੀ 31 ਦਸੰਬਰ

 31 ਦਸੰਬਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਨਾਮ ਦਰਜ ਕਰਵਾਓ ਤੇ ਇੱਕ ਲੱਖ ਰੁਪਏ ਜਿੱਤਣ ਦਾ ਮੌਕਾ ਪਾਓ


* ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀ ਅਵਾਮ ਨੂੰ ਕੀਤੀ ਅਪੀਲ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਲਈ ਹੁਣ 31 ਦਸੰਬਰ ਤੱਕ ਆਪਣੇ ਆਪ ਨੂੰ ਰਜਿਸਟਰਡ ਕਰਨ


* ਜ਼ਿਲ੍ਹੇ ਦੇ ਲਗਭਗ 54 ਹਜ਼ਾਰ ਪਰਿਵਾਰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰਡ


ਮਾਲੇਰਕੋਟਲਾ 05 ਦਸੰਬਰ :


               ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਵੱਧ ਤੋਂ ਵੱਧ ਲੋਕਾਂ ਦਾ ਨਾਮ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲਕਦਮੀ ਕਰਦਿਆ ਆਯੂਸ਼ਮਾਨ ਕਾਰਡ ਬਣਾਉਣ ਨੂੰ ਹੋਰ ਉਤਸ਼ਾਹਿਤ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਆਯੂਸ਼ਮਾਨ ਕਾਰਡ ਬੰਪਰ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ 16 ਅਕਤੂਬਰ ਨੂੰ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਾਂਚ ਕੀਤਾ ਗਿਆ ਸੀ, ਜਿਸ ਤਹਿਤ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੰਪਰ ਦੀ ਆਖ਼ਰੀ ਤਰੀਕ 30 ਨਵੰਬਰ 2023 ਸੀ ਹੁਣ ਡਰਾਅ ਨੂੰ 31 ਦਸੰਬਰ 2023 ਤੱਕ ਵਧਾ ਦਿੱਤਾ ਗਿਆ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀ ਡਰਾਅ ਲਈ ਆਪਣੇ ਆਪ ਨੂੰ ਦਰਜ ਕਰਵਾ ਸਕਣ। ਹੁਣ ਡਰਾਅ ਮਹੀਨਾ ਜਨਵਰੀ 2024 ਦੌਰਾਨ ਕੱਢਿਆ ਜਾਵੇਗਾ ।




                              ਉਨ੍ਹਾਂ ਦੱਸਿਆ ਕਿ ਡਰਾਅ ਰਾਹੀਂ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਿੱਤਾ ਜਾਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਹੈ ਜਦਕਿ ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ ।


                       ਉਨ੍ਹਾਂ ਦੱਸਿਆਂ ਕਿ ਜ਼ਿਲ੍ਹੇ ਵਿੱਚ ਕਰੀਬ ਮਾਲੇਰਕੋਟਲਾ ਜ਼ਿਲ੍ਹੇ ਦੇ ਕਰੀਬ 54 ਹਜ਼ਾਰ ਪਰਿਵਾਰ ਸਿਹਤ ਬੀਮਾ ਸਕੀਮ (ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ) ਤਹਿਤ ਰਜਿਸਟਰਡ ਹਨ ,ਜਿਨ੍ਹਾਂ ਨੂੰ ਪ੍ਰਤੀ ਪਰਿਵਾਰ 05 ਲੱਖ ਰੁਪਏ ਤੱਕ ਦੀ ਮੁਫ਼ਤ ਬੀਮੇ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ।


              ਉਨ੍ਹਾਂ ਹੋਰ ਦੱਸਿਆ ਕਿ ਅਪ੍ਰੈਲ, 2022 ਤੋਂ ਲੈ ਕੇ ਹੁਣ ਤੱਕ ਕਰੀਬ 3718 ਮਰੀਜ਼ਾਂ ਨੂੰ ਕਰੀਬ 3 ਕਰੋੜ ਰੁਪਏ ਦੀ ਮੁਫ਼ਤ ਇਲਾਜ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਚੁੱਕੀ ਹੈ । ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਭਰ ਦੇ ਕਰੀਬ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਹਸਪਤਾਲ ਸੂਚੀਬੱਧ ਹਨ । ਇਸ ਸਕੀਮ ਜ਼ਿਲ੍ਹੇ 8 ਹਸਪਤਾਲ ਜਿਨ੍ਹਾਂ ਵਿੱਚ 3 ਸਰਕਾਰੀ ਸਿਵਲ ਹਸਪਤਾਲ ਅਤੇ 5 ਪ੍ਰਾਈਵੇਟ ਹਸਪਤਾਲ ਹਜ਼ਰਤ ਹਲੀਮਾ ਜਣੇਪਾ ਅਤੇ ਜਨਰਲ ਹਸਪਤਾਲ,ਪਟਿਆਲਾ ਹਸਪਤਾਲ, ਗੁਰਮੁਖ ਹਸਪਤਾਲ, ਸਿੰਗਲਾ ਮਲਟੀ ਸਪੈਸ਼ਲਿਟੀ ਹਸਪਤਾਲ ਮਾਲੇਰਕੋਟਲਾ ਅਤੇ ਹਿੰਦ ਹਸਪਤਾਲ, ਅਹਿਮਦਗੜ੍ਹ ਸੂਚੀਬੱਧ ਹਨ ।


             ਉਨ੍ਹਾਂ ਕਿਹਾ ਕਿ ਲੋਕਾਂ ਦੇ ਭਰਵੇਂ ਹੁੰਗਾਰੇ ਤੋਂ ਬਾਅਦ, ਵਿਭਾਗ ਨੇ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਕੀਮ ਦਾ ਲਾਭ ਲੈ ਸਕਣ । ਇਹਨਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ 2011 ਦੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡਾਟਾ ਤਹਿਤ ਕਵਰ ਕੀਤੇ ਗਏ ਪਰਿਵਾਰ ਸ਼ਾਮਲ ਹਨ। ਉਨ੍ਹਾਂ ਜ਼ਿਲ੍ਹੇ ਦੀ ਅਵਾਮ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਲਈ 31 ਦਸੰਬਰ 2023 ਤੱਕ ਆਪਣੇ ਸਿਹਤ ਬੀਮਾ ਯੋਜਨਾ ਕਾਰਡ ਜ਼ਰੂਰ ਬਣਾਉਣ। ਲਾਭਪਾਤਰੀ "ਆਯੂਸ਼ਮਾਨ ਐਪ" ਦੀ ਵਰਤੋਂ ਕਰਕੇ, "beneficiary.nha.gov.in" ਵੈੱਬਸਾਈਟ ’ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ।

ਓਲਡ ਪੈਨਸ਼ਨ ਸਕੀਮ ਅਤੇ ਡੀਏ ਸਬੰਧੀ ਮੀਟਿੰਗ ਬੇਸਿੱਟਾ, 2 ਲੱਖ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਹੋਈ ਨਸੀਬ

ਓਲਡ ਪੈਨਸ਼ਨ ਸਕੀਮ ਅਤੇ ਡੀਏ ਸਬੰਧੀ ਮੀਟਿੰਗ ਬੇਸਿੱਟਾ, 2 ਲੱਖ ਮੁਲਾਜ਼ਮਾਂ ਨੂੰ ਤਨਖਾਹ ਨਹੀਂ ਹੋਈ ਨਸੀਬ 

ਚੰਡੀਗੜ੍ਹ, 5 ਦਸੰਬਰ 2023
ਪੰਜਾਬ ਸਰਕਾਰ ਨਾਲ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਬੇਸਿੱਟਾ ਰਹੀ ਹੈ । ਅੱਜ ਦੀ ਮੀਟਿੰਗ ਵਿੱਚ ਓਲਡ ਪੈਨਸ਼ਨ ਸਕੀਮ ਅਤੇ ਡੀਏ ਦੇਣ ਤੋਂ ਕੋਈ ਸਹਿਮਤੀ ਨਹੀਂ ਬਣੀ ਹੈ। 


ਕੱਲ੍ਹ ਮਿਤੀ 06.12.2023 ਨੂੰ ਦੁਪਹਿਰ 02:00 ਵਜੇ ਸੂਬਾ ਬਾਡੀ ਅਤੇ ਸਮੂਹ ਜ਼ਿਲ੍ਹਿਆਂ ਦੀ ਮੀਟਿੰਗ ਕਰਕੇ ਅਗਲੇ ਐਕਸ਼ਨ ਦੀ ਰੂਪ ਰੇਖਾ ਉਲੀਕੀ ਜਾਵੇਗੀ । ਇਹ ਜਾਣਕਾਰੀ ਪਿੱਪਲ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ PSMSU PUNJAB ਵੱਲੋਂ ਸਾੰਝੀ ਕੀਤੀ ਗਈ ਹੈ। 



ਮਿਤੀ 8-11-2023 ਤੋਂ ਚੱਲ ਰਹੀ ਕਲਮ ਛੋੜ ਹੜਤਾਲ ਵਿੱਚ ਮਿਤੀ 6 ਦਸੰਬਰ ਤੱਕ ਵਾਧਾ ਕਰਕੇ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ ਦਾ ਦਫਤਰੀ ਕੰਮ ਠੱਪ ਕੀਤਾ ਗਿਆ ਸੀ। ਪੰਜਾਬ ਸਰਕਾਰ ਨਾਲ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਅੱਜ ਦੀ ਮੀਟਿੰਗ ਬੇਸਿੱਟਾ ਰਹਿਣ ਕਾਰਨ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵੀ ਲਟਕਦੀਆਂ ਨਜ਼ਰ ਆ ਰਹੀਆਂ ਹਨ। ਹੁਣ 06.12.2023 ਨੂੰ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਮੀਟਿੰਗ ਤੋਂ ਬਾਅਦ ਹੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਸਬੰਧੀ ਅਤੇ ਅਗਲੇ ਐਕਸ਼ਨ ਸਬੰਧੀ ਫੈਸਲਾ ਕੀਤਾ ਜਾਵੇਗਾ। VIDEO 


ਇਸ ਤੋਂ ਪਹਿਲਾਂ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਮੰਗਾਂ ਨਾ ਮੰਨੇ ਜਾਣ ਤੱਕ/6 ਦਸੰਬਰ ਤੱਕ ਤਨਖਾਹ ਦੇ ਬਿਲ ਨਾ ਬਣਾਉਣ ਦਾ ਫ਼ੈਸਲਾ ਕੀਤਾ ਸੀ। 


ਪੰਜਾਬ ਸਰਕਾਰ ਵੱਲੋਂ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

 

MISSION 100% : ਮਿਸ਼ਨ 100 ਪ੍ਰਤੀਸ਼ਤ ਲਈ ਐਸਓਪੀਜ(SOP) ਜਾਰੀ, ਅਧਿਆਪਕਾਂ ਨੂੰ ਮਿਲਣਗੇ ਪ੍ਰਸੰਸਾ ਪੱਤਰ

 

ਪੀ ਐੱਸ ਐੱਮ ਐੱਸ ਯੂ ਦੇ ਸੰਘਰਸ਼ ਦੇ ਸਮਰਥਨ ਵਿੱਚ ਮੁੱਖ ਮੰਤਰੀ ਪੰਜਾਬ ਦੇ ਨਾਂ 'ਤੇ ਭੇਜਿਆ ਮੰਗ ਪੱਤਰ:ਸਾਂਝਾ ਫਰੰਟ

 **ਪੀ ਐੱਸ ਐੱਮ ਐੱਸ ਯੂ ਦੇ ਸੰਘਰਸ਼ ਦੇ ਸਮਰਥਨ ਵਿੱਚ ਮੁੱਖ ਮੰਤਰੀ ਪੰਜਾਬ ਦੇ ਨਾਂ 'ਤੇ ਭੇਜਿਆ ਮੰਗ ਪੱਤਰ:ਸਾਂਝਾ ਫਰੰਟ


** ਜਲੰਧਰ:04 ਦਸੰਬਰ ( ) ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਜ਼ਿਲ੍ਹਾ ਜਲੰਧਰ ਦੇ ਜ਼ਿਲ੍ਹਾ ਕਨਵੀਨਰ ਪੁਸ਼ਪਿੰਦਰ ਕੁਮਾਰ ਵਿਰਦੀ, ਪਿਆਰਾ ਸਿੰਘ,ਸੁਭਾਸ਼ ਮੱਟੂ, ਪ੍ਰੇਮ ਪਾਲ ਦੀ ਅਗਵਾਈ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਅੱਠ ਨਵੰਬਰ ਤੋਂ ਚੱਲ ਰਹੇ ਕਲਮ ਛੋੜ ਹੜਤਾਲ/ਕੰਪਿਊਟਰ ਬੰਦ ਅਤੇ ਆਨਲਾਈਨ ਕੰਮ ਬੰਦ ਦੇ ਚੱਲ ਰਹੇ ਸੰਘਰਸ਼ ਦੇ ਸਮਰਥਨ ਵਿੱਚ ਮੁੱਖ ਮੰਤਰੀ ਪੰਜਾਬ ਦੇ ਨਾਂ 'ਤੇ ਮੰਗ ਪੱਤਰ ਭੇਜਿਆ ਗਿਆ।ਡੀ ਸੀ ਦਫ਼ਤਰ ਜਲੰਧਰ ਦੇ ਜ਼ਿਲ੍ਹਾ ਪੱਧਰੀ ਉੱਚ ਅਧਿਕਾਰੀਆਂ ਦੀ ਗੈਰ ਮੌਜੂਦਗੀ ਵਿੱਚ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ 'ਤੇ ਮੰਗ ਪੱਤਰ ਐੱਸ ਡੀ ਐੱਮ ਜਲੰਧਰ:02 ਦੇ ਸੁਪਰਡੈਂਟ ਸ਼੍ਰੀ ਜਗਦੀਸ਼ ਚੰਦਰ ਸਲੂਜਾ ਜੀ ਨੂੰ ਸੌਂਪਿਆ। ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੂਬਾਈ ਆਗੂ ਤੀਰਥ ਸਿੰਘ ਬਾਸੀ ਨੇ ਕਿਹਾ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਪਿਛਲੀ 08 ਨਵੰਬਰ ਤੋਂ ਲੈ ਕੇ ਅੱਜ ਤੱਕ ਲਗਾਤਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਨੂੰ ਮਨਵਾਉਣ ਅਤੇ ਲਾਗੂ ਕਰਵਾਉਣ ਲਈ ਸੰਘਰਸ਼ਸ਼ੀਲ ਹੈ। ਜਿਸ ਕਰਕੇ ਪੰਜਾਬ ਸਰਕਾਰ ਦੇ ਸਮੁੱਚੇ ਦਫ਼ਤਰਾਂ ਦਾ ਕੰਮ ਕਾਰ ਠੱਪ ਹੋਇਆ ਪਿਆ ਹੈ ਅਤੇ ਆਮ ਜਨ ਸਮੂਹ ਦੀ ਖੱਜਲ ਖ਼ੁਆਰੀ ਹੋ ਰਹੀ ਹੈ। ਆਗੂ ਨੇ ਕਿਹਾ ਕਿ ਆਪਣੇ ਆਪ ਨੂੰ ਮਾਸਟਰ ਦਾ ਮੁੰਡਾ ਕਹਿਣ ਵਾਲਾ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਬੰਨਵੇਂ ਵਿਧਾਇਕਾਂ ਦੀ ਬਹੁ ਗਿਣਤੀ ਦੇ ਹੰਕਾਰ ਵਿੱਚ ਸੰਘਰਸ਼ਸ਼ੀਲ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨਾਲ ਦੋਧਿਰੀ ਗੱਲਬਾਤ ਕਰਨ ਤੋਂ ਵਾਰ-ਵਾਰ ਟਾਲ਼ਾ ਵੱਟ ਰਿਹਾ ਹੈ ਅਤੇ ਮੁਲਾਜ਼ਮ ਮੰਗਾਂ ਪ੍ਰਤੀ ਸਾਜ਼ਿਸ਼ੀ ਚੁੱਪ ਧਾਰੀ ਹੋਈ ਹੈ।ਜਿਸ ਕਰਕੇ ਹਰ ਵਰਗ ਦਾ ਮੁਲਾਜ਼ਮ ਵਰਗ ਸੜਕਾਂ ਤੇ ਉਤਰਿਆ ਹੋਇਆ ਹੈ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਮੁਲਾਜ਼ਮ 08/11/2023 ਤੋਂ ਕਲਮ ਛੋੜ ਹੜਤਾਲ/ਕੰਪਿਊਟਰ ਬੰਦ ਕਰਨ ਦੇ ਐਕਸ਼ਨ ਵਿੱਚ ਹਨ,ਪਰ ਸਰਕਾਰ ਦੇ ਕੰਨਾਂ ਤੇ ਅਜੇ ਤੱਕ ਜੂੰ ਨਹੀਂ ਸਰਕੀ। ਸਰਕਾਰ ਵਲੋਂ ਮੁਲਾਜ਼ਮ ਮੰਗਾਂ ਪ੍ਰਤੀ ਦਿਖਾਏ ਜਾ ਰਹੇ ਅਵੇਸਲੇਪਨ ਦੀ ਤਿੱਖੀ ਨਿਖੇਧੀ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਮਨਿਸਟੀਰੀਅਲ ਸਟਾਫ਼ ਯੂਨੀਅਨ ਦੇ ਸੰਘਰਸ਼ ਦਾ ਪੁਰਜ਼ੋਰ ਸਮਰਥਨ ਕਰਦੇ ਹੋਏ ਅੱਜ ਮੁੱਖ ਮੰਤਰੀ ਪੰਜਾਬ ਦੇ ਨਾਂ 'ਤੇ ਮੰਗ ਪੱਤਰ ਭੇਜਦੇ ਹੋਏ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹਨਾਂ ਦੇ ਆਗੂਆਂ ਨਾਲ ਦੋਧਿਰੀ ਗੱਲਬਾਤ ਕਰਕੇ ਤੁਰੰਤ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ‌ ਤਾਂ ਜੋ ਦਫ਼ਤਰਾਂ ਵਿੱਚ ਸੁਖਾਵਾਂ ਮਾਹੌਲ ਬਣ ਸਕੇ ਅਤੇ ਆਮ ਲੋਕਾਂ ਦੀ ਖ਼ਜਲ ਖੁਆਰੀ ਬੰਦ ਹੋਵੇ। ਆਗੂਆਂ ਨੇ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੂਰੇ ਪੂਰੇ ਗਰੇਡਾਂ ਵਿੱਚ ਰੈਗੂਲਰ ਨਹੀਂ ਕੀਤਾ ਜਾ ਰਿਹਾ,1972 ਦੇ ਨਿਯਮਾਂ ਅਨੁਸਾਰ ਪੁਰਾਣੀ ਪੈਂਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ,ਮਾਣ ਭੱਤਾ ਮੁਲਾਜ਼ਮਾਂ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆ ਕੇ ਬਣਦਾ ਮਿਹਨਤਾਨਾ ਨਹੀਂ ਦਿੱਤਾ ਜਾ ਰਿਹਾ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਛੇਵੇਂ ਪੇ ਕਮਿਸ਼ਨ ਦੇ 66 ਮਹੀਨਿਆਂ ਦੇ ਬਕਾਏ ਨਹੀਂ ਦਿੱਤੇ ਜਾ ਰਹੇ, 12 ਪ੍ਰਤੀਸ਼ਤ ਡੀ ਏ ਦੀਆਂ ਤਿੰਨ ਕਿਸ਼ਤਾਂ ਅਤੇ ਡੀ ਏ ਦੇ ਬਕਾਏ ਨਹੀਂ ਦਿੱਤੇ ਜਾ ਰਹੇ,ਪੇ ਕਮਿਸ਼ਨ ਦੇ ਕੀਤੀ ਸਿਫਾਰਸ਼ ਅਨੁਸਾਰ ਪੈਂਨਸ਼ਨਰਾਂ ਨੂੰ 2.59 ਦਾ ਗੁਣਾਂਕ ਨਹੀਂ ਦਿੱਤਾ ਜਾ ਰਿਹਾ,ਸੋਧ ਕਰਨ ਦੇ ਨਾਂ 'ਤੇ ਬੰਦ ਕੀਤੇ ਸੈਂਤੀ ਪ੍ਰਕਾਰ ਦੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਮੈਡੀਕਲ ਭੱਤਾ 2000/- ਰੁਪਏ ਮਹੀਨਾ ਨਹੀਂ ਕੀਤਾ ਜਾ ਰਿਹਾ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਲਗਾਤਾਰ ਸੰਘਰਸ਼ਾਂ ਦੇ ਰਾਹ 'ਤੇ ਹੈ ਅਤੇ ਆਮ ਲੋਕਾਂ ਦੀਆਂ ਵੋਟਾਂ ਨਾਲ ਬਣੀ ਆਮ ਆਦਮੀ ਪਾਰਟੀ ਦੀ ਖ਼ਾਸ ਲੋਕਾਂ ਦੀ ਸ.ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਮੁਲਾਜ਼ਮ ਮੰਗਾਂ ਪ੍ਰਤੀ ਲਗਾਤਾਰ ਅਵੇਸਲਾਪਣ ਦਿਖਾ ਰਹੀ ਹੈ ਅਤੇ ਰਤੀ ਭਰ ਵੀ ਮੁਲਾਜ਼ਮ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰ ਨਹੀਂ ਹੈ। ਆਗੂਆਂ ਨੇ ਕਿਹਾ ਕਿ ਤੁਰੰਤ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾਈ ਆਗੂਆਂ ਨਾਲ ਦੋਧਿਰੀ ਗੱਲਬਾਤ ਕਰਕੇ ਮੁੱਖ ਮੰਤਰੀ ਪੰਜਾਬ ਮੰਗਾਂ ਦਾ ਨਿਪਟਾਰਾ ਕਰਨ ਅਤੇ ਦਫ਼ਤਰਾਂ ਦਾ ਮਾਹੌਲ ਸੁਖਾਵਾਂ ਬਣਾਉਣ ਤਾਂ ਜੋ ਆਮ ਜਨ ਸਮੂਹ ਦੀ ਖੱਜਲ ਖ਼ੁਆਰੀ ਬੰਦ ਹੋ ਸਕੇ।ਇਸ ਸਮੇਂ ਹੋਰਨਾਂ ਤੋਂ ਇਲਾਵਾ ਮਦਨ ਲਾਲ ਗਿੱਲ, ਜਸਵਿੰਦਰ ਸਾਂਪਲਾ ,ਪੁਸ਼ਪਿੰਦਰ ਕੁਮਾਰ ਵਿਰਦੀ , ਪਿਆਰਾ ਸਿੰਘ,ਪਰੇਮ ਲਾਲ,ਕੁਲਦੀਪ ਸਿੰਘ ਕੌੜਾ, ਚਮਨਜੀਤ ਸਿੰਘ, ਥੁੜੂ ਸਿੰਘ,ਹਰਮੇਸ਼ ਸਿੰਘ, ਮੋਹਣ ਸਿੰਘ,ਪ੍ਰੀਤਮ ਸਿੰਘ, ਅਵਤਾਰ ਸਿੰਘ, ਰਾਮ ਚੰਦਰ,ਰਾਮ ਅਧਿਆਏ ਸਿੰਘ, ਅਮਰਜੀਤ ਸਿੰਘ, ਮੁਕੇਸ਼ ਕੁਮਾਰ,ਜਾਗਰ ਨਾਥ, ਮਹਿੰਦਰ ਸਿੰਘ ਕ੍ਰਿਸ਼ਨ ਦੱਤ,ਆਦਿ ਸਾਥੀ ਹਾਜ਼ਰ ਹੋਏ।

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ ਯੂਨੀਅਨ ਦੀ ਹੜਤਾਲ ਦੇ ਸਮਰਥਨ ਚ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

 *ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ ਯੂਨੀਅਨ ਦੀ ਹੜਤਾਲ ਦੇ ਸਮਰਥਨ ਚ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ*


*14 ਦਸੰਬਰ ਨੂੰ ਸਾੜੇ ਜਾਣਗੇ ਪੰਜਾਬ ਸਰਕਾਰ ਦੇ ਪੁੱਤਲੇ*


 ਅੰਮ੍ਰਿਤਸਰ (4 ਦਸੰਬਰ) ਪੰਜਾਬ ਮੁਲਾਜਮ ਤੇ ਪੈਂਨਸ਼ਨਰ ਸਾਝਾਂ ਫਰੰਟ ਦੇ ਸੱਦੇ ਤੇ ਜਿਲਾ ਕਨਵੀਨਰਜ ਗੁਰਦੀਪ ਸਿੰਘ ਬਾਜਵਾ , ਅਸ਼ਵਨੀ ਅਵਸਥੀ , ਜੋਗਿੰਦਰ ਸਿੰਘ , ਸੁਖਦੇਵ ਸਿੰਘ ਪੰਨੂ , ਪ੍ਰਭਜੀਤ ਸਿੰਘ ਉੱਪਲ , ਮਦਨ ਗੋਪਾਲ , ਨੱਥਾ ਸਿੰਘ , ਕੰਵਲਜੀਤ ਸਿੰਘ ਦੀ ਅਗਵਾਈ ਹੇਠ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਕੀਤੀ ਜਾ ਰਹੀ ਕਲਮ ਛੋੜ/ ਕੰਪਿਊਟਰ ਬੰਦ ਹੜਤਾਲ ਦੇ ਸਮਰਥਨ ਵਿੱਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਪੱਤਰ ਦਿੱਤਾ ਗਿਆ । 


ਸੂਬਾ ਕਨਵੀਨਰ ਜਰਮਨਜੀਤ ਸਿੰਘ ਛੱਜਲਵੱਡੀ , ਸੁਰਿੰਦਰਪਾਲ ਸਿੰਘ ਮੋਲੋਵਾਲੀ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਡਿੱਠਾ ਹੀ ਕੀਤਾ ਜਾ ਰਿਹਾ ਹੈ ਅਤੇ ਮੁਲਾਜ਼ਮ ਵਿਰੋਧੀ ਫੈਸਲੇ ਬੜੀ ਤੇਜ਼ੀ ਨਾਲ ਲਾਗੂ ਕੀਤੇ ਜਾ ਰਹੇ ਹਨ । ਮੁੱਖ ਮੰਤਰੀ ਵਲੋਂ ਜੱਥੇਬੰਦੀਆਂ ਨੂੰ ਮੀਟਿੰਗ ਦਾ ਸਮਾਂ ਤੱਕ ਨਹੀਂ ਦਿੱਤਾ ਜਾ ਰਿਹਾ ਅਤੇ ਝੂਠੇ ਪ੍ਰਚਾਰ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਮੰਗਲ ਸਿੰਘ ਟਾਂਡਾ , ਅਜੈ ਸੰਨੋਤਰਾ , ਕੰਵਲਜੀਤ ਕੌਰ , ਸੁਰਜੀਤ ਸਿੰਘ ਗੁਰਾਇਆ , ਸੁਖਦੇਵ ਰਾਜ ਕਾਲੀਆ , ਕਰਮ ਸਿੰਘ , ਸੁੱਚਾਸਿੰਘ ਟਰਪਈ , ਮਦਨ ਲਾਲ ਮੰਨਣ , ਬਲਵਿੰਦਰ ਸਿੰਘ , ਦਵਿੰਦਰ ਸਿੰਘ ਰਾਜੇਸ ਪ੍ਰਾਸ਼ਰ ਆਦਿ ਆਗੂਆਂ ਨੇ ਕਿਹਾ ਕਿ ਮੁਲਾਜਮਾਂ ਤੇ ਪੈਨਸ਼ਨਰਾਂ ਦੇ ਡੀ ਏ ਦੀਆਂ ਤਿੰਨ ਕਿਸਤਾਂ ( 4+4+4 =12 %) ਜਾਰੀ ਨਹੀਂ ਕੀਤੀਆਂ ਜਾ ਰਹੀਆਂ , ਪੇਂਡੂ ਤੇ ਬਾਰਡਰ ਏਰੀਆ ਭੱਤੇ ਸਮੇਤ 37 ਭੱਤੇ ਬਹਾਲ ਨਹੀਂ ਕੀਤੇ ਜਾ ਰਹੇ ,ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਅਤੇ ਮਾਣ ਭੱਤਾ/ ਇੰਨਸੈਨਟਿਵ ਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਉਜਰਤਾਂ ਵਿੱਚ ਵਾਧਾ ਕਰਨ ਦੀ ਥਾਂ ਪੰਜਾਬ ਦੇ ਲੋਕਾਂ ਦੇ ਕਰੋੜਾਂ ਰੁਪਏ ਝੂਠੇ ਪ੍ਰਚਾਰ ਤੇ ਉਡਾਏ ਜਾ ਰਹੇ ਹਨ । ਸ਼ਹੀਦ ਭਗਤ ਸਿੰਘ ਦੇ ਨਾ ਹੇਠ ਵੋਟਾਂ ਵਟੋਰ ਕੇ ਮੁੱਖ ਮੰਤਰੀ ਵੱਲੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੈਰਾਂ ਥੱਲੇ ਰੋਲ ਕੇ ਸਰਮਾਏਦਾਰਾਂ ਨੂੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਮਜ਼ਦੂਰ ਜਮਾਤ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਇੱਕ-ਇੱਕ ਕਰਕੇ ਖੋਹਿਆ ਜਾ ਰਿਹਾ ਹੈ। ਕੱਚੇ ਕਮਿਆਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਨੂੰ ਜਾਣ ਬੁਝ ਕੇ ਲਟਕਾਇਆ ਜਾ ਰਿਹਾ ਹੈ ਜਦਕਿ ਭਗਵੰਤ ਮਾਨ ਵੱਲੋਂ ਬਾਕੀ ਰਾਜਾਂ ਵਿੱਚ ਜਾ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ, ਹਿਮਾਚਲ ਪ੍ਰਦੇਸ਼ ਵਿੱਚ ਪੁਰਾਣੀ ਪੈਨਸ਼ਨ ਲਾਗੂ ਵੀ ਕਰ ਦਿੱਤੀ ਗਈ ਹੈ। ਤਨਖਾਹ ਕਮਿਸ਼ਨ ਦੀਆਂ ਤਰੁਟੀਆਂ ਦੂਰ ਕਰਨ ਤੋਂ ਵੀ ਸਰਕਾਰ ਭੱਜ ਰਹੀ ਹੈ। ਇਸ ਮੌਕੇ ਉਪਰੋਕਤ ਆਗੂਆਂ ਤੋਂ ਇਲਾਵਾ ਹਰਪ੍ਰੀਤ ਸੋਹੀਆਂ , ਸੁਲੱਖਣ ਸਿੰਘ , ਪੂਰਨ ਸਿੰਘ , ਹਰਮਨਦੀਪ ਭੰਗਾਲੀ , ਜੋਰਾਵਰ ਸਿੰਘ , ਭਾਰਤ ਭੂਸ਼ਨ ਬਾਂਸਲ , ਹੀਰਾ ਸਿੰਘ ਭੱਟੀ , ਕਰਤਾਰ ਸਿੰਘ ਐਮ ਏ ,ਮਸਤਾਨ ਸਿੰਘ , ਬਲਜੀਤ ਸਿੰਘ , ਰਜਿੰਦਰ ਸਿੰਘ , ਮਨਪ੍ਰੀਤ ਸਿੰਘ , ਹਰਭਜਨ ਸਿੰਘ ਝੰਜੋਟੀ , ਦੇਸ਼ਰਾਜ , ਨਵਜੋਤ ਰਤਨ , ਜੋਗਿੰਦਰ ਸਿੰਘ , ਰਵੀਇੰਦਰਪਾਲ ਸਿੰਘ ਆਦਿ ਹਾਜਿਰ ਸਨ ।

ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ 9 ਦਸੰਬਰ ਨੂੰ

 ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ 9 ਦਸੰਬਰ ਨੂੰ


ਨਵਾਂ ਸ਼ਹਿਰ (8 ਦਸੰਬਰ 2023    ) ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ 9 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਘਰ ਵੱਲ ਚਿਤਾਵਨੀ ਮਾਰਚ ਦੇ ਸੱਦੇ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਸੂਬਾ ਕੋ-ਆਰਡੀਨੇਟਰ ਕੁਲਦੀਪ ਸਿੰਘ ਦੌੜਕਾ ਅਤੇ ਸੂਬਾ ਕਨਵੀਨਰ ਸੁਰਿੰਦਰ ਕੁਮਾਰ ਪੁਆਰੀ ਦੀ ਅਗਵਾਈ ਵਿੱਚ ਬਾਰਾਂਦਰੀ ਗਾਰਡਨ ਨਵਾਂ ਸ਼ਹਿਰ ਵਿਖੇ ਹੋਈ। ਮੀਟਿੰਗ ਵਿੱਚ ਚਿਤਾਵਨੀ ਮਾਰਚ ਦੀ ਤਿਆਰੀ ਲਈ ਵੱਖ-ਵੱਖ ਬਲਾਕਾਂ ਦੇ ਅਧਿਆਪਕਾਂ ਨੂੰ ਜਾਗਰੂਕ ਕਰਨ ਅਤੇ ਚਿਤਾਵਨੀ ਮਾਰਚ ਵਿੱਚ ਸ਼ਮੂਲੀਅਤ ਕਰਨ ਲਈ ਸਾਂਝੀ ਮੁਹਿੰਮ ਵਿਢਣ ਦਾ ਫੈਸਲਾ ਕੀਤਾ ਗਿਆ। 
         ਇਸ ਸਮੇਂ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਅਤੇ ਸਿਹਤ ਵਿੱਚ ਵਿਆਪਕ ਸੁਧਾਰ ਕਰਨ ਦੇ ਨਾਂ ਤੇ ਬਣੀ ਅਖੌਤੀ ਇਨਕਲਾਬੀਆਂ ਦੀ ਸਰਕਾਰ ਵਲੋਂ 20 ਮਹੀਨੇ ਬੀਤਣ ਬਾਅਦ ਵੀ ਅਧਿਆਪਕਾਂ ਦੇ ਮਸਲੇ ਹੱਲ ਕਰਨ ਲਈ ਕੋਈ ਦਿਲਚਸਪੀ ਨਾ ਦਿਖਾਉਣ ਨਾਲ ਪੰਜਾਬ ਦੇ ਅਧਿਆਪਕਾਂ ਵਿੱਚ ਗੁੱਸੇ ਦੀ ਲਹਿਰ ਫੈਲ ਰਹੀ ਹੈ। ਕੱਚੇ ਅਧਿਆਪਕਾਂ ਨੂੰ ਸਿਰਫ ਮਾਣ ਭੱਤੇ ਵਿੱਚ ਵਾਧਾ ਕਰਕੇ ਪੱਕੇ ਕਰਨ ਦੀ ਨਵੀਂ ਪਿਰਤ ਪਾਈ ਜਾ ਰਹੀ ਹੈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਸ਼ਿਫਟ ਨਹੀਂ ਕੀਤਾ ਜਾ ਰਿਹਾ। ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਸਿਫਾਰਸ਼ ਕੀਤੀ ਉਚੇਰੀ ਗਰੇਡ ਪੇਅ ਜੋ 2011 ਵਿੱਚ ਲਾਗੂ ਕੀਤੀ ਗਈ ਸੀ, ਇਸ ਸਰਕਾਰ ਨੇ ਖੋਹ ਲਈ ਹੈ। ਜਨਵਰੀ 2016 ਨੂੰ ਬਣਦੇ 125% ਮਹਿੰਗਾਈ ਭੱਤੇ ਤੇ ਤਨਖਾਹ ਦੁਹਰਾਈ ਕਰਨ ਦੀ ਬਜਾਏ ਜਨਵਰੀ 2015 ਨੂੰ ਮਿਲਦੇ 113% ਮਹਿੰਗਾਈ ਭੱਤੇ ਤੇ 2.59 ਦੀ ਬਜਾਏ 2.25 ਦੇ ਗੁਣਾਂਕ ਨਾਲ ਤਨਖਾਹ ਦੁਹਰਾਈ ਕੀਤੀ ਗਈ ਹੈ। ਇਸ ਤਨਖਾਹ ਦੁਹਰਾਈ ਦਾ 66 ਮਹੀਨੇ ਦਾ ਬਕਾਇਆ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ, ਕਮਾਈ ਛੁੱਟੀਆਂ ਦਾ ਬਕਾਇਆ ਅੱਜ ਤੱਕ ਵੀ ਨਸੀਬ ਨਹੀਂ ਹੋਇਆ। ਮਹਿੰਗਾਈ ਭੱਤੇ ਦੀਆਂ 12% ਦੀਆਂ ਤਿੰਨ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਗਈਆਂ, ਜਦਕਿ ਜਨਵਰੀ ਵਿੱਚ ਚੌਥੀ ਕਿਸ਼ਤ ਬਕਾਇਆ ਹੋ ਜਾਵੇਗੀ। ਅਧਿਆਪਕਾਂ ਨੂੰ ਦੀਵਾਲੀ ਮੌਕੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਮਿਲਣ ਦੀ ਉਮੀਦ ਸੀ, ਪਰ ਅਧਿਆਪਕ ਕਾਲ਼ੀ ਦੀਵਾਲੀ ਮਨਾਉਣ ਲਈ ਮਜ਼ਬੂਰ ਹੋ ਗਏ। ਮੁਢਲੀ ਤਨਖਾਹ ਤੇ ਨਿਯੁਕਤੀ ਦਾ ਨੋਟੀਫਿਕੇਸ਼ਨ ਰੱਦ ਕਰਨ ਦੀ ਬਜਾਏ ਸਰਕਾਰ ਸੁਪਰੀਮ ਕੋਰਟ ਵਿੱਚ ਜਾ ਰਹੀ ਹੈ। 17 ਜੁਲਾਈ 2020 ਤੋਂ ਨਿਯੁਕਤੀਆਂ ਕੇਂਦਰੀ ਸਕੇਲ ਤੇ ਕੀਤੀਆਂ ਜਾ ਰਹੀਆਂ ਹਨ। ਹਰ ਵਰਗ ਦੀਆਂ ਪਦਉਨਤੀਆਂ ਕਈ ਸਾਲਾਂ ਤੋਂ ਨਹੀਂ ਕੀਤੀਆਂ ਜਾ ਰਹੀਆਂ। ਅਧਿਆਪਕ ਮਸਲਿਆਂ ਦੇ ਹੱਲ ਲਈ ਅਧਿਆਪਕਾਂ ਨੂੰ ਚਿਤਾਵਨੀ ਮਾਰਚ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ।
         ਮੀਟਿੰਗ ਵਿੱਚ ਬਿਕਰਮਜੀਤ ਸਿੰਘ ਰਾਹੋਂ, ਮਨਜਿੰਦਰਜੀਤ ਸਿੰਘ, ਗੁਰਨਾਮ ਸਿੰਘ, ਤਿਰਲੋਚਨ ਸਿੰਘ, ਰਾਮ ਬਿਸ਼ਨ, ਕੁਲਦੀਪ ਸਿੰਘ, ਅਸ਼ੋਕ ਕੁਮਾਰ, ਪਵਨ ਕੁਮਾਰ, ਹਰੀ ਦਾਸ, ਅੰਮ੍ਰਿਤਪਾਲ ਸਿੰਘ, ਸੁਮੀਤ ਸੋਢੀ, ਸੰਜੀਵ ਕੁਮਾਰ,ਸ਼ਮਸ਼ੇਰ ਸਿੰਘ, ਵਿਨੀਤ ਕੁਮਾਰ ਆਦਿ ਸ਼ਾਮਲ ਸਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends